Sunday, September 27Malwa News
Shadow

Punjab News

ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਸ਼ਾ ਛਡਾਊ ਮੁਹਿੰਮ ਵਿੱਚ ਸਾਡਾ ਸਾਥ ਦੇਣ – ਡਿਪਟੀ ਕਮਿਸ਼ਨਰ

Punjab News
ਅੰਮ੍ਰਿਤਸਰ 16 ਜੁਲਾਈ 2024--  ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਖਾਸ ਕਰਕੇ ਸਰਹੱਦੀ ਪਿੰਡਾਂ ਵਿੱਚ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ਨੂੰ ਰੋਕਣ ਅਤੇ ਇਸ ਨਸ਼ੇ ਦੀ ਗ੍ਰਿਫਤ ਵਿੱਚ ਆਏ ਨੌਜਵਾਨਾਂ ਦਾ ਇਲਾਜ ਕਰਵਾਉਣ ਲਈ ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਾਡਾ ਸਾਥ ਦੇਣ ਤਾਂ ਨਸ਼ਾ ਖਤਮ ਕਰਨਾ ਕੋਈ ਬਹੁਤ ਵੱਡੀ ਗੱਲ ਨਹੀਂ।  ਉਕਤ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਰਾਜਾਸਾਂਸੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦੇ ਕੀਤਾ।  ਉਹਨਾਂ ਕਿਹਾ ਕਿ ਸਰਕਾਰ ਨਸ਼ਾ ਖਤਮ ਕਰ ਲਈ ਪੁਲਿਸ ਅਤੇ ਬੀਐਸਐਫ ਨਾਲ ਮਿਲ ਕੇ ਕੰਮ ਕਰ ਰਹੀ ਹੈ। ਲਗਾਤਾਰ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਜੋ ਕਿ ਜਿਆਦਾਤਰ ਡਰੋਨਾਂ ਰਾਹੀਂ ਹੋ ਰਹੀ ਹੈ, ਪੁਲਿਸ ਦੀ ਗ੍ਰਿਫਤ ਵਿੱਚ ਆ ਰਹੇ ਹਨ।  ਇਸ ਤੋਂ ਇਲਾਵਾ ਨਸ਼ਾ ਸਮਗਲਰ ਵੀ ਪੁਲਿਸ ਨੇ ਦਬੋਚੇ ਹਨ ਪਰ ਇਸ ਦਾ ਮੁਕੰਮਲ ਖਾਤਮਾ ਤਾਂ ਹੀ ਹੋ ਸਕਦਾ ਹੈ ਜੇਕਰ ਪਿੰਡਾਂ ਦੇ ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਜਿਲਾ ਪ੍ਰਸ਼ਾਸਨ ਦਾ ਸਾਥ ਦੇਣ।  ਉਹਨਾਂ ਕਿਹਾ ਕਿ ...

ਤਾਰੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਬੀਐਸਐਫ ਜਵਾਨਾਂ ਲਈ ਸਰਹੱਦ ਉੱਤੇ ਬਣਾਏ ਸੈਂਟਰੀ ਕੰਪਲੈਕਸ

Punjab News
ਅੰਮ੍ਰਿਤਸਰ 16 ਜੁਲਾਈ 2024-- ਭਾਰਤ ਪਾਕਿਸਤਾਨ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਉਥੇ ਦਿਨ ਰਾਤ ਡਿਊਟੀ ਕਰਦੇ ਬੀਐਸਐਫ ਜਵਾਨਾਂ ਜਿਨਾਂ ਵਿੱਚ ਮਹਿਲਾ ਜਵਾਨ ਵੀ ਸ਼ਾਮਿਲ ਹਨ ਦੀ ਸਹੂਲਤ ਲਈ ਜਿਲਾ ਪ੍ਰਸ਼ਾਸਨ ਵੱਲੋਂ ਕਮਿਊਨਿਟੀ ਸੈਂਟਰੀ ਕੰਪਲੈਕਸ ਤਿਆਰ ਕਰਵਾਏ ਜਾ ਰਹੇ ਹਨ,  ਜਿਨਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਖੁਦ ਮੌਕੇ ਉੱਤੇ ਪੁੱਜੇ। ਉਨਾਂ ਨੇ ਹੁਣ ਤੱਕ ਹੋਏ ਕੰਮਾਂ ਦਾ ਡੁੰਘਿਆਈ ਵਿੱਚ ਜਾਇਜ਼ਾ ਲਿਆ।        ਉਹਨਾਂ ਇਸ ਮੌਕੇ ਦੱਸਿਆ ਕਿ ਅਜਨਾਲਾ ਸਰਹੱਦੀ ਪੱਟੀ ਵਿੱਚ ਅਜਿਹੇ 18 ਕਮਿਊਨਿਟੀ ਕੰਪਲੈਕਸ ਬਣਾਏ ਜਾਣੇ ਹਨ ਜਿਨਾਂ ਵਿੱਚੋਂ 17 ਦਾ ਕੰਮ ਪੂਰਾ ਹੋ ਚੁੱਕਾ ਹੈ। ਉਹਨਾਂ ਨੇ ਦੱਸਿਆ ਕਿ ਅਕਸਰ ਇਹ ਸ਼ਿਕਾਇਤ ਰਹਿੰਦੀ ਸੀ ਕਿ ਸਰਹੱਦ ਤੋਂ ਪਾਰ ਖੇਤੀ ਕਰਨ ਗਏ ਕਿਸਾਨ ਅਤੇ ਡਿਊਟੀ ਕਰ ਰਹੇ ਜਵਾਨ ਤੇ ਮਹਿਲਾ ਕਰਮੀ ਦੀ ਸਹੂਲਤ ਲਈ ਉੱਥੇ ਸੈਨਟਰੀ ਸਹੂਲਤਾਂ ਦੀ ਘਾਟ ਹੈ।  ਉਹਨਾਂ ਕਿਹਾ ਕਿ ਇਸ ਮੰਗ ਨੂੰ ਦੇਖਦ...

42 ਏਕੜ ਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਮਲਕਾਣਾ ਦਾ ਕਿਸਾਨ ਜਗਰਾਜ ਸਿੰਘ

Punjab News
ਬਠਿੰਡਾ, 16 ਜੁਲਾਈ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਸਕੀਮ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਂਦੀ ਹੈ। ਇਸ ਸਕੀਮ ਤੋਂ ਪ੍ਰੇਰਿਤ ਹੋ ਕੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮਲਕਾਣਾ ਦਾ ਅਗਾਂਹਵਧੂ ਕਿਸਾਨ ਜਗਰਾਜ ਸਿੰਘ ਪੁੱਤਰ ਸੁਖਦੇਵ ਸਿੰਘ 42 ਏਕੜ ਬਾਸਮਤੀ ਝੋਨੇ ਦੀ ਸਿੱਧੀ ਬਿਜਾਈ ਕਰਦਿਆਂ ਇਸ ਸਕੀਮ ਦਾ ਲਾਹਾ ਲੈ ਰਿਹਾ ਹੈ। ਜਦਕਿ ਪਹਿਲਾਂ ਇਹ ਕਿਸਾਨ ਕਈ ਸਾਲਾਂ ਤੋਂ ਖੇਤ ਨੂੰ ਕੱਦੂ ਕਰਨ ਉਪਰੰਤ ਝੋਨਾ ਲਗਾਉਂਦਾ ਆ ਰਿਹਾ ਸੀ। ਪਿੰਡ ਮਲਕਾਣਾ ਵਿੱਚ ਲਗਾਏ ਕਿਸਾਨ ਕੈਂਪ ਰਾਹੀਂ ਉਕਤ ਕਿਸਾਨ ਨੂੰ ਜਦੋਂ ਇਸ ਸਕੀਮ ਬਾਰੇ ਪਤਾ ਲੱਗਿਆ ਤਾਂ ਕਿਸਾਨ ਵੱਲੋਂ ਖੇਤੀਬਾੜੀ ਵਿਭਾਗ ਨਾਲ ਸਿੱਧੀ ਬਿਜਾਈ ਕਰਨ ਲਈ ਤਾਲਮੇਲ ਕੀਤਾ ਗਿਆ ਤਾਂ ਏ.ਡੀ.ਓ. ਤਲਵੰਡੀ ਸਾਬੋ ਸ਼੍ਰੀ ਗੁਰਕੰਵਲ ਸਿੰਘ ਵੱਲੋਂ ਕਿਸਾਨ ਨੂੰ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ...

ਸਥਾਨਕ ਪੱਧਰ ਤੇ ਟ੍ਰੇਨਿੰਗ ਮੁਹੱਈਆ ਕਰਵਾਉਣਾ ਸੀ.ਐਮ.ਟੀ.ਸੀ. ਦਾ ਮੁੱਖ ਮੰਤਵ : ਪੂਨਮ ਸਿੰਘ

Punjab News
ਬਠਿੰਡਾ 16 ਜੁਲਾਈ : ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ 4 ਰੋਜ਼ਾ ਕਮਿਊਨਟੀ ਮੈਨੇਜਡ ਟ੍ਰੇਨਿੰਗ ਸੈਂਟਰ (ਸੀ.ਐਮ.ਟੀ.ਸੀ)  ਟ੍ਰੇਨਿੰਗ ਕਰਵਾਈ ਜਾ ਰਹੀ ਹੈ, ਜਿਸ ਦਾ ਉਦਘਾਟਨ ਮੈਡਮ ਪੂਨਮ ਸਿੰਘ ਆਰ.ਟੀ.ਏ. ਕਮ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵੱਲੋਂ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਪੰਜਾਬ ਦੇ 12 ਜ਼ਿਲ੍ਹਿਆਂ ਦੇ ਸਟਾਫ ਮੈਂਬਰ ਅਤੇ ਮਾਡਲ ਸੀ.ਐਲ.ਐਫ ਜਿਨ੍ਹਾਂ ਤਹਿਤ ਸੀ.ਐਮ.ਟੀ.ਸੀ. ਸ਼ੁਰੂ ਕੀਤੇ ਜਾਣੇ ਹਨ ਦੇ 2-2 ਮੈਂਬਰ ਭਾਗ ਲੈ ਰਹੇ ਹਨ। ਉਦਘਾਟਨੀ ਸਮਾਰੋਹ ਮੌਕੇ ਮੈਡਮ ਪੂਨਮ ਸਿੰਘ ਨੇ ਕਮਿਊਟੀ ਕਾਡਰ ਨਾਲ ਗੱਲਬਾਤ ਦੌਰਾਨ ਪਿੰਡਾਂ ਵਿੱਚ ਚੱਲ ਰਹੇ  ਸਵੈ ਸਹਾਇਤਾ ਸਮੂਹਾਂਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਇਸ ਟ੍ਰੇਨਿੰਗ ਤੋਂ ਭਾਗੀਦਾਰ ਦੀ ਸਿੱਖਣਾ ਚਾਹੁੰਦੇ ਹਨ ਬਾਰੇ ਵੀ ਜਾਣਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀ.ਐਮ.ਟੀ.ਸੀ ਟ੍ਰੇਨਿੰਗ ਸੈਂਟਰ ਦਾ ਮੁੱਖ ਮੰਤਵ ਸ਼ਹਿਰਾਂ ਤੋਂ ਦੂਰ ਪਿੰਡਾਂ ਵਿੱਚ ਰਹਿੰਦੀਆਂ ਸਵ...

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਲੁਧਿਆਣਾ-ਰਾਹੋਂ ਸੜਕ ਨਿਰਮਾਣ ਕਾਰਜ਼ਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

Punjab News
ਲੁਧਿਆਣਾ, 16 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੇ ਅਧਿਕਾਰੀਆਂ ਨੂੰ ਲੁਧਿਆਣਾ-ਰਾਹੋਂ ਸੜਕ ਦੇ ਨਿਰਮਾਣ ਕਾਰਜ਼ਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਹ ਸੜਕ ਇੱਕ ਪ੍ਰਮੁੱਖ ਸਰਕਾਰੀ ਪ੍ਰੋਜੈਕਟ ਹੈ ਜੋ ਟ੍ਰੈਫਿਕ ਪ੍ਰਬੰਧਨ ਵਿੱਚ ਸੁਧਾਰ ਕਰੇਗਾ ਅਤੇ ਲੁਧਿਆਣਾ ਨੂੰ ਐਸ.ਬੀ.ਐਸ. ਨਗਰ (ਨਵਾਂਸ਼ਹਿਰ) ਜ਼ਿਲ੍ਹੇ ਨਾਲ ਜੋੜੇਗਾ। 30 ਦਸੰਬਰ 2013 ਨੂੰ 11.43 ਕਿਲੋਮੀਟਰ ਲੰਬੀ ਲੁਧਿਆਣਾ-ਰਾਹੋਂ ਸੜਕ ਦੇ ਅਪਗ੍ਰੇਡੇਸ਼ਨ ਦਾ ਕੰਮ 43.25 ਕਰੋੜ ਰੁਪਏ ਦੇ ਬਜਟ ਨਾਲ ਸ਼ੁਰੂ ਹੋਇਆ ਸੀ।  ਕਰੀਬ 5.5 ਕਿਲੋਮੀਟਰ ਸੜਕ ਦਾ ਨਿਰਮਾਣ ਪੂਰਾ ਹੋ ਚੁੱਕਾ ਹੈ, ਪਰ ਬਿਜਲੀ ਦੇ ਖੰਭਿਆਂ ਆਦਿ ਦੀ ਸਮੱਸਿਆ ਕਾਰਨ ਬਾਕੀ ਦਾ ਹਿੱਸਾ ਦੇਰੀ ਨਾਲ ਚੱਲ ਰਿਹਾ ਹੈ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ 800 ਦੇ ਕਰੀਬ ਬਿਜਲੀ ਦੇ ਖੰਭਿਆਂ ਨੂੰ ਸ਼ਿਫਟ ਕਰਨ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ ਜਿਸਦੇ ਤਹਿਤ ਇਸ ਹਫ਼ਤੇ ਟੈਂਡਰ ਜਾਰੀ ਕੀਤੇ ਜਾ ਰਹੇ ਹਨ। ਡਿਪਟੀ...

ਵਾਤਾਵਰਣ ਨੂੰ ਹਰਾ ਭਰਾ ਬਨਾਉਣ ਦੇ ਮੱਦੇ ਨਜ਼ਰ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਲਗਾਏ ਪੌਦੇ

Punjab News
 ਮੁਕਤਸਰ ਸਾਹਿਬ, 16 ਜੁਲਾਈ ਵਾਤਾਵਰਣ ਨੂੰ ਹਰਾਂ-ਭਰਾਂ ਬਣਾਉਣ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੱਦੇਨਜਰ ਸ੍ਰੀ  ਸੁਰਿੰਦਰ ਸਿੰਘ ਢਿੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਬੀ.ਡੀ.ਪੀ.ਓ ਦਫਤਰ ਮਲੋਟ ਵਿਖੇ ਵੱਖ ਵੱਖ ਕਿਸਮਾਂ ਦੇ ਪੌਦੇ ਲਗਾਏ ਗਏ।            ਇਸ ਮੌਕੇ ਉਹਨਾਂ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਅਤੇ ਹਰਿਆਵਲ ਦੇ ਮੱਦੇਨਜ਼ਰ ਹਰ ਇਨਸਾਨ ਨੂੰ ਚੱਲ ਰਹੇ ਵਣ ਮਹਾਂ ਉਤਸਵ ਵਿੱਚ ਆਪਣਾ ਬਣਦਾ ਸਹਿਯੋਗ ਜਰੂਰ ਪਾਉਣਾ ਚਾਹੀਦਾ ਹੈ ਤਾਂ ਸਾਨੂੰ ਆਕਸੀਜਨ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।ਇਸ ਮੌਕੇ ਬੀ.ਡੀ.ਪੀ.ਓ ਦਫਤਰ ਦਾ ਸਮੂਹ ਸਟਾਫ ਵੀ ਮੌਜੂਦ ਸਨ।...

ਲੁਧਿਆਣਾ ‘ਚ ਦੂਸ਼ਿਤ ਪਾਣੀ ਦੀ ਸਮੱਸਿਆ ਦੇ ਨਿਪਟਾਰੇ ਲਈ ਹੈਲਪਲਾਈਨ ਨੰਬਰ ਜਾਰੀ

Punjab News
ਲੁਧਿਆਣਾ, 16 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ। ਲੋਕ ਆਪਣੇ ਘਰਾਂ ਵਿੱਚ ਦੂਸ਼ਿਤ ਪਾਣੀ ਦੀ ਸਪਲਾਈ ਸਬੰਧੀ ਰਿਪੋਰਟ ਕਰਨ ਲਈ ਇਹਨਾਂ ਨੰਬਰਾਂ ਦੀ ਵਰਤੋਂ ਕਰ ਸਕਦੇ ਹਨ। ਬਰਸਾਤੀ ਮੌਸਮ ਦੌਰਾਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਚੱਲ ਰਹੇ ਯਤਨਾਂ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਪੇਂਡੂ ਖੇਤਰਾਂ ਲਈ, ਵਿਅਕਤੀ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਨਾਲ ਸਬੰਧਤ ਕਿਸੇ ਵੀ ਸਮੱਸਿਆ ਦੀ ਰਿਪੋਰਟ ਕਰਨ ਲਈ ਟੋਲ-ਫ੍ਰੀ ਨੰਬਰ 18001802468 'ਤੇ ਕਾਲ ਕਰ ਸਕਦੇ ਹਨ। ਨਗਰ ਨਿਗਮ ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸ਼ਹਿਰੀ ਖੇਤਰਾਂ ਵਿੱਚ, ਨਿਵਾਸੀ 0161-2749120 'ਤੇ ਜਦਕਿ ਸਥਾਨਕ ਨਗਰ ਕੌਂਸਲਾਂ ਦੁਆਰਾ ਨਿਯੰਤਰਿਤ ਖੇਤਰਾਂ ਲਈ, ਪਾਣੀ ਦੇ ਦੂਸ਼ਿਤ ਹੋਣ ਦੀ ਰਿਪੋਰਟ ਕਰਨ ਲਈ 0161-2920012 'ਤੇ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ 32 ਵਧੇਰੇ ਖਤਰੇ ਵਾਲੇ ਖੇਤਰਾਂ ਦੀ ਸ਼ਨਾ...

ਸੂਬਾ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ : ਚੀਫ਼ ਵਿੱਪ ਬਲਜਿੰਦਰ ਕੌਰ

Punjab News
ਸੇਖਪੁਰਾ (ਬਠਿੰਡਾ), 16 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕੰਮ ਕਰਦੇ ਹੋਏ ਸਮੂਹ ਜ਼ਿਲ੍ਹਾਂ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਹਨ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤਹਿ ਸਮੇਂ ਅਨੁਸਾਰ ਨਿਪਟਾਰਾ ਕਰਨਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਤਲਵੰਡੀ ਸਾਬੋ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸੇਖਪੁਰਾ ਵਿਖੇ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਤੇ ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।  ਇਸ ਮੌਕੇ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ...

ਵਿਸ਼ਵ ਨੌਜਵਾਨ ਹੁਨਰ ਦਿਨ ਆਯੋਜਿਤ

Punjab News
ਬਠਿੰਡਾ, 15 ਜੁਲਾਈ : ਆਰ ਸੇਟੀ, ਟ੍ਰੇਨਿੰਗ ਸੰਸਥਾ ’ਚ ਅੱਜ ਵਿਸ਼ਵ ਨੌਜਵਾਨ ਹੁਨਰ ਦਿਨ ਮਨਾਇਆ ਗਿਆ। ਇਸ ਮੌਕੇ ਟ੍ਰੇਨਿੰਗ ਪ੍ਰਾਪਤ ਕਰ ਰਹੇ ਸਿਖਿਆਰਥੀਆਂ ਨੂੰ ਹੁਨਰ ਦੀ ਮਹੱਤਤਾ ਬਾਰੇ ਸ੍ਰੀ ਬਲਵੰਤ ਸਿੰਘ ਮੈਨੇਜਰ, ਡੀ .ਪੀ.ਐੱਮ.ਯੂ . ਸਕਿੱਲ ਡਿਵੈਲਪਮੈਂਟ ਨੇ ਦੱਸਿਆ ਕਿ ਕਿਵੇਂ ਘੱਟ ਪੜ੍ਹੇ-ਲਿਖੇ ਲੜਕੇ-ਲੜਕੀਆਂ ਵੀ ਹੁਨਰ ਪ੍ਰਾਪਤ ਕਰ ਕੇ ਆਤਮ ਨਿਰਭਰ ਹੀ ਨਹੀਂ ਸਗੋਂ ਸਵੈ-ਰੁਜਗਾਰ ਸ਼ੁਰੂ ਕਰ ਕਿ ਹੋਰਾਂ ਨੂੰ ਵੀ ਰੁਜਗਾਰ ਦੇਣ ਵਿਚ ਸਹਾਈ ਹੋ ਸਕਦੇ ਹਨ। ਇਸ ਮੌਕੇ ਸ੍ਰੀ ਬਲਵੰਤ ਸਿੰਘ ਨੇ ਸਿਖਿਆਰਥੀਆਂ ਨੂੰ ਹਮੇਸ਼ਾ ਆਪਣੇ ਸਕਿੱਲ ਦੇ ਵਿਕਾਸ ਕਰਦੇ ਰਹਿਣ ਲਈ ਅਤੇ ਹੋਰਾਂ ਜਰੂਰਤਮੰਦ ਅਤੇ ਹੁਨਰ ਤੇ ਅਧਾਰਿਤ ਤਰੱਕੀ ਦੇ ਇੱਛੁਕ ਵੱਧ ਪੜ੍ਹੇ ਲਿਖੇ ਵਰਗ ਨੂੰ ਵੀ ਸਕਿੱਲ ਨਾਲ ਜੁੜਨ ਦੀ ਅਪੀਲ ਵੀ ਕੀਤੀ।   ਇਸ ਮੌਕੇ ਸਿਖਲਾਈ ਪ੍ਰਾਪਤ ਕਰ ਕੇ ਆਪਣਾ ਸਵੈ ਰੁਜਗਾਰ ਸ਼ੁਰੂ ਕਰ ਚੁੱਕੇ ਚਾਰ ਲੜਕੇ-ਲੜਕੀਆਂ ਨੂੰ ਆਰ ਸੇਟੀ ਦੇ ਡਾਇਰੈਕਟਰ ਸ੍ਰੀ ਰਾਜੀਵ ਸਹਿਗਲ ਅਤੇ ਮੈਨੇਜਰ ਸੋਸ਼ਲ ਮੋਬਿਲਿਜੇਸਨ ਡੀ.ਪੀ.ਐੱਮ.ਯੂ ਸ੍ਰੀ ਬਲਵੰਤ ਸਿੰਘ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਸੰਸਥਾ ...

ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ ਅਨਿਲ ਗੋਇਲ ਨੇ ਸਿਵਲ ਹਸਪਤਾਲ ਫਾਜਿਲਕਾ ਦਾ ਕੀਤਾ ਦੌਰਾ

Punjab News
ਫਾਜ਼ਿਲਕਾ, 15 ਜੁਲਾਈ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ ਅਨਿਲ ਗੋਇਲ ਨੇ ਅੱਜ ਸਿਵਲ ਹਸਪਤਾਲ ਫਾਜਿਲਕਾ ਦਾ ਦੌਰਾ ਕੀਤਾ। ਇਸ ਸਮੇਂ ਉਹਨਾਂ ਦੇ ਨਾਲ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ, ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਮੌਜੂਦ ਸਨ। ਇਸ ਸਮੇਂ ਉਹਨਾਂ ਓ.ਪੀ.ਡੀ., ਜਨਰਲ ਅਤੇ ਆਈ.ਡੀ.ਐਸ.ਪੀ. ਲੈਬ, ਫਾਰਮੇਸੀ, ਐਂਮਰਜੈਸੀ, ਜਨਰਲ ਵਾਰਡ, ਟੀ.ਬੀ. ਵਿੰਗ, ਆਯੂਸ਼ਮਾਨ ਵਿੰਗ, ਕਰਿਸ਼ਨਾ ਲੈਬ, ਟੀਕਾਕਰਣ ਕੇਂਦਰ, ਐਨ.ਵੀ.ਬੀ.ਡੀ.ਸੀ.ਪੀ. ਬ੍ਰਾਂਚ, ਐਕਸ-ਰੇ, ਈ.ਸੀ.ਜੀ., ਅਲਟਰਾ ਸਾਉਂਡ ਅਤੇ ਸੀ.ਟੀ.ਸਕੈਨ ਸੈਂਟਰ ਦਾ ਦੌਰਾ ਕੀਤਾ। ਉਹਨਾਂ ਵਾਰਡਾਂ ਵਿੱਚ ਦਾਖਿਲ ਮਰੀਜਾਂ ਦਾ ਹਾਲ ਚਾਲ ਪੁੱਛਿਆ ਅਤੇ ਮਰੀਜਾਂ ਤੋਂ ਹਸਪਤਾਲ ਵਿੱਚ ਮਿਲਦੀਆਂ ਸਹੂਲਤਾਂ ਬਾਰੇ ਗੱਲਬਾਤ ਕੀਤੀ। ਉਹਨਾਂ ਹਸਪਤਾਲ ਦੀ ਸਾਫ਼ ਸਫ਼ਾਈ ਅਤੇ ਪ੍ਰਬੰਧਾ ਤੋਂ ਸੰਤੁਸ਼ਟੀ ਪ੍ਰਗਟਾਈ। ਉਹਨਾਂ ਸਿਵਲ ਹਸਪਤਾਲ ਵਿੱਚ ਸਮੂਹ ਮੈਡੀਕਲ ਅਫ਼ਸਰਾਂ ਅਤੇ ਸਟਾਫ਼ ਦੀ ਮੀਟਿੰਗ ਕੀਤੀ। ਉ...