Sunday, November 9Malwa News
Shadow

Punjab News

ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ -ਅਮਨਦੀਪ ਸਿੰਘ ਗੋਲਡੀ ਮੁਸਾਫਰ

ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ -ਅਮਨਦੀਪ ਸਿੰਘ ਗੋਲਡੀ ਮੁਸਾਫਰ

Punjab News
ਅਬੋਹਰ (ਫਾਜ਼ਿਲਕਾ) 4 ਜੁਲਾਈ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਦੇ ਉਪਰਾਲਿਆਂ ਦੀ ਲੜੀ ਤਹਿਤ ਪਿੰਡ ਪਿੰਡ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਹ ਪਿੰਡ ਬੱਲੂਆਣਾ ਵਿੱਚ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਕਾਨੂੰਨ ਤਹਿਤ ਬਣਾਏ ਜਾ ਰਹੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਣ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਰਹੇ ਸਨ। ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਖਿਆ ਕਿ ਪਿਛਲੇ ਲਗਭਗ ਦੋ ਸਾਲਾਂ ਤੋਂ ਪੰਜਾਬ ਸਰਕਾਰ ਦੇ ਉਪਰਾਲਿਆਂ ਕਾਰਨ ਰਾਜ ਦੇ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਕੋਮਾਂਤਰੀ ਪੱਧਰ ਤੇ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ।  ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਖਿਆ ਕਿ ਇਸੇ ਲਈ ਪਿੰਡ ਪੱਧਰ ਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਉਹਨਾਂ ਨੇ ਕਿਹਾ ਕਿ ਜੇਕਰ ਸਾਡੇ ਨੌਜਵਾਨ ਖੇਡਾਂ...
ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

Punjab News
 ਸ੍ਰੀ ਮੁਕਤਸਰ ਸਾਹਿਬ, 4 ਜੁਲਾਈ ਪਸ਼ੂ ਪਾਲਣ ਵਿਭਾਗ ਵੱਲੋਂ 6 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਜਿਨੋਸਿਸ ਦਿਵਸ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਡਾ. ਸਾਮ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਦੱਸਿਆ ਕਿ 6 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਡੀ.ਏ.ਵੀ. ਪਬਲਿਕ ਸਕੂਲ, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਉਹਨਾਂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਵੀ ਸ਼ਿਰਕਤ ਕਰਨਗੇ। ਇਸ ਸੈਮੀਨਾਰ ਮੌਕੇ ਪਸ਼ੂਆਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਬਾਰੇ ਅਤੇ ਉਨ੍ਹਾਂ ਤੋਂ ਬਚਾਓ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਵੱਖ-ਵੱਖ ਵਿਭਾਗਾਂ ਵੱਲੋਂ ਆਪਣੀ...
9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ

9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ

Punjab News
ਫਾਜ਼ਿਲਕਾ 4 ਜੁਲਾਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ 9 ਜੁਲਾਈ 2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਐਸਡੀਐਮ ਦਫਤਰ ਫਾਜ਼ਿਲਕਾ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਜਾਵੇਗਾ। ਉਹਨਾਂ ਆਖਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸੰਬੰਧਿਤ ਸੇਵਾਵਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵੀ ਆਪਣੇ ਸਟਾਲ ਲਾ ਕੇ ਮੌਕੇ ਤੇ ਹੀ ਲੋਕਾਂ ਨੂੰ ਸੇਵਾਵਾਂ ਦਿੱਤੀਆਂ ਜਾਣਗੀਆਂ।  ਇਹ ਕੈਂਪ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਤੇਜ਼ੀ ਨਾਲ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਦੇ ਨਿਰਦੇਸ਼ਾਂ ਦੀ ਲੜੀ ਤਹਿਤ ਲਗਾਇਆ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਵਿੱਚ ਹੈਲਪ ਡੈਸਕ ਸਥਾਪਿਤ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਉਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ...
ਡਾਕਟਰ ਕਵਿਤਾ ਸਿੰਘ ਵਲੋ ਸਬ ਸੈਂਟਰ ਚੁਵਾੜਿਆਂ ਵਾਲੀ ਦਾ ਦੌਰਾ, ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾ ਦਾ ਲਿਆ ਜਾਇਜਾ

ਡਾਕਟਰ ਕਵਿਤਾ ਸਿੰਘ ਵਲੋ ਸਬ ਸੈਂਟਰ ਚੁਵਾੜਿਆਂ ਵਾਲੀ ਦਾ ਦੌਰਾ, ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾ ਦਾ ਲਿਆ ਜਾਇਜਾ

Punjab News
ਫਾਜ਼ਿਲਕਾ, 4 ਜੁਲਾਈ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਦੀ ਅਗਵਾਈ ਹੇਠ ਜ਼ਿਲੇ ਦੇ ਸਮੂਹ ਸੈਂਟਰਾਂ ਵਿਖੇ ਮਮਤਾ ਦਿਵਸ ਮਨਾਇਆ ਗਿਆ ਜਿਸ ਵਿਚ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾ ਦਿੱਤੀਆਂ ਗਈਆਂ। ਸੇਵਾਵਾ ਦਾ ਨਿਰੀਖਣ ਕਰਨ ਲਈ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਵਲੋ ਡੱਬਵਾਲਾ ਅਧੀਨ ਸਬ ਸੈਂਟਰ ਚੁਵਾੜਿਆਂ ਵਾਲੀ ਦਾ ਦੌਰਾ ਕੀਤਾ ਗਿਆ ਅਤੇ ਸਟਾਫ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਦੋਰਾਨ ਉਹਨਾਂ ਨੇ ਦੱਸਿਆ ਕਿ ਏ ਐਨ ਐਮ ਆਪਣੇ ਖੇਤਰ ਦੀ 100 ਪ੍ਰਤੀਸ਼ਤ ਰਜਿਸਟ੍ਰੇਸ਼ਨ ਯਕੀਨੀ ਬਣਾਏ। ਮਹਿਲਾ ਦੇ ਨਿਰਧਾਰਿਤ ਏ ਐਨ ਸੀ ਚੈੱਕ ਅੱਪ ਸਮੇਂ ਸਿਰ ਕੀਤੇ ਜਾਣ ਅਤੇ ਇਹਨਾਂ ਦਾ ਰਿਕਾਰਡ ਰੱਖਿਆ ਜਾਵੇ। ਇਸ ਦੇ ਨਾਲ-ਨਾਲ ਹਾਈ ਰਿਸਕ ਗਰਭਵਤੀ ਵਲ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਸਮੇਂ ਸਮੇਂ *ਤੇ ਹਾਈ ਰਿਸਕ ਕੇਸ ਦਾ ਰਿਵਿਊ ਕੀਤਾ ਜਾਵੇ। ਇਸ ਦੇ ਨਾਲ-ਨਾਲ ਹਾਈ ਬੀ ਪੀ ਮਹਿਲਾ ਦੀ ਮਾਹਿਰ ਡਾਕਟਰ ਕੋਲੋ ਰੈਗੂਲਰ ਜਾਂਚ ਕਰਵਾਈ ਜਾ...
ਸੰਪੂਰਨਤਾ ਅਭਿਆਨ ਹੇਠ ਲਗਾਇਆ ਮੈਡੀਕਲ ਜਾਂਚ ਕੈਂਪ 

ਸੰਪੂਰਨਤਾ ਅਭਿਆਨ ਹੇਠ ਲਗਾਇਆ ਮੈਡੀਕਲ ਜਾਂਚ ਕੈਂਪ 

Punjab News
ਫ਼ਿਰੋਜ਼ਪੁਰ, 04 ਜੁਲਾਈ(                ) ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅੱਜ ਤੋਂ ਸ਼ੁਰੂਆਤ ਸਕੂਲ ਆਫ ਐਮੀਨੈੰਸ (ਲੜਕੀਆਂ) ਫਿਰੋਜ਼ਪੁਰ ਸ਼ਹਿਰ ਵਿਖੇ ਕੀਤੀ ਗਈ। ਇੱਸ ਮੌਕੇ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਮੈਡੀਕਲ ਜਾਂਚ ਕੈਂਪ ਵਿੱਚ ਨਵਜੰਮੇ ਬੱਚਿਆਂ ਦਾ ਟੀਕਾਕਰਨ, ਗਰਭਵਤੀ ਔਰਤਾਂ ਦੀ ਸਿਹਤ ਜਾਂਚ, ਖ਼ੂਨ ਅਤੇ ਬਲੱਡ ਪ੍ਰੈਸਰ ਆਦਿ ਦੀ ਜਾਂਚ ਕਰਨ ਤੋਂ ਇਲਾਵਾ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।         ਸਿਵਲ ਸਰਜਨ ਡਾ ਰਾਜਵਿੰਦਰ ਕੌਰ ਨੇ ਸੰਪੂਰਨਤਾ ਅਭਿਆਨ ਸੰਮੇਲਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਇਸ ਦਾ ਉਦਘਾਟਨੀ ਪ੍ਰੋਗਰਾਮ ਅੱਜ ਕੀਤਾ ਗਿਆ ਹੈ। ਜਦਕਿ ਸੰਪੂਰਨਤਾ ਅਭਿਆਨ ਤਹਿਤ ਦੂਸਰਾ ਪ੍ਰੋਗਰਾਮ 5 ਜੁਲਾਈ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੱਖੂ ਵਿਖੇ ਆਯੋਜਿਤ ਕੀਤਾ ਜਾਵੇਗਾ। ਅੱਜ ਸਿਹਤ ਵਿਭਾਗ ਵੱਲੋਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਮੁਫ਼ਤ ਹੈਲਥ ਕੈਂਪ ਲਗ...
ਪਿੰਡ ਕੰਮੇਆਣਾ ਵਿਖੇ 5 ਜੁਲਾਈ ਨੂੰ ਲੱਗੇਗਾ ਸੁਵਿਧਾ ਕੈਂਪ – ਵਿਨੀਤ ਕੁਮਾਰ

ਪਿੰਡ ਕੰਮੇਆਣਾ ਵਿਖੇ 5 ਜੁਲਾਈ ਨੂੰ ਲੱਗੇਗਾ ਸੁਵਿਧਾ ਕੈਂਪ – ਵਿਨੀਤ ਕੁਮਾਰ

Punjab News
ਫਰੀਦਕੋਟ 4 ਜੁਲਾਈ , ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤੇ ਜਿਲ੍ਹੇ ਵਿੱਚ ਆਮ ਜਨਤਾ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੁਵਿਧਾ ਕੈਂਪਾਂ ਦਾ ਲਗਾਤਾਰ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜਿਲ੍ਹੇ ਵਿੱਚ ਪੰਜਵਾਂ ਸੁਵਿਧਾ ਕੈਂਪ ਮਿਤੀ 5 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 09.30 ਵਜੇ ਡੇਰਾ ਬਾਬਾ ਸ਼ੈਦੂ ਸ਼ਾਹ ਜੀ ਦੀ ਜਗ੍ਹਾ ਪਿੰਡ ਕੰਮੇਆਣਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਸੁਵਿਧਾ ਕੈਂਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।  ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪਿੰਡ ਕੰਮੇਆਣਾ, ਕੋਠੇ ਰੱਤੀ ਰੋੜੀ, ਸੰਗੋ ਰੁਮਾਣਾ, ਡੱਗੋ ਰੁਮਾਣਾ, ਹਰੀਏਵਾਲਾ ਅਤੇ ਦਾਨਾ ਰੁਮਾਣਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ, ਸ਼ਿਕਾਇਤਾਂ ਅਤੇ ਮੰਗਾਂ ਸੁਣੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ ...
ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾਸਿਵਲ ਸਰਜਨ ਨੇ ਲਿਆ ਜਾਇਜ਼ਾ

ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾਸਿਵਲ ਸਰਜਨ ਨੇ ਲਿਆ ਜਾਇਜ਼ਾ

Punjab News
ਮਾਨਸਾ 4 ਜੁਲਾਈ :ਸਿਹਤ ਵਿਭਾਗ ਵੱਲੋਂ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਜ਼ਿਲ੍ਹੇ ’ਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਅਤੇ 01 ਜੁਲਾਈ ਤੋਂ 30 ਅਗਸਤ ਤੱਕ ਦਸਤ ਰੋਕੂ ਮੁਹਿੰਮ ਅਧੀਨ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਸਿਵਲ ਸਰਜਨ ਡਾ.ਹਰਦੇਵ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੰਵਲਪ੍ਰੀਤ ਬਰਾੜ ਵੱਲੋਂ ਆਮ ਆਦਮੀ ਕਲੀਨਿਕ ਬਹਿਣੀਵਾਲ, ਸਬ ਸੈਂਟਰ ਚਹਿਲਾਂਵਾਲੀ, ਸਬ ਸੈਂਟਰ ਬਣਾਂਵਾਲੀ ਵਿਖੇ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਅਤੇ ਦਸਤ ਰੋਕੂ ਮੁਹਿੰਮ ਦਾ ਜਾਇਜਾ ਲਿਆ ਗਿਆ।ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬਾਲ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਦਸਤ ਰੋਗ ਦੇ ਇਲਾਜ ਦੀ ਸਹੀ ਜਾਣਕਾਰੀ ਨਾਲ ਹਰ ਸਾਲ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮਾਂ ਦੀ ਗਰਭ ਦੌਰਾਨ ਦੇਖਭਾਲ ਦੇ ਨਾਲ-ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਜਨੇਪੇ ਕੀਤੇ ਜਾ ਰਹੇ ਹਨ। ਬੱਚਿਆਂ ਨੂੰ ਮਾਰੂ ਰੋਗਾਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ...
ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ

ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ

Punjab News
ਲੁਧਿਆਣਾ, 4 ਜੁਲਾਈ (000) - ਲੁਧਿਆਣਾ ਦੇ ਲਾਰਡ ਮਹਾਵੀਰ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਇੱਕ ਵੱਡਾ ਬੁਨਿਆਦੀ ਢਾਂਚਾ ਅਪਗ੍ਰੇਡ ਕਰਨ ਲਈ ਤਿਆਰ ਹੈ, ਜਿਸ ਵਿੱਚ ਲੁਧਿਆਣਾ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਮ.ਪੀ. ਲੈਡ ਫੰਡਾਂ ਵਿੱਚੋਂ 2 ਕਰੋੜ ਰੁਪਏ ਦੇ ਯੋਗਦਾਨ ਦਾ ਐਲਾਨ ਕੀਤਾ ਹੈ ਜਿਸਦੇ ਤਹਿਤ ਇੱਕ ਕਰੋੜ ਰੁਪਏ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਹੋਰ 1 ਕਰੋੜ ਰੁਪਏ ਨਾਲ ਨਵੇਂ ਮੈਡੀਕਲ ਉਪਕਰਨਾਂ ਦੀ ਖਰੀਦ ਕੀਤੀ ਜਾਵੇਗੀ। ਇਸ ਦਾ ਉਦੇਸ਼ ਸਿਵਲ ਹਸਪਤਾਲ ਨੂੰ ਪੰਜਾਬ ਵਿੱਚ ਸਭ ਤੋਂ ਵਧੀਆ ਸਿਹਤ ਸਹੂਲਤਾਂ ਵਿੱਚੋਂ ਇੱਕ ਬਣਾਉਣਾ ਹੈ। ਇੱਕ ਕਰੋੜ ਰੁਪਏ ਦੀ ਰਾਸ਼ੀ ਅੱਜ ਦੀ ਮੀਟਿੰਗ ਤੋਂ ਬਾਅਦ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਜਾਰੀ ਕੀਤੀ ਗਈ।ਸਿਵਲ ਹਸਪਤਾਲ ਵਿਖੇ ਵਿਕਾਸ ਕਾਰਜਾਂ ਦੇ ਨਾਲ ਹਲਵਾਰਾ ਹਵਾਈ ਅੱਡੇ ਅਤੇ ਐਨ.ਐਚ.ਏ.ਆਈ. ਦੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ...
ਸਰਕਾਰੀ ਸਕੀਮਾਂ ਸਮਾਮ ਦੇ ਸਾਰੇ ਵਰਗਾਂ ਤੱਕ ਆਸਾਨੀ ਨਾਲ ਪਹੁੰਚਾਈਆਂ ਜਾਣ – ਡਿਪਟੀ ਈ ਐਸ ਏ

ਸਰਕਾਰੀ ਸਕੀਮਾਂ ਸਮਾਮ ਦੇ ਸਾਰੇ ਵਰਗਾਂ ਤੱਕ ਆਸਾਨੀ ਨਾਲ ਪਹੁੰਚਾਈਆਂ ਜਾਣ – ਡਿਪਟੀ ਈ ਐਸ ਏ

Punjab News
ਅੰਮ੍ਰਿਤਸਰ 4 ਜੁਲਾਈ 2024-- ਨੀਤੀ ਆਯੋਗ, ਨਵੀਂ ਦਿੱਲੀ ਦੁਆਰਾ ਸਪਾਂਸਰ ਕੀਤੇ ਗਏ ਸੰਪੂਰਨਤਾ ਅਭਿਆਨ ਦਾ ਲਾਂਚ ਈਵੈਂਟ ਅਜਨਾਲਾ ਬਲਾਕ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਹ ਸਮਾਗਮ ਸਹਾਇਕ ਕਮਿਸ਼ਨਰ ਸੋਨਮ ਆਈ.ਏ.ਐਸ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਨੀਤੀ ਆਯੋਗ ਨਵੀਂ ਦਿੱਲੀ ਦੇ ਅਧਿਕਾਰੀ ਵੀ ਇਸ ਦਾ ਹਿੱਸਾ ਬਣੇ। ਇਹ ਪ੍ਰੋਗਰਾਮ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਦੇ ਤਹਿਤ ਆਯੋਜਿਤ ਕੀਤਾ ਗਿਆ ਸੀ ਜਿਸਦਾ ਉਦੇਸ਼ ਸਿਹਤ, ਪੋਸ਼ਣ, ਖੇਤੀਬਾੜੀ, ਸਿੱਖਿਆ ਆਦਿ ਵਰਗੇ ਘੱਟ ਸਕੋਰ ਵਾਲੇ ਸੂਚਕਾਂ ਨੂੰ ਸੰਤ੍ਰਿਪਤ ਕਰਨਾ ਸੀ। ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਈਐਸਏ ਸ਼੍ਰੀਮਤੀ ਕੰਵਲਜੀਤ ਕੌਰ ਨੇ ਦੱਸਿਆ ਕਿ ਪ੍ਰਸ਼ਾਸਨ ਪੇਂਡੂ ਅਤੇ ਪਛੜੇ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਅਤੇ ਇਹ ਯਕੀਨੀ ਬਣਾ ਰਿਹਾ ਹੈ ਕਿ ਸਰਕਾਰੀ ਸਕੀਮਾਂ ਸਮਾਜ ਦੇ ਸਾਰੇ ਵਰਗਾਂ ਤੱਕ ਆਸਾਨੀ ਨਾਲ ਪਹੁੰਚਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਲਾਭ ਪ੍ਰਾਪਤ ਕੀਤਾ ਜਾ ਰਿਹਾ ਹੈ। ਸਮਾਗਮ ਦੇ ਨੋਡਲ ਅਫਸਰ, ਸਹਾਇਕ ਕਮਿਸ਼ਨਰ ਸੋਨਮ ਆਈ.ਏ.ਐਸ ਨੇ ਲ...
05 ਜੁਲਾਈ ਨੂੰ ‘ਸਰਕਾਰ ਤੁਹਾਡੇ ਦੁਆਰ’ ਤਹਿਤ ਲੱਖੇਵਾਲੀ ਵਿਖੇ ਲਗਾਇਆ ਜਾਵੇਗਾ ਸਵਿਧਾ ਕੈਂਪ: ਡਿਪਟੀ ਕਮਿਸ਼ਨਰ

05 ਜੁਲਾਈ ਨੂੰ ‘ਸਰਕਾਰ ਤੁਹਾਡੇ ਦੁਆਰ’ ਤਹਿਤ ਲੱਖੇਵਾਲੀ ਵਿਖੇ ਲਗਾਇਆ ਜਾਵੇਗਾ ਸਵਿਧਾ ਕੈਂਪ: ਡਿਪਟੀ ਕਮਿਸ਼ਨਰ

Punjab News
ਸ੍ਰੀ ਮੁਕਤਸਰ ਸਾਹਿਬ, 04 ਜੁਲਾਈ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਜ਼ਿਲ੍ਹੇ ਦੇ ਪਿੰਡ ਲੱਖੇਵਾਲੀ,  ਸਥਾਨ ਸੱਥ ਵਾਲੀ ਧਰਮਸ਼ਾਲਾ ਵਿਖੇ 05 ਜੁਲਾਈ ਨੂੰ ਸਵੇਰੇ 9.30 ਵਜੇ ਲੋਕ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਨਾਲ ਸੰਬਧਤ ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ| ਉਨ੍ਹਾਂ ਕਿਹਾ ਕਿ ਇਸ ਕੈਂਪ ਦੀ ਪ੍ਰਧਾਨਗੀ ਉਨ੍ਹਾਂ ਵੱਲੋਂ ਖੁਦ ਕੀਤੀ ਜਾ ਰਹੀ ਹੈ ਅਤੇ ਮੌਕੇ ’ਤੇ ਲੋਕਾਂ ਦੀਆਂ ...