Sunday, November 9Malwa News
Shadow

Punjab News

ਸਿਵਲ ਸਰਜਨ ਨੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਦੌਰਾ ਕੀਤਾ, ਡਾਕਟਰ ਮਰੀਜਾਂ ਨੂੰ ਬਾਹਰੀ ਦਵਾਈਆਂ ਨਾ ਲਿਖਣ: ਸਿਵਲ ਸਰਜਨ

ਸਿਵਲ ਸਰਜਨ ਨੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਦੌਰਾ ਕੀਤਾ, ਡਾਕਟਰ ਮਰੀਜਾਂ ਨੂੰ ਬਾਹਰੀ ਦਵਾਈਆਂ ਨਾ ਲਿਖਣ: ਸਿਵਲ ਸਰਜਨ

Punjab News
ਫਾਜ਼ਿਲਕਾ 3 ਜੁਲਾਈ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਅਤੇ ਆਮ ਆਦਮੀ ਕਲੀਨਿਕ ਫਾਜ਼ਿਲਕਾ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਹਰ ਵਾਰਡ, ਫਾਰਮੇਸੀ, ਡਰੱਗ ਸਟੋਰ, ਲੇਬਰ ਰੂਮ ਅਤੇ ਓ.ਪੀ.ਡੀ ਦਾ ਮੌਕੇ 'ਤੇ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਤੁਰੰਤ ਹੋਣ ਵਾਲੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਗਿਆ ਅਤੇ ਬਾਕੀਆਂ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰੁਟੀਨ ਦੌਰੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਹੁੰਦੇ ਹਨ ਤਾਂ ਜੋ ਸਟਾਫ਼ ਦੀਆਂ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾ ਸਕੇ ਅਤੇ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੀ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰ ਦੁਆਰਾ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਆਸਾਨੀ ਨਾਲ ਮਿਲ ਸਕਣ। ਉਨ੍ਹਾਂ ਕਿਹਾ ਕਿ ਛੋਟੇ ਕੇਂਦਰਾਂ ਅਤੇ ਪੀ.ਐਚ.ਸੀ ਅਤੇ ਸੀ.ਐਚ.ਸੀ ਤੋਂ ਰੈਫਰ ਕਰਨ ਤੋਂ ਬਾਅਦ ਮਰੀਜ਼ ਜ਼ਿਲ੍ਹਾ ਹਸਪਤਾਲ ਵਿ...
ਉੱਨਤ ਮੱਕੀ ਦੀ ਕਾਸ਼ਤ ਤਕਨੀਕਾਂ ਬਾਰੇ ਇੱਕ ਰੋਜ਼ਾ ਸਿਖਲਾਈ-ਕਮ-ਇਨਪੁਟ ਪ੍ਰੋਗਰਾਮ ਆਯੋਜਿਤ

ਉੱਨਤ ਮੱਕੀ ਦੀ ਕਾਸ਼ਤ ਤਕਨੀਕਾਂ ਬਾਰੇ ਇੱਕ ਰੋਜ਼ਾ ਸਿਖਲਾਈ-ਕਮ-ਇਨਪੁਟ ਪ੍ਰੋਗਰਾਮ ਆਯੋਜਿਤ

Punjab News
ਲੁਧਿਆਣਾ, 3 ਜੁਲਾਈ (000) - ਸਿਲੇਜ ਮੱਕੀ ਅਤੇ ਸਾਉਣੀ ਮੱਕੀ ਦੇ ਪ੍ਰਚਾਰ ਰਾਹੀਂ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਇੱਕ ਰੋਜ਼ਾ ਸਿਖਲਾਈ-ਕਮ-ਇਨਪੁਟ ਵੰਡ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਆਈ.ਸੀ.ਏ.ਆਰ-ਭਾਰਤੀ ਮੱਕੀ ਖੋਜ ਸੰਸਥਾਨ (ਆਈ.ਸੀ.ਏ.ਆਰ-ਆਈ.ਆਈ.ਐਮ.ਆਰ.), ਲੁਧਿਆਣਾ ਦੀ ਅਗਵਾਈ ਵਾਲੀ ਇਸ ਪਹਿਲਕਦਮੀ ਵਿੱਚ ਸਤਲੁਜ ਮਹਿਲਾ ਕਿਸਾਨ ਉਤਪਾਦਕ ਕੰਪਨੀ ਦੇ 40 ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ। ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਇਨ੍ਹਾਂ ਮਹਿਲਾ ਕਿਸਾਨਾਂ ਨੂੰ ਉੱਨਤ ਮੱਕੀ ਦੀ ਕਾਸ਼ਤ ਤਕਨੀਕਾਂ ਨਾਲ ਸਸ਼ਕਤ ਕਰਨਾ, ਖਾਸ ਤੌਰ 'ਤੇ ਸਿਲੇਜ ਮੱਕੀ ਅਤੇ ਸਾਉਣੀ ਮੱਕੀ 'ਤੇ ਧਿਆਨ ਕੇਂਦਰਤ ਕਰਨਾ ਹੈ। ਆਈ.ਸੀ.ਏ.ਆਰ-ਆਈ.ਆਈ.ਐਮ.ਆਰ. ਲੁਧਿਆਣਾ ਤੋਂ ਡਾ. ਅੱਲਾ ਸਿੰਘ ਨੇ ਪੰਜਾਬ ਵਿੱਚ ਮੱਕੀ ਦੀ ਅਗਵਾਈ ਵਾਲੀ ਫ਼ਸਲੀ ਵਿਭਿੰਨਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਸਰਕਾਰ ਦੇ ਈਥਾਨੌਲ ਮਿਸ਼ਰਣ ਟੀਚਿਆਂ ਦੁਆਰਾ ਪੈਦਾ ਕੀਤੇ ਮੌਕਿਆਂ 'ਤੇ ਚਾਨਣਾ ਪਾਇਆ, ਜਿਸ ਨਾਲ ਸੂਬੇ ਵਿੱਚ ਮੱਕੀ ਦੀ ਕਾਸ਼ਤ ਨੂੰ ਮਹੱਤਵਪੂਰਨ ਤੌਰ 'ਤੇ ਹੁਲਾਰਾ ਮਿਲ ਸਕਦਾ ਹੈ। ਉਸ...
ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

Punjab News
ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜੁਲਾਈ: ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪਿੰਡ ਟਿਵਾਣਾ ਤੇ ਹੋਰ ਨੇੜਲੇ ਪਿੰਡਾਂ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਦੇ ਕੰਮ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਇਹ ਕਾਰਜ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਪਿੰਡ ਟਿਵਾਣਾ ਵਿਖੇ ਬੰਨ੍ਹ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਆਖੀ।        ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਕੇ ਉਹਨਾਂ ਵੱਲੋਂ ਦਿੱਤੇ ਸੁਝਾਵਾਂ ਦੇ ਅਧਾਰ ਉੱਤੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ। ਬੰਨ੍ਹ ਸਬੰਧੀ ਲੋੜੀਂਦੀ ਸਮੱਗਰੀ ਦੀ ਘਾਟ ਨਾਲ ਸਬੰਧਤ ਦਿੱਕਤਾਂ ਵੀ ਉਹਨਾਂ ਨੇ ਮੌਕੇ ਉੱਤੇ ਹੀ ਦੂਰ ਕਰਵਾਈਆਂ। ਉਹਨਾਂ ਨੇ ਮਿੱਟੀ ਤੇ ਰੇਤੇ ਦੀਆਂ ਬੋਰੀਆਂ ਦਾ ਪ੍ਰਬੰਧ ਯਕੀਨੀ ਬਨਾਉਣ ਲਈ ਹਦਾਇਤਾਂ ਵੀ ਦਿੱਤੀਆਂ।       ਉਨ੍ਹਾਂ ਦੱਸਿਆ ਕਿ ਟਿਵਾਣਾ ਵਿੱਚ ਘੱਗਰ ਦੇ ਨਾਲ 2900 ਫੁੱਟ ਲ...
ਖੰਨਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ‘ਦੁਖਦੀ ਰਗ ਪੰਜਾਬੀ ਦੀ’ ਨਾਟਕ ਕਰਵਾਇਆ ਗਿਆ

ਖੰਨਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ‘ਦੁਖਦੀ ਰਗ ਪੰਜਾਬੀ ਦੀ’ ਨਾਟਕ ਕਰਵਾਇਆ ਗਿਆ

Punjab News
ਲੁਧਿਆਣਾ, 3 ਜੁਲਾਈ (000) - ਖੰਨਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਏ.ਐਸ.ਮਾਡਰਨ ਸਕੂਲ, ਪੀਰਖਾਨਾ ਰੋਡ, ਖੰਨਾ ਵਿਖੇ 'ਦੁਖਦੀ ਰਗ ਪੰਜਾਬੀ ਦੀ' ਨਾਟਕ ਦਾ ਆਯੋਜਨ ਕੀਤਾ ਗਿਆ। ਨਾਟਕ ਅਕਸ ਰੰਗ ਮੰਚ ਸਮਰਾਲਾ ਵੱਲੋਂ ਪੇਸ਼ ਕੀਤਾ ਗਿਆ ਅਤੇ ਇਸ ਜ਼ਬਰਦਸਤ ਪੇਸ਼ਕਾਰੀ ਨੇ ਦਰਸ਼ਕਾਂ ਖਾਸ ਕਰਕੇ ਨੌਜਵਾਨਾਂ ਨੂੰ ਪ੍ਰਭਾਵਿਤ ਕੀਤਾ। ਸਮਾਗਮ ਦਾ ਉਦਘਾਟਨ ਸੀਨੀਅਰ ਪੁਲਿਸ ਕਪਤਾਨ ਅਮਨੀਤ ਕੋਂਡਲ ਨੇ ਕੀਤਾ। ਆਪਣੇ ਸੰਬੋਧਨ ਵਿੱਚ, ਐਸ.ਐਸ.ਪੀ. ਕੋਂਡਲ ਨੇ ਨਸ਼ਿਆਂ ਦੀ ਦੁਰਵਰਤੋਂ ਦੇ ਖ਼ਤਰਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ ਸਕਾਰਾਤਮਕ ਸਮਾਜਕ ਤਬਦੀਲੀਆਂ ਲਿਆਉਣ ਲਈ ਅਜਿਹੇ ਹੋਰ ਸਮਾਗਮ ਕਰਵਾਉਣ 'ਤੇ ਜੋਰ ਦਿੱਤਾ। ਉਨ੍ਹਾਂ ਸਮਾਜ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨਸ਼ਿਆਂ ਤੋਂ ਪਾਸਾ ਵੱਟਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਲਈ ਅੰਦਰੂਨੀ ਪ੍ਰੇਰਣਾ ਅਤੇ ਪਰਿਵਾਰਕ ਸਹਾਇਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਪੁਲਿਸ ਨੂੰ ਨਸ਼ਾ ਤਸਕਰਾਂ ਬਾਰੇ ਸੂਚਿਤ ਕਰਨ ਅਤੇ...
ਵਿਸ਼ਵ ਪਲਾਸਟਿਕ ਮੁਕਤ ਦਿਵਸ ਮੌਕੇ ਬੱਲ੍ਹੋ ਵਾਸੀਆਂ ਦੇ ਘਰਾਂ ’ਚ ਗੁੜ ਦੀਆਂ ਆਈਆ ਮਹਿਕਾਂ

ਵਿਸ਼ਵ ਪਲਾਸਟਿਕ ਮੁਕਤ ਦਿਵਸ ਮੌਕੇ ਬੱਲ੍ਹੋ ਵਾਸੀਆਂ ਦੇ ਘਰਾਂ ’ਚ ਗੁੜ ਦੀਆਂ ਆਈਆ ਮਹਿਕਾਂ

Punjab News
ਰਾਮਪੁਰਾ ਫੂਲ (ਬਠਿੰਡਾ), 3 ਜੁਲਾਈ : ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲ੍ਹੋ ਅਤੇ ਗ੍ਰਾਮ ਪੰਚਾਇਤ ਨੇ ਅੰਤਰ ਰਾਸਟਰੀ ਪਲਾਸਟਿਕ ਮੁਕਤ ਦਿਵਸ ਮੌਕੇ ਯੂਥ ਲਾਇਬਰੇਰੀ ਵਿੱਚ ਸੈਮੀਨਾਰ ਕਰਵਾਇਆ ਅਤੇ ਪਲਾਸਟਿਕ ਕਚਰਾ ਲਿਆਉ ਗੁੜ ਲੈ ਜਾਉ ਸਕੀਮ ਤਹਿਤ ਪਲਾਸਟਿਕ ਕਚਰੇ ਬਦਲੇ ਲੋਕਾਂ ਨੂੰ ਮੁਫਤ ਵਿੱਚ ਬਰਾਬਰ ਦਾ ਗੁੜ ਵੰਡਿਆ ਗਿਆ। ਸੈਮੀਨਾਰ ਮੌਕੇ ਐਸ.ਡੀ.ਐੱਮ ਮੌੜ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਕੀਤੀ । ਸੈਮੀਨਾਰ ਦੌਰਾਨ ਐਸ.ਡੀ.ਐੱਮ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸੰਸਥਾ ਦਾ ਬਹੁਤ ਵਧੀਆ ਉਪਰਾਲਾ ਹੈ ਅਤੇ ਹੋਰਨਾ ਸਮਾਜ ਸੇਵੀ ਸੰਸਥਾਵਾ ਤੇ ਪੰਚਾਇਤਾਂ ਨੂੰ ਇਹੋ ਜਿਹੇ ਉਪਰਾਲੇ ਕਰਨੇ ਚਾਹੀਦੇ ਹਨ ਅਜਿਹਾ ਕਰਨ ਨਾਲ ਵਾਤਾਵਰਨ ਪ੍ਰਦੂਸ਼ਿਤ ਨਹੀਂ ਹੁੰਦਾ। ਇਸ ਦੌਰਾਨ ਸੰਸਥਾ ਦੇ ਸਲਾਹਕਾਰ ਭੁਪਿੰਦਰ ਸਿਘ ਜਟਾਣਾ ਨੇ ਕਿਹਾ ਕਿ ਪਲਾਸਟਿਕ ਮੁਕਤ ਦਿਵਸ ਤੇ ਸੰਸਥਾ ਤਰਫੋ ਪਲਾਸਟਿਕ ਕਚਰਾ ਬਦਲੇ ਪਿੰਡ ਵਾਸੀਆ ਨੂੰ ਮੁਫਤ ਵਿਚ 295 ਕਿਲੋ ਗੁੜ ਵੰਡਿਆ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਜ ਪਿਛਲੇ ਦ...
ਦਫਤਰਾਂ ਵਿਖੇ ਆਉਣ ਵਾਲੀਆਂ ਦਰਖਾਸਤਾਂ/ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਕੀਤਾ ਜਾਵੇ ਨਿਪਟਾਰਾ-ਵਧੀਕ ਡਿਪਟੀ ਕਮਿਸ਼ਨਰ

ਦਫਤਰਾਂ ਵਿਖੇ ਆਉਣ ਵਾਲੀਆਂ ਦਰਖਾਸਤਾਂ/ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਕੀਤਾ ਜਾਵੇ ਨਿਪਟਾਰਾ-ਵਧੀਕ ਡਿਪਟੀ ਕਮਿਸ਼ਨਰ

Punjab News
ਫਾਜ਼ਿਲਕਾ, 3 ਜੁਲਾਈ ਦਫਤਰਾਂ ਵਿਖੇ ਆਉਣ ਵਾਲੀਆਂ ਦਰਖਾਸਤਾਂ ਤੇ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਉਦੇਸ਼ ਸਦਕਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਆਪਣੀ ਸਮੱਸਿਆਵਾਂ ਲੈ ਕੇ ਦਫਤਰਾਂ ਵਿਖੇ ਆਉਂਦੇ ਹਨ, ਇਸ ਕਰਕੇ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ *ਤੇ ਨਿਪਟਾਰਾ ਕਰੀਏ। ਉਨ੍ਹਾਂ ਕਿਹਾ ਕਿ ਦਫਤਰਾਂ ਵਿਖੇ ਪਈਆਂ ਦਰਖਾਸਤਾਂ/ਸ਼ਿਕਾਇਤਾਂ ਦਾ ਯੋਗ ਵਿਧੀ ਰਾਹੀਂ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਰਖਾਸਤਾਂ/ਸ਼ਿਕਾਇਤਾਂ ਦਾ ਕਾਨੂੰਨ ਮੁਤਾਬਕ ਜੋ ਵੀ ਹਲ ਹੋ ਸਕਦਾ ਹੈ ਉਸਨੂੰ ਤੈਅ ਸਮੇਂ ਦੇ ਅੰਦਰ-ਅੰਦਰ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਦਫ਼ਤਰ ਦੇ ਫੀਲਡ ਅਫ਼ਸਰ ਕਮ ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ ਪੀਸੀਐਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ ਕਿ ਲੋਕਾਂ ਨੂ...
ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ

ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ

Punjab News
ਫਾਜਿਲਕਾ 3 ਜੁਲਾਈਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ  ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਪਿੰਡ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਹੱਲ ਕੀਤੀਆਂ।ਇਸ ਮੌਕੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਦੇ ਸੁਖਦੇਵ ਸਿੰਘ ਤੇ ਸਾਰੇ ਪੰਚਾਇਤ ਮੈਂਬਰ ਸਾਹਿਬਾਨ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਰਨ ਵਿਚ ਵਿਸ਼ੇਸ਼ ਤਵਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਤਾਂ ਜ਼ੋ ਕੋਈ ਵੀ ਪਿੰਡ ਮੁਢਲੀਆਂ ਸੁਵਿਧਾਵਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਕਾਸ ਕਾਰ...
ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੁਲਾਈ:ਸ੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਅੱਜ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜੋ ਕਿ ਰੈਡ ਕਰਾਸ ਸ਼ਾਖਾ ਵਲੋਂ ‘ਨੋ ਪ੍ਰੋਫਿਟ ਨੋ ਲੋਸ’ ਆਧਾਰ ਤੇ ਚਲਾਈ ਜਾਵੇਗੀ। ਇਹ ਵੈਨ ਜਨ ਔਸ਼ਧੀ ਸਟੋਰ,ਸਿਵਲ ਹਸਪਤਾਲ, ਫੇਜ-6,ਮੋਹਾਲੀ ਦੇ ਨੇੜੇ ਖੜੀ ਰਹੇਗੀ।      ਇਸ ਐਂਬੂਲੈਸ ਵੈਨ ਦੀ ਸਹੂਲਤ ਦਾ ਲਾਭ ਲੈਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜਨ ਔਸ਼ਧੀ ਸਟੋਰ ਜਾਂ ਡੀ ਸੀ ਦਫ਼ਤਰ ਦੇ ਕੰਟਰੋਲ ਰੂਮ ਨੰਬਰ 0172-2219506 ਜਾਂ ਡਰਾਈਵਰ ਸ. ਗੁਰਮੀਤ ਸਿੰਘ ਦੇ ਮੋਬਾਇਲ ਨੰਬਰ: 84275-44403 ਤੇ ਸੰਪਰਕ ਕੀਤਾ ਜਾ ਸਕਦਾ ਹੈ।     ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਦੱਸਿਆ ਕਿ ਸ੍ਰੀਮਤੀ ਆਸ਼ਿਕਾ ਜੈਨ,ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵੱਲੋਂ ਲੋਕ ਭਲਾਈ ਦੇ ਕੰਮ...
ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ: ਡਿਪਟੀ ਕਮਿਸ਼ਨਰ

ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ: ਡਿਪਟੀ ਕਮਿਸ਼ਨਰ

Punjab News
ਬਨੂੜ/ ਐੱਸ.ਏ.ਐੱਸ. ਨਗਰ, 03 ਜੁਲਾਈ : ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਲਾਂਡਰਾਂ-ਬਨੂੜ ਸੜਕ 'ਤੇ ਪਿੰਡ ਮੋਟੇਮਾਜਰਾ ਕੋਲ ਕੌਮੀ ਮਾਰਗ ਅਥਾਰਟੀ ਵੱਲੋਂ ਬਣਾਈ ਜਾ ਰਹੀ ਪੁਲੀ ਦੇ ਚੱਲ ਰਹੇ ਕੰਮ ਦੌਰਾਨ ਬਰਸਾਤੀ ਪਾਣੀ ਦੀ ਕ੍ਰਾਸਿੰਗ ਵਿੱਚ ਲੱਗਦੇ ਅੜਿੱਕੇ ਨਾਲ ਪੈਦਾ ਹੁੰਦੀ ਮੁਸ਼ਕਲ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕੌਮੀ ਮਾਰਗ ਅਥਾਰਟੀ ਤੇ ਡਰੇਨਜ਼ ਮਹਿਕਮੇ ਦੇ ਅਧਿਕਾਰੀਆਂ ਨੂੰ ਇਹ ਮੁਸ਼ਕਲ ਫੌਰੀ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ ਵੀ ਮੌਜੂਦ ਸਨ।    ਇਸ ਦੇ ਨਾਲ ਨਾਲ ਡਿਪਟੀ ਕਮਿਸ਼ਨਰ ਨੇ ਇਸੇ ਸੜਕ 'ਤੇ ਪੈਂਦੀ ਬਨੂੜ ਡਰੇਨ ਦੀ ਸਫ਼ਾਈ ਦਾ ਜਾਇਜ਼ਾ ਵੀ ਲਿਆ ਤੇ ਇਹ ਕੰਮ ਫੌਰੀ ਕਰਵਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਡ੍ਰੇਨ ਦੀ ਪੁਲੀ ਨੇੜੇ ਦਾ ਏਰੀਆ ਜੋ ਕਿ ਬੂਟੀ ਨਾਲ ਭਰਿਆ ਹੋਇਆ ਹੈ, ਨੂੰ ਤੁਰੰਤ ਸਾਫ਼ ਕਰਕੇ ਪਾਣੀ ਦੇ ਲੰਘਣ ਦੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਇਸ ਕੰਮ ਨੂੰ ਦੋ ਦਿਨ ਵਿੱਚ ਮੁਕੰਮਲ ਕਰਨ ਲਈ ਆਖਿਆ।      ਡਿਪਟ...
ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ

ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ

Punjab News
ਮੋਗਾ 3 ਜੁਲਾਈ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ 'ਆਪ ਦੀ ਸਰਕਾਰ-ਆਪ ਦੇ ਦੁਆਰ' ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਖੁਦ, ਹੋਰ ਉਚ ਪੱਧਰੀ ਸਬੰਧਤ  ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਪੱਧਰੀ ਦੌਰੇ ਕਰ ਰਹੇ ਹਨ।ਇਸ ਮੁਹਿੰਮ ਤਹਿਤ ਅੱਜ ਪਿੰਡ ਚੜਿੱਕ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਮੱਲੀਆਂ ਵਾਲਾ, ਬੁੱਧ ਸਿੰਘ ਵਾਲਾ, ਚੜਿੱਕ, ਨਾਹਲ ਖੋਟੇ ਅਤੇ ਤਾਰੇਵਾਲਾ ਦੇ ਤਕਰੀਬਨ 150 ਲੋਕਾਂ ਨੇ ਸ਼ਮੂਲੀਅਤ ਕਰਕੇ ਵੱਖ ਵੱਖ ਸਰਕਾਰੀ ਸੇਵਾਵਾਂ ਦਾ ਮੌਕੇ ਉੱਪਰ ਹੀ ਲਾਹਾ ਲਿਆ। ਕੈਂਪ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਸ਼ੁਭੀ ਆਂਗਰਾ ਨੇ ਹੋਰ ...