ਦਸਤ ਰੋਕੂ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ ਘਰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ
ਮਾਨਸਾ, 01 ਜੁਲਾਈ:ਸਿਹਤ ਵਿਭਾਗ ਵੱਲੋਂ ਚਲਾਈ ਦਸਤ ਰੋਕੂ ਮੁਹਿੰਮ ਬਾਲ ਮੌਤਾਂ ਨੂੰ ਘੱਟ ਕਰਨ ਲਈ ਸਹਾਈ ਸਿੱਧ ਹੋਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਿਵਲ ਹਸਪਤਾਲ ਮਾਨਸਾ ਵਿਖੇ ਜਾਗਰੂਕਤਾ ਪੋਸਟਰ ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਮਕਸਦ ਦਸਤ (ਡਾਇਰੀਆ) ਨਾਲ ਹੋਣ ਵਾਲੀਆਂ ਬਾਲ ਮੌਤਾਂ ਨੂੰ ਘੱਟ ਕਰਨਾ ਹੈ।ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਗਰਮੀਆ ਦੇ ਮੌਸਮ ਅਤੇ ਸਾਫ ਸਫਾਈ ਦੀ ਘਾਟ ਕਾਰਨ ਵੱਡੇ ਵਿਅਕਤੀਆਂ ਅਤੇ ਖਾਸ ਕਰ ਛੋਟੇ ਬੱਚਿਆਂ ਨੂੰ ਉਲਟੀਆਂ ਅਤੇ ਦਸਤ ਲੱਗ ਜਾਂਦੇ ਹਨ। ਜੇਕਰ ਇਸ ਦਾ ਸਮੇਂ ਸਿਰ ਇਲਾਜ਼ ਨਾ ਕੀਤਾ ਜਾਵੇ ਤਾਂ ਖਾਸ ਕਰਕੇ ਬੱਚਿਆਂ ਲਈ ਜਾਨਲੇਵਾ ਸਿੱਧ ਹੁੰਦਾ ਹੈ। ਇਸ ਲਈ ਗਰਮੀਆਂ ਦੇ ਮੌਸਮ ਵਿੱਚ ਸਾਫ਼ ਪਾਣੀ ਪੀਂਦੇ ਰਹਿਣਾ ਚਾਹੀਦਾ ਹੈ, ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰਾਂ ਸਾਬਣ ਨਾਲ ਸਾਫ਼ ਕਰਨਾ ਚਾਹੀਦਾ ਹੈ। ਜਿਲ੍ਹਾ ਟੀਕਾਕਰਣ ਅਫ਼ਸਰ ਡਾ. ਕੰਵਲਪ੍ਰੀਤ ਬਰਾੜ ਨੇ...








