ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ – ਵਿਧਾਇਕ ਰਮਦਾਸ
ਅੰਮਿ੍ਰਤਸਰ, 2 ਜੁਲਾਈ 2024:
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਫ਼ਤੇ ਵਿੱਚ 2 ਕੈਂਪ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਲਗਾਏ ਜਾਣ ਜਿਥੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਮੌਕੇ ਤੇ ਹੀ ਹਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ।
ਹਲਕਾ ਵਿਧਾਇਕ ਅਟਾਰੀ ਸ: ਜਸਵਿੰਦਰ ਸਿੰਘ ਰਮਦਾਸ ਨੇ ਬਲਾਕ ਵਿਕਾਸ ਪੰਚਾਇਤ ਅਫ਼ਸਰ ਅਟਾਰੀ ਵਿਖੇ ਲੱਗੇ ਸ਼ਿਕਾਇਤ ਨਿਵਾਰਨ ਮਿਲਣੀ ਕੈਂਪ ਦਾ ਨਿਰੀਖਣ ਕਰਦਿਆਂ ਕਿਹਾ ਕਿ ਲੋਕਾਂ ਨੂੰ ਮੌਕੇ ਤੇ ਹੀ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨਾਂ ਕ...








