
ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਤਰਨ ਤਾਰਨ, 6 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਦੁਖਦਾਈ ਅਤੇ ਬੇਵਕਤੀ ਮੌਤ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਪਾਰਟੀ ਅਤੇ ਸੂਬੇ ਲਈ ਵੱਡਾ ਘਾਟਾ ਦੱਸਿਆ।
ਮਰਹੂਮ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਉਨ੍ਹਾਂ ਨੂੰ ਉੱਘੇ ਸਮਾਜ ਸੇਵਕ ਦੱਸਿਆ ਜੋ ਹਮੇਸ਼ਾ ਆਮ ਲੋਕਾਂ ਦੀ ਸੇਵਾ ਲਈ ਤਤਪਰ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਭਾਵੇਂ ਮਰਹੂਮ ਵਿਧਾਇਕ ਡਾ. ਸੋਹਲ ਇੱਕ ਘਾਤਕ ਬਿਮਾਰੀ ਤੋਂ ਪੀੜਤ ਸਨ, ਪਰ ਉਨ੍ਹਾਂ ਨੇ ਲਗਾਤਾਰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕੀਤੀ ਜਿਸ ਕਾਰਨ ਉਹ ਬਹੁਤ ਮਕਬੂਲ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪਾਰਟੀ ਦੇ ਇੱਕ ਵਫ਼ਾਦਾਰ ਸਿਪਾਹੀ ਸਨ, ਜੋ ਜਨਤਾ ਦੀ ਸੇਵਾ ਕਰਨ ਦੀ ਆਪਣੀ ਵਿਚਾਰਧਾਰਾ ਪ੍ਰਤੀ ਦ੍ਰਿੜ੍ਹ ਵਚਨਬੱਧ ਸਨ। ਉਨ੍ਹਾਂ ਕਿਹਾ ਕਿ ਪਾਰਟੀ ਇਸ ਸੰਕਟ ਦੀ ਘੜੀ ਵਿੱਚ ਸਵਰਗੀ ਨੇਤਾ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ।
ਅਰਵਿੰਦ ਕੇਜਰੀਵਾਲ ਨੇ ...