ਅਧਿਕਾਰੀ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸੜਕੀ ਹਿੱਸਿਆਂ ਦੀ ਕਰਨਗੇ ਨਿਗਰਾਨੀ: ਡਾ. ਰਵਜੋਤ ਸਿੰਘ
ਚੰਡੀਗੜ੍ਹ, 22 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਲਈ ਅਧਿਕਾਰੀਆਂ ਦੀ ਜਵਾਬਦੇਹੀ ਨਿਰਧਾਰਤ ਕਰਨ ਸਬੰਧੀ ਮਹੱਤਵਪੂਰਨ ਪਹਿਲਕਦਮੀ ਦਾ ਐਲਾਨ ਕੀਤਾ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡਾ. ਰਵਜੋਤ ਸਿੰਘ ਨੇ ਵਿਆਪਕ 'ਪੰਜਾਬ ਸੜਕ ਸਫਾਈ ਮਿਸ਼ਨ' ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੀਆਂ ਸੜਕਾਂ ਦੀ ਰੋਜ਼ਾਨਾ ਨਿਗਰਾਨੀ ਅਤੇ ਰੱਖ-ਰਖਾਅ ਲਈ ਸੂਬੇ ਭਰ ਦੇ ਦਰਜਾ-1 ਅਧਿਕਾਰੀਆਂ ਨੂੰ ਸੜਕਾਂ ਦੇ ਹਿੱਸੇ ਸੌਂਪੇ ਜਾਣਗੇ। ਡਾ. ਰਵਜੋਤ ਸਿੰਘ ਨੇ ਕਿਹਾ, "ਇਹ ਪਹਿਲਕਦਮੀ ਰਵਾਇਤੀ ਪ੍ਰਸ਼ਾਸਨ ਤੋਂ ਜਵਾਬਦੇਹੀ ਅਧਾਰਿਤ ਪ੍ਰਸ਼ਾਸਨ ਵਿੱਚ ਮਿਸਾਲੀ ਤਬਦੀਲੀ ਲਿਆਏਗੀ।" ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਵਿਭਾਗੀ ਸੀਮਾਵਾਂ ਤੋਂ ਉਪਰ ਉੱਠ ਕੇ ਇਕ ਫੀਲਡ ਐਕਸ਼ਨ ਮਾਡਲ ਤਿਆਰ ਕੀਤਾ ਜਾਵੇਗਾ ਜਿਸ ਵਿੱਚ ਸੀਨੀਅਰ ਅਧਿਕਾਰੀ ਮੋਹਰੀ ਤੌਰ ‘ਤੇ ਅਗਵਾਈ ਕਰਨਗੇ। ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੜਕਾਂ ...








