ਪੰਜਾਬ ਏ.ਆਈ.ਐਫ ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ
ਚੰਡੀਗੜ੍ਹ, 2 ਜੁਲਾਈ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਨੂੰ ਉਤਸ਼ਾਹਿਤ ਕਰਨ ਵਿੱਚ ਲਗਾਤਾਰ ਮਿਸਾਲੀ ਕਦਮ ਚੁੱਕ ਰਹੀ ਹੈ। ਸੂਬੇ ਨੇ ਏ.ਆਈ.ਐਫ. ਸਕੀਮ ਅਧੀਨ ਸਭ ਤੋਂ ਵੱਧ ਪ੍ਰਵਾਨਿਤ ਪ੍ਰਾਜੈਕਟਾਂ ਨਾਲ ਲਗਾਤਾਰ ਕਈ ਮਹੀਨਿਆਂ ਤੋਂ ਭਾਰਤ ਵਿੱਚ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੋਇਆ ਹੈ। ਇਹ ਜਾਣਕਾਰੀ ਅੱਜ ਇੱਥੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦਿੱਤੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਾਲੇ ਦੇਸ਼ ਦੇ ਸਿਖਰਲੇ ਦਸ ਜ਼ਿਲ੍ਹਿਆਂ ਵਿੱਚ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਕਿਸਾਨ ਭਲਾਈ ਲਈ 14199 ਅਹਿਮ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਪ੍ਰਾਪਤੀ ਨਾ ਸਿਰਫ਼ ਏ.ਆਈ.ਐਫ. ਸਕੀਮ ਅਧੀਨ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਕਰਦੀ ਹੈ, ਸਗੋਂ ਸੂਬੇ ਵਿੱਚ ਖੇਤੀਬਾੜੀ-ਪੱਖੀ ਪ੍ਰਗਤੀਸ਼ੀਲ ਮਾਹੌਲ ਅਤੇ ਵਾਢੀ ਉਪਰੰਤ ਪ੍ਰਬੰਧਨ ਸਬੰਧੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੀ ਦਰਸਾਉਂਦੀ ਹੈ।
ਦੱਸ ਦੇਈਏ ਕ...







