Sunday, September 27Malwa News
Shadow

Punjab News

ਨਗਰ ਨਿਗਮ ਅਬੋਹਰ ਵੱਲੋਂ ਦੋ ਦਿਨ ਵਿੱਚ 200 ਤੋਂ ਜਿਆਦਾ ਬੇਸਹਾਰਾ ਜਾਨਵਰ ਗਊਸ਼ਾਲਾ ਭੇਜੇ ਗਏ

Punjab News
ਅਬੋਹਰ 12 ਜੁਲਾਈਨਗਰ ਨਿਗਮ ਅਬੋਹਰ ਵੱਲੋਂ ਪਿਛਲੇ ਦੋ ਦਿਨਾਂ ਤੋਂ ਸ਼ਹਿਰ ਤੋਂ ਬੇਸਹਾਰਾ ਜਾਨਵਰਾਂ ਨੂੰ ਫੜ ਕੇ ਗਊਸ਼ਾਲਾ ਵਿੱਚ ਭੇਜਣ ਦਾ ਕੰਮ ਜਾਰੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ। ਉਹਨਾਂ ਨੇ ਦੱਸਿਆ ਕਿ 11 ਜੁਲਾਈ ਨੂੰ 70 ਅਤੇ 10 ਜੁਲਾਈ ਨੂੰ 124 ਜਾਨਵਰ ਫੜ ਕੇ ਸਲੇਮ ਸ਼ਾਹ ਗਊਸ਼ਾਲਾ ਭੇਜੇ ਗਏ ਹਨ। ਇਹ ਮੁਹਿੰਮ ਅੱਜ ਵੀ ਜਾਰੀ ਹੈ ਅਤੇ ਖਬਰ ਲਿਖੇ ਜਾਣ ਤੱਕ ਲਗਭਗ ਦੋ ਦਰਜਨ ਜਾਨਵਰ ਇਕੱਠੇ ਕਰ ਲਏ ਗਏ ਹਨ ਜਿਨਾਂ ਨੂੰ ਗਉਸ਼ਾਲਾ ਵਿੱਚ ਭੇਜਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਪਹਿਲੀ ਜਨਵਰੀ ਤੋਂ ਲੈ ਕੇ ਹੁਣ ਤੱਕ 905 ਜਾਨਵਰ ਗਊਸ਼ਾਲਾਵਾਂ ਵਿੱਚ ਭੇਜੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੇਸਹਾਰਾ ਜਾਨਵਰਾਂ ਨੂੰ ਸਲੇਮ ਸ਼ਾਹ ਦੀ ਸਰਕਾਰੀ ਗਊਸ਼ਾਲਾ ਵਿੱਚ ਭੇਜਿਆ ਜਾ ਰਿਹਾ ਹੈ। ਉਹਨਾਂ ਨੇ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਜਾਨਵਰਾਂ ਨੂੰ ਬੇਸਹਾਰਾ ਛੱਡਣ ਦੀ ਬਜਾਏ ਸਲੇਮ ਸ਼ਾਹ ਗਊਸ਼ਾਲਾ ਵਿਖੇ ਭੇਜ ਸਕਦੇ ਹਨ। ਉਹਨਾਂ ਨੇ ਕਿਹਾ ਕਿ ਜਦ ਅਸੀਂ ਬੇਸਹਾਰਾ ਜਾਨਵਰ ਛੱਡਦੇ ਹਾ...

ਨਵਾਂ ਬਣ ਰਿਹਾ ਚਹੁੰ ਮਾਰਗੀ ਹਾਈਵੇਅ ਫਾਜ਼ਿਲਕਾ ਦੀ ਤਰੱਕੀ ਨੂੰ ਦੇਵੇਗਾ ਨਵੀਂ ਉਡਾਨ

Punjab News
ਫਾਜ਼ਿਲਕਾ, 12 ਜੁਲਾਈਫਾਜ਼ਿਲਕਾ ਤੋਂ ਅਬੋਹਰ ਤੱਕ ਬਣ ਰਿਹਾ ਚਹੁੰ ਮਾਰਗੀ ਹਾਈਵੇਅ ਫਾਜ਼ਿਲਕਾ ਜ਼ਿਲ੍ਹੇ ਦੀ ਤਰੱਕੀ ਨੂੰ ਨਵੀਂ ਉਡਾਨ ਦੇਵੇਗਾ। ਇਸ ਨਾਲ ਜਿੱਥੇ ਫਾਜ਼ਿਲਕਾ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਰਾਜਸਥਾਨ ਗੁਜਰਾਤ ਵੱਲ ਨੂੰ ਸਫਰ ਅਸਾਨ ਹੋਵੇਗਾ ਉਥੇ ਹੀ ਇਹ ਫਾਜ਼ਿਲਕਾ ਜ਼ਿਲ੍ਹੇ ਦੀ ਸਨਅੱਤ ਅਤੇ ਵਪਾਰ ਲਈ ਵੀ ਵਰਦਾਨ ਸਾਬਿਤ ਹੋਵੇਗਾ। ਦੂਜੇ ਪਾਸੇ ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਅਬੋਹਰ ਦੇ ਚਾਰੇ ਪਾਸੇ ਰਿੰਗ ਰੋਡ ਬਣ ਜਾਵੇਗੀ ਜਿਸ ਨਾਲ ਅਬੋਹਰ ਸ਼ਹਿਰ ਦੀ ਟੈ੍ਫਿਕ ਵਿਵਸਥਾ ਵਿਚ ਵੀ ਸੁਧਾਰ ਹੋਵੇਗਾ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਇਸ ਪ੍ਰੋਜੈਕਟ ਦੇ ਚਲ ਰਹੇ ਕੰਮ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹਦਾਇਤ ਕੀਤੀ ਕਿ ਪ੍ਰੋਜ਼ੈਕਟ ਨੂੰ ਉੱਚ ਮਿਆਰੀ ਗੁਣਵਤਾ ਅਨੁਸਾਰ ਪੂਰਾ ਕੀਤਾ ਜਾ ਰਿਹਾ ਹੈ।ਇਹ ਹਾਈਵੇਅ ਚਾਰ ਮਾਰਗੀ ਹੋਵੇਗਾ ਅਤੇ ਫਾਜ਼ਿਲਕਾ ਫਿਰੋਜਪੁਰ ਰੋਡ ਤੇ ਪਿੰਡ ਲਾਲੋਵਾਲੀ ਤੋਂ ਸ਼ੁਰੂ ਹੋਵੇਗਾ। ਇਸ ਨਾਲ ਸਫਰ ਬਹੁਤ ਤੇਜ ਹੋ ਜਾਵੇਗਾ ਕਿਉਂਕਿ ਇਹ ਅਬਾਦੀ ਵਾਲੇ ਥਾਂਵਾਂ ਤੋਂ ਨਹੀਂ ਲੰਘੇਗਾ ਅਤੇ ਇਸ ਲਈ ਫਾਜ਼ਿਲਕਾ ਤੇ ਅ...

ਪਿੰਡ ਪੱਧਰ ਤੇ ਲਗਾਏ ਜਾ ਰਹੇ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਵਰਦਾਨ ਸਾਬਤ-ਵਿਧਾਇਕ  ਸੇਖੋਂ

Punjab News
ਫ਼ਰੀਦਕੋਟ, 12 ਜੁਲਾਈ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਤੇ ਕੈਂਪ ਲਗਾਉਣ ਦੀ ਮੁਹਿੰਮ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਬਰੂਹਾਂ ਤੇ ਕੈਂਪ ਲਗਾ ਕੇ ਮੌਕੇ 'ਤੇ ਹੀ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਫ਼ਰੀਦਕੋਟ ਸ  ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹੇ ਦੇ ਪਿੰਡ ਪੱਖੀ ਕਲਾਂ ਵਿਖੇ ਲਗਾਏ ਗਏ ਸੱਤਵੇਂ ਸੁਵਿਧਾ ਕੈਂਪ ਦੌਰਾਨ ਆਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਮੌਜੂਦ ਸਨ। ਵਿਧਾਇਕ ਸ. ਸੇਖੋਂ ਨੇ ਪਿੰਡ ਪੱਖੀ ਕਲਾਂ ਤੋਂ ਇਲਾਵਾ ਭਾਗਥਲਾ ਕਲਾਂ, ਭਾਗਥਲਾ ਖੁਰਦ, ਪਹਿਲੂਵਾਲਾ, ਹਰਦਿਆਲੇਆਣਾ, ਮੱਲੇਵਾਲਾ ਅਤੇ ਭੋਲੂਵਾਲਾ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਜਿੱਥੇ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕੀਤਾ ਗਿਆ, ਉਥੇ ਹੀ ਰਹਿੰਦੀਆਂ ਸਮੱਸਿਆਵਾਂ ਦੇ ਹੱਲ ...

 ‘ਆਪ ਦੀ ਸਰਕਾਰ ਆਪ ਦੇ ਦੁਆਰ’ ਆਮ ਲੋਕਾਂ ਨਾਲ ਜੁੜੀਆਂ ਮੁਸ਼ਕਿਲਾਂ ਨੂੰ ਪਿੰਡ ਪੱਧਰ ’ਤੇ ਸੁਵਿਧਾ ਕੈਂਪ ਲਾ ਕੇ ਮੌਕੇ ’ਤੇ ਹੱਲ ਕਰਨ ਦਾ ਕਾਰਗਰ ਯਤਨ-ਐਮ ਐਲ ਏ 

Punjab News
 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ 2024:  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਿੰਡ ਪੱਧਰ ’ਤੇ ਹੱਲ ਕਰਨ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਦੀ ਸ਼ੁਰੂਆਤ ਉਨ੍ਹਾਂ ਦੀ ਮੁਸ਼ਕਿਲਾਂ ਨੂੰ ਮੌਕੇ ’ਤੇ ਹੱਲ ਕਰਨ ਦਾ ਕਾਰਗਰ ਯਤਨ ਹੈ, ਜਿਸ ਦਾ ਲੋਕਾਂ ਨੂੰ ਬਹੁਤ ਵੱਡਾ ਲਾਭ ਮਿਲ ਰਿਹਾ ਹੈ। ਇਹ ਪ੍ਰਗਟਾਵਾ ਐਮ ਐਲ ਏ ਨੀਨਾ ਮਿੱਤਲ ਨੇ ਮੋਹਾਲੀ ਸਬ ਡਵੀਜ਼ਨ ਦੀ ਬਨੂੜ ਸਬ ਤਹਿਸੀਲ ਦੇ ਪਿੰਡ ਤਸੌਲੀ ਵਿਖੇ ਅੱਜ ਲਾਏ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਦਾ ਦੌਰਾ ਕਰਨ ਅਤੇ ਲੋਕਾਂ ਨੂੰ ਮਿਲਣ ਮੌਕੇ ਕੀਤਾ। ਇਸ ਕੈਂਪ ’ਚ ਕਲੌਲੀ ਅਤੇ ਦੇਵੀਨਗਰ ਦੇ ਲੋਕ ਵੀ ਆਪਣੀਆਂ ਮੁਸ਼ਕਿਲਾਂ ਲੈ ਕੇ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਅਜਿਹੇ ਕੈਪਾਂ ਨਾਲ ਉਨ੍ਹਾ ਲੋਕਾਂ ਨੂੰ ਬਹੁਤ ਜਿਆਦਾ ਫਾਇਦਾ ਹੋਵੇਗਾ, ਜਿਹੜੇ ਆਪਣੇ ਰੋਜ਼-ਮਰ੍ਹਾ ਦੇ ਨਿੱਕੇ-ਨਿੱਕੇ ਕੰਮਾਂ ਕਾਰਨ ਸਰਕਾਰੀ ਦਫ਼ਤਰਾਂ ਵਿਚ ਨਹੀਂ ਸਨ ਪਹੁੰਚ ਸਕਦੇ। ਕੈਂਪ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚ...

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਵਰੀਆਂ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

Punjab News
ਅੰਮ੍ਰਿਤਸਰ 12 ਜੁਲਾਈ--         ਜਿਲੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ  ਕਿਹਾ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲਾ ਪੈਡਿੰਗ ਪਏ ਹਨ ’ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਕਿਸਮ ਦੀ ਮੁਸਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵੱਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ, ਜਿਸ ਕਰਕੇ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।         ਉਨਾਂ ਕਿਹਾ ਕਿ ਸਰਕਾਰ ਦਾ ਅਕਸ਼ ਆਪਣੇ ਕੀਤੇ ਕੰਮਾਂ ਨਾਲ ਹੀ ਬਣਨਾ ਹੁੰਦਾ ਹੈ ਸੋ ਦਫ਼ਤਰਾਂ ...

ਫਾਜ਼ਿਲਕਾ ਵਿੱਚ ਪ੍ਰਸ਼ਾਸਨ ਦੀ ਮੁਸਤੈਦੀ ਨਾਲ ਬੋਰ ਬੈਲ ਵਿੱਚ ਡਿੱਗੇ ਬੱਚੇ ਨੂੰ ਸੁਰੱਖਿਤ ਬਾਹਰ ਕੱਢਿਆ

Punjab News
ਫਾਜ਼ਿਲਕਾ 12 ਜੁਲਾਈ ਫਾਜ਼ਿਲਕਾ ਦਾਣਾ ਮੰਡੀ ਵਿੱਚ ਇੱਕ ਬੋਰ ਬੈਲ ਵਿੱਚ ਡਿੱਗੇ ਬੱਚੇ ਨੂੰ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁਸਤੈਦੀ ਅਤੇ ਤੇਜੀ ਗਤੀ ਨਾਲ ਕੀਤੀ ਗਈ ਕਾਰਵਾਈ ਨਾਲ ਸੁਰੱਖਿਤ ਬਾਹਰ ਕੱਢ ਲਿਆ ਗਿਆ। ਬੱਚੇ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਭਰਤੀ ਕਰਾਇਆ ਗਿਆ ਹੈ ਅਤੇ ਡਾਕਟਰਾਂ ਅਨੁਸਾਰ ਬੱਚਾ ਹੁਣ ਪੂਰੀ ਤਰ੍ਹਾਂ ਸੁਰੱਖਿਤ ਹੈ ਅਤੇ ਉਸਨੂੰ ਕੁਝ ਸਮੇਂ ਲਈ ਡਾਕਟਰੀ ਦੇਖਰੇਖ ਵਿੱਚ ਰੱਖਿਆ ਗਿਆ ਹੈ।  ਹਸਪਤਾਲ ਵਿੱਚ ਪਹੁੰਚੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਜਿਵੇਂ ਹੀ ਇਸ ਘਟਨਾ ਦੀ ਸੂਚਨਾ ਮਿਲੀ ਤੁਰੰਤ ਆਪਦਾ ਪ੍ਰਬੰਧਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ੀ ਨਾਲ ਕਾਰਵਾਈ ਆਰੰਭ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏਡੀਸੀ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੀ ਦੇਖਰੇਖ ਵਿਚ ਫਾਇਰ ਬ੍ਰਿਗੇਡ ਅਤੇ ਗਰੀਨ ਐਸ ਫੋਰਸ ਦੇ ਵਲੰਟੀਅਰਾਂ ਸਮੇਤ ਮੌਕੇ ਤੇ ਕਾਰਵਾਈ ਆਰੰਭੀ ਗਈ। ਸਿਹਤ ਟੀਮਾਂ ਮੌਕੇ ਤੇ ਬੁਲਾਈਆਂ ਗਈਆਂ ਅਤੇ ਨਾਲ ਦੀ ਨਾਲ ਐਨਡੀਆਰਐਫ ਅਤੇ ਫੌਜ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਅਤੇ ਐਨਡੀਆਰਐਫ ਅਤੇ ਫੌਜ...

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਧੋਬੀ ਘਾਟ ਮੁਹੱਲੇ ਵਿਚ ਵਿਜ਼ਿਟ ਤੋਂ ਬਾਅਦ ਸਾਫ—ਸਫਾਈ ਦਾ ਕੰਮ ਸ਼ੁਰੂ

Punjab News
ਫਾਜ਼ਿਲਕਾ, 12 ਜੁਲਾਈਬੀਤੇ ਦਿਨੀ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਧੋਬੀ ਘਾਟ ਮੁਹੱਲੇ ਦੀ ਵਿਜ਼ਿਟ ਕੀਤੀ ਗਈ ਜਿਸ ਦੌਰਾਨ ਮੁਹੱਲੇ ਵਿਖੇ ਸਾਫ—ਸਫਾਈ ਦੀ ਲੋੜ ਜਾਪਦੀ ਸੀ। ਵਿਜਿਟ ਉਪਰੰਤ ਮੁਹੱਲੇ ਦੀ ਸਾਫ—ਸਫਾਈ ਦਾ ਕੰਮ ਸ਼ੁਰੂ ਹੋ ਗਿਆ ਹੈ।ਉਨ੍ਹਾਂ ਨਗਰ ਕੌਂਸਲ ਅਧਿਕਾਰੀਆਂ ਨੁੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ਅੰਦਰ ਗੰਦਗੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਵਿਧਾਇਕ ਫਾਜ਼ਿਲਕਾ ਸੀ੍ਰ ਸਵਨਾ ਨੇ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਸਾਫ—ਸਫਾਈ ਅਤੇ ਸੀਵਰੇਜ਼ ਸਿਸਟਮ ਨੂੰ ਨਿਰਵਿਘਨ ਚਲਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਮੁਹੱਲਿਆਂ ਤੇ ਵਾਰਡਾਂ ਵਿਚ ਸਾਫ—ਸਫਾਈ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਵੱਖ—ਵੱਖ ਏਰੀਆ ਦਾ ਦੌਰਾ ਕਰ ਰਹੇ ਹਨ ਜਿਥੇ ਕਿਥੇ ਸਾਫ—ਸਫਾਈ ਨੂੰ ਲੈ ਕੇ ਕੋਈ ਕਮੀ ਨਜਰ ਆਉਂਦੀ ਹੈ ਤਾਂ ਉਥੇ ਨਾਲੋ—ਨਾਲ ਅਧਿਕਾਰੀਆਂ ਨੂੰ ਭੇਜ਼ ਕੇ ਸਾਫ—ਸਫਾਈ ਕਰਵਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਕਿ ਸ਼ਹਿਰ ਦੇ ਵਸਨੀਕਾਂ ਨੂੰ ਸੀਵਰੇਜ਼ ਸਿਸਟਮ ਸਬੰਧੀ...

ਬਲਾਕ ਖੂਈਖੇੜਾ ਵਿੱਚ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ

Punjab News
ਫਾਜ਼ਿਲਕਾ, 11 ਜੁਲਾਈ  ਰਾਜ ਦੇ ਸਿਹਤ ਵਿਭਾਗ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਅੱਜ ਬਲਾਕ ਖੂਈਖੇੜਾ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਐਸ.ਐਮ.ਓ ਡਾ: ਗਾਂਧੀ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਿਨ-ਬ-ਦਿਨ ਵੱਧ ਰਹੀ ਆਬਾਦੀ ਨਾ ਸਿਰਫ਼ ਸਾਡੇ ਦੇਸ਼ ਵਿੱਚ ਸਗੋਂ ਸਮੁੱਚੇ ਵਿਸ਼ਵ ਲਈ ਚਿੰਤਾ ਦਾ ਵਿਸ਼ਾ ਹੈ। ਭਾਰਤ ਵਿਚ ਵੀ ਜਿਵੇਂ-ਜਿਵੇਂ ਆਬਾਦੀ ਵਧ ਰਹੀ ਹੈ, ਬੇਰੁਜ਼ਗਾਰੀ ਵੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਆਬਾਦੀ ਨੂੰ ਕੰਟਰੋਲ ਕੀਤਾ ਜਾਵੇ ਤਾਂ ਦੇਸ਼ ਦੀ ਗਰੀਬੀ ਅਤੇ ਭੁੱਖਮਰੀ ਦੇ ਨਾਲ-ਨਾਲ ਬੇਰੁਜ਼ਗਾਰੀ 'ਤੇ ਵੀ ਕਾਬੂ ਪਾਇਆ ਜਾ ਸਕਦਾ ਹੈ।       ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਇਸ ਵਾਰ ਵਿਭਾਗ ਵੱਲੋਂ ਇਸ ਨੂੰ ‘ਵਿਕਸਿਤ ਭਾਰਤ ਦੀ ਨਵੀਂ ਪਛਾਣ, ਪਰਿਵਾਰ ਨਿਯੋਜਨ, ਹਰ ਜੋੜੇ ਦਾ ਮਾਣ’ ਵਿਸ਼ੇ ਤਹਿਤ ਦਿਹਾਤੀ ਪੱਧਰ ’...

ਸਥਾਨਕ ਰਾਜਿੰਦਰਾ ਕਾਲਜ ਵਿਖੇ ਪਲੇਸਮੈਂਟ ਕੈਂਪ ਆਯੋਜਿਤ

Punjab News
ਬਠਿੰਡਾ, 11 ਜੁਲਾਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।             ਇਸ ਪਲੇਸਮੈਂਟ ਕੈਂਪ ਦੌਰਾਨ ਵੱਖ-ਵੱਖ ਕੰਪਨੀਆਂ ਜਿੰਨ੍ਹਾਂ ਵਿਚ ਏ.ਵੀ.ਸੀ. ਮਹਿੰਦਰਾ, ਫੋਨ ਪੇਅ, ਆਰ.ਐਡ.ਜੇ. ਲਾਅ ਕੰਨਸਲਟੈਂਟ, ਵਿਜੈ ਰਾਜ ਐਂਡ ਸੰਨਜ਼ ਕੰਪਨੀ, ਭਾਰਤੀ ਐਕਸਾ, ਪੇਅ-ਟੀ-ਐਮ, ਅਜ਼ਾਈਲ ਹਰਬਲ, ਟਰੀਊ ਲਕਸ਼ਮੀ ਪ੍ਰਾਈਵੇਟ ਲਿਮਟਿਡ, ਅਥਰਵਾ ਟੈੱਕ ਮਾਈਂਡਸ ਪ੍ਰਾਈਵੇਟ ਲਿਮਟਿਡ ਆਦਿ ਵੱਲ਼ੋਂ ਸ਼ਿਰਕਤ ਕੀਤੀ ਗਈ। ਕੈਂਪ ਦੌਰਾਨ ਕਰੀਬ 115 ਪ੍ਰਾਰਥੀਆਂ ਨੇ ਭਾਗ ਲਿਆ ਜਿੰਨ੍ਹਾਂ ਵਿੱਚੋਂ ਵੱਖ-ਵੱਖ ਕੰਪਨੀਆਂ ਦੁਆਰਾ ਕ...

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਆਬਾਦੀ ਦਿਵਸ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ : ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਸੰਸਥਾਵਾਂ ਦੇ ਮੁਖੀਆਂ ਦੀ ਅਗਵਾਈ ਹੇਠ ਸਿਹਤ ਕਾਮਿਆਂ ਨੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ। ਸਿਵਲ ਸਰਜਨ ਡਾ.ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਸਿਹਤ ਸੰਸਥਾਵਾਂ ਵਿਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਤੀਮਾਰਦਾਰਾਂ ਨੂੰ ਆਬਾਦੀ ਨੂੰ ਕੰਟਰੋਲ ਕਰਨ ਵਾਸਤੇ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਤਫ਼ਸੀਲ ਨਾਲ ਸਮਝਾਇਆ ਗਿਆ। ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਪੱਕੇ ਅਤੇ ਕੱਚੇ ਸਾਧਨ ਜਿਵੇਂ ਨਸਬੰਦੀ, ਨਲਬੰਦੀ, ਗਰਭ-ਰੋਕੂ ਅੰਤਰਾ ਟੀਕਾ, ਛਾਇਆ ਗੋਲੀ, ਕਾਪਰ-ਟੀ, ਗੋਲੀਆਂ ਅਤੇ ਕੰਡੋਮ ਆਦਿ ਦੀ ਵਰਤੋਂ ਬਾਰੇ ਜਾਣਕਾਰੀ ਦਿਤੀ ਗਈ।    ਅਧਿਕਾਰੀਆਂ ਨੇ ਦਸਿਆ ਕਿ ਇਸ ਵਾਰ ਵਿਸ਼ਵ ਆਬਾਦੀ ਦਿਵਸ ਨੂੰ ਵੱਖ ਵੱਖ ਹਿੱਸਿਆਂ ਵਿਚ ਮਨਾਇਆ ਜਾ ਰਿਹਾ ਹੈ l ਦੂਜਾ ਪੰਦਰਵਾੜਾ ‘ਜਨਸੰਖਿਆ ਸਥਿਰਤਾ ਪਖਵਾੜਾ’ 11 ਜੁਲਾਈ ਤੋਂ 24 ਜੁਲਾਈ ਤਕ ਚੱਲੇਗਾ। ਇਨ੍ਹਾਂ ਪੰਦਰਵਾੜਿਆਂ ਦੌਰਾਨ ਪਰਿਵਾਰ ਨਿਯੋਜ...