ਰੋਡ ਸੇਫ਼ਟੀ ਸਬੰਧੀ ਆਰਟੀਏ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ
ਬਠਿੰਡਾ, 2 ਜੁਲਾਈ : ਰੋਡ ਸੇਫ਼ਟੀ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਸਬੰਧੀ ਆਰਟੀਏ ਮੈਡਮ ਪੂਨਮ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਆਰਟੀਏ ਮੈਡਮ ਪੂਨਮ ਸਿੰਘ ਨੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਡ ਸੇਫਟੀ ਦੇ ਮੱਦੇਨਜ਼ਰ ਚੁੱਕੇ ਜਾਣ ਵਾਲੇ ਵਧੀਆ ਕਦਮਾਂ, ਰੋਡ ਮੈਪ, ਸੁਝਾਅ ਅਤੇ ਪਲਾਨ ਤਿਆਰ ਕਰਦਿਆਂ 10 ਦਿਨਾਂ ਚ ਰਿਪੋਰਟ ਪੇਸ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੂੰ ਵੀ ਰੋਡ ਸੇਫਟੀ ਦੀ ਮੀਟਿੰਗ ਦਾ ਹਿੱਸਾ ਬਣਾਇਆ ਜਾਵੇ।
ਉਨ੍ਹਾਂ ਪੀਆਰਟੀਸੀ ਤੇ ਪੁਲਿਸ ਵਿਭਾਗ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਰੋਡ ਸੇਫ਼ਟੀ ਸਬੰਧੀ ਸਾਂਝੇ ਤੌਰ ਤੇ ਜਾਗਰੂਕਤਾ ਕੈਂਪ ਲਗਾ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣ। ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਕੂਲੀ ਵੈਨਾਂ ਦੇ ਡਰਾਈਵਰਾਂ/ਕੰਡਕਟਰਾਂ ਅਤੇ ਸਕੂਲੀ...








