Wednesday, August 5Malwa News
Shadow

Punjab Politics

ਹਰਜੋਤ ਸਿੰਘ ਬੈਂਸ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ‘ਤੇ ਸੁਖਪਾਲ ਖਹਿਰਾ ਨੂੰ ਕਰੜੇ ਹੱਥੀਂ ਲਿਆ

ਹਰਜੋਤ ਸਿੰਘ ਬੈਂਸ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ‘ਤੇ ਸੁਖਪਾਲ ਖਹਿਰਾ ਨੂੰ ਕਰੜੇ ਹੱਥੀਂ ਲਿਆ

Punjab Politics
ਚੰਡੀਗੜ੍ਹ, 10 ਮਾਰਚ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ 'ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਟਿੱਪਣੀ ਨੇ ਕਾਂਗਰਸ ਪਾਰਟੀ ਦੀ "ਜਾਗੀਰਵਾਦੀ ਅਤੇ ਜਾਤੀਵਾਦੀ ਭਾਰੂ ਮਾਨਸਿਕਤਾ" ਨੂੰ ਨੰਗਾ ਕਰ ਦਿੱਤਾ ਹੈ। ਅੱਜ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ, "ਪਿਛਲੇ ਚਾਰ ਸਾਲਾਂ ਤੋਂ ਪੰਜਾਬੀਆਂ ਦੀਆਂ ਮੰਗਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਲਈ ਸੰਘਰਸ਼ ਕਰਨ ਵਾਲੇ ਪੇਸ਼ੇ ਤੋਂ ਵਕੀਲ, ਸੰਗਰੂਰ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ, ਵਿਰੋਧੀ ਧਿਰ ਦੇ ਸਾਬਕਾ ਨੇਤਾ ਅਤੇ ਦਲਿਤ ਭਾਈਚਾਰੇ ਦੇ ਪੁੱਤਰ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ "ਬੰਧੂਆ ਮਜ਼ਦੂਰ" ਕਹਿ ਕੇ ਇੱਕ ਵਿਅਕਤੀ ਦਾ ਹੀ ਨਹੀਂ ਸਗੋਂ ਪੂਰੇ ਦਲਿਤ ਭਾਈਚਾਰੇ ਅਤੇ ਵਕੀਲ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਹੈ। ਇਹ ਇਸ ਧਰਤੀ ਦੇ ਹਰ ਪੁੱਤਰ ਅਤੇ ਧੀ ਦਾ ਅਪਮਾਨ ਹੈ ਜੋ ਅਮੀਰ ਪਿਛੋਕੜ ਤੋਂ ਬਿਨਾਂ ਹੀ ਆਪਣੀ ਮਿਹਨਤ ਨਾਲ ਸੰਘਰਸ਼ ਕਰਕੇ ਗਰੀਬੀ ਵਿੱਚੋਂ ਉੱਠੇ ਹਨ।" ਕਾਂਗਰਸੀ ਆਗੂ ਅ...
ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ

ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ

Punjab Politics
ਚੰਡੀਗੜ੍ਹ, 10 ਮਾਰਚ 2026:ਪੰਜਾਬ ਦੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਸਦਕਾ ਸੂਬੇ ਨੇ ਤੇਜ਼ੀ ਨਾਲ ਮਹੱਤਵਪੂਰਨ ਨਿਵੇਸ਼ਾਂ ਨੂੰ ਆਕਰਸ਼ਿਤ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਵਿੱਚ ਪ੍ਰਮੁੱਖ ਉਦਯੋਗਿਕ ਦਿੱਗਜਾਂ ਕ੍ਰੀਮਿਕਾ ਅਤੇ ਜੇਐਲ ਓਸਵਾਲ ਗਰੁੱਪ ਨੇ ਸਿਰਫ਼ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦੇ ਵਾਅਦੇ ਦਾ ਐਲਾਨ ਕੀਤਾ ਹੈ। ਪੰਜਾਬ ਦੇ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮਿਸਿਜ਼ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਅਨੂਪ ਬੈਕਟਰ ਅਤੇ ਇਨਵੈਸਟ ਪੰਜਾਬ ਦੇ ਸੀਈਓ ਅਮਿਤ ਢਾਕਾ ਦੇ ਨਾਲ ਐਲਾਨ ਕੀਤਾ ਕਿ ਮਿਸਿਜ਼  ਬੈਕਟਰਸ ਫੂਡ ਸਪੈਸ਼ਲਿਟੀਜ਼ ਆਪਣੀ ਮੌਜੂਦਾ ਰਾਜਪੁਰਾ ਸਹੂਲਤ 'ਤੇ ਇੱਕ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਨ ਲਈ 400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਸ ਨਵੀਂ ਯੂਨਿਟ ਤੋਂ ਲਗਭਗ 1,000 ਵਿਅਕਤੀਆਂ ਲਈ ਸਿੱਧਾ ਰੁਜ਼ਗਾਰ ਪੈਦਾ ਹੋਣ ਦੀ ਉਮੀਦ ਹੈ। ਸਾਲ 2026 ਵਿੱਚ ਲਗਭਗ 2,100 ਕਰੋੜ ਰੁਪਏ ਦੀ ਵਿਕਰੀ ਕਰਨ ਵਾਲੀ ਪ੍ਰਮੁੱਖ ਫੂਡ ਪ੍ਰੋਸੈਸਿ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

Punjab Politics
ਚੰਡੀਗੜ੍ਹ, 10 ਮਾਰਚ 2026 :-ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਸੂਬਾ ਪ੍ਰਧਾਨ ਡਾ. ਪ੍ਰੀਤਮ ਸਿੰਘ ਛੋਕਰ ਦੀ ਅਗਵਾਈ ਵਿੱਚ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਐਸੋਸੀਏਸ਼ਨ ਦੇ ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂ ਅਤੇ ਸਰਪ੍ਰਸਤ ਡਾ. ਤਰਸੇਮ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਵਫ਼ਦ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਸਕੱਤਰ ਡਾ. ਗਗਨ ਅਰੋੜਾ ਨੇ ਇਲੈਕਟ੍ਰੋਹੋਮਿਓਪੈਥੀ ਦੇ ਸਬੰਧ ਵਿੱਚ 'ਸਪੈਗਾਇਰਿਕ' ਦਵਾਈਆਂ ਲਈ ਨਿਰਮਾਣ ਲਾਇਸੈਂਸ ਨੂੰ ਨਿਯਮਤ ਅਤੇ ਜਾਰੀ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪੈਥੀ ਨੂੰ ਕਾਨੂੰਨੀ ਮਾਨਤਾ ਦੇਣ ਨਾਲ ਸੂਬੇ ਦੇ ਸਿਹਤ ਖੇਤਰ ਵਿੱਚ ਵੱਡਾ ਸੁਧਾਰ ਹੋਵੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਫ਼ਦ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਸਰਕਾਰ ਇਨ੍ਹਾਂ ਮੰਗਾਂ 'ਤੇ ਸਕਾਰਾਤਮਕ ਵਿਚਾਰ ਕਰੇਗੀ। ਉਨ੍ਹਾਂ ਐਸੋਸੀਏਸ਼ਨ ਨੂੰ ਰਾਜਸਥਾਨ ਅਤੇ ਹੋ...
ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ

ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ

Punjab Politics
ਚੰਡੀਗੜ੍ਹ, 9 ਮਾਰਚ:-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਆਪਣੀ "ਰਾਜਨੀਤਿਕ ਤੌਰ 'ਤੇ ਦੀਵਾਲੀਆ" ਹੋਣ ਦੀ ਸਥਿਤੀ ਕੱਜਣ ਲਈ ਹੀ ਬਹਿਸ ਤੋਂ ਭੱਜ ਰਹੀ ਹੈ। ਉਨ੍ਹਾਂ ਨੇ ਵਿਰੋਧੀ ਧਿਰ ਦੇ ਚੋਣ ਮਨੋਰਥ ਪੱਤਰ ਨੂੰ ਜ਼ੁਮਲਿਆਂ ਦਾ ਕਿਤਾਬਚਾ ਆਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਵਿਰੋਧੀ ਧਿਰ ਦੇ ਨੇਤਾ (ਐਲਓਪੀ) ਅਤੇ ਹੋਰ ਕਾਂਗਰਸੀ ਆਗੂਆਂ 'ਤੇ ਨਿਸ਼ਾਨਾ ਸੇਧਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, "ਉਹ ਆਪਣੇ ਆਪ ਨੂੰ ਵਿਰੋਧੀ ਧਿਰ ਦੇ ਨੇਤਾ ਅਖਵਾਉਂਦੇ ਹਨ। ਅਸੀਂ ਤਾਂ ਉਨ੍ਹਾਂ ਦੀ ਗੱਲ ਨੂੰ ਸੰਜਮ ਨਾਲ ਸੁਣਿਆ ਪਰ ਜਦੋਂ ਅਸੀਂ ਤੱਥ ਪੇਸ਼ ਕੀਤੇ ਤਾਂ ਉਨ੍ਹਾਂ ਨੇ ਵਾਕਆਊਟ ਕਰ ਲਿਆ ਅਤੇ ਬਿਲਕੁਲ ਇਸੇ ਤਰ੍ਹਾਂ ਹੀ ਉਨ੍ਹਾਂ ਨੇ 6 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਦੌਰਾਨ ਕੀਤਾ ਸੀ। ਵਿਰੋਧੀ ਧਿਰ ਦੇ ਨੇਤਾ ਅਕਸਰ ਬਿਨਾਂ ਸੁਣੇ, ਬਿਨਾਂ ਪੜ੍ਹੇ ਸਦਨ ਵਿੱਚੋਂ ਵਾਕਆਊਟ ਕਰ ਜਾਂਦੇ ਹਨ। ਉਹ ਸਿਰਫ਼ ਪੰਜਾਬ ਦੇ ਅਸਲ ਮੁੱਦਿਆਂ ਤੋਂ ਭੱਜਣਾ ਚਾਹੁੰਦੇ ਹਨ ਕਿਉਂਕਿ ਉਹ ਜਾਣਦੇ ਹਨ ਕ...
ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ

ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ

Punjab Politics
ਚੰਡੀਗੜ੍ਹ, 9 ਮਾਰਚ:ਐਨ.ਆਰ.ਆਈ. ਮਾਮਲੇ ਅਤੇ ਸੰਸਦੀ ਕਾਰਜ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਦੱਸਦਿਆਂ ਕਿਹਾ ਕਿ ਇਹ ਬਜਟ ਪੰਜਾਬ ਦੇ ਲੋਕਾਂ ਲਈ ਸਮਾਂਬੱਧ ਵਿਕਾਸ, ਸਮਾਜਿਕ ਨਿਆਂ ਅਤੇ ਟਿਕਾਊ ਆਰਥਿਕ ਤਰੱਕੀ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਰੋਡਮੈਪ ਸਾਬਤ ਹੋਵੇਗਾ। ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਪੰਜਾਬ ਬਜਟ ‘ਤੇ ਹੋ ਰਹੀ ਚਰਚਾ ਵਿੱਚ ਭਾਗ ਲੈਂਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਮਾਜ ਦੇ ਹਰ ਵਰਗ ਲਈ ਬਰਾਬਰੀ, ਸਨਮਾਨ ਅਤੇ ਭਲਾਈ ‘ਤੇ ਆਧਾਰਿਤ ਸਮਾਜ ਦੀ ਨਿਰਮਾਣ ਲਈ ਵਚਨਬੱਧ ਹੈ। ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਨਮਨ ਕੀਤਾ ਅਤੇ “ਬੇਗਮਪੁਰਾ” ਦੇ ਸੰਕਲਪ ਦਾ ਜ਼ਿਕਰ ਕੀਤਾ, ਜੋ ਕਿ ਦੁੱਖ, ਭੇਦਭਾਵ ਅਤੇ ਅਸਮਾਨਤਾ ਤੋਂ ਰਹਿਤ ਇੱਕ ਆਦਰਸ਼ ਸਮਾਜ ਦੀ ਕਲਪਨਾ ਹੈ। ਉਨ੍ਹਾਂ ਕਿਹਾ ਕਿ ਬੇਗਮਪੁਰਾ ਦੇ ਇਹ ਆਦਰਸ਼ ਪੰਜਾਬ ਵਿੱਚ ਇੱਕ ਤਰੱਕੀਸ਼ੀਲ, ਸਮਾਂਬੱਧ ਅਤੇ ਦਿਆਲੂ ਸਮਾਜ ਦੀ ਰਚਨਾ ਲਈ...
ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ: ਡਾ. ਬਲਜੀਤ ਕੌਰ

ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ: ਡਾ. ਬਲਜੀਤ ਕੌਰ

Punjab Politics
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਇਸਨੂੰ ਭਲਾਈ ਅਤੇ ਸਮਾਜਿਕ ਸੁਰੱਖਿਆ ਕੇਂਦਰਿਤ ਇਕ ਪ੍ਰਗਤੀਸ਼ੀਲ ਅਤੇ ਲੋਕ ਪੱਖੀ ਬਜਟ ਕਰਾਰ ਦਿੱਤਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਸਮਾਜਿਕ ਸੁਰੱਖਿਆ ਮਜ਼ਬੂਤ ਕਰਨ ਅਤੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਾਲਾ ਬਜਟ ਪੇਸ਼ ਕਰਨ ਲਈ ਵਧਾਈ ਦਿੱਤੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀ ਆਰਥਿਕ ਖੁਦਮੁਖਤਿਆਰੀ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 9300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਦੇ ਅਧੀਨ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ₹1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ...
ਅਮਨ ਅਰੋੜਾ ਨੇ ਬਜਟ ਨੂੰ ਕਿਹਾ ਪੰਜਾਬ ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

ਅਮਨ ਅਰੋੜਾ ਨੇ ਬਜਟ ਨੂੰ ਕਿਹਾ ਪੰਜਾਬ ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

Punjab Politics
ਚੰਡੀਗੜ੍ਹ, 8 ਮਾਰਚ:– ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਸੂਬੇ ਦੇ ਬਜਟ 2026-27 ਨੂੰ ਇਤਿਹਾਸਕ ਅਤੇ ਪਰਿਵਰਤਨਸ਼ੀਲ ਦੱਸਿਆ ਜੋ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੀ ਪੰਜਵੀਂ ਅਤੇ ਇਕਲੌਤੀ ਬਾਕੀ ਬਚੀ ਵੱਡੀ ਗਰੰਟੀ ਦੀ ਪੂਰਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਇਸ ਮੌਕੇ ਨੂੰ ਸੂਬੇ ਦੇ ਇਤਿਹਾਸ ਦਾ ਇੱਕ "ਸੁਨਹਿਰੀ ਅਧਿਆਇ" ਦੱਸਿਆ, ਜੋ ਔਰਤਾਂ ਦੇ ਸਸ਼ਕਤੀਕਰਨ ਨੂੰ ਸਮਰਪਿਤ ਹੈ। ਪੰਜਾਬ ਵਿਧਾਨ ਸਭਾ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਅਹਿਮ ਮੌਕੇ ਸਾਰੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਤੋਂ ਪ੍ਰੇਰਿਤ ਹੋ ਕੇ ਅੱਜ ਪੰਜਾਬ ਦੀ ਹਰ ਔਰਤ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਵਾਅਦੇ ਨੂੰ ਪੂਰਾ ਕੀਤਾ ਹੈ। ਇਸ ਪ੍ਰਮੁੱਖ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਜਨਰ...
ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਨਾਗਰਿਕ ਅਤੇ ਬੁਨਿਆਦੀ ਢਾਂਚੇ ਦੇ ਮੁੱਦਿਆਂ ’ਤੇ ਦਿੱਤੇ ਤੱਥ-ਅਧਾਰਤ ਜਵਾਬ

ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਨਾਗਰਿਕ ਅਤੇ ਬੁਨਿਆਦੀ ਢਾਂਚੇ ਦੇ ਮੁੱਦਿਆਂ ’ਤੇ ਦਿੱਤੇ ਤੱਥ-ਅਧਾਰਤ ਜਵਾਬ

Punjab Politics
ਚੰਡੀਗੜ੍ਹ 8 ਮਾਰਚ : ਡੇਰਾਬੱਸੀ ਨੇੜੇ ਸਮਗੌਲੀ ਵਿਖੇ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਦੀ ਮੌਜੂਦਾ ਸਥਿਤੀ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿਨਗਰ ਨਿਗਮ ਮੋਹਾਲੀ ਅਤੇ ਨੇੜਲੇ ਹੋਰ 17 ਸ਼ਹਿਰੀ ਸਥਾਨਕ ਇਕਾਈਆਂ ਦੇ ਖੇਤਰ ਵਿੱਚ ਪੈਦਾ ਹੋਣ ਵਾਲੇ ਠੋਸ ਰਹਿੰਦ-ਖੂੰਹਦ ਦੀ ਪ੍ਰੋਸੈਸਿੰਗ ਲਈ ਸਾਲ 2017 ਵਿੱਚ ਪਿੰਡ ਸਮਗੌਲੀ (ਡੇਰਾਬੱਸੀ) ਵਿਖੇ 50 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਸੀ। ਇਸ ਉਦੇਸ਼  ਲਈ ਸਾਲ 2020 ਵਿੱਚ 50 ਏਕੜ ਜ਼ਮੀਨ ਵਿੱਚੋਂ 39 ਏਕੜ ਜ਼ਮੀਨ ਦਾ ਕਬਜ਼ਾ ਪਹਿਲਾਂ ਹੀ ਨਗਰ ਨਿਗਮ, ਐਸ.ਏ.ਐਸ. ਨਗਰ (ਮੁਹਾਲੀ) ਨੂੰ ਸੌਂਪ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਉਨ੍ਹਾਂ ਸਦਨ ਨੂੰ ਅੱਗੇ ਦੱਸਿਆ ਕਿ ਨਗਰ ਨਿਗਮ ਐਸ.ਏ.ਐਸ. ਨਗਰ (ਮੁਹਾਲੀ) ਨੇ 9 ਯੂ.ਐਲ.ਬੀ., ਜਿਨ੍ਹਾਂ ਵਿੱਚ ਐਮ.ਸੀ. ਮੋਹਾਲੀ, ਐਮ.ਸੀ. ਜ਼ੀਰਕਪੁਰ, ਖਰੜ, ਨਵਾਂ ਗਾਉਂ, ਡੇਰਾਬੱਸੀ, ਕੁਰਾਲੀ, ਬਨੂੜ, ਲਾਲੜੂ ਅਤੇ ਐਨ.ਪੀ. ਘੜੂੰਆਂ ਸ਼ਾਮਲ ਹਨ, ਵਿੱਚ ਰੋਜ਼ਾਨਾ ਪੈਦਾ ਹੋਣ ਵਾਲੇ ਲਗਭਗ 500 ਮੀਟ੍ਰਿਕ ਟਨ ਠੋਸ ਰਹਿੰਦ-ਖੂੰਹਦ ਨੂੰ ਨਜਿੱਠਣ ਲਈ ਇਸ ਜਗ੍ਹਾ ’ਤੇ ਇੱਕ ਵੇਸਟ-ਟੂ-ਐਨਰਜੀ ਪਲਾਂ...
ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

Punjab Politics
*ਚੰਡੀਗੜ੍ਹ, 8 ਮਾਰਚ:*ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਗਤੀਸ਼ੀਲ, ਦੂਰਦਅੰਦੇਸ਼ ਅਤੇ ਲੋਕਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ 'ਚ ਕੀਤੇ ੳਪਬੰਧਾਂ ਨਾਲ ਜਿੱਥੇ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ, ਉਥੇ ਸੂਬੇ ਭਰ ਵਿੱਚ ਪਾਰਦਰਸ਼ੀ ਸ਼ਾਸਨ ਵਧੇਰੇ ਯਕੀਨੀ ਬਣੇਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2026-27 ਵਿੱਚ 1487 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਵ ਰੱਖਿਆ ਹੈ ਤਾਂ ਜੋ ਪੰਜਾਬ ਭਰ ਵਿੱਚ ਲੋਕਾਂ ਦੀ ਸਵੱਛ ਤੇ ਸੁਰੱਖਿਅਤ ਪੀਣ ਵਾਲੇ ਪਾਣੀ ਤੱਕ ਪਹੁੰਚ ਨੂੰ ਹੋਰ ਵਧਾਇਆ ਜਾ ਸਕੇ ਅਤੇ ਸਾਫ਼-ਸਫ਼ਾਈ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ 11 ਵੱਡੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਪੂਰਾ ਅਤੇ ਚਾਲੂ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ...
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਬਜਟ ਵਿੱਚ ਕੀਤੇ ਇਤਿਹਾਸਕ ਵਾਧੇ ਦੀ ਸ਼ਲਾਘਾ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਬਜਟ ਵਿੱਚ ਕੀਤੇ ਇਤਿਹਾਸਕ ਵਾਧੇ ਦੀ ਸ਼ਲਾਘਾ

Punjab Politics
ਚੰਡੀਗੜ੍ਹ, 8 ਮਾਰਚ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿੱਤੀ ਸਾਲ 2026-27 ਦੇ ਬਜਟ ਨੂੰ ਅਜਿਹਾ ਇਤਿਹਾਸਕ ਦਸਤਾਵੇਜ਼ ਦੱਸਿਆ ਜੋ ਹਰ ਪੰਜਾਬੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਖੇਤਰ ਦੇ ਬਜਟ ਵਿੱਚ ਪਿਛਲੇ ਸਾਲ ਦੇ ਮੁਕਾਬਲੇ 23 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸਿਹਤ ਖੇਤਰ ਦਾ ਬਜਟ ਹੁਣ 6879 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਅਲਾਟਮੈਂਟ ਨਾਲ ਸੂਬੇ ਭਰ ਵਿੱਚ ਪਹੁੰਚਯੋਗ, ਕਿਫਾਇਤੀ ਅਤੇ ਮਿਆਰੀ ਡਾਕਟਰੀ ਸੇਵਾਵਾਂ  ਯਕੀਨੀ ਬਣਾਈਆਂ ਜਾਣਗੀਆਂ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਇਤਿਹਾਸਕ ਪਹਿਲਕਦਮੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਂਦੀ ਹੈ। ਵਿੱਤੀ ਸਾਲ 2026-27 ਵਿੱਚ ਇਸ ਸਕੀਮ ਲਈ 2000 ਕਰੋੜ ਰੁਪਏ ਦੀ ਵਿਵਸਥਾ ਦਾ ਪ੍ਰਸਤਾਵ ਹੈ, ਜਿਸ ਨਾਲ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਲ...