ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ
ਮਹਿਮਾ ਸਿੰਘ ਵਾਲਾ (ਲੁਧਿਆਣਾ), 29 ਜੁਲਾਈ: ਪੰਜਾਬ ਵਿੱਚ ਕਾਨੂੰਨੀ ਬੰਦਿਸ਼ਾਂ ਨਾਲ ਲੁਪਤ ਹੋ ਰਹੀਆਂ ਵਿਰਾਸਤੀ ਪੇਂਡੂ ਖੇਡਾਂ ਨੂੰ ਸੁਰਜੀਤ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵਿਰਾਸਤੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਾਰੀਆਂ ਕਾਨੂੰਨੀ ਰੁਕਾਵਟਾਂ ਦੂਰ ਕਰੇਗੀ ਤਾਂ ਕਿ ਸਾਡੇ ਮਹਾਨ ਖੇਡ ਵਿਰਸੇ ਦੀ ਪੁਰਾਤਨ ਸ਼ਾਨ ਬਹਾਲ ਕੀਤੀ ਜਾ ਸਕੇ।ਸੂਬੇ ਵਿੱਚ ਬਲਦਾਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਨ ਲਈ ਅੱਜ ਇੱਥੇ ਵੱਡੀ ਗਿਣਤੀ ਵਿੱਚ ਵਿਰਾਸਤੀ ਖੇਡ ਪ੍ਰੇਮੀਆਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਲ ਗੱਡੀਆਂ ਦੀਆਂ ਦੌੜਾਂ ਸਿਰਫ ਮਨੋਰੰਜਨ ਦਾ ਸਾਧਨ ਨਹੀਂ ਸਗੋਂ ਇਹ ਦੌੜਾਂ ਸਾਡੇ ਪੇਂਡੂ ਵਿਰਸੇ ਦੀ ਤਰਜਮਾਨੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੁਰਾਤਨ ਸਮੇਂ ਤੋਂ ਹੀ ਪੰਜਾਬ ਵਿੱਚ ਬੈਲ-ਗੱਡੀਆਂ ਦੀਆਂ ਦੌੜਾਂ ਕਰਵਾਈਆਂ ਜਾਂਦੀਆਂ ਸਨ ਅਤੇ ਇਹ ਸਾਨੂੰ ਸਾਡੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜ ਕੇ ਰੱਖਦੀਆਂ ਸਨ। ਭਗਵੰਤ ਸਿੰਘ ਮ...








