Monday, May 18Malwa News
Shadow

Punjab News

ਪੰਜਾਬੀ ਸੱਭਿਆਚਾਰਕ ਕੌਂਸਲ ਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਤਨਮਨਜੀਤ ਢੇਸੀ ਤੇ ਪ੍ਰੀਤ ਗਿੱਲ ਨੂੰ ਯੂ.ਕੇ. ਦੀ ਸੰਸਦੀ ਚੋਣ ਜਿੱਤਣ ’ਤੇ ਦਿੱਤੀ ਵਧਾਈ

ਪੰਜਾਬੀ ਸੱਭਿਆਚਾਰਕ ਕੌਂਸਲ ਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਤਨਮਨਜੀਤ ਢੇਸੀ ਤੇ ਪ੍ਰੀਤ ਗਿੱਲ ਨੂੰ ਯੂ.ਕੇ. ਦੀ ਸੰਸਦੀ ਚੋਣ ਜਿੱਤਣ ’ਤੇ ਦਿੱਤੀ ਵਧਾਈ

Punjab News
ਚੰਡੀਗੜ੍ਹ, 5 ਜੁਲਾਈ, : ਪੰਜਾਬੀ ਕੌਂਸਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਤਨਮਨਜੀਤ ਸਿੰਘ ਢੇਸੀ ਅਤੇ ਪ੍ਰੀਤ ਕੌਰ ਗਿੱਲ ਵੱਲੋਂ ਯੂਕੇ ਦੀਆਂ ਆਮ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜੀ ਵਾਰ ਮੁੜ ਜੇਤੂ ਹੋਣ ’ਤੇ ਨਿੱਘੀ ਵਧਾਈ ਦਿੱਤੀ ਹੈ। ਸ਼ੁੱਕਰਵਾਰ ਨੂੰ ਆਏ ਨਤੀਜਿਆਂ ਵਿੱਚ ਲੇਬਰ ਪਾਰਟੀ ਵੱਲੋਂ ਦਰਜ ਕੀਤੀ ਹੂੰਝਾਫੇਰੂ ਜਿੱਤ ਨਾਲ ਯੂਕੇ ਦੇ ਹਾਊਸ ਆਫ ਕਾਮਨਜ਼ ਵਿੱਚ ਮਹੱਤਵਪੂਰਨ ਨਮੁਾਇੰਦਗੀ ਹਾਸਲ ਕੀਤੀ ਹੈ। ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਅਤੇ ਸਟੇਟ ਐਵਾਰਡ ਜੇਤੂ ਹਰਜੀਤ ਸਿੰਘ ਗਰੇਵਾਲ ਨੇ ਆਪਣੇ ਵਧਾਈ ਸੰਦੇਸ਼ ਇਨ੍ਹਾਂ ਚੋਣਾਂ ਵਿੱਚ ਸਿੱਖ ਕੌਮ ਦੇ ਨੇਤਾਵਾਂ ਦੀ ਵਕਾਰੀ ਜਿੱਤ ਨਾਲ ਰਚੇ ਇਤਿਹਾਸ ’ਤੇ ਮਾਣ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬਰਤਾਨਵੀ ਪਾਰਲੀਮੈਂਟ ਲਈ ਪਹਿਲੀ ਵਾਰ ਦਸ ਸਿੱਖ ਮੈਂਬਰ ਚੁਣੇ ਜਾਣਾ ਇੱਕ ਮਿਸਾਲੀ ਗੱਲ ਹੈ ਤੇ ਲੇਬਰ ਪਾਰਟੀ ਦੀ ਨੁਮਾਇੰਦਗੀ ਕਰਦੇ ਇਨ੍ਹਾਂ ਦਸ ਸੰਸਦ ਮੈਂਬਰਾਂ ਚੋਂ ਪੰਜ ਔਰਤਾਂ ਹਨ। ਜ਼ਿਕਰਯੋਗ ਹੈ ਕਿ ਸਲੋਹ ਸੰਸਦੀ ਹਲਕੇ ਤੋਂ ਤਨਮਨਜੀਤ ਸਿੰਘ ਢੇਸੀ ਅਤੇ ਬਰਮਿੰਘਮ ਐਜਬੈਸਟਨ ਹਲਕੇ ਤੋਂ ਪ੍ਰੀਤ ਕੌਰ ਗਿੱਲ ਲਗਾਤਾਰ ਦੁੱਜੀ&n...
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਹਰਵੀਨ ਕੌਰ ਨੇ ਵਿਸ਼ਵ ਜੂਨੋਸਿਸ ਦਿਵਸ ਤੇ ਕੀਤੀ ਮਹੱਤਵਪੂਰਣ ਜਾਣਕਾਰੀ ਸਾਂਝੀ

ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਹਰਵੀਨ ਕੌਰ ਨੇ ਵਿਸ਼ਵ ਜੂਨੋਸਿਸ ਦਿਵਸ ਤੇ ਕੀਤੀ ਮਹੱਤਵਪੂਰਣ ਜਾਣਕਾਰੀ ਸਾਂਝੀ

Punjab News
ਮੋਗਾ 5 ਜੁਲਾਈ:6 ਜੁਲਾਈ ਨੂੰ ਵਿਸ਼ਵ ਜੂਨੋਸਿਸ ਦਿਵਸ ਨਾਲ ਸਬੰਧਤ ਵਿਸ਼ੇਸ਼ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਡਾ. ਹਰਵੀਨ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਜੂਨੋਸਿਸ ਅੱਖਰ ਤੋਂ ਮਤਲਬ ਹੈ ਕਿ ਜਾਨਵਰਾਂ ਤੋਂ ਮਨੁੱਖਾਂ ਨੂੰ ਬਿਮਾਰੀਆਂ ਦਾ ਲੱਗਣਾ ਅਤੇ ਫਿਰ ਮਨੁੱਖਾਂ ਤੋਂ ਮਨੁੱਖਾਂ ਜਾਂ ਜਾਨਵਰਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ।ਉਨ੍ਹਾਂ ਦੱਸਿਆ ਕਿ ਇਸ ਦਿਨ  ਫਰਾਂਸ ਦੇ ਇਕ ਵਿਗਿਆਨੀ ਵੱਲੋਂ ਹਲਕਾਅ ਦੀ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ ਸੀ। ਪਿਛਲੇ ਦੋ ਤਿੰਨ ਦਹਾਕਿਆਂ ਤੋਂ ਜੂਨੋਸਿਸ ਬਿਮਾਰੀਆਂ ਵਿੱਚ ਕਾਫੀ ਵਾਧਾ ਹੋਇਆ ਹੈ।ਇਸ ਦਾ ਕਾਰਨ ਵਾਤਾਵਰਨ ਵਿੱਚ ਬਦਲਾਓ ਸ਼ਹਿਰੀਕਰਨ ਜਨਸੰਖਿਆ ਦਾ ਵਧਣਾ ਵੀ ਹੋ ਸਕਦਾ ਹੈ। ਜਿਵੇਂ ਸਾਡੇ ਆਲੇ-ਦੁਆਲੇ ਵੀ ਪਾਲਤੂ , ਜੰਗਲੀ ਅਤੇ ਅਵਾਰਾ ਘੁੰਮਣ ਵਾਲੇ ਜਾਨਵਰ ਅਤੇ ਪੰਛੀ ਹੁੰਦੇ ਹਨ, ਪਰ ਸਾਨੂੰ ਅੱਜ ਦੇ ਸਮੇਂ ਵਿੱਚ ਇਹਨਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਬੈਕਟੀਰੀਅਲ ਬਿਮਾਰੀਆਂ ਜਿਵੇਂ ਕਿ ਲੈਪਟੋਸਪਾਈਰੋਸਿਸ, ਸਲਮੋਨੇਲਾ (ਟਾਈਫਾਈ), ਬਰੂਸੈਲਾ, ਪਲੇਗ, ਅੰਥਰੈਕਸ, ਈਕੌ...
ਵਿਧਾਇਕ ਰਣਬੀਰ ਭੁੱਲਰ ਨੇ ਸਤਲੁਜ ਦਰਿਆ ਦੇ ਬੰਨ੍ਹਾਂ ਦਾ ਕੀਤਾ ਨਿਰੀਖਣ

ਵਿਧਾਇਕ ਰਣਬੀਰ ਭੁੱਲਰ ਨੇ ਸਤਲੁਜ ਦਰਿਆ ਦੇ ਬੰਨ੍ਹਾਂ ਦਾ ਕੀਤਾ ਨਿਰੀਖਣ

Punjab News
ਫ਼ਿਰੋਜ਼ਪੁਰ, 05 ਜੁਲਾਈ 2024.           ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਮੁੱਠਿਆਂ ਵਾਲਾ, ਧੀਰਾ ਘਾਰਾ ਆਦਿ ਦਾ ਦੌਰਾ ਕੀਤਾ ਅਤੇ ਸੰਭਾਵਿਤ ਹੜ੍ਹਾਂ ਦੇ ਮੱਦੇਨਜ਼ਰ ਦਰਿਆਂ ਬੰਨ੍ਹਾਂ ਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ ਅਤੇ ਡਰੇਨੇਜ਼ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।           ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਬੰਨ੍ਹਾਂ ਦਾ ਨਿਰੀਖਣ ਕਰਨ ਉਪਰੰਤ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਤਲੁਜ ਦਰਿਆ ਦੇ ਬੰਨ੍ਹਾਂ ਦੀ ਸਥਿਤੀ ਜਿੱਥੇ ਕਿਤੇ ਵੀ ਕਮਜ਼ੋਰ ਲੱਗ ਰਹੀ ਹੈ ਉੱਥੇ ਮਿੱਟੀ ਪੁਆ ਕੇ ਬੰਨ੍ਹ ਨੂੰ ਮਜ਼ਬੂਤ ਕਰ ਲਿਆ ਜਾਵੇ ਤਾਂ ਜੋ ਪਾਣੀ ਦਾ ਪੱਧਰ ਵੱਧਣ ਤੇ ਬੰਨ੍ਹ ਟੁੱਟਣ ਦਾ ਖ਼ਤਰਾ ਨਾ ਰਹੇ। ਉਨ੍ਹਾਂ ਦੱਸਿਆ ...
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ

Punjab News
ਲੁਧਿਆਣਾ, 05 ਜੁਲਾਈ (000) - ਮੌਨਸੂਨ ਸੀਜ਼ਨ ਦੌਰਾਨ ਨੀਵੇਂ ਇਲਾਕਿਆਂ ਵਿੱਚ ਬਰਸਾਤੀ ਪਾਣੀ ਭਰਨ ਤੋਂ ਬਚਾਅ ਲਈ ਅਗਾਊਂ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਨਗਰ ਨਿਗਮ ਜ਼ੋਨ-ਬੀ ਦਫ਼ਤਰ ਵਿਖੇ ਮੀਟਿੰਗ ਦੌਰਾਨ ਨਿਗਮ ਦੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਛੀਨਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਗਾਮੀ ਬਰਸਾਤੀ ਮੌਸਮ ਤੋਂ ਪਹਿਲਾਂ ਸੜਕਾਂ ਕਿਨਾਰੇ ਬਣੇ ਨਾਲਿਆਂ ਦੀ ਸਾਫ-ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਵਿਧਾਇਕ ਛੀਨਾ ਅਤੇ ਜ਼ੋਨਲ ਕਮਿਸ਼ਨਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਸਥਾਨਾਂ ਵਿੱਚ ਕੂੜਾ ਨਾ ਸੁੱਟਣ ਕਿਉਂਕਿ ਕੂੜਾ ਸੀਵਰੇਜ ਸਿਸਟਮ ਨੂੰ ਬਲਾਕ ਕਰ ਦਿੰਦਾ ਹੈ ਜਿਸ ਨਾਲ ਸੜ੍ਹਕਾਂ 'ਤੇ ਪਾਣੀ ਭਰ ਜਾਂਦਾ ਹੈ। ਵਿਧਾਇਕ ਛੀਨਾ ਨੇ ਅਧਿਕਾਰੀਆਂ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਡੇਂਗੂ, ਮਲੇਰੀਆ, ਚਿਕਨਗੁਣੀਆਂ ਆਦਿ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਲਈ ਵੀ ਕਿਹਾ। ਸਾਰੇ ਵਾਰਡਾਂ ਵਿੱਚ ਮ...
ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਫ਼ਤੇ ਵਿੱਚ ਲਗਾਏ ਜਾਣਗੇ 2 ਜਨ ਸੁਣਵਾਈ ਕੈਂਪ

ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਫ਼ਤੇ ਵਿੱਚ ਲਗਾਏ ਜਾਣਗੇ 2 ਜਨ ਸੁਣਵਾਈ ਕੈਂਪ

Punjab News
ਮਾਨਸਾ, 05 ਜੁਲਾਈ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਘਰਾਂ ਦੇ ਨੇੜੇ ਕਰਨ ਦੇ ਮੰਤਵ ਨਾਲ 09 ਜੁਲਾਈ ਤੋਂ ਹਰੇਕ ਹਫਤੇ ਮੰਗਲਵਾਰ ’ਤੇ ਸ਼ੁੱਕਰਵਾਰ ਵਾਲੇ ਦਿਨ ਪਿੰਡਾਂ ਦੇ ਕਲਸਟਰ ਬਣਾ ਕੇ ਜਨ ਸੁਣਵਾਈ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਹਰੇਕ ਹਫਤੇ ਵੀਰਵਾਰ ਵਾਲੇ ਦਿਨ ਸਵੇਰੇ 09:00 ਵਜੇ ਤੋਂ ਦੁਪਿਹਰ 01:30 ਵਜੇ ਤੱਕ ਉਹ ਆਪਣੇ ਦਫ਼ਤਰ ਵਿੱਚ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਸਬੰਧੀ ਹਰੇਕ ਵੀਰਵਾਰ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚਣ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਆਮ ਲੋਕਾਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਸਮੂਹ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ ਅਤੇ ਸਮੇਂ ਸਿਰ ਸ਼ਿਕਾਇਤਾਂ ਦਾ ਨਿਪਟਾਰਾ ਨਾ ਕਰਨ ਵਾਲੇ ਵਿਭਾਗ ਦੇ ਜ਼ਿਲ੍...
ਕੋਟ ਈਸੇ ਖਾਂ ਵਿਖੇ ਪ੍ਰਸ਼ਾਸ਼ਨ ਨੇ ਮੌਕੇ ਉੱਤੇ ਮੁਹਈਆ ਕਰਵਾਈਆਂ ਸੇਵਾਵਾਂ

ਕੋਟ ਈਸੇ ਖਾਂ ਵਿਖੇ ਪ੍ਰਸ਼ਾਸ਼ਨ ਨੇ ਮੌਕੇ ਉੱਤੇ ਮੁਹਈਆ ਕਰਵਾਈਆਂ ਸੇਵਾਵਾਂ

Punjab News
ਕੋਟ ਈਸੇ ਖਾਂ, 5 ਜੁਲਾਈ (000) -ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਆਪ ਦੀ ਸਰਕਾਰ-ਆਪ ਦੇ ਦੁਆਰ' ਤਹਿਤ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕੈਂਪ ਲਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸੇ ਲੜੀ ਤਹਿਤ ਅੱਜ ਬਲਾਕ ਕੋਟ ਈਸੇ ਖਾਂ ਦੇ ਪਿੰਡਾਂ ਦਾ ਕੈਂਪ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਲਗਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕੀਤਾ। ਇਸ ਕੈਂਪ ਵਿਚ ਸੈਂਕੜੇ ਲੋਕਾਂ ਨੇ ਸ਼ਿਰਕਤ ਕਰਕੇ ਆਪਣੇ ਰੁਕੇ ਕੰਮ ਕਰਵਾਏ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਲਈ। ਕਈ ਲਾਭਪਾਤਰੀਆਂ ਨੂੰ ਮੌਕੇ ਉੱਤੇ ਸਰਟੀਫਿਕੇਟ ਜਾਰੀ ਕੀਤੇ ਗਏ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵੋਟਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ ਉੱਤੇ ਲੋਕਾਂ ਦੇ ਦਰਾਂ ਉੱਤੇ ਜਾ ਕੇ ਸਰਕਾਰੀ ਸੇਵਾਵਾਂ ਦਿੱਤੀਆਂ ਜਾਣਗੀਆਂ। ਪੰਜਾਬ ਸਰਕ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

Punjab News
ਚੰਡੀਗੜ੍ਹ, 5 ਜੁਲਾਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਬਾਬਤ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ। ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਵੋਟਿੰਗ ਲਈ ਲੋੜੀਂਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਚੋਣ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਨੂੰ ਪੋਲਿੰਗ ਸਟੇਸ਼ਨਾਂ 'ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ, ਪਖਾਨਿਆਂ ਅਤੇ ਸ਼ੈੱਡਾਂ ਦਾ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ  ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਸਰੀਰਕ ਤੌਰ ਉੱਤੇ ਅਪਹਾਜ ਵੋਟਰਾਂ ਲਈ ਹਰੇਕ ਪੋਲਿੰਗ ਸਟੇਸ਼ਨ 'ਤੇ ਰੈਂਪ ਤੇ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵੋਟਿੰਗ ਲਈ ਕਤਾਰ ਲੰਬੀ...
ਪੀਸੀਪੀਐਨਡੀਟੀ ਐਡਵਾਈਜ਼ਰੀ ਕਮੇਟੀ ਦੀ ਦਫਤਰ ਸਿਵਲ ਸਰਜਨ ਫਾਜਿਲਕਾ ਵਿਖੇ ਹੋਈ ਮੀਟਿੰਗ

ਪੀਸੀਪੀਐਨਡੀਟੀ ਐਡਵਾਈਜ਼ਰੀ ਕਮੇਟੀ ਦੀ ਦਫਤਰ ਸਿਵਲ ਸਰਜਨ ਫਾਜਿਲਕਾ ਵਿਖੇ ਹੋਈ ਮੀਟਿੰਗ

Punjab News
ਫਾਜ਼ਿਲਕਾ, 5 ਜੁਲਾਈ ਜਿਲ੍ਹਾ ਫਾਜਿਲਕਾ ਵਿੱਚ ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣਾ ਅਤੇ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਐਪ੍ਰੋਪ੍ਰੀਏਟ ਅਥਾਰਟੀ ਕਮ ਸਿਵਲ ਸਰਜਨ ਡਾ ਚੰਦਰ ਸ਼ੇਖਰ ਦੀ ਦੇਖ ਰੇਖ ਵਿੱਚ ਅਡਵਾਈਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਸਮੇਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਅਤੇ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਦੀ ਮੀਟਿੰਗ ਵਿੱਚ ਰੇਡੀਓਲੋਜਿਸਟਾਂ/ਹਸਪਤਾਲਾਂ ਦੇ ਮਾਲਕਾਂ ਵੱਲੋਂ ਕਲੀਨਿਕਾਂ/ਹਸਪਤਾਲਾਂ ਵਿੱਚ ਅਲਟ੍ਰਰਾਸਾਉਂਡ ਕਰਨ ਦੀ ਮੰਨਜੂਰੀ ਲੈਣਾ, ਰਜਿਸ਼ਟ੍ਰੇਸ਼ਨਾਂ ਰੱਦ ਕਰਨ, ਨਵੀਆਂ ਮਸ਼ੀਨਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ, ਅਲਟਰਾ ਸਾਊਂਡ ਸੈਂਟਰਾਂ ਦੀ ਨਿਰੰਤਰ ਇੰਸਪੈਕਸ਼ਨਾਂ ਕਰਨੀਆਂ, ਜਾਗਰੂਕਤਾ ਮੁਹਿੰਮਾਂ ਤੇਜ ਕਰਨ ਅਤੇ ਕਪੈਸਿਟੀ ਬਿੰਲਡਿੰਗ ਵਰਕਸ਼ਾਪ ਕਰਨ ਤੇ ਵਿਚਾਰ ਵਿਟਾਂਦਰਾ ਕੀਤਾ ਗਿਆ ਅਤੇ ਫੈਸਲੇ ਲਏ ਗਏ। ਡਾ ਚੰਦਰ ਸ਼ੇਖਰ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿ...
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਹਾਇਤਾਅਤੇ ਸਵਾਗਤ ਕੇਂਦਰ ਸਥਾਪਿਤ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਹਾਇਤਾਅਤੇ ਸਵਾਗਤ ਕੇਂਦਰ ਸਥਾਪਿਤ

Punjab News
ਮਾਨਸਾ, 05 ਜੁਲਾਈ,ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੰਮਕਾਜ ਲਈ ਆਉਣ ਵਾਲੇ ਲੋਕਾਂ ਨੂੰ ਹੋਰ ਵਧੇਰੇ ਸੁਖਾਵੇਂ ਢੰਗ ਅਤੇ ਸਹਾਇਤਾ ਲਈ ‘ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ’ ਖੋਲਿ੍ਹਆ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਇਹ ਸਹਾਇਤਾ ਕੇਂਦਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗਰਾਊਂਡ ਫਲੋਰ ’ਤੇ ਖੋਲਿ੍ਹਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਵਿਭਾਗ ਨਾਲ ਸਬੰਧਤ ਕੰਮ, ਸ਼ਿਕਾਇਤ ਅਤੇ ਉਸ ’ਤੇ ਕੀਤੀ ਜਾ ਰਹੀ ਕਾਰਵਾਈ ਸਬੰਧੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਹਾਇਤਾ ਕੇਂਦਰ ’ਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ ਡੀ.ਸੀ. ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਨੂੰ ਸਹੀ ਜਾਣਕਾਰੀ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਮਾਰਗਦਰਸ਼ਨ ਕਰਨਗੇ ਤਾਂ ਜੋ ਲੋਕਾਂ ਨੂੰ ਵਿਭਾਗੀ ਅਧਿਕਾਰੀਆਂ ਨੂੰ ਮਿਲਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ।ਉਨ੍ਹਾਂ ਕਿਹਾ ਕਿ ਹਰ ਰੋਜ਼ ਕੰਮਕਾਜ ਵਾਲੇ ਦਿਨ ਸਵੇਰੇ 09 ਵਜੇ...
ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 5 ਜੁਲਾਈ ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 870 ਲਾਭਪਾਤਰੀਆਂ ਲਈ 4.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 870 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 98, ਫਰੀਦਕੋਟ ਦੇ 128, ਮੋਗਾ ਦੇ 207, ਸ੍ਰੀ ਮੁਕਤਸਰ ...