ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ: 7 ਜੁਲਾਈ 2024 ( ) ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਹੈਕਟੇਅਰ 3750/- ਰੁਪਏ ਦਿੱਤੇ ਜਾਣਗੇ।
ਬਲਾਕ ਫਰੀਦਕੋਟ ਵਿੱਚ ਵੱਖ ਵੱਖ ਪਿੰਡਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਜਾਇਜ਼ਾ ਲੈਣ ਉਪਰੰਤ ਪਿੰਡ ਚਾਹਲ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਮਜ਼ਦੂਰੀ,ਸਮੇਂ,ਖੇਤੀ ਲਾਗਤ ਖਰਚੇ ਅਤੇ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਹੁਣ ਤੱਕ ਆਨ ਲਾਈਨ ਪੋਰਟਲ ਤੇ ਕੁੱਲ 393 ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੁਆਰਾ ਘੋਸ਼ਿਤ 3750/- ਰੁਪਏ ਸਨਮਾਨ ਰਾਸ਼ੀ ਲੈਣ ਲਈ ਆਪਣਾ ਨਾਮ ਦਰਜ ਕਰਵਾਇਆ ਜਾ ਚੁੱਕਾ ਹੈ । ਉਨ੍ਹਾਂ ਦੱਸਿਆ ਕਿ ਇਨਾਂ ਕਿਸਾਨਾਂ ਵੱਲੋਂ ਤਕਰੀਬਨ ਚਾਰ ਹਜ਼ਾਰ ਏਕੜ ਰਕਬੇ ਵਿੱਚ ਝੋਨੇ ਦੀ ਬਿਜਾਈ ਤਕਨੀਕ ਅਪਣਾ ਕੇ ਝੋਨੇ ਦੀ ਬਿਜਾਈ ...








