Sunday, September 27Malwa News
Shadow

Punjab News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ  ਬੱਚਿਆਂ ਨਾਲ ਸਬੰਧਿਤ ਪਾਕਸੋ ਐਕਟ/ਜੂਵੀਨਾਇਲ ਐਕਟ ਸਬੰਧੀ ਦਿੱਤੀ ਗਈ ਜਾਣਕਾਰੀ

Punjab News
 ਮੁਕਤਸਰ ਸਾਹਿਬ, 10 ਜੁਲਾਈ                            ਨਾਲਸਾ/ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ  ਹਦਾਇਤਾਂ ਅਨੁਸਾਰ ਅਤੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾਂ ਬਾਲ ਸੁਰਖਿਆ ਅਫਸਰ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਜ਼ਿਲ੍ਹੇ ਦੇ ਹਰੇਕ ਥਾਣੇ ਵਿਚ ਤਾਇਨਾਤ ਮਹਿਲਾ ਮਿੱਤਰਤਾ ਅਫਸਰਾਂ ਨਾਲ ਸੈਕਸ਼ੂਅਲ ਹਰਾਸ਼ਮੈਂਟ, ਬੱਚਿਆ ਨਾਲ ਸਬੰਧਤ ਪਾਕਸੋ ਐਕਟ/ਜੂਵੀਨਾਇਲ ਐਕਟ ਸਬੰਧੀ ਜਾਣਕਾਰੀ ਦੇਣ ਲਈ ਕੈਂਪ ਦਾ ਆਯੋਜਨ ਕੀਤਾ ਗਿਆ।                           ਇਸ ਸੈਮੀਨਾਰ ਵਿਚ ਵੱਖ ਵੱਖ ਸਕੂਲਾ ਦੇ ਲਗਭਗ 50-60 ਅਧਿਆਪਕ ਨੂੰ ਅਤੇ ਹਰੇਕ ਥਾਣੇ ਦੇ ਪੁਲਿਸ ਥਾਣਿਆ ਵਿਚੋ ਲਗਭਗ 25-30 ਅਫਸਰਾਂ ਨੇ ਭਾਗ ਲਿਆ ਸੀ। ਇਸ ਸਬੰਧੀ ਜਾਣਕਾਰੀ ਦੇਣ ਲਈ  ਜੱਜ ਸਾਹਿਬ ਨੇ ਉੱਥੇ ਹਾਜ਼ਰ ਅਧਿਆਪਕਾਂ ਅਤੇ ਪੁਲਿਸ ਅਫਸਰਾਂ ਨੂੰ ਦਸਿਆ ਗਿਆ ਕਿ ਜਿਹੜੇ ਬੱਚੇ ...

ਡਿਪਟੀ ਕਮਿਸ਼ਨਰ ਵੱਲੋਂ ਜਲ ਸ਼ਕਤੀ ਅਭਿਆਨ ਤਹਿਤ ਵੱਖ—ਵੱਖ ਵਿਭਾਗਾ ਨਾਲ ਕੀਤੀ ਮੀਟਿੰਗ

Punjab News
ਫਾਜਿਲਕਾ 10 ਜੁਲਾਈ                  ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਜਲ ਸ਼ਕਤੀ ਅਭਿਆਨ—ਕੈਚ ਦਾ ਰੇਨ—2024 ਦੀ ਪ੍ਰਗਤੀ ਸਬੰਧੀ ਵੱਖ—ਵੱਖ ਵਿਭਾਗਾ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋ ਜਲ ਸ਼ਕਤੀ ਅਭਿਆਨ ਤਹਿਤ ਕਰਵਾਏ ਜਾ ਚੁੱਕੇ ਕੰਮਾ ਦੀ ਪ੍ਰਗਤੀ ਰੀਵਿਉ ਕੀਤੀ ਗਈ ਅਤੇ ਭਵਿੱਖ ਵਿੱਚ ਜ਼ੋ ਕੰਮ ਕਰਵਾਏ ਜਾਣੇ ਹਨ ਉਸ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ।                 ਉਨ੍ਹਾਂ ਸਮੂਹ ਵਿਭਾਗਾ ਨੂੰ ਹਦਾਇਤ ਕੀਤੀ ਗਈ ਕਿ ਜਲ ਸ਼ਕਤੀ ਅਭਿਆਨ—ਕੈਚ ਦਾ ਰੇਨ—2024 ਤਹਿਤ ਕਰਵਾਏ ਜਾ ਚੁੱਕੇ ਕੰਮਾ ਦੀ ਪਿੰਡ ਵਾਈਜ ਅਤੇ ਕੰਮ ਵਾਈਜ ਪ੍ਰਗਤੀ ਰਿਪੋਰਟ ਵੇਰਵੇ ਸਹਿਤ ਸ੍ਰੀ ਧਰਮਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਫਾਜਿਲਕਾ ਨੂੰ ਤੁਰੰਤ ਭੇਜੀ ਜਾਵੇ। ਇਸ ਮੌ...

ਜ਼ਿਲ੍ਹੇ ਵਿੱਚ ਮਾਨਸੂਨ ਸੀਜ਼ਨ ਦੌਰਾਨ ਕਰੀਬ 11 ਲੱਖ ਬੂਟੇ ਲਾਉਣ ਦਾ ਟੀਚਾ: ਏ ਡੀ ਸੀ ਵਿਰਾਜ ਐਸ. ਤਿੜਕੇ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਰਹਿਤ ਬਨਾਉਣ ਦੇ ਟੀਚੇ ਦੀ ਪ੍ਰਾਪਤੀ ਹਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ, ਜਿਸ ਅਧੀਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਰੀਬ 11 ਲੱਖ ਬੂਟੇ ਲਾਏ ਜਾਣੇ ਹਨ ਤੇ ਲਾਇਆ ਜਾਣਾ ਵਾਲ ਹਰ ਇੱਕ ਬੂਟਾ ਜੀਓ-ਟੈਗ ਕੀਤਾ ਜਾਵੇਗਾ ਤਾਂ ਜੋ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਸਕਦੇ ਕਿ ਬੂਟੇ ਦੀ ਸਾਂਭ-ਸੰਭਾਲ ਹੋ ਸਕੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਪਲਾਂਟੇਸ਼ਨ ਮੁਹਿੰਮ ਸਬੰਧੀ ਸੱਦੀ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਡਵੀਜ਼ਨਲ ਜੰਗਲਾਤ ਅਫ਼ਸਰ ਕੰਵਰਦੀਪ ਸਿੰਘ, ਐਸ ਡੀ ਐਮ ਗੁਰਮੰਦਰ ਸਿੰਘ ਖਰੜ, ਦੀਪਾਂਕਰ ਗਰਗ ਮ...

ਦੀ ਸਹਿਯੋਗ ਕਰੈਡਿਟ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ ਦੀ ਜਨਰਲ ਬਾੱਡੀ ਦੀ ਅਬੋਹਰ ਵਿਖੇ ਹੋਈ ਮੀਟਿੰਗ

Punjab News
ਫਾਜਿਲਕਾ 10 ਜੁਲਾਈਦੀ ਸਹਿਯੋਗ ਕਰੈਡਿਟ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ, ਅਬੋਹਰ ਦੀ ਜਨਰਲ ਬਾੱਡੀ ਮੀਟਿੰਗ ਅਬੋਹਰ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਡਾ. ਸੇਨੂ ਦੁੱਗਲ, ਡਿਪਟੀ ਕਮਿਸ਼ਨਰ, ਫਾਜਿਲਕਾ-ਕਮ-ਰਿਟਰਨਿੰਗ ਅਫਸਰ ਵੱਲੋਂ ਕੀਤੀ ਗਈ।ਉਹਨਾਂ ਵੱਲੋਂ 18 ਜੂਨ 2024 ਤੋਂ ਚੱਲ ਰਹੀ ਇਸ ਸੋਸਾਇਟੀ ਦੀ ਚੋਣ ਦਾ ਨਤੀਜਾ ਘੋਸ਼ਿਤ ਕੀਤਾ ਅਤੇ ਇਸ ਸਬੰਧੀ ਅਗਲੀ ਚੋਣ ਪ੍ਰਕੀਰਿਆ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਉਹਨਾਂ ਵੱਲੋਂ ਨਵੇਂ ਚੁਣੇ ਗਏ 7 ਬੋਰਡ ਆਫ਼ ਡਾਇਰੈਕਟਰਜ਼ ਨੂੰ ਵਧਾਈ ਦਿੱਤੀ ਗਈ। ਦੀ ਸਹਿਯੋਗ ਕਰੈਡਿਟ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ ਅਬੋਹਰ ਦੇ ਅਹੁਦੇਦਾਰਾਂ ਦੀ ਚੋਣ 11 ਜੁਲਾਈ 2024 ਨੂੰ ਦਫਤਰ ਡਿਪਟੀ ਕਮਿਸ਼ਨਰ, ਫਾਜਿਲਕਾ ਵਿਖੇ ਕੀਤੀ ਜਾਵੇਗੀ।ਇਸ ਮੌਕੇ ਤੇ ਸ੍ਰੀ ਸੋਨੂੰ ਮਹਾਜਨ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਫਾਜਿਲਕਾ, ਸ੍ਰੀ ਗੁਰਸੰਤਵੀਰ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਅਬੋਹਰ ਅਤੇ ਹੋਰ ਸੋਸਾਇਟੀ ਮੈਂਬਰ ਮੌਜੂਦ ਸਨ।...

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਿਖੇ ਪਲੇਸਮੈਂਟ ਕੈਂਪ ਭਲਕੇ 11 ਜੁਲਾਈ ਨੂੰ

Punjab News
ਐੱਸ.ਏ.ਐੱਸ ਨਗਰ, 10 ਜੁਲਾਈ, 2024 : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਰੋਜ਼ਗਾਰ ਦਫ਼ਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ 11 ਜੁਲਾਈ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।   ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ (ਡੀ.ਬੀ.ਈ.ਈ.) ਐੱਸ.ਏ.ਐੱਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਵੀਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਂਦਾ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਅਲਾਇੰਸ ਜਾਬਜ਼, ਐਕਸਿਸ ਬੈਂਕ,...

ਜਿ਼ਲ੍ਹਾ ਪੱਧਰ ਤੇ ਮਨਾਇਆ ਗਿਆ ਕੌਮੀ ਮੱਛੀ ਪਾਲਣ ਦਿਵਸ

Punjab News
ਮਲੋਟ / ਸ੍ਰੀ ਮੁਕਤਸਰ ਸਾਹਿਬ, 10 ਜੁਲਾਈ ਡੇਮੋਨਸਟ੍ਰੇਸ਼ਨ ਫਾਰਮ ਕਮ ਟ੍ਰੇਨਿੰਗ ਸੈਂਟਰ ਈਨਾ ਖੇੜਾ ਵਿਖੇ ਮੱਛੀ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ, ਪੰਜਾਬ, ਮੋਹਾਲੀ  ਦੀ ਯੋਗ ਅਗੁਵਾਈ ਹੇਠ ਕੌਮੀ ਪੱਧਰੀ ਵਿਸ਼ਵ ਮੱਛੀ ਪਾਲਣ ਦਿਵਸ 2024 ਮਨਾਇਆ ਗਿਆ ।                 ਸਹਾਇਕ ਡਾਇਰੈਕਟਰ ਮੱਛੀ ਪਾਲਣ ਸ਼੍ਰੀ ਮੁਕਤਸਰ ਸਾਹਿਬ ਸ੍ਰੀ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਦੇ ਵਾਧੇ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।                 ਉਹਨਾਂ ਨੇ ਕਿਹਾ ਕਿ ਰਵਾਇਤੀ ਖੇਤੀ ਦੇ ਚੱਕਰ ਵਿਚੋਂ ਕਢ ਕੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਮੱਛੀ ਪਾਲਣ ਇੱਕ ਲਾਭਕਾਰੀ ਕਿੱਤਾ ਹੈ ਜਿਸ ਰਾਹੀਂ ਕਿਸਾਨ ਆਪਣੀ ਆਮਦਨ ਵਿੱਚ ਵੱਡਾ ਵਾਧਾ ਕਰ ਸਕਦੇ ਹਨ,  ਜਿਸ ਦਾ ਅਸਰ ਸ਼੍ਰੀ ਮੁਕਤਸਰ ਸਾਹਿਬ ਜ਼...

ਫਾਜ਼ਿਲਕਾ ਦੇ 16 ਸਰਹੱਦੀ ਪਿੰਡਾਂ ਵਿੱਚ ਆਈਸੀਆਈਸੀਆਈ ਫਾਊਂਡੇਸ਼ਨ ਕਈ ਵਿਕਾਸ ਦੇ ਪ੍ਰੋਜੈਕਟਾਂ ਨੂੰ ਬਲ ਦੇਵੇਗੀ- ਡਿਪਟੀ ਕਮਿਸ਼ਨਰ

Punjab News
ਫਾਜ਼ਿਲਕਾ 10 ਜੁਲਾਈ 2024….ਆਈਸੀਆਈਸੀਆਈ ਫਾਊਂਡੇਸ਼ਨ ਜੋ ਕਿ ਫਾਜ਼ਿਲਕਾ ਦੇ 16 ਸਰਹੱਦੀ ਪਿੰਡਾਂ ਵਿੱਚ ਕਈ ਵਿਕਾਸ ਦੇ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ਦੀ ਸਹਿਮਤੀ ਲੈਣ ਲਈ ਉਨ੍ਹਾਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨਾਲ ਇੱਕ ਮੀਟਿੰਗ ਕੀਤੀ।ਆਈਸੀਆਈਸੀਆਈ ਫਾਊਂਡੇਸ਼ਨ ਦੇ ਅਧਿਕਾਰੀਆਂ ਤੋਂ ਡਿਪਟੀ ਕਮਿਸ਼ਨਰ ਨੇ ਸਮੁੱਚੇ ਕਾਰਜ ਦੀ ਰੂਪ ਰੇਖਾ ਬਾਰੇ ਜਾਣਿਆ ਤੇ ਸਮੁਚੇ ਵਿਕਾਸ ਪ੍ਰਾਜੈਕਟ ਤੇ ਆਪਣੀ ਸਹਿਮਤੀ ਜਤਾਈ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਈਸੀਆਈਸੀਆਈ ਫਾਊਂਡੇਸ਼ਨ ਜੋ ਕਿ ਇੱਕ ਸੀਐੱਸਆਰ ਵਿੰਗ ਹੈ ਵੱਲੋਂ ਫਾਜ਼ਿਲਕਾ ਬਾਰਡਰ ਏਰੀਏ ਦੇ 16 ਪਿੰਡਾਂ ਵਿੱਚ ਆਜੀਵਿਕਾ ਵਧਾਉਣ, ਸਵੱਛਤਾ, ਹੁਨਰ ਵਿਕਾਸ, ਤਲਾਬਾਂ ਦਾ ਪੁਨਰ ਸੁਰਜੀਤੀ ਅਤੇ ਪੀਣ ਯੋਗ ਪਾਣੀ ਦੀ ਵਿਵਸਥਾ ਆਦਿ ਸੁਵਿਧਾਵਾਂ ਪਿੰਡ ਵਾਸੀਆਂ ਨੂੰ ਮੁਹੱਈਆ ਕਰਵਾਉਣ ਦੀ ਯੋਜਨਾ ਹੈ।ਉਨ੍ਹਾਂ ਦੱਸਿਆ ਕਿ ਆਈਸੀਆਈਸੀਆਈ ਫਾਊਂਡੇਸ਼ ਬੁਨਿਆਦੀ ਢਾਂਚੇ ਦੇ ਵਿਕਾਸ, ਪਾਣੀ ਦੀ ਸੰਭਾਲ ਅਤੇ ਏਕੀਕ੍ਰਿਤ ਪੇਂਡੂ ਵਿਕਾਸ ਪ੍ਰੋਜੈਕਟਾਂ ਨੂੰ ਅੰਜਾਮ ਦਿੰਦਾ ਹੈ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਪੇਂਡੂ ਖੇਤਰਾ...

ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਰਾਮ ਨਗਰ ਖਜਾਨ ਸਿੰਘ ਵਿਖੇ ਲਗਾਇਆ ਗਿਆ ਜਨ ਸੁਵਿਧਾ ਕੈਂਪ

Punjab News
ਮਲੋਟ  / ਸ੍ਰੀ ਮੁਕਤਸਰ ਸਾਹਿਬ 10 ਜੁਲਾਈ                 ਪੰਜਾਬ ਸਰਕਾਰ ਲੋਕ ਨੂੰ ਉਹਨਾਂ ਦੇ ਘਰ੍ਹਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਮੁਹੱਇਆ ਕਰਵਾਉਣ ਲਈ ਲਗਾਤਾਰ ਯਤਨਸੀਲ ਹੈ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਲੋਕ ਬਿਨ੍ਹਾਂ ਕਿਸੇ ਖਜਲ ਖੁਆਰੀ ਦੇ ਆਪਣੇ ਘਰ੍ਹਾਂ ਦੇ ਨੇੜੇ ਹੀ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਡਾ. ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕੇ ਮਲੋਟ ਦੇ ਪਿੰਡ ਰਾਮਨਗਰ ਖਜਾਨ ਸਿੰਘ ਵਿਖੇ ਜਨ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਤੇ ਡਾ. ਸੰਜੀਵ ਕੁਮਾਰ ਐਸ ਡੀ ਐਮ ਮਲੋਟ ਨੇ ਦੱਸਿਆ ਕਿ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ  ਜਿ਼ਲ੍ਹੇ ਵਿੱਚ ਜਨ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।                 ਇਸ ਕੈਂਪ ਦੌਰਾਨ  ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਦਾ ਨਿਪਟਾਰਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।ਇਸ ਕੈਂਪ ਵਿੱਚ ਵੱਖ-ਵੱਖ ਵਿਭਾਗ ਵਲੋਂ ਲੋਕ ਭਲਾਈ ਸਕੀਮਾਂ ਦੀ ਵੀ ਜਾਣਕਾਰੀ ਦਿੱਤੀ ਗਈ ਤਾਂ ਜੋ ਉਹਨਾਂ ਨੂੰ ਕਿਸੇ ਵੀ ਪ੍ਰਕਾ...

ਸਹਿਕਾਰੀ ਅਦਾਰਿਆਂ ਦਾ ਮੁੱਖ ਮੰਤਵ ਲੋਕਾਂ ਦੀ ਸੇਵਾ ਕਰਨਾ ਹੈ : ਉਮੇਸ਼ ਕੇ

Punjab News
ਬਠਿੰਡਾ, 10 ਜੁਲਾਈ : ਸਹਿਕਾਰੀ ਅਦਾਰਿਆਂ ਦਾ ਮੁੱਖ ਮੰਤਵ ਲੋਕਾਂ ਦੀ ਸੇਵਾ ਕਰਨਾ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਵੇਰਕਾ ਮਿਲਕ ਪਲਾਂਟ ਦੇ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਉਮੇਸ਼ ਕੇ ਨੇ ਸਥਾਨਕ ਵੇਰਕਾ ਮਿਲਕ ਪਲਾਂਟ ਵਿਖੇ ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਪਹਿਲੇ ਪੜਾਅ ਤਹਿਤ ਵੇਰਕਾ ਮਿਲਕ ਪਲਾਂਟ ’ਚ ਛਾਂਦਾਰ ਤੇ ਫਲਦਾਰ 500 ਬੂਟੇ ਲਗਾਉਣ ਦੀ ਸ਼ੁਰੂਆਤ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਵਲੋਂ ਆਪਣੇ ਹੱਥੀ ਬੂਟਾ ਵੀ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾਇਰੈਕਟਰ ਮਾਰਕਫੈਡ ਪੰਜਾਬ ਸ ਟਹਿਲ ਸਿੰਘ ਸੰਧੂ, ਸਹਿਕਾਰੀ ਸਭਾਵਾ ਦੇ ਉਪ ਰਜਿਸਟਰਾਰ ਸ਼੍ਰੀ ਤਾਜੇਸ਼ਵਰ ਸਿੰਘ, ਵੇਰਕਾ ਸਹਿਕਾਰੀ ਸਭਾਵਾ/ਤਲਵੰਡੀ ਸਾਬੋ ਦੇ ਸਹਾਇਕ ਰਜਿਸਟਰਾਰ ਸ਼੍ਰੀ ਹਰਮੀਤ ਸਿੰਘ, ਜਨਰਲ ਮੈਨੇਜ਼ਰ ਵੇਰਕਾ ਸ਼੍ਰੀ ਅਨੀਮੇਸ਼ ਪ੍ਰਮਾਣਿਕ ਤੇ ਵੇਰਕਾ ਦੇ ਡਾਇਰੈਕਟਰ ਸ਼੍ਰੀ ਸੁਖਪ੍ਰੀਤ ਸੁੱਖੀ ਮਾਨ ਆਦਿ ਹਾਜ਼ਰ ਸਨ। ਇਸ ਮੌਕੇ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਉਮੇਸ਼ ਕੇ ਨੇ ਰੁੱਖਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਸਾਡੀਆਂ ਆਉਣ ਵਾਲੀਆਂ ਪੀੜੀ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਬੂਟੇ ਲਾਏ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜੁਲਾਈ: ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 01.07.2024 ਤੋਂ 30.09.2024 ਤੱਕ ਵਣ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਵੱਖ-ਵੱਖ ਕਿਸਮ ਦੇ ਬੂਟੇ ਲਗਾਏ ਗਏ ਅਤੇ ਯੂਨੀਵਰਸਿਟੀ ਦੇ ਵਿਦਿਆਥੀਆਂ, ਫੈਕਲਟੀ ਮੈਂਬਰਾਂ ਅਤੇ ਹੋਰ ਸਟਾਫ਼ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਦਾ ਵੀ ਆਯੋਜਨ ਕੀਤਾ ਗਿਆ। ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਦਿਆਰਥੀਆਂ ਨੂੰ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇ ਵੱਡੇ ਪੱਧਰ 'ਤੇ ਦਰਖਤਾਂ ਦੀ ਹੋ ਰਹੀ ਕਟਾਈ ਕ...