Wednesday, August 5Malwa News
Shadow

Punjab Politics

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

Hot News, Punjab Politics
ਚੰਡੀਗੜ੍ਹ, 14 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੀਬੀਐਮਬੀ ਅਧਿਕਾਰੀਆਂ ਦੀ ਨਿਯੁਕਤੀ ਦੇ ਨਿਯਮਾਂ ਵਿੱਚ ਤਾਜ਼ਾ ਸੋਧ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਕਮਜ਼ੋਰ ਕਰਨ ਅਤੇ ਇਸ ਦੇ ਹੱਕਾਂ ਨੂੰ ਖੋਹਣ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦੇਣਾ ਚਾਹੁੰਦੀ। 'ਆਪ' ਆਗੂਆਂ ਨੇ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਸਪੱਸ਼ਟ ਤੌਰ 'ਤੇ ਪੰਜਾਬ ਦੇ ਹਰ ਪਹਿਲੂ 'ਤੇ ਕਬਜ਼ਾ ਕਰਨ ਦੇ ਇਰਾਦੇ ਨੂੰ ਦਰਸਾਉਂਦੀਆਂ ਹਨ, ਜਿਸ ਕਾਰਨ ਸੂਬੇ ਨੂੰ ਹਰ ਕਦਮ 'ਤੇ ਇਸ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 'ਆਪ' ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਬੀਐਮਬੀ ਨਿਯਮਾਂ ਵਿੱਚ ਕੀਤੀਆਂ ਸੋਧਾਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਦੇ ਹੱਕਾਂ ਅਤੇ ਦੇਸ਼ ਦੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹਾ ਫੈਸਲਾ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀਆਰ ਅੰਬੇਡਕਰ ਦੇ ਜਨਮ ਦਿਹਾੜੇ 'ਤੇ ਲਿਆ ਗਿਆ ਹੈ, ਜਿਨ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

Punjab Politics
ਚੰਡੀਗੜ੍ਹ, 10 ਅਪ੍ਰੈਲ:- ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ 'ਤੇ ਮਾਨਤਾ ਮਿਲੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 94 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਘਟਨਾਵਾਂ ਸਾਲ 2020-21 ਵਿੱਚ 83,002 ਤੋਂ ਘੱਟ ਕੇ 2025-26 ਵਿੱਚ ਸਿਰਫ਼ 5,114 ਰਹਿ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਪੀਪੀਸੀਬੀ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ, "ਇਹ ਅਵਾਰਡ ਪੰਜਾਬ ਦੇ ਕਿਸਾਨਾਂ ਦੀ ਦ੍ਰਿੜਤਾ ਅਤੇ ਸਾਡੇ ਪ੍ਰਸ਼ਾਸਨ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੱਖ ਪ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

Punjab Politics
ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ, 2024 ਦੇ ਹੁਕਮਾਂ ਸਬੰਧੀ ਟਿੱਪਣੀਆਂ 'ਤੇ ਆਲੋਚਨਾ ਕਰਦਿਆਂ ਕਿਹਾ ਕਿ ਅਜਿਹੇ ਬਿਆਨ ਸਿੱਖ ਪੰਥ ਦੀ ਸਰਵਉੱਚ ਤਾਕਤ ਨੂੰ ਢਾਹ ਲਗਾਉਂਦੇ ਹਨ ਅਤੇ ਇਸਦੀ ਪਵਿੱਤਰਤਾ ਅਤੇ ਭਾਈਚਾਰੇ ਦੀਆਂ ਸਮੂਹਿਕ ਭਾਵਨਾਵਾਂ 'ਤੇ ਸਿੱਧਾ ਹਮਲਾ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਦਾ ਸਰਵਉੱਚ ਅਧਿਆਤਮਿਕ ਕੇਂਦਰ ਹੈ ਅਤੇ ਇਸ ਤੋਂ ਜਾਰੀ ਹਰ ਹੁਕਮਨਾਮਾ ਅਕਾਲ ਪੁਰਖ ਦਾ ਬ੍ਰਹਮ ਹੁਕਮ ਹੈ ਇਸ ‘ਤੇ ਕੋਈ ਵੀ ਸਵਾਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਤਖਤ ਸਾਹਿਬ ਦੀ ਤਾਕਤ ਨੂੰ ਚੁਣੌਤੀ ਦਿੰਦੇ ਹਨ ਉਹ ਪੰਥ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਨਹੀਂ ਕਰ ਸਕਦੇ। ਤੁਰੰਤ ਦਖਲ ਦੀ ਮੰਗ ਕਰਦਿਆਂ ਉਨ੍ਹਾਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸਾਹਿਬ 'ਤੇ ਇਸ ਹਮਲੇ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ। ਇਸੇ ਸੰਦਰਭ ਵਿੱਚ, ਹਰਜੋਤ ਸਿੰਘ ਬੈਂਸ ਨੇ ਧਾਰਮਿਕ ਅਤੇ ਵਿਰਾਸਤੀ ਮਾਮਲਿਆਂ ਵਿੱਚ ਸਿਆਸੀ...
ਆਪ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਵਾਰਾਣਸੀ ਲਈ ਮਹੀਨਾਵਾਰ ਤੀਰਥ ਯਾਤਰਾ ਟ੍ਰੇਨਾਂ ਦਾ ਪ੍ਰਸਤਾਵ ਰੱਖਿਆ, ਆਈਆਰਸੀਟੀਸੀ ਨੂੰ ਲਿਖੀ ਚਿੱਠੀ

ਆਪ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਵਾਰਾਣਸੀ ਲਈ ਮਹੀਨਾਵਾਰ ਤੀਰਥ ਯਾਤਰਾ ਟ੍ਰੇਨਾਂ ਦਾ ਪ੍ਰਸਤਾਵ ਰੱਖਿਆ, ਆਈਆਰਸੀਟੀਸੀ ਨੂੰ ਲਿਖੀ ਚਿੱਠੀ

Punjab Politics
ਚੰਡੀਗੜ੍ਹ, 8 ਅਪ੍ਰੈਲ- ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਪੰਜਾਬ ਤੋਂ ਵਾਰਾਣਸੀ ਤੱਕ ਟ੍ਰੇਨ ਰਾਹੀਂ ਵਿਸ਼ੇਸ਼ ਤੀਰਥ ਯਾਤਰਾ ਚਲਾਉਣ ਦਾ ਪ੍ਰਸਤਾਵ ਦਿੱਤਾ ਹੈ। ਪੰਜਾਬ ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਮੁਕੰਮਲ ਤੌਰ 'ਤੇ ਚਲਾਉਣ ਲਈ ਇੰਡੀਅਨ ਰੇਲਵੇ ਕੇਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈਆਰਸੀਟੀਸੀ), ਚੰਡੀਗੜ੍ਹ ਨਾਲ ਸੰਪਰਕ ਕੀਤਾ ਹੈ। ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹਰ ਮਹੀਨੇ 1000 ਤੋਂ 1200 ਸ਼ਰਧਾਲੂ ਇਸ ਧਾਰਮਿਕ ਯਾਤਰਾ 'ਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਯਾਤਰਾ ਪੰਜਾਬ ਦੇ ਇੱਕ ਨਿਰਧਾਰਤ ਸਥਾਨ ਤੋਂ ਮਹੀਨੇ ਵਿੱਚ ਇੱਕ ਵਾਰ ਚਲਾਈ ਜਾਵੇਗੀ ਅਤੇ ਇਹ ਸੇਵਾਵਾਂ ਅਪ੍ਰੈਲ ਤੋਂ ਨਵੰਬਰ ਤੱਕ ਚਲਾਉਣ ਦੀ ਯੋਜਨਾ ਹੈ। ਇੱਕ ਵਿਸ਼ੇਸ਼ ਟ੍ਰੇਨ ਦਾ ਪ੍ਰਬੰਧ ਕੀਤਾ ਜਾਵੇਗਾ ਜਿਸ ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

Punjab Politics
*ਚੰਡੀਗੜ੍ਹ, 8 ਅਪ੍ਰੈਲ 2026*- ਆਮ ਆਦਮੀ ਪਾਰਟੀ (ਆਪ) ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ 'ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਅਤੇ ਸਿੱਖ ਮਰਿਆਦਾਵਾਂ ਪ੍ਰਤੀ ਉਨ੍ਹਾਂ ਦੇ ਮਨ ਵਿੱਚ ਸਤਿਕਾਰ ਦੀ ਘਾਟ ਨੂੰ ਦਰਸਾਉਂਦਾ ਹੈ। ਕੰਗ ਨੇ ਕਿਹਾ ਕਿ ਜਿਸ ਤਰ੍ਹਾਂ ਸੁਖਬੀਰ ਬਾਦਲ ਹੁਣ ਆਪਣੀ ਸਿਆਸੀ ਜ਼ਮੀਨ ਖਿਸਕਦੀ ਦੇਖ ਕੇ ਪਵਿੱਤਰ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਉਹ ਬਹੁਤ ਹੀ ਮੰਦਭਾਗਾ ਹੈ। ਸੰਸਦ ਮੈਂਬਰ ਕੰਗ ਨੇ ਯਾਦ ਦਿਵਾਇਆ ਕਿ ਜਦੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਸੀ, ਉਦੋਂ ਉਨ੍ਹਾਂ ਨੇ ਗੁਰੂ ਮਹਾਰਾਜ ਦੀ ਪਾਵਨ ਹਜ਼ੂਰੀ ਵਿੱਚ ਆਪਣੀਆਂ ਸਾਰੀਆਂ ਗਲਤੀਆਂ ਕਬੂਲ ਕੀਤੀਆਂ ਸਨ। ਪੂਰੀ ਦੁਨੀਆ ਨੇ ਲਾਈਵ ਪ੍ਰਸਾਰਣ ਰਾਹੀਂ ਉਨ੍ਹਾਂ ਨੂੰ ਆਪਣੀ ਭੁੱਲ ਮੰਨਦਿਆਂ ਦੇਖਿਆ ਸੀ। ਪਰ, ਇਸ ਤੋਂ ਤੁਰੰਤ ਬਾਅਦ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਰੈਲੀ ਵਿੱਚ ਉਨ੍ਹਾਂ ਨ...
ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

Hot News, Punjab Politics
*ਚੰਡੀਗੜ੍ਹ, 8 ਅਪ੍ਰੈਲ 2026*- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਗਰੂਰ ਦੀ ਧਰਤੀ ਨੂੰ 'ਸਿਉਂਕ' ਪੈਦਾ ਕਰਨ ਵਾਲੀ ਧਰਤੀ ਦੱਸਣ ਵਾਲੇ ਬਿਆਨ 'ਤੇ ਤਿੱਖਾ ਹਮਲਾ ਕੀਤਾ ਹੈ। ਧਾਲੀਵਾਲ ਨੇ ਇਸ ਨੂੰ ਬਾਜਵਾ ਦੀ ਘਟੀਆ ਮਾਨਸਿਕਤਾ ਅਤੇ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਪ੍ਰਤੀ ਉਨ੍ਹਾਂ ਦੀ ਅਗਿਆਨਤਾ ਦਾ ਪ੍ਰਤੀਕ ਕਰਾਰ ਦਿੱਤਾ। ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਬੋਲਣ ਤੋਂ ਪਹਿਲਾਂ ਸੰਗਰੂਰ ਦਾ ਇਤਿਹਾਸ ਪੜ੍ਹ ਲੈਣਾ ਚਾਹੀਦਾ ਸੀ। ਜਿਸ ਧਰਤੀ ਨੇ ਸ਼ਹੀਦ-ਏ-ਆਜ਼ਮ ਊਧਮ ਸਿੰਘ, ਸੇਵਾ ਸਿੰਘ ਠੀਕਰੀਵਾਲਾ ਵਰਗੇ ਮਹਾਨ ਦੇਸ਼ ਭਗਤ, ਨਾਮਧਾਰੀ ਕੂਕਾ ਲਹਿਰ ਅਤੇ ਰਿਆਸਤੀ ਅੰਦੋਲਨਾਂ ਨੂੰ ਜਨਮ ਦਿੱਤਾ, ਉਸ ਨੂੰ 'ਸਿਉਂਕ' ਕਹਿਣਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਉਹ ਜ਼ਿਲ੍ਹਾ ਹੈ ਜਿਸ ਨੇ ਹਮੇਸ਼ਾ ਇਨਕਲਾਬੀ ਲਹਿਰਾਂ ਦੀ ਅਗਵਾਈ ਕੀਤੀ ਹੈ, ਚਾਹੇ ਉਹ ਆਜ਼ਾਦੀ ਦੀ ਜੰਗ ਹੋਵੇ ਜਾਂ ਹਾਲੀਆ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ “ਵਿਸ਼ੇਸ਼ ਮੌਕਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ “ਵਿਸ਼ੇਸ਼ ਮੌਕਾ

Punjab Politics
*ਚੰਡੀਗੜ੍ਹ, 7 ਅਪ੍ਰੈਲ:* ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇਕ ਅਹਿਮ ਹਮਦਰਦੀ-ਭਰਪੂਰ ਪਹਿਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਉਨ੍ਹਾਂ ਵਿਦਿਆਰਥੀਆਂ ਲਈ ਯਕਮੁਸ਼ਤ “ਵਿਸ਼ੇਸ਼ ਮੌਕਾ” (ਮਰਸੀ ਚਾਂਸ) ਦੇਣ ਜਾ ਰਿਹਾ ਹੈ, ਜੋ 10ਵੀਂ ਜਾਂ 12ਵੀਂ ਬੋਰਡ ਪ੍ਰੀਖਿਆ ਪਾਸ ਨਹੀਂ ਸਨ ਕਰ ਸਕੇ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ। ਇਸ ਪਹਿਲਕਦਮੀ ਲਈ ਯੋਗਤਾ ਅਤੇ ਦਾਇਰੇ ਬਾਰੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਹ ਸਾਰੇ ਵਿਦਿਆਰਥੀ, ਜੋ ਮਾਰਚ 2010 ਤੋਂ ਹੁਣ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਕਿਸੇ ਵੀ ਪ੍ਰੀਖਿਆ ਵਿੱਚ ਬੈਠੇ ਹਨ ਅਤੇ ਪਾਸ ਨਹੀਂ ਸਨ ਹੋਏ, ਉਹ ਵਿਸ਼ੇਸ਼ ਮੌਕੇ (ਮਰਸੀ ਚਾਂਸ) ਲਈ ਯੋਗ ਹੋਣਗੇ। ਇਸ ਮੌਕੇ ਦਾ ਲਾਭ ਉਹ ਵਿਦਿਆਰਥੀ ਲੈ ਸਕਦੇ ਹਨ, ਜਿਨ੍ਹਾਂ ਨੇ ਘੱਟੋ-ਘੱਟ ਇੱਕ ਵਿਸ਼ਾ ਪਾਸ ਕੀਤਾ ਹੈ। ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਹ ਵਿਸ਼ੇਸ਼ ਸਹੂਲਤ ਉਨ੍ਹਾਂ ਨੂੰ ਆਪਣਾ ਬੋਰਡ ਸਰਟ...
ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

Hot News, Punjab Politics
ਨਵੀਂ ਦਿੱਲੀ, 03 ਅਪ੍ਰੈਲ 2026- ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਉਪ-ਨੇਤਾ ਦੇ ਅਹੁਦੇ ਤੋਂ ਹਟਾਉਣ ਨੂੰ ਇੱਕ ਆਮ ਕਾਰਵਾਈ ਦੱਸਦਿਆਂ ਉਨ੍ਹਾਂ ਦੇ ਬਿਆਨ 'ਤੇ ਪਲਟਵਾਰ ਕੀਤਾ ਹੈ। ਪਾਰਟੀ ਨੇ ਰਾਘਵ ਚੱਢਾ ਨੂੰ ਪੁੱਛਿਆ ਹੈ ਕਿ ਉਹ ਦੇਸ਼ ਅਤੇ ਪਾਰਟੀ ਨਾਲ ਜੁੜੇ ਮੁੱਦਿਆਂ 'ਤੇ ਭਾਜਪਾ ਜਾਂ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? ਉਹ ਲਗਾਤਾਰ ਪਾਰਟੀ ਲਾਈਨ ਦੇ ਖਿਲਾਫ ਕੰਮ ਕਰ ਰਹੇ ਸਨ। ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਂਦੋਸ਼ ਦੇ ਪ੍ਰਸਤਾਵ 'ਤੇ ਹਸਤਾਖਰ ਕਰਨ ਤੋਂ ਇਨਕਾਰ ਕਰਨ ਅਤੇ ਐਲਪੀਜੀ ਸੰਕਟ 'ਤੇ ਸਦਨ ਵਿੱਚ ਬੋਲਣ ਤੋਂ ਇਨਕਾਰ ਕਰਨ ਸਮੇਤ ਕਈ ਵਾਰ ਰਾਘਵ ਚੱਢਾ ਨੇ ਪਾਰਟੀ ਵਿ੍ਪ ਦੀ ਉਲੰਘਣਾ ਕੀਤੀ। ਲੰਬੇ ਸਮੇਂ ਤੋਂ ਰਾਘਵ ਚੱਢਾ ਨੇ ਸੰਸਦ ਵਿੱਚ ਅਜਿਹਾ ਕੋਈ ਮੁੱਦਾ ਨਹੀਂ ਉਠਾਇਆ ਜਿਸ ਵਿੱਚ ਉਨ੍ਹਾਂ ਨੇ ਮੋਦੀ ਸਰਕਾਰ ਤੋਂ ਸਵਾਲ ਪੁੱਛੇ ਹੋਣ। ਪਾਰਟੀ ਦਾ ਕਹਿਣਾ ਹੈ ਕਿ ਕੇਜਰੀਵਾਲ ਨੇ ਸਭ ਨੂੰ ਨਿਡਰਤਾ ਅਤੇ ਹਿੰਮਤ ਨਾਲ ਲੜਨਾ ਸਿਖਾਇਆ ਹੈ, ਪਰ ਰਾਘਵ ਚੱਢਾ ਭਾਜਪਾ ਅਤੇ ਮੋਦੀ ਸਰਕਾਰ ਤੋਂ ਸਵਾਲ ਕਰਨ ਤੋਂ ਡਰ ਰਹੇ ਹਨ। ਅਜਿਹੀ ਡਰ ਦੀ ਰਾਜਨੀਤੀ ਕਿਵੇਂ ਚ...
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ

Punjab Politics
ਸਰਦੂਲਗੜ੍ਹ, 1 ਅਪ੍ਰੈਲ: ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਹਲਕੇ ਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਹੈ। ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਖੇਤੀਬਾੜੀ ਵਿਕਾਸ ਅਫਸਰ ਸੁਲੇਖ ਅਮਨ ਅਤੇ ਗੁਰਿੰਦਰਜੀਤ ਸਿੰਘ, ਬਾਗਬਾਨੀ ਵਿਭਾਗ ਦੇ ਮੁਖੀ ਵਿਪੇਸ਼ ਅਤੇ ਸਬੰਧਤ ਪਿੰਡਾਂ ਦੇ ਪਟਵਾਰੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਵਿਧਾਇਕ ਬਣਾਂਵਾਲੀ ਨੇ ਪਿੰਡ ਟਿੱਬੀ ਹਰੀ ਸਿੰਘ, ਮੀਰਪੁਰ ਖੁਰਦ, ਸਰਦੂਲੇ ਵਾਲਾ, ਕਾਹਨੇ ਵਾਲਾ, ਭੂੰਦੜ, ਰੁੜਕੀ, ਝੰਡਾ ਕਲਾਂ ਤੇ ਝੰਡਾ ਖੁਰਦ ਆਦਿ ਦੇ ਖੇਤਾਂ ਵਿੱਚ ਜਾ ਕੇ ਗੜੇਮਾਰੀ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦੀ ਜ਼ਮੀਨੀ ਸਥਿਤੀ ਦੇਖੀ। ਮੌਕੇ 'ਤੇ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਪੱਕਣ ਦੇ ਨੇੜੇ ਪਹੁੰਚੀ ਫ਼ਸਲ ਕੁਦਰਤੀ ਕਹਿਰ ਕਾਰਨ ਬਰਬਾਦ ਹੋ ਗਈ ਹੈ, ਜਿਸ ਨਾਲ ਉਨ੍ਹਾਂ  ਦਾ ਵਿੱਤੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲ...
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

Punjab Politics
ਕੋਟਕਪੂਰਾ 01 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਵੱਲੋਂ ਰੋਜ਼ਾਨਾ ਹੀ ਕੋਈ ਨਾ ਕੋਈ  ਵਿਕਾਸ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 9 ਕਰੋੜ ਰੁਪਏ ਦੀ ਰਾਸ਼ੀ ਖਰਚ ਕੇ ਕੋਟਕਪੂਰਾ ਵਿਖੇ ਪਾਈਪਾਂ ਦਾ ਕੰਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਵਿਕਾਸ ਕਰਨ ਵਿੱਚ ਲੱਗੀ ਹੋਈ ਹੈ।ਉਨ੍ਹਾਂ ਦੱਸਿਆ ਇਨ੍ਹਾਂ ਪਾਈਪਾਂ ਦਾ  ਨਾਲ ਲੱਗਦੇ ਪਿੰਡਾਂ ਦੀ ਜਮੀਨ ਅਤੇ ਕਿਸਾਨਾਂ ਨੂੰ ਵੀ ਕਾਫੀ ਫਾਈਦਾ ਮਿਲੇਗਾ।  ਉਨ੍ਹਾਂ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਪਾਈਪ ਲਾਈਨ ਪਾਉਣ ਵੇਲੇ ਅਤੇ ਇਸ ਦੇ ਉਪਰੰਤ ਵੀ ਲੋਕਾਂ ਦੀ ਸਹੂਲਤ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਲਾਭਕਾਰੀ ਪ੍ਰੋਜ...