ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ
ਚੰਡੀਗੜ੍ਹ, 5 ਜੁਲਾਈ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਬਾਬਤ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ।
ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਵੋਟਿੰਗ ਲਈ ਲੋੜੀਂਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਚੋਣ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਨੂੰ ਪੋਲਿੰਗ ਸਟੇਸ਼ਨਾਂ 'ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ, ਪਖਾਨਿਆਂ ਅਤੇ ਸ਼ੈੱਡਾਂ ਦਾ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।
ਉਨ੍ਹਾਂ ਅਧਿਕਾਰੀਆਂ ਨੂੰ ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਸਰੀਰਕ ਤੌਰ ਉੱਤੇ ਅਪਹਾਜ ਵੋਟਰਾਂ ਲਈ ਹਰੇਕ ਪੋਲਿੰਗ ਸਟੇਸ਼ਨ 'ਤੇ ਰੈਂਪ ਤੇ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵੋਟਿੰਗ ਲਈ ਕਤਾਰ ਲੰਬੀ...








