ਰਵਨੀਤ ਬਿੱਟੂ ਦਾ ਨਜ਼ਦੀਕੀ ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫਤਾਰ
ਲੁਧਿਆਣਾ, 11 ਫਰਵਰੀ : ਪੁਲਿਸ ਨੇ ਤੀਹ ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਨਜ਼ਦੀਕੀ ਰਾਜੀਵ ਰਾਜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਫੜਿਆ ਗਿਆ ਸੀ। ਉਨ੍ਹਾਂ ਨੇ ਰਾਜੀਵ ਰਾਜਾ ਦਾ ਨਾਮ ਲਿਆ। ਇਸ ਤੋਂ ਬਾਅਦ ਉਸਨੂੰ ਗ੍ਰਿਫਤਾਰ ਕੀਤਾ ਗਿਆ। ਲੁਧਿਆਣਾ ਪੁਲਿਸ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਖਾਸਮਖਾਸ ਰਾਜੀਵ ਰਾਜਾ ਨੂੰ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦੇ ਇਸ ਐਕਸ਼ਨ ਤੋਂ ਰਵਨੀਤ ਬਿੱਟੂ ਭੜਕ ਗਏ ਹਨ ਅਤੇ ਸੰਸਦ ਦਾ ਸੈਸ਼ਨ ਖਤਮ ਹੋਣ ਤੋਂ ਬਾਅਦ ਚੰਡੀਗੜ੍ਹ ਵਿੱਚ ਸੀਐਮ ਨਿਵਾਸ ਦੇ ਬਾਹਰ ਪਹੁੰਚ ਕੇ ਖੁਦ ਗ੍ਰਿਫਤਾਰੀ ਦੇਣ ਦੀ ਧਮਕੀ ਤਕ ਦੇ ਦਿੱਤੀ ਹੈ।ਬਿੱਟੂ ਦਾ ਤਰਕ ਹੈ ਕਿ ਦਿੱਲੀ ਵਿੱਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਹੁਣ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰ ਰਹੀ ਹੈ। ਇਸਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਲੁਧਿਆਣਾ ਦੇ ਮਾਲ ਐਨਕਲੇਵ ਨਿਵਾਸੀ ਰਵੀਸ਼ ਗੁਪਤਾ ਨੇ ਤੀਹ ਲੱਖ ਰੁਪਏ ਦੀ ਰੰ...








