Sunday, September 27Malwa News
Shadow

Punjab News

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ

Punjab News
ਚੰਡੀਗੜ੍ਹ, 15 ਜੁਲਾਈ: ਨਰਮੇ ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਵਾਸਤੇ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਦੋ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਨਿਗਰਾਨ ਟੀਮਾਂ ਦਾ ਗਠਨ ਕੀਤਾ ਹੈ।ਇਹ ਟੀਮਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਵਿੱਚ ਗਠਿਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਨ ਅਤੇ ਫ਼ਸਲ ‘ਤੇ ਕੀਟਾਂ ਦੇ ਹਮਲੇ ਦੀ ਨਿਗਰਾਨੀ ਦੇ ਨਾਲ-ਨਾਲ ਲੋੜ ਪੈਣ ‘ਤੇ ਕੀਟਾਂ ਦੀ ਰੋਕਥਾਮ ਸਬੰਧੀ ਉਪਾਵਾਂ ਬਾਰੇ ਕਿਸਾਨਾਂ ਨੂੰ ਸੇਧ ਦੇਣ ਦਾ ਕੰਮ ਸੌਂਪਿਆ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ 73 ਪਿੰਡਾਂ ‘ਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਖੂਈਆਂ ਸਰਵਰ ਬਲਾਕ ਵਿੱਚ ਤਿੰਨ ਥਾਵਾਂ ‘ਤੇ ਗੁਲਾਬੀ ਸੁੰਡੀ ਅਤ...

ਮੱਛੀ ਪਾਲਣ ਵਿਭਾਗ ਵਲੋਂ ਹੋਟਲ ਪਾਰਕਹਿੱਲਪ ਵਿਖੇ ਕਰਵਾਇਆ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ: ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਮੱਛੀ ਪਾਲਕ ਦਿਵਸ 2024 ਮਨਾਉਣ ਸਬੰਧੀ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ ਦੂਜੀ ਸਮਰ ਮੀਟ-2024 ਹੋਟਲ ਪਾਰਕਹਿੱਲ, ਏਅਰਪੋਰਟ ਰੋਡ, ਮੋਹਾਲੀ ਵਿਖੇ ਨੈਸ਼ਨਲ ਫਿਸ਼ਰੀਜ਼ ਡਿਵੈਲਪਮੈਂਟ ਬੋਰਡ ਦੀ ਸਹਾਇਤਾ ਨਾਲ ਲਗਾਇਆ ਗਿਆ। ਇਸ ਮੌਕੇ ਤੇ ਜ਼ਿਲ੍ਹਾ ਐਸ.ਏ.ਐਸ.ਨਗਰ, ਫਤਿਹਗੜ ਸਾਹਿਬ , ਰੂਪਨਗਰ ਅਤੇ ਪਟਿਆਲਾ ਦੇ 50 ਮੱਛੀ ਕਾਸ਼ਤਕਾਰਾ ਅਤੇ ਨਾਲ ਆਏ ਵਿਭਾਗੀ ਅਫਸਰਾਂ ਨੂੰ ਆਈ.ਡੀ.ਏ ਸਕੂਡਰ ਆਡੀਟੋਰੀਅਮ, ਮਦੁਰਾਈ ,ਤਾਮਿਲਨਾਡੂ ਦਾ ਪ੍ਰੋਗਰਾਮ ਲਾਈਵ ਟੈਲੀਕਾਸਟ ਦਿਖਾਇਆ ਗਿਆ। ਮੁੱਖ ਦਫਤਰ ਤੋਂ ਸ੍ਰੀਮਤੀ ਸਤਿੰਦਰ ਕੌਰ, ਸਹਾਇਕ ਡਾਇਰੈਕਟਰ ਮੱਛੀ ਪਾਲਣ, ਸ੍ਰੀਮਤੀ ਰਸ਼ੂ ਮਹਿੰਦੀਰਤਾ ਸੀਨੀਅਰ ਮੱਛੀ ਪਾਲਣ ਅਫਸਰ ਅਤੇ ਸ੍ਰੀਮਤੀ ਮਨਪ੍ਰੀਤ ਕੌਰ ਮੱਛੀ ਪਾਲਣ ਅਫਸਰ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਸ਼੍ਰੀ ਗੁਰਜੀਤ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ  ਨੇ ਸਾਰੇ ਆਏ ਵਿਭਾਗੀ ਅਫਸਰਾਂ ਅਤੇ ਮੱਛੀ ਕਿਸਾਨਾਂ ਦਾ  ਸਵਾਗਤ ਕੀਤਾ ਅਤੇ ਸ੍ਰੀਮਤੀ ਹਰਦੀਪ ਕੌਰ ਸੀਨੀਅਰ ਮੱਛੀ ਪਾ...

ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਐਮ.ਪੀ.ਲੈਡ ਸਕੀਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

Punjab News
ਲੁਧਿਆਣਾ, 15 ਜੁਲਾਈ (000) ਸੰਸਦ ਮੈਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੇ ਸੋਮਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਐਮ.ਪੀ.ਲੈਡ ਸਕੀਮ ਅਧੀਨ ਮੁਕੰਮਲ ਹੋਏ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿੱਜੀ ਤੌਰ ਤੇ ਜਾ ਕੇ ਨਿਰੀਖਣ ਕੀਤਾ। ਇਸ ਮੌਕੇ ਉਹਨਾਂ ਨਾਲ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਸਹਾਇਕ ਕਮਿਸ਼ਨਰ ਕਿ੍ਤਿਕਾ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਹਰਜਿੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼੍ਰੀਮਤੀ ਲਲਿਤਾ ਅਰੋੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ। ਸ੍ਰੀ ਸੰਜੀਵ ਅਰੋੜਾ ਨੇ ਜਿਹੜੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਉਹਨਾਂ ਵਿੱਚ  ਸਰਕਾਰੀ ਹਾਈ ਸਮਾਰਟ ਸਕੂਲ ਜਵੱਦੀ ਲੁਧਿਆਣਾ, ਸਰਕਾਰੀ ਮਿਡਲ ਸਕੂਲ ਰਾਜਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਸਿੰਘਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਹੈਬੋਵਾਲ ਕਲਾਂ ਲੁਧਿਆਣਾ, ਸਰਕਾਰੀ ਮਿਡਲ ਸਕੂਲ ਭੂਮਲ ਲੁਧਿਆਣਾ, ਸਰਕਾਰੀ ਪ੍ਰਾਇਮਰੀ ਸਕੂਲ ਤਰਫ ਕੋਟਲੀ ਕਾਰਾਬਾਰਾ, ਸਰਕਾਰੀ ਪ੍ਰਾਇਮਰੀ ਸਕੂਲ ਚੰਦਰ ਨਗਰ ਲੁਧਿਆਣਾ ਅਤੇ ਸਰਕਾਰੀ ਮਿਡਲ ਸਕੂਲ ਗੜ੍ਹੀ ਸ਼ੇਰੂ ਲ...

ਨੇਹਾ ਭੰਡਾਰੀ ਨੇ ਡਿਪਟੀ ਮਾਸ ਮੀਡੀਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ

Punjab News
ਫਿਰੋਜ਼ਪੁਰ, 15 ਜੂਲਾਈ 2024 (         )         ਸਿਹਤ ਵਿਭਾਗ ਪੰਜਾਬ ਵੱਲੋਂ ਬਲਾਕ ਫ਼ਿਰੋਜ਼ਸ਼ਾਹ ਵਿਖੇ ਕੰਮ ਕਰਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਨੇਹਾ ਭੰਡਾਰੀ ਨੂੰ ਪਦਉਨਤ ਕਰਕੇ ਦਫ਼ਤਰ ਸਿਵਲ ਸਰਜਨ ਫਿਰੋਜ਼ਪੁਰ ਵਿਖੇ ਡਿਪਟੀ ਮਾਸ ਮੀਡੀਆ ਅਫ਼ਸਰ ਦੇ ਅਹੁਦੇ ‘ਤੇ ਤੈਨਾਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲਿਆ।         ਸਿਹਤ ਵਿਭਾਗ ਫ਼ਿਰੋਜ਼ਪੁਰ ਅਧੀਨ ਮਾਸ ਮੀਡੀਆ ਬਰਾਂਚ ਵਿੱਚ ਪਿਛਲੇ ਕਈ ਸਾਲਾਂ ਤੋਂ ਡਿਪਟੀ ਮਾਸ ਮੀਡੀਆ ਅਫ਼ਸਰ ਦੀ ਪੋਸਟ ਖਾਲੀ ਪਈ ਸੀ। ਸਿਹਤ ਵਿਭਾਗ ਪੰਜਾਬ ਦੇ ਅਧੀਨ ਮਾਸ ਮੀਡੀਆ ਬਰਾਂਚ ਵੱਲੋਂ ਆਮ ਲੋਕਾਂ ਨੂੰ ਵਿਭਾਗ ਵੱਲੋਂ ਮੁਹੱਈਆ ਸਿਹਤ ਸਹੂਲਤਾਂ, ਸਿਹਤ ਸੇਵਾਵਾਂ ਅਤੇ ਵੱਖ ਵੱਖ ਭਲਾਈ ਸਕੀਮਾਂ ਪਹੁੰਚਾਉਣ ਲਈ ਵੱਖ-ਵੱਖ ਸਿਹਤ ਸਿੱਖਿਆ ਸ...

ਐਂਟੀ ਡੇਂਗੂ ਮਹੀਨੇ ਦੇ ਮੱਦੇਨਜ਼ਰ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਸਿਹਤ ਟੀਮਾਂ ਸ਼ਹਿਰੀ ਖੇਤਰ ਵਿੱਚ ਕਾਰਜਸ਼ੀਲ

Punjab News
ਮਾਨਸਾ, 15 ਜੁਲਾਈ:ਡੇਂਗੂ ਤੇ ਮਲੇਰੀਏ ਦੇ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰੀ ਖੇਤਰ ਵਿਚ ਕਾਰਜਸ਼ੀਲ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਅਤੇ ਮਲੇਰੀਏ ਦੇ ਮਰੀਜ਼ਾਂ ਵਿਚ ਵਾਧਾ ਹੋਣ ਲਗਦਾ ਹੈ, ਮਲੇਰੀਆ ਮਾਦਾ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਅਤੇ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਆਪਣੇ ਆਲੇ ਦੁਆਲੇ, ਗਲੀਆਂ, ਘਰਾਂ ਵਿੱਚ ਪਏ ਗਮਲੇ, ਟੁੱਟੇ ਬਰਤਨ, ਟਾਇਰਾਂ ਆਦਿ ਵਿਚ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਇਹ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ’ਤੇ ਦਫ਼ਤਰਾਂ ਅਤੇ ਘਰਾਂ ਵਿਚ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਂਦਾ ਹੈ, ਇਸ ਦਿਨ ਕੂਲਰਾਂ ਦਾ ਪਾਣੀ ਕੱਢ ਕੇ ਚੰਗੀ ਤਰ੍ਹਾਂ ਸੁਕਾਅ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ ਫਰਿੱਜਾਂ ਦੇ ਪਿੱਛੇ ਲੱਗੀ ਟਰੇਅ ਵਿੱਚ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ। ਸਰੀਰ ਨੂੰ ਪੂਰਾ ਢਕਣ ਵਾਲੇ ਕੱਪੜੇ ਪਹਿਨਣੇ ਚਾਹੀਦਾ ਹਨ ਜਿਸ ਨਾਲ ਮੱਛਰ...

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਵੱਲੋਂ ਕੀਤਾ ਜਾ ਰਿਹਾ ਝੂਠਾ ਪ੍ਰਚਾਰ: ਸਰਕਾਰੀ ਬੁਲਾਰਾ

Punjab News
ਚੰਡੀਗੜ੍ਹ, 13 ਜੁਲਾਈ:ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਵੱਲੋਂ ਝੂਠੀਆਂ ਖ਼ਬਰਾਂ ਲਗਵਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰਗੋਬਿੰਦ ਕੌਰ ਵੱਲੋਂ ਫਰੀਦਕੋਟ ਵਿਖੇ ਲਗਾਏ ਗਏ ਧਰਨੇ ਤੋਂ ਬਾਅਦ ਅਖਬਾਰਾਂ ਵਿੱਚ ਖਬਰਾਂ ਲਗਵਾਈਆਂ ਗਈਆਂ ਕਿ ਉਸ ਦੇ (ਹਰਗੋਬਿੰਦ ਕੌਰ) ਬਰਖ਼ਾਸਤਗੀ ਦੇ ਹੁਕਮਾਂ ਉੱਤੇ ਵਿਭਾਗ ਵੱਲੋਂ ਸਟੇਅ ਲਗਾਈ ਜਾ ਰਹੀ ਹੈ।   ਬੁਲਾਰੇ ਨੇ ਦੱਸਿਆ ਕਿ ਮਿਤੀ 11/07/2024 ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵੱਲੋਂ ਡਾਇਰੈਕਟੋਰੇਟ ਦੇ ਦਫਤਰ ਦੇ ਸਾਹਮਣੇ ਧਰਨਾ ਲਗਾਇਆ ਗਿਆ ਸੀ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਧਰਨਾ ਚੁਕਾਉਣ ਦੇ ਲਈ ਵਿਭਾਗ ਦੇ ਅਧਿਕਾਰੀਆਂ ਵੱਲੋ ਯੂਨੀਅਨ ਦੇ ਵਫਦ ਨਾਲ ਮੀਟਿੰਗ ਕੀਤੀ ਗਈ ਸੀ। ਮੀਟਿੰਗ ਵਿੱਚ ਯੂਨੀਅਨ ਵੱਲੋਂ ਮੰਗ ਪੱਤਰ ਦਿੰਦਿਆਂ ਵਿਭਾਗ ਵੱਲੋ ਸ਼੍ਰੀਮਤੀ ਹਰਗੋਬਿੰਦ ਕੌਰ, ਪ੍ਰਧਾਨ ਆਲ ਪੰਜਾਬ ਆਂਗੜਵਾੜੀ ਮੁਲਾਜ਼ਮ ਯੂਨੀਅਨ ਦੀਆ...

ਪੰਜਾਬ ਖੇਤੀਬਾੜੀ  ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਨਰਮੇ ਦੀ ਫ਼ਸਲ ਸੰਬੰਧੀ ਜਾਰੀ ਕੀਤੀ ਐਡਵਾਈਜ਼ਰੀ

Punjab News
ਫਾਜ਼ਿਲਕਾ, 13 ਜੁਲਾਈ   ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਐਸ.ਐਸ.ਗੋਸਲ ਦੀ ਅਗਵਾਈ ਅਤੇ ਪ੍ਰਸਾਰ ਨਿਰਦੇਸ਼ਕ  ਡਾ.ਐਮ ਐਸ. ਭੁੱਲਰ ਦੇ ਦਿਸ਼ਾ ਨਿਰਦੇਸ਼ਾ ਤਹਿਤ,  ਪੀ.ਏ.ਯੂ. ,ਫਾਰਮ ਸਲਾਹਕਾਰ  ਸੇਵਾ  ਕੇਂਦਰ , ਖੇਤਰੀ  ਖੋਜ  ਕੇਂਦਰ  ਦੇ ਵਿਗਿਆਨੀਆਂ ਵਲੋ ਜਿਲਾ ਫਾਜ਼ਿਲਕਾ ਦੇ ਵੱਖ ਵੱਖ ਪਿੰਡਾਂ (ਟਾਹਲੀਵਾਲਾ ਜੱਟਾਂ, ਕੱਲਰਖੇੜਾ, ਝੂਮਿਆਂਵਾਲੀ, ਖੁੱਬਣ, ਮੋਡੀ ਖੇੜਾ, ਅਮਰਪੁਰਾ ਪੰਨੀਵਾਲਾ, ਧਰਾਂਗਵਾਲਾ, ਮੁਰਾਦਵਾਲਾ , ਮਾਮੂਖੇੜਾ ਅਤੇ ਤੂਤਾ ਵਾਲਾ, ਪੰਜਾਵਾ, ਗਿਦੜਾਂ ਵਾਲੀ, ਭੰਗਰ ਖੇੜਾ ਦੀਵਾਨ ਖੇੜਾ) ਦਾ  ਦੌਰਾ  ਕਰ  ਸਰਵੇਖਣ ਕੀਤਾ ਗਿਆ ਅਤੇ ਸਰਵੇਖਣ (ਸਰਵੇ)  ਦੀ ਰਿਪੋਰਟ ਦੇ ਅਨੁਸਾਰ ਨਰਮੇ ਕਪਾਹ ਸੰਬੰਧੀ ਫ਼ਸਲੀ ਸਲਾਹ ਜਾਰੀ  ਕੀਤੀ।    ਸਰਵੇਖਣ (ਸਰਵੇ) ਦੀ ਰਿਪੋਰਟ ਦੇ ਅਨੁਸਾਰ ਡਾ.ਮਨਪ੍ਰੀਤ ...

ਪਿੰਡ ਡੰਗਰ ਖੇੜਾ ਦੀ ਕਰਨੈਲ ਢਾਣੀ ਦੇ ਸਰਕਾਰੀ ਸਕੂਲ ਵਿੱਚ ਡੇਂਗੂ ਜਾਗਰੂਕਤਾ ਸਾਈਕਲ ਰੈਲੀ ਕੱਢੀ

Punjab News
ਫਾਜ਼ਿਲਕਾ, 13 ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀ.ਐਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਡੰਗਰਖੇੜਾ ਦੀ ਢਾਣੀ ਕਰਨੈਲ ਸਿੰਘ ਵਿਖੇ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਸਿਹਤ ਕਰਮਚਾਰੀ ਰਜਿੰਦਰ ਕੁਮਾਰ ਨੇ ਸਕੂਲੀ ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਬਰਤਨਾਂ ਵਿੱਚ ਜ਼ਿਆਦਾ ਦੇਰ ਤੱਕ ਸਾਫ਼ ਪਾਣੀ ਖੜ੍ਹਾ ਨਾ ਹੋਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਨਾਲ ਪੈਦਾ ਨਹੀਂ ਹੁੰਦਾ ਸਾਫ਼ ਪਾਣੀ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਚੱਕ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾ...

ਸ਼ੁੱਧ ਵਾਤਾਵਰਣ ਦੀ ਸਿਰਜਣਾ ਲਈ ਹਰ ਨਾਗਰਿਕ ਪਾਵੇ ਯੋਗਦਾਨ-ਐਸ.ਐਸ.ਪੀ.

Punjab News
ਮਾਨਸਾ, 13 ਜੁਲਾਈ:ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਅਤੇ ਕਪਤਾਨ ਪੁਲਿਸ, ਮਨਮੋਹਨ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਸਾਂਝ ਕੇਂਦਰ ਮਾਨਸਾ ਦੇ ਸਹਿਯੋਗ ਨਾਲ ਮਾਨਸੂਨ ਦੇ ਮੌਸਮ ਦੇ ਮੱਦੇਨਜ਼ਰ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ‘ਆਓ ਰੁੱਖ ਲਗਾਈਏ, ਧਰਤੀ ਨੂੰ ਬਚਾਈਏ’ ਦੇ ਨਾਅਰੇ ਹੇਠ ਜ਼ਿਲ੍ਹੇ ਦੀਆਂ ਤਿੰਨੋ ਸਬ ਡਵੀਜਨਾਂ ਅਤੇ 12 ਥਾਣਿਆ ਅਧੀਨ ਪੈਂਦੇ ਏਰੀਏ ਵਿੱਚ 7500 ਪੋਦੇ (ਛਾਂਦਾਰ/ਫਲਦਾਰ)  ਲਗਾਏ ਗਏ ਹਨ।ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਅੱਜ ਵਿਸ਼ੇਸ਼ ਤੌਰ ’ਤੇ ਵਿੱਢੀ ਮੁਹਿੰਮ ਤਹਿਤ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਖਾਸ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਮੁੱਢਲਾ ਫਰਜ਼ ਬਣਾ ਹੈ ਕਿ ਉਹ ਵਾਤਾਵਰਣ ਦੀ ਸਾਂਭ ਸੰਭਾਲ ਵਿਚ ਆਪਣਾ ਯੋਗਦਾਨ ਪਾਵੇ ਤਾਂ ਜੋ ਸ਼ੁੱਧ ਵਾਤਾਵਰਣ ਸਿਰਜਿਆ ਜਾ ਸਕੇ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਹੋਣ ਦੀ ਜ਼ਰੂਰਤ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਤੰਦਰੁਸਤ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।ਇਸ ...

ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

Punjab News
ਮਾਨਸਾ, 13 ਜੁਲਾਈ:ਸਿਹਤ ਵਿਭਾਗ ਐਂਟੀ ਡੇਂਗੂ ਕੰਪੇਨ ਤਹਿਤ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਫੈਲਾਉਣ ਲਈ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹੇ ’ਚ ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਸੰਤੋਸ਼ ਭਾਰਤੀ ਜ਼ਿਲ੍ਹਾ ਐਪੀਡੀਮੋਲੋਜਿਸਟ ਦੀ ਅਗਵਾਈ ਵਿੱਚ ਸਿਹਤ ਟੀਮਾਂ ਆਪਣੇ ਆਪਣੇ ਏਰੀਏ ਵਿੱਚ ਜਾਗਰੂਕਤਾ ਸਰਵੇ ਕਰ ਰਹੀਆਂ ਹਨ।    ਸਿਹਤ ਬਲਾਕ ਖਿਆਲਾ ਕਲਾਂ ਵਿਖੇ ਐਸ.ਐਮ.ਓ. ਡਾ. ਇੰਦੂ ਬਾਂਸਲ ਦੀ ਰਹਿਨੁਮਾਈ ਹੇਠ ਸਿਹਤ ਕਰਮਚਾਰੀਆਂ ਨੇ ਨੰਗਲ ਕਲਾਂ, ਭੁਪਾਲ ਕਲਾਂ, ਜੋਗਾ, ਬੱਪੀਆਣਾ, ਭੀਖੀ, ਮੱਤੀ, ਖੀਵਾ ਕਲਾਂ, ਬਰਨਾਲਾ, ਫਫੜੇ ਭਾਈਕੇ, ਘਰਾਂਗਣਾ, ਦਲੇਲ ਸਿੰਘ ਵਾਲਾ ਪਿੰਡਾਂ ਵਿੱਚ ਸਿਹਤ ਕਰਮਚਾਰੀਆਂ ਨੇ ਫੀਵਰ ਸਰਵੇ ਕੀਤਾ, ਪਾਣੀ ਦੇ ਸਰੋਤਾਂ  ਵਿੱਚ ਲਾਰਵਾ ਚੈੱਕ ਕੀਤਾ, ਲੋਕਾਂ ਨੂੰ ਡੇਂਗੂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਅਤੇ ਜਾਗਰੂਕਤਾ ਪੈਂਫਲਿਟ ਵੰਡੇ।   ਸਿਹਤ ਸੁਪਰਵਾਈਜ਼ਰ ਸਰਬਜੀਤ ਸਿੰਘ ਨੇ ਡੇਂਗੂ ਬੁਖਾਰ ਦੇ ਲੱਛਣਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿੱਚ ਤੇਜ਼ ਬੁਖ਼ਾਰ ਤੇ ਸਿਰ ਦਰਦ, ਮਾਸਪੇਸ਼ੀਆਂ ’ਚ ਦ...