Monday, May 18Malwa News
Shadow

Punjab News

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ‘ਤੇ ਲਟਕੀ ਤਲਵਾਰ

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ‘ਤੇ ਲਟਕੀ ਤਲਵਾਰ

Punjab News
ਓਟਵਾ : ਕੈਨੇਡਾ ਸਰਕਾਰ ਵਲੋਂ ਅੰਤਰ ਰਾਸ਼ਟਰੀ ਸਟੂਡੈਂਟਾਂ ਲਈ ਕੀਤੀ ਜਾ ਰਹੀ ਸਖਤੀ ਦੇ ਸਿਲਸਲੇ ਵਿਚ ਹੁਣ ਇਕ ਹੋਰ ਨਵਾਂ ਫੈਸਲਾ ਕੀਤਾ ਗਿਆ ਹੈ। ਫੈਡਰਲ ਸਰਕਾਰ ਵਲੋਂ ਅਜਿਹੇ ਕਾਲਜਾਂ ਦੇ ਪੋਸਟ-ਸੈਕੰਡਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟਾਂ ਦੀ ਪ੍ਰਕਿਰਿਆ ਨੂੰ ਰੋਕਣ ਦੀ ਯੋਜਨਾ ਬਣਾ ਰਹੀ ਹੈ ਜੋ ਕਾਲਜ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਦੀ ਨਿਗਰਾਨੀ ਕਰਨ ਵਿੱਚ ਅਸਫਲ ਰਹਿੰਦੇ ਨੇ। ਨਵੇਂ ਨਿਯਮਾਂ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ਦੀ ਹਾਜ਼ਰੀ ਅਤੇ ਸਟੱਡੀ ਪਰਮਿਟ ਦੀਆਂ ਸ਼ਰਤਾਂ ਦੀ ਪਾਲਣਾ ਬਾਰੇ ਇਮੀਗ੍ਰੇਸ਼ਨ ਵਿਭਾਗ ਨੂੰ ਰਿਪੋਰਟ ਕਰਨ ਦੀ ਲੋੜ ਹੋਵੇਗੀ।ਕੈਨੇਡਾ ਗਜ਼ਟ ਵਿੱਚ ਦਰਸਾਏ ਗਏ ਪਲਾਨ ਦੇ ਅਨੁਸਾਰ, ਜਦੋਂ ਵੀ ਉਹ ਸਕੂਲ ਬਦਲਦੇ ਹਨ ਅਤੇ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਨਵੇਂ ਸਟੱਡੀ ਪਰਮਿਟ ਲਈ ਅਰਜ਼ੀ ਦੇਣੀ ਹੁੰਦੀ ਹੈ। ਇਨ੍ਹਾਂ ਕਾਲਜਾਂ ਲਈ ਫੈਡਰਲ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਨੀ ਜਰੂਰੀ ਹੋਵੇਗੀ। ਸਿੱਖਿਆ ਪ੍ਰਸ਼ਾਸਨ ਸੂਬਾਈ ਅਧਿਕਾਰ ਖੇਤਰ ਦੇ ਅਧੀਨ ਆਉਂਦਾ ਹੈ, ਜਿਸ ਨਾਲ ਇਹ ਇੱਕ ਨਾਜ਼ੁਕ ਮੁੱਦਾ ਬਣ ਜਾਂਦਾ ਹੈ।ਇਮੀਗ੍ਰੇਸ਼ਨ ਵਿਭਾਗ ਅੰਤ...
ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

Punjab News
ਫਰੀਦਕੋਟ 10 ਜੁਲਾਈ ( ) ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 28 ਅਗਸਤ 2024 ਤੱਕ ਲਾਗੂ ਰਹਿਣਗੇ। *ਲਾਊਡ ਸਪੀਕਰ ਲਾਉਣ 'ਤੇ ਪਾਬੰਦੀ* ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜਜ਼) ਐਕਟ 1956 ਤਹਿਤ ਕੋਈ ਵੀ ਵਿਅਕਤੀ ਬਿਨਾ ਪ੍ਰਵਾਨਗੀ ਦੇ ਰਾਤ 10 ਵਜੇ ਤੋਂ ਸਵੇਰੇ 06 ਵਜੇ ਤੱਕ ਬਿਨਾ ਪ੍ਰਵਾਨਗੀ ਦੇ ਲਾਊਡ ਸਪੀਕਰ ਨਹੀਂ ਚਲਾ ਸਕਦਾ। ਉਨ੍ਹਾਂ ਦੱਸਿਆ ਕਿ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਪਾਸੋਂ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਹੀ ਲਾਊਡ ਸ...
ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ

ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ

Punjab News
ਮਾਨਸਾ, 10 ਜੁਲਾਈ :ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਵੱਲੋਂ ਨੈਸ਼ਨਲ ਐਵਾਰਡ ਫ਼ਾਰ ਇੰਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਲਟੀ-2024 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਲਵਲੀਨ ਕੌਰ ਬੜਿੰਗ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਅਰਜ਼ੀਆਂ ਸਬੰਧੀ ਦਿਸ਼ਾ ਨਿਰਦੇਸ਼ ਅਤੇ ਪ੍ਰੋਫਾਰਮਾ ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਦੀ ਵੈੱਬਸਾਈਟ www.depwd.gov.in ਅਤੇ www.awards.gov.in ਉੱਪਰ ਉਪਲਬਧ ਹੈ ਅਤੇ ਯੋਗ ਉਮੀਦਵਾਰ ਸਿੱਧੇ ਤੌਰ ’ਤੇ 15 ਜੁਲਾਈ ਤੋਂ 31 ਜੁਲਾਈ 2024 ਤੱਕ ਵੈੱਬ ਸਾਈਟ www.awards.gov.in ’ਤੇ ਆਨ-ਲਾਈਨ ਅਪਲਾਈ ਕਰ ਸਕਦੇ ਹਨ।ਉਨ੍ਹਾਂ ਜ਼ਿਲ੍ਹੇ ਦੀਆਂ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿਵਿਆਂਗਜਨਾਂ ਲਈ ਨੈਸ਼ਨਲ ਐਵਾਰਡ ਸਾਲ 2024 ਸਬੰਧੀ ਯੋਗ ਉਮੀਦਵਾਰਾਂ ਨੂੰ ਅਪਲਾਈ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਗਰਾਊਂਡ ਫ...
ਬਾਘਾਪੁਰਾਣਾ ਵਿਖੇ ਲੱਗੇ ਕੈਂਪ ਵਿੱਚ ਲੋਕਾਂ ਨੂੰ ਮੌਕੇ ਤੇ ਮੁਹੱਈਆ ਕਰਵਾਈਆਂ ਸਰਕਾਰੀ ਸੇਵਾਵਾਂ

ਬਾਘਾਪੁਰਾਣਾ ਵਿਖੇ ਲੱਗੇ ਕੈਂਪ ਵਿੱਚ ਲੋਕਾਂ ਨੂੰ ਮੌਕੇ ਤੇ ਮੁਹੱਈਆ ਕਰਵਾਈਆਂ ਸਰਕਾਰੀ ਸੇਵਾਵਾਂ

Punjab News
ਬਾਘਾਪੁਰਾਣਾ, 10 ਜੁਲਾਈ -ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਆਪ ਦੀ ਸਰਕਾਰ-ਆਪ ਦੇ ਦੁਆਰ' ਤਹਿਤ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਲਾਕ ਬਾਘਾਪੁਰਾਣਾ ਦੇ ਪਿੰਡਾਂ ਦਾ ਕੈਂਪ ਪਿੰਡ ਸੰਗਤਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲਗਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤਾ। ਇਸ ਕੈਂਪ ਵਿਚ ਸੈਂਕੜੇ ਲੋਕਾਂ ਨੇ ਸ਼ਿਰਕਤ ਕਰਕੇ ਆਪਣੇ ਰੁਕੇ ਕੰਮ ਕਰਵਾਏ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਲਈ। ਕਈ ਲਾਭਪਾਤਰੀਆਂ ਨੂੰ ਮੌਕੇ ਉੱਤੇ ਸਰਟੀਫਿਕੇਟ ਜਾਰੀ ਕੀਤੇ ਗਏ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵੋਟਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ ਉੱਤੇ ਲੋਕਾਂ ਦੇ ਦਰਾਂ ਉੱਤੇ ਜਾ ਕੇ ਸਰਕਾਰੀ ਸੇਵਾਵਾਂ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਨੇ ਅੱਜ ਇਹ ਵ...
ਫ਼ਿਰੋਜ਼ਪੁਰ-ਜ਼ੀਰਾ ਸਟੇਟ ਹਾਈਵੇ-20 ‘ਤੇ ਸੜਕ ਦੀ ਉਸਾਰੀ ਦੀ ਸ਼ੁਰੂਆਤ

ਫ਼ਿਰੋਜ਼ਪੁਰ-ਜ਼ੀਰਾ ਸਟੇਟ ਹਾਈਵੇ-20 ‘ਤੇ ਸੜਕ ਦੀ ਉਸਾਰੀ ਦੀ ਸ਼ੁਰੂਆਤ

Punjab News
ਫ਼ਿਰੋਜ਼ਪੁਰ, 10 ਜੁਲਾਈ 2024:             ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ-ਜ਼ੀਰਾ ਸਟੇਟ ਹਾਈਵੇ-20 ਉੱਪਰ ਰੇਲਵੇ ਫਾਟਕ ਨਜ਼ਦੀਕ 400 ਮੀਟਰ ਸੜਕ ਦੇ ਸਟਰੈਚ ਦੀ ਮੁੜ ਉਸਾਰੀ ਦੇ ਕੰਮ ਦੀ ਸ਼ੁਰੂਆਤ ਆਪਣੇ ਕਰ ਕਮਲਾਂ ਨਾਲ ਕਰਵਾਈ। ਇਸ ਸੜਕ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ 57.83 ਲੱਖ ਰੁਪਏ ਦੀ ਰਾਸ਼ੀ ਮੰਜੂਰ ਕੀਤੀ ਗਈ ਹੈ।             ਇਸ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸੜਕ ਦੀ ਉਸਾਰੀ ਦਾ ਕੰਮ ਤਿੰਨ ਮਹੀਨੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੜਕ ‘ਤੇ ਰੇਲਵੇ ਫਾਟਕਾਂ ਨਜ਼ਦੀਕ ਭਾਰੀ ਆਵਾਜਾਈ ਨਾਲ ਖ਼ਰਾਬ ਹੋਏ 400 ਮੀਟਰ ਦੇ ਸਟਰੈਚ ਦਾ ਮੁੱੜ ਨਿਰਮਾਣ ਕੀਤਾ ਜਾਵੇਗਾ ਜਿਸ ਨਾਲ ਫ਼ਿਰੋਜ਼ਪੁਰ-ਜ਼ੀਰਾ ਸੜਕ ਸਟੇਟ ਹਾਈਵੇ-20 ‘ਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਫ਼ੀ ਲੰਮੇ ਸਮੇਂ ਤੋਂ ਟ੍ਰੈਫਿਕ ਦੀ ਆਵਾਜਾਈ ਵਿੱਚ ਆ ਰਹੀਆਂ ਔਕੜਾਂ ਦੂਰ ਹੋਣਗੀਆਂ। ਇਸ ਮੌਕੇ ਉਨ੍ਹਾਂ ਵੱਲੋਂ ਸੜਕ ਨਿਰਮਾਣ ਦੇ ਕੰਮ ਦੀ ਗੁਣਵਤਾ ਅਤੇ ਇਸ ਨੂੰ ਸਮੇ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ  ਬੱਚਿਆਂ ਨਾਲ ਸਬੰਧਿਤ ਪਾਕਸੋ ਐਕਟ/ਜੂਵੀਨਾਇਲ ਐਕਟ ਸਬੰਧੀ ਦਿੱਤੀ ਗਈ ਜਾਣਕਾਰੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ  ਬੱਚਿਆਂ ਨਾਲ ਸਬੰਧਿਤ ਪਾਕਸੋ ਐਕਟ/ਜੂਵੀਨਾਇਲ ਐਕਟ ਸਬੰਧੀ ਦਿੱਤੀ ਗਈ ਜਾਣਕਾਰੀ

Punjab News
 ਮੁਕਤਸਰ ਸਾਹਿਬ, 10 ਜੁਲਾਈ                            ਨਾਲਸਾ/ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ  ਹਦਾਇਤਾਂ ਅਨੁਸਾਰ ਅਤੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾਂ ਬਾਲ ਸੁਰਖਿਆ ਅਫਸਰ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਜ਼ਿਲ੍ਹੇ ਦੇ ਹਰੇਕ ਥਾਣੇ ਵਿਚ ਤਾਇਨਾਤ ਮਹਿਲਾ ਮਿੱਤਰਤਾ ਅਫਸਰਾਂ ਨਾਲ ਸੈਕਸ਼ੂਅਲ ਹਰਾਸ਼ਮੈਂਟ, ਬੱਚਿਆ ਨਾਲ ਸਬੰਧਤ ਪਾਕਸੋ ਐਕਟ/ਜੂਵੀਨਾਇਲ ਐਕਟ ਸਬੰਧੀ ਜਾਣਕਾਰੀ ਦੇਣ ਲਈ ਕੈਂਪ ਦਾ ਆਯੋਜਨ ਕੀਤਾ ਗਿਆ।                           ਇਸ ਸੈਮੀਨਾਰ ਵਿਚ ਵੱਖ ਵੱਖ ਸਕੂਲਾ ਦੇ ਲਗਭਗ 50-60 ਅਧਿਆਪਕ ਨੂੰ ਅਤੇ ਹਰੇਕ ਥਾਣੇ ਦੇ ਪੁਲਿਸ ਥਾਣਿਆ ਵਿਚੋ ਲਗਭਗ 25-30 ਅਫਸਰਾਂ ਨੇ ਭਾਗ ਲਿਆ ਸੀ। ਇਸ ਸਬੰਧੀ ਜਾਣਕਾਰੀ ਦੇਣ ਲਈ  ਜੱਜ ਸਾਹਿਬ ਨੇ ਉੱਥੇ ਹਾਜ਼ਰ ਅਧਿਆਪਕਾਂ ਅਤੇ ਪੁਲਿਸ ਅਫਸਰਾਂ ਨੂੰ ਦਸਿਆ ਗਿਆ ਕਿ ਜਿਹੜੇ ਬੱਚੇ ...
ਡਿਪਟੀ ਕਮਿਸ਼ਨਰ ਵੱਲੋਂ ਜਲ ਸ਼ਕਤੀ ਅਭਿਆਨ ਤਹਿਤ ਵੱਖ—ਵੱਖ ਵਿਭਾਗਾ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਜਲ ਸ਼ਕਤੀ ਅਭਿਆਨ ਤਹਿਤ ਵੱਖ—ਵੱਖ ਵਿਭਾਗਾ ਨਾਲ ਕੀਤੀ ਮੀਟਿੰਗ

Punjab News
ਫਾਜਿਲਕਾ 10 ਜੁਲਾਈ                  ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਜਲ ਸ਼ਕਤੀ ਅਭਿਆਨ—ਕੈਚ ਦਾ ਰੇਨ—2024 ਦੀ ਪ੍ਰਗਤੀ ਸਬੰਧੀ ਵੱਖ—ਵੱਖ ਵਿਭਾਗਾ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋ ਜਲ ਸ਼ਕਤੀ ਅਭਿਆਨ ਤਹਿਤ ਕਰਵਾਏ ਜਾ ਚੁੱਕੇ ਕੰਮਾ ਦੀ ਪ੍ਰਗਤੀ ਰੀਵਿਉ ਕੀਤੀ ਗਈ ਅਤੇ ਭਵਿੱਖ ਵਿੱਚ ਜ਼ੋ ਕੰਮ ਕਰਵਾਏ ਜਾਣੇ ਹਨ ਉਸ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ।                 ਉਨ੍ਹਾਂ ਸਮੂਹ ਵਿਭਾਗਾ ਨੂੰ ਹਦਾਇਤ ਕੀਤੀ ਗਈ ਕਿ ਜਲ ਸ਼ਕਤੀ ਅਭਿਆਨ—ਕੈਚ ਦਾ ਰੇਨ—2024 ਤਹਿਤ ਕਰਵਾਏ ਜਾ ਚੁੱਕੇ ਕੰਮਾ ਦੀ ਪਿੰਡ ਵਾਈਜ ਅਤੇ ਕੰਮ ਵਾਈਜ ਪ੍ਰਗਤੀ ਰਿਪੋਰਟ ਵੇਰਵੇ ਸਹਿਤ ਸ੍ਰੀ ਧਰਮਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਫਾਜਿਲਕਾ ਨੂੰ ਤੁਰੰਤ ਭੇਜੀ ਜਾਵੇ। ਇਸ ਮੌ...
ਜ਼ਿਲ੍ਹੇ ਵਿੱਚ ਮਾਨਸੂਨ ਸੀਜ਼ਨ ਦੌਰਾਨ ਕਰੀਬ 11 ਲੱਖ ਬੂਟੇ ਲਾਉਣ ਦਾ ਟੀਚਾ: ਏ ਡੀ ਸੀ ਵਿਰਾਜ ਐਸ. ਤਿੜਕੇ

ਜ਼ਿਲ੍ਹੇ ਵਿੱਚ ਮਾਨਸੂਨ ਸੀਜ਼ਨ ਦੌਰਾਨ ਕਰੀਬ 11 ਲੱਖ ਬੂਟੇ ਲਾਉਣ ਦਾ ਟੀਚਾ: ਏ ਡੀ ਸੀ ਵਿਰਾਜ ਐਸ. ਤਿੜਕੇ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਰਹਿਤ ਬਨਾਉਣ ਦੇ ਟੀਚੇ ਦੀ ਪ੍ਰਾਪਤੀ ਹਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ, ਜਿਸ ਅਧੀਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਰੀਬ 11 ਲੱਖ ਬੂਟੇ ਲਾਏ ਜਾਣੇ ਹਨ ਤੇ ਲਾਇਆ ਜਾਣਾ ਵਾਲ ਹਰ ਇੱਕ ਬੂਟਾ ਜੀਓ-ਟੈਗ ਕੀਤਾ ਜਾਵੇਗਾ ਤਾਂ ਜੋ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਸਕਦੇ ਕਿ ਬੂਟੇ ਦੀ ਸਾਂਭ-ਸੰਭਾਲ ਹੋ ਸਕੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਪਲਾਂਟੇਸ਼ਨ ਮੁਹਿੰਮ ਸਬੰਧੀ ਸੱਦੀ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਡਵੀਜ਼ਨਲ ਜੰਗਲਾਤ ਅਫ਼ਸਰ ਕੰਵਰਦੀਪ ਸਿੰਘ, ਐਸ ਡੀ ਐਮ ਗੁਰਮੰਦਰ ਸਿੰਘ ਖਰੜ, ਦੀਪਾਂਕਰ ਗਰਗ ਮ...
ਦੀ ਸਹਿਯੋਗ ਕਰੈਡਿਟ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ ਦੀ ਜਨਰਲ ਬਾੱਡੀ ਦੀ ਅਬੋਹਰ ਵਿਖੇ ਹੋਈ ਮੀਟਿੰਗ

ਦੀ ਸਹਿਯੋਗ ਕਰੈਡਿਟ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ ਦੀ ਜਨਰਲ ਬਾੱਡੀ ਦੀ ਅਬੋਹਰ ਵਿਖੇ ਹੋਈ ਮੀਟਿੰਗ

Punjab News
ਫਾਜਿਲਕਾ 10 ਜੁਲਾਈਦੀ ਸਹਿਯੋਗ ਕਰੈਡਿਟ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ, ਅਬੋਹਰ ਦੀ ਜਨਰਲ ਬਾੱਡੀ ਮੀਟਿੰਗ ਅਬੋਹਰ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਡਾ. ਸੇਨੂ ਦੁੱਗਲ, ਡਿਪਟੀ ਕਮਿਸ਼ਨਰ, ਫਾਜਿਲਕਾ-ਕਮ-ਰਿਟਰਨਿੰਗ ਅਫਸਰ ਵੱਲੋਂ ਕੀਤੀ ਗਈ।ਉਹਨਾਂ ਵੱਲੋਂ 18 ਜੂਨ 2024 ਤੋਂ ਚੱਲ ਰਹੀ ਇਸ ਸੋਸਾਇਟੀ ਦੀ ਚੋਣ ਦਾ ਨਤੀਜਾ ਘੋਸ਼ਿਤ ਕੀਤਾ ਅਤੇ ਇਸ ਸਬੰਧੀ ਅਗਲੀ ਚੋਣ ਪ੍ਰਕੀਰਿਆ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਉਹਨਾਂ ਵੱਲੋਂ ਨਵੇਂ ਚੁਣੇ ਗਏ 7 ਬੋਰਡ ਆਫ਼ ਡਾਇਰੈਕਟਰਜ਼ ਨੂੰ ਵਧਾਈ ਦਿੱਤੀ ਗਈ। ਦੀ ਸਹਿਯੋਗ ਕਰੈਡਿਟ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ ਅਬੋਹਰ ਦੇ ਅਹੁਦੇਦਾਰਾਂ ਦੀ ਚੋਣ 11 ਜੁਲਾਈ 2024 ਨੂੰ ਦਫਤਰ ਡਿਪਟੀ ਕਮਿਸ਼ਨਰ, ਫਾਜਿਲਕਾ ਵਿਖੇ ਕੀਤੀ ਜਾਵੇਗੀ।ਇਸ ਮੌਕੇ ਤੇ ਸ੍ਰੀ ਸੋਨੂੰ ਮਹਾਜਨ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਫਾਜਿਲਕਾ, ਸ੍ਰੀ ਗੁਰਸੰਤਵੀਰ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਅਬੋਹਰ ਅਤੇ ਹੋਰ ਸੋਸਾਇਟੀ ਮੈਂਬਰ ਮੌਜੂਦ ਸਨ।...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਿਖੇ ਪਲੇਸਮੈਂਟ ਕੈਂਪ ਭਲਕੇ 11 ਜੁਲਾਈ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਿਖੇ ਪਲੇਸਮੈਂਟ ਕੈਂਪ ਭਲਕੇ 11 ਜੁਲਾਈ ਨੂੰ

Punjab News
ਐੱਸ.ਏ.ਐੱਸ ਨਗਰ, 10 ਜੁਲਾਈ, 2024 : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਰੋਜ਼ਗਾਰ ਦਫ਼ਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ 11 ਜੁਲਾਈ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।   ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ (ਡੀ.ਬੀ.ਈ.ਈ.) ਐੱਸ.ਏ.ਐੱਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਵੀਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਂਦਾ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਅਲਾਇੰਸ ਜਾਬਜ਼, ਐਕਸਿਸ ਬੈਂਕ,...