ਮਿਸ਼ਨ ਆਗਾਜ਼ ਤਹਿਤ ਕੋਰਸ ਪੂਰਾ ਕਰ ਚੁੱਕੇ ਪ੍ਰਾਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੰਡੇ ਸਿਖਲਾਈ ਸਰਟੀਫਿਕੇਟ
ਫ਼ਿਰੋਜ਼ਪੁਰ, 05 ਜੁਲਾਈ 2024:
ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫ਼ਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਿਸ਼ਨ ਆਗਾਜ਼ ਤਹਿਤ ਦਫ਼ਤਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਅੰਦਰ ਮੌਜੂਦ ਕੰਪਿਊਟਰ ਲੈਬ ਵਿੱਚ ਚਲਾਏ ਗਏ ਮੁਫ਼ਤ ਕੰਪਿਊਟਰ ਕੋਰਸ ਦੇ ਛੇਵੇਂ ਬੈਚ ਜੋ ਕਿ 22 ਮਾਰਚ 2024 ਤੋਂ 06 ਜੂਨ 2024 ਤੱਕ ਚਲਾਇਆ ਗਿਆ, ਵਿੱਚ ਭਾਗ ਲੈਣ ਵਾਲੇ ਅਤੇ ਕੋਰਸ ਪੂਰਾ ਕਰਨ ਵਾਲੇ 30 ਪ੍ਰਾਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ(ਵਿ)-ਕਮ-ਸੀ.ਈ.ਓ. ਸ਼੍ਰੀ ਅਰੁਨ ਸ਼ਰਮਾ ਵੱਲੋਂ ਸਰਟੀਫ਼ਿਕੇਟ ਤਕਸੀਮ ਕੀਤੇ ਗਏ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਕ...








