Sunday, June 28Malwa News
Shadow

Punjab News

ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ , ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ , ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

Hot News, Punjab News
ਚੰਡੀਗੜ੍ਹ, 2 ਦਸੰਬਰ:- ਜਾਪਾਨ ਦੇ ਦੌਰੇ ਦੇ ਪਹਿਲੇ ਦਿਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੋਕੀਓ ਦੇ ਏਡੋਗਾਵਾ ਗਾਂਧੀ ਪਾਰਕ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਸ਼ਾਇਦ ਦੁਨੀਆ ਭਰ ਅਜਿਹੇ ਇਕਲੌਤੇ ਨੇਤਾ ਸਨ, ਜਿਨ੍ਹਾਂ ਨੇ ਅਹਿੰਸਾ ਅਤੇ ਸ਼ਾਂਤੀ ਦੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ, ਅਹਿੰਸਾ, ਸਦਭਾਵਨਾ ਅਤੇ ਸ਼ਾਂਤੀ ਦੇ ਸਿਧਾਂਤਾਂ ਨੂੰ ਅਪਣਾ ਕੇ ਰਾਸ਼ਟਰ ਪਿਤਾ ਵੱਲੋਂ ਦਰਸਾਏ ਮਨੁੱਖਤਾ- ਪੱਖੀ ਫਲਸਫ਼ੇ ਨੂੰ ਜੀਵੰਤ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਇੱਕ ਚਾਨਣ ਮੁਨਾਰੇ ਵਜੋਂ ਕੰਮ ਕਰਦੀ ਰਹੇਗੀ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ। ਲੋਕਾਂ ਨੂੰ ਗਾਂਧੀ ਜੀ ਵੱਲੋਂ ਦਰਸਾਏ ਗਏ ਸ਼ਾਂਤੀ ਅਤੇ ਅਹਿੰਸਾ ਦੇ ਫ਼ਲਸਫੇ ’ਤੇ ਚੱਲਣ ਦੀ ਅਪੀਲ ਕਰਦੇ ਹੋਏ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਦਾ ਡਰੋਨ ਸ਼ੋਅ ਨੂੰ ਮਿਲਿਆ ਸੰਗਤਾਂ ਦਾ ਭਰਵਾ ਹੁੰਗਾਰਾ- ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਦਾ ਡਰੋਨ ਸ਼ੋਅ ਨੂੰ ਮਿਲਿਆ ਸੰਗਤਾਂ ਦਾ ਭਰਵਾ ਹੁੰਗਾਰਾ- ਹਰਜੋਤ ਸਿੰਘ ਬੈਂਸ

Local, Punjab News
ਸ੍ਰੀ ਅਨੰਦਪੁਰ ਸਾਹਿਬ 29 ਨਵੰਬਰ: ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਦਰਸਾਉਂਦੇ ਡਰੋਨ ਸ਼ੋਅ ਨੂੰ ਸੰਗਤ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਦੱਸਿਆ ਕਿ ਨੇ ਦੱਸਿਆ ਕਿ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਇਹ ਵਿਲੱਖਣ ਡਰੋਨ ਸ਼ੋਅ ਹਰ ਰੋਜ਼ ਵਿਰਾਸਤ-ਏ-ਖਾਲਸਾ ਵਿਖੇ ਪ੍ਰਸਤੁਤ ਕੀਤਾ ਜਾ ਰਿਹਾ ਹੈ, ਜਿਸਨੂੰ ਦੇਖਣ ਲਈ ਹਜ਼ਾਰਾਂ ਸੰਗਤਾਂ ਰੋਜ਼ਾਨਾ ਪਹੁੰਚ ਰਹੀਆਂ ਹਨ।     ਕੈਬਨਿਟ ਮੰਤਰੀ ਨੇ ਕਿਹਾ ਕਿ ਕੁੱਲ 500 ਡਰੋਨ ਦੀ ਸਹਾਇਤਾ ਨਾਲ ਤਿਆਰ ਕੀਤੀ ਇਹ ਰੌਮਾਂਚਕ ਪ੍ਰਸਤੁਤੀ ਉੱਤਰੀ ਭਾਰਤ ਵਿੱਚ ਪਹਿਲੀ ਵਾਰ ਕਰਵਾਈ ਗਈ ਹੈ, ਜੋ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਮਨੁੱਖਤਾ ਲਈ ਉਹਨਾਂ ਦੀ ਸਿੱਖਿਆ ਅਤੇ ਕੁਰਬਾਨੀ ਨੂੰ ਰੂਬਰੂ ਕਰਦੀ ਹੈ। ਸੰਗਤਾਂ ਡਰੋਨ ਰਾਹੀਂ ਆਕਾਸ਼ ਵਿੱਚ ਉਭਰ ਰਹੇ ਜ਼ਜਬਾਤੀ ਦ੍ਰਿਸ਼ਾਂ ਨੂੰ ਦੇਖ ਕੇ ਗੁਰੂ ਸਾਹਿਬ ਦੀ ਬੇਮਿਸਾਲ ਸ਼ਹਾਦਤ ਅੱਗੇ ਨਤਮਸਤਕ ਹੋ ਰਹੀਆਂ ਹਨ।        ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ...
ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 27 ਨਵੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ 'ਰੰਗਲਾ ਪੰਜਾਬ ਯੋਜਨਾ' ਤਹਿਤ ਰੱਖੇ ਗਏ 585 ਕਰੋੜ ਰੁਪਏ ਦੇ ਕੁੱਲ ਬਜਟ ਵਿੱਚੋਂ ਪਹਿਲੀ ਕਿਸ਼ਤ ਵਜੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ ਵਿਕਾਸ ਲਈ 213 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਰੰਗਲਾ ਪੰਜਾਬ ਯੋਜਨਾ' ਪੇਸ਼ ਕੀਤੀ ਗਈ ਸੀ, ਜਿਸ ਵਿੱਚ ਹਰੇਕ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਤੌਰ 'ਤੇ 5 ਕਰੋੜ ਰੁਪਏ ਰੱਖੇ ਗਏ ਸਨ। ਵਿੱਤ ਮੰਤਰੀ ਨੇ ਦੱਸਿਆ ਕਿ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿਧਾਇਕਾਂ ਅਤੇ ਅਧਿਕਾਰੀਆਂ 'ਤੇ ਆਧਾਰਿਤ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵਾਂ ਦੇ ਆਧਾਰ 'ਤੇ, ਵੱਖ-ਵੱਖ ਪੰਚਾਇਤਾਂ ਨੂੰ 213 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ। ਵਿੱਤ ਮ...
ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ “ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ” ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ

ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ “ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ” ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ

Punjab News
ਨਵੀਂ ਦਿੱਲੀ, 26 ਨਵੰਬਰ:- ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਸ੍ਰੀ ਸੂਰਿਆ ਕਾਂਤ ਵੱਲੋਂ ਅੱਜ ਸੁਪਰੀਮ ਕੋਰਟ, ਨਵੀਂ ਦਿੱਲੀ ਵਿਖੇ ਸੰਵਿਧਾਨ ਦਿਵਸ ਸਮਾਗਮ ਮੌਕੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ, ਜਿਨ੍ਹਾਂ ਨੇ "ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ" ਕਿਤਾਬ ਦੇ ਲੇਖਣ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਦਿੱਤਾ ਹੈ, ਨੂੰ ਵਿਸ਼ੇਸ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ। ਇਸ ਮੌਕੇ ਭਾਰਤ ਦੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਸੁਪਰੀਮ ਕੋਰਟ ਦੇ ਮਾਣਯੋਗ ਜੱਜ ਸਾਹਿਬਾਨ, ਪ੍ਰਧਾਨ ਐਸ.ਸੀ.ਬੀ.ਏ. ਵੀ ਮੌਜੂਦ ਸਨ।...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸੰਪੂਰਨਤਾ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਨਾਲ ਕੀਤੀ ਸ਼ਿਰਕਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸੰਪੂਰਨਤਾ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਨਾਲ ਕੀਤੀ ਸ਼ਿਰਕਤ

Punjab News
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ:- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਵਿਚਾਰ ਨੂੰ ਅਮਲੀਜਾਮਾ ਪਹਿਨਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ 'ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ। ਇੱਥੋਂ ਦੇ ਗੁਰਦੁਆਰਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸਰਬੱਤ ਦਾ ਭਲਾ ਇਕੱਤਰਤਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ  ਗੁਰੂ ਤੇਗ਼ ਬਹਾਦਰ ਜੀ ਵੱਲੋਂ ਵਰੋਸਾਈ ਪਵਿੱਤਰ ਨਗਰੀ ਵਿੱਚ ਸਥਾਪਤ ਕੀਤੀ ਜਾਣ ਇਹ ਯੂਨੀਵਰਸਿਟੀ ਗੁਰੂ ਸਾਹਿਬ ਜੀ ਦੇ ਮਹਾਨ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਨੌਵੇਂ ਪਾਤਸ਼ਾਹ ਜੀ ਦੀ ਲਾਸਾਨੀ ਸ਼ਹਾਦਤ, ਮਹਾਨ ਜੀਵਨ ਅਤੇ ਫਲਸਫੇ ਦੇ ਬਾਰੇ ਡੂੰਘੀ ਖੋਜ ਲਈ ਬੇਹੱਦ ਸਹਾਈ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੱਕਾਰੀ ਸੰਸਥਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਮਹਾਨ ਗੁਰੂ ਸਾਹਿਬ ਜੀ ਦੇ...
21 ਨਵੰਬਰ ਨੂੰ ਫਾਜ਼ਿਲਕਾ ਵਿੱਚ ਅਣਕਲੇਮਡ ਸੰਪਤੀ ਦੇ ਜਲਦੀ ਨਿਪਟਾਰੇ ਲਈ ਇੱਕ ਵਿਸ਼ਾਲ ਜਨਤਕ ਜਾਗਰੂਕਤਾ ਕੈਂਪ ਲਗਾਇਆ ਗਿਆ।

21 ਨਵੰਬਰ ਨੂੰ ਫਾਜ਼ਿਲਕਾ ਵਿੱਚ ਅਣਕਲੇਮਡ ਸੰਪਤੀ ਦੇ ਜਲਦੀ ਨਿਪਟਾਰੇ ਲਈ ਇੱਕ ਵਿਸ਼ਾਲ ਜਨਤਕ ਜਾਗਰੂਕਤਾ ਕੈਂਪ ਲਗਾਇਆ ਗਿਆ।

Punjab News
ਫਾਜ਼ਿਲਕਾ,  21 ਨਵੰਬਰ, 2025*-21 ਨਵੰਬਰ, 2025 ਨੂੰ, ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਫਾਜ਼ਿਲਕਾ ਜ਼ਿਲ੍ਹੇ, ਪੰਜਾਬ ਵਿੱਚ ਆਪਣੇ ਖੇਤਰੀ ਵਪਾਰ ਦਫ਼ਤਰ ਰਾਹੀਂ ਇੱਕ ਮੈਗਾ ਜਾਗਰੂਕਤਾ ਕੈਂਪ ਲਗਾਇਆ ਗਿਆ। ਫਾਜ਼ਿਲਕਾ ਦੇ ਲੀਡ ਜ਼ਿਲ੍ਹਾ ਮੈਨੇਜਰ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ "ਤੁਹਾਡੀ ਪੂੰਜੀ - ਤੁਹਾਡੇ ਅਧਿਕਾਰ" ਨਾਮਕ ਇੱਕ ਦੇਸ਼ ਵਿਆਪੀ ਮੁਹਿੰਮ ਸ਼ੁਰੂ ਕੀਤੀ ਹੈ। ਇਹ ਜਾਗਰੂਕਤਾ ਮੁਹਿੰਮ 1 ਅਕਤੂਬਰ, 2025 ਤੋਂ 31 ਦਸੰਬਰ, 2025 ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ, ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਦੀ ਬੈਂਕਿੰਗ ਸੇਵਾਵਾਂ ਤੱਕ ਪਹੁੰਚ ਯਕੀਨੀ ਬਣਾਉਣ ਲਈ ਵਿੱਤੀ ਸੰਸਥਾਵਾਂ ਨਾਲ ਸੰਪਰਕ ਕਰ ਰਿਹਾ ਹੈ। ਇਸ ਪਹਿਲਕਦਮੀ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਵਿੱਚ ਇੱਕ ਮੈਗਾ ਕੈਂਪ ਲਗਾਇਆ ਗਿਆ। ਬੈਂਕਾਂ ਅਤੇ ਐਲਆਈਸੀ ਦੇ ਅਧਿਕਾਰੀਆਂ ਨੇ ਕੈਂਪ ਵਿੱਚ ਹਿੱਸਾ ਲਿਆ। ਲੋਕਾਂ ਨੂੰ ਅਣਕਲੇਮਡ ਜਮ੍ਹਾਂ ਰਾਸ਼ੀਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ—ਯਾਨੀ, ਉਹ ਜਮ੍ਹਾਂ ਰਾਸ਼ੀਆਂ ਜੋ 10 ਸਾਲਾਂ ਤੋਂ ਕਢ...
ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ- ਏ.ਐਸ.ਰਾਏ ਡਾਇਰੈਕਟਰ ਜਨਰਲ ਪੁਲਿਸ

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ- ਏ.ਐਸ.ਰਾਏ ਡਾਇਰੈਕਟਰ ਜਨਰਲ ਪੁਲਿਸ

Punjab News
ਸ੍ਰੀ ਅਨੰਦਪੁਰ ਸਾਹਿਬ 21 ਨਵੰਬਰ () ਸ੍ਰੀ ਅਨੰਦਪੁਰ ਸਾਹਿਬ ਵਿਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਪੰਨ ਕਰਨ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਟ੍ਰੈਫਿਕ ਮੈਨੇਜਮੈਂਟ ਯੋਜਨਾ ਤਿਆਰ ਕੀਤੀ ਗਈ ਹੈ। ਡਾਇਰੈਕਟਰ ਜਨਰਲ ਪੁਲਿਸ ਏ.ਐਸ. ਰਾਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਦੇ ਡੀ.ਜੀ.ਪੀ ਸ੍ਰੀ ਗੋਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸਹੂਲਤਾਂ ਅਤੇ ਸੁਰੱਖਿਆ ਦਾ ਹਰ ਪੱਖ ਤੋਂ ਧਿਆਨ ਰੱਖਦਿਆਂ ਸਮਾਗਮਾਂ ਦੌਰਾਨ ਸੰਗਤ ਨੂੰ ਕਿਸੇ ਤਰ੍ਹਾਂ ਦੀ ਦਿਕ਼ਤ ਨਾ ਆਵੇ, ਇਸ ਲਈ ਮਜ਼ਬੂਤ ਯੋਜਨਾਬੰਦੀ ਕੀਤੀ ਗਈ ਹੈ।      ਉਨ੍ਹਾਂ ਨੇ ਦੱਸਿਆ ਕਿ ਸਮਾਗਮਾਂ ਲਈ ਬਣਾਈਆਂ ਗਈਆਂ 120 ਏਕੜ ਵਿੱਚ ਵਿਸ਼ਾਲ ਪਾਰਕਿੰਗਾਂ ਵਿੱਚ ਕਰੀਬ 25 ਹਜ਼ਾਰ ਵਾਹਨਾਂ ਦੀ ਸਮਰੱਥਾ ਰੱਖਦਿਆਂ ਟ੍ਰੈਫਿਕ ਦੇ ਪ੍ਰਬੰਧ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਪਾਰਕਿੰਗ ਖੇਤਰਾਂ ਨੂੰ ਮੁੱਖ ਮਾਰਗਾਂ ਨਾਲ ਜੋੜਨ ਲਈ ਵਾਧੂ ਰਸਤੇ, ਸਪੱਸ਼ਟ ਸਾਈਨਬੋਰਡ ਅਤੇ ਰੂਟ ਡਾਈਵਰਸ਼ਨ ਦੀ ਵਿਵਸਥਾ ਕੀਤੀ ਗਈ ਹੈ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 265ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 69 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 265ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 69 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 21 ਨਵੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 265ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 314 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 265 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,470 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.03 ਕਿਲੋਗ੍ਰਾਮ ਹੈਰੋਇਨ ਅਤੇ 765 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ...
खिलाड़ी देश का उज्ज्वल भविष्य- कैबिनेट मंत्री कृष्ण लाल पंवार

खिलाड़ी देश का उज्ज्वल भविष्य- कैबिनेट मंत्री कृष्ण लाल पंवार

Punjab News
चंडीगढ़, 18 नवंबर— हरियाणा के विकास एवं पंचायत मंत्री श्री कृष्ण लाल पंवार ने कहा कि ओलंपिक और अंतरराष्ट्रीय प्रतियोगिताओं में आज पूरे देश की उम्मीदें हरियाणा के खिलाड़ियों से जुड़ी होती हैं। देश के 50 प्रतिशत से अधिक मेडल हरियाणा के खिलाड़ी दिलाते हैं। हरियाणा के खिलाड़ी न सिर्फ प्रदेश बल्कि भारत के भविष्य को उज्जवल बना रहे हैं। श्री पंवार मंगलवार को रोहतक में महर्षि दयानंद विश्वविद्यालय की 50वीं वार्षिक एथलेटिक मीट का शुभारंभ करने उपरांत बतौर मुख्य अतिथि बोल रहे थे। उन्होंने कहा कि प्रधानमंत्री नरेंद्र मोदी द्वारा शुरू की गई खेलो इंडिया पहल ने देश में खेल संस्कृति को नई दिशा दी है। उन्होंने बताया कि हरियाणा सरकार की प्रगतिशील खेल नीति के तहत ओलंपिक स्वर्ण पदक विजेताओं को 6 करोड़, रजत विजेताओं को 4 करोड़, और कांस्य विजेताओं को&n...
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ, ਖੁਰਾਕ ਸੁਰੱਖਿਆ ਅਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ, ਖੁਰਾਕ ਸੁਰੱਖਿਆ ਅਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

Punjab News
ਹੁਸ਼ਿਆਰਪੁਰ, 18 ਨਵੰਬਰ :- ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਜ਼ਮੀਨੀ ਪੱਧਰ 'ਤੇ ਸਰਕਾਰ ਦੀਆਂ ਖੁਰਾਕ, ਪੋਸ਼ਣ ਅਤੇ ਸਮਾਜ ਭਲਾਈ ਸਕੀਮਾਂ ਨੂੰ ਲਾਗੂ ਕਰਨ ਨੂੰ ਮਜ਼ਬੂਤ ਕਰਨਾ ਸੀ। ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਅਤੇ ਐਨ.ਆਰ.ਆਈ ਅਤੇ ਸਮਾਜ ਸੇਵਕ ਭੁਪਿੰਦਰ ਸਿੰਘ ਹੁੰਦਲ ਵੀ ਮੌਜੂਦ ਸਨ। ਮੀਟਿੰਗ ਵਿਚ ਸਮਾਜ ਭਲਾਈ ਸਕੀਮਾਂ, ਮਿਡ-ਡੇਅ-ਮੀਲ, ਪੋਸ਼ਣ ਬਾਗ, ਮੁੱਢਲੀ ਸਫਾਈ, ਸਕੂਲ ਸਿਹਤ ਪ੍ਰੋਗਰਾਮ, ਭੋਜਨ ਸੁਰੱਖਿਆ ਅਤੇ ਪੋਸ਼ਣ ਸੁਰੱਖਿਆ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ ਗਈ। ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸਕੀਮਾਂ ਦੇ ਅਸਲ ਲਾਭ ਵਿਭਾਗਾਂ ਵਿਚਕਾਰ ਮਜ਼ਬੂਤ ਤਾਲਮੇਲ ਅਤੇ ਨਿਗਰਾਨੀ ਰਾਹੀਂ ਹੀ ਸੰਭਵ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮਿਡ-ਡੇਅ-ਮੀਲ ਦੀ ਗੁਣਵੱਤਾ ਵਿਚ ਕਿਸੇ ...