ਫਾਜ਼ਿਲਕਾ ਵਿੱਚ ਪ੍ਰਸ਼ਾਸਨ ਦੀ ਮੁਸਤੈਦੀ ਨਾਲ ਬੋਰ ਬੈਲ ਵਿੱਚ ਡਿੱਗੇ ਬੱਚੇ ਨੂੰ ਸੁਰੱਖਿਤ ਬਾਹਰ ਕੱਢਿਆ
ਫਾਜ਼ਿਲਕਾ 12 ਜੁਲਾਈ
ਫਾਜ਼ਿਲਕਾ ਦਾਣਾ ਮੰਡੀ ਵਿੱਚ ਇੱਕ ਬੋਰ ਬੈਲ ਵਿੱਚ ਡਿੱਗੇ ਬੱਚੇ ਨੂੰ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁਸਤੈਦੀ ਅਤੇ ਤੇਜੀ ਗਤੀ ਨਾਲ ਕੀਤੀ ਗਈ ਕਾਰਵਾਈ ਨਾਲ ਸੁਰੱਖਿਤ ਬਾਹਰ ਕੱਢ ਲਿਆ ਗਿਆ। ਬੱਚੇ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਭਰਤੀ ਕਰਾਇਆ ਗਿਆ ਹੈ ਅਤੇ ਡਾਕਟਰਾਂ ਅਨੁਸਾਰ ਬੱਚਾ ਹੁਣ ਪੂਰੀ ਤਰ੍ਹਾਂ ਸੁਰੱਖਿਤ ਹੈ ਅਤੇ ਉਸਨੂੰ ਕੁਝ ਸਮੇਂ ਲਈ ਡਾਕਟਰੀ ਦੇਖਰੇਖ ਵਿੱਚ ਰੱਖਿਆ ਗਿਆ ਹੈ।
ਹਸਪਤਾਲ ਵਿੱਚ ਪਹੁੰਚੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਜਿਵੇਂ ਹੀ ਇਸ ਘਟਨਾ ਦੀ ਸੂਚਨਾ ਮਿਲੀ ਤੁਰੰਤ ਆਪਦਾ ਪ੍ਰਬੰਧਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ੀ ਨਾਲ ਕਾਰਵਾਈ ਆਰੰਭ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏਡੀਸੀ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੀ ਦੇਖਰੇਖ ਵਿਚ ਫਾਇਰ ਬ੍ਰਿਗੇਡ ਅਤੇ ਗਰੀਨ ਐਸ ਫੋਰਸ ਦੇ ਵਲੰਟੀਅਰਾਂ ਸਮੇਤ ਮੌਕੇ ਤੇ ਕਾਰਵਾਈ ਆਰੰਭੀ ਗਈ। ਸਿਹਤ ਟੀਮਾਂ ਮੌਕੇ ਤੇ ਬੁਲਾਈਆਂ ਗਈਆਂ ਅਤੇ ਨਾਲ ਦੀ ਨਾਲ ਐਨਡੀਆਰਐਫ ਅਤੇ ਫੌਜ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਅਤੇ ਐਨਡੀਆਰਐਫ ਅਤੇ ਫੌਜ...








