Wednesday, November 4Malwa News
Shadow

Punjab Politics

ਪੰਜਾਬ ਵਿਸ਼ਵ ਪੱਧਰ ‘ਤੇ ਮੁਕਾਬਲੇਯੋਗ ਖੇਡ ਸਮਾਨ ਦਾ ਇਕੋਸਿਸਟਮ ਤਿਆਰ ਕਰਨ ਲਈ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰ ਰਿਹਾ : ਮੋਹਿੰਦਰ ਭਗਤ

ਪੰਜਾਬ ਵਿਸ਼ਵ ਪੱਧਰ ‘ਤੇ ਮੁਕਾਬਲੇਯੋਗ ਖੇਡ ਸਮਾਨ ਦਾ ਇਕੋਸਿਸਟਮ ਤਿਆਰ ਕਰਨ ਲਈ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰ ਰਿਹਾ : ਮੋਹਿੰਦਰ ਭਗਤ

Punjab Politics
ਚੰਡੀਗੜ੍ਹ /ਐਸ ਏ ਐਸ ਨਗਰ, 14 ਮਾਰਚ: ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਅੱਜ ਮੋਹਾਲੀ ਵਿੱਚ ਖੇਡਾਂ ਅਤੇ ਚਮੜੇ ਦੇ ਸਮਾਨ ‘ਤੇ ਇੱਕ ਕੇਂਦ੍ਰਿਤ ਸੈਸ਼ਨ ਆਯੋਜਿਤ ਕੀਤਾ ਗਿਆ। ਸੈਸ਼ਨ ਦੀ ਪ੍ਰਧਾਨਗੀ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕੀਤੀ। ਸੈਸ਼ਨ ਨੂੰ ਸਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਖੇਡ ਸਮਾਨ ਨਿਰਮਾਣ ਵਿੱਚ ਲੰਬੇ ਸਮੇਂ ਤੋਂ ਮੋਹਰੀ ਰਿਹਾ ਹੈ। ਖਾਸ ਤੌਰ ‘ਤੇ ਜਲੰਧਰ ਸ਼ਹਿਰ ਵਿਸ਼ਵ ਪੱਧਰ ‘ਤੇ ਉੱਚ-ਗੁਣਵੱਤਾ ਵਾਲੇ ਖੇਡ ਉਪਕਰਣ ਤਿਆਰ ਕਰਨ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਹੀ ਨੀਤੀ ਸਹਾਇਤਾ, ਆਧੁਨਿਕ ਤਕਨਾਲੋਜੀ ਅਤੇ ਵਧੇਰੇ ਨਿਵੇਸ਼ ਨਾਲ ਪੰਜਾਬ ਕੋਲ ਅੰਤਰਰਾਸ਼ਟਰੀ ਖੇਡ ਸਮਾਨ ਅਤੇ ਚਮੜੇ ਦੇ ਉਤਪਾਦਕ ਦੇ ਬਾਜ਼ਾਰ ਵਿੱਚ ਆਪਣੀ ਮੌਜੂਦਗੀ ਹੋਰ ਮਜ਼ਬੂਤ ਕਰਨ ਦੀ ਵੱਡੀ ਸੰਭਾਵਨਾ ਹੈ। ਇਸ ਵਿਸ਼ੇਸ਼ ਸੈਸ਼ਨ ਦੌਰਾਨ ਵੱਡੇ ਉਦਯੋਗਪਤੀਆਂ, ਉੱਦਮੀਆਂ ਅਤੇ ਮਾਹਿਰਾਂ ਨੇ ਹਿੱਸਾ ਲਿਆ ਅਤੇ ਖੇਡ ਸਮਾਨ ਉਦਯੋਗ ਦੀ ਨਿਰਮਾਣ ਸਮਰੱਥਾ ਵਧਾਉਣ, ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਨਿਰਯਾਤ ਨੂੰ ਤਰੱਕੀ ਦੇਣ ਸਬੰਧੀ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ

Punjab Development, Punjab Politics
ਚੰਡੀਗੜ੍ਹ/ਐਸ.ਏ.ਐਸ. ਨਗਰ, 14 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 2026 ਦੌਰਾਨ ਪੰਜਾਬ ਸਰਕਾਰ ਨੇ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਵਰਗੇ ਉਭਰਦੇ ਖੇਤਰਾਂ ਵਿੱਚ ਟਿਕਾਊ ਉਦਯੋਗਿਕ ਵਿਕਾਸ, ਨਵੀਨਤਾ ਅਤੇ ਗਲੋਬਲ ਨਿਵੇਸ਼ ਨੂੰ ਉਤਸ਼ਾਹਿਤ ਕਰਨ ਪ੍ਰਤੀ ਆਪਣੀ ਮਜ਼ਬੂਤ ਵਚਨਬੱਧਤਾ ਨੂੰ ਉਜਾਗਰ ਕੀਤਾ। ਸੈਸ਼ਨ ਨੂੰ ਸੰਬੋਧਨ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਲਾਸਟਿਕ ਅਤੇ ਕੈਮੀਕਲ ਉਤਪਾਦ ਆਧੁਨਿਕ ਜੀਵਨ ਦਾ ਅਟੁੱਟ ਹਿੱਸਾ ਬਣ ਚੁੱਕੇ ਹਨ, ਜੋ ਸਿਹਤ ਸੇਵਾਵਾਂ, ਸਿੱਖਿਆ, ਘਰੇਲੂ ਵਰਤੋਂ ਅਤੇ ਉਦਯੋਗ ਸਮੇਤ ਕਈ ਖੇਤਰਾਂ ਨੂੰ ਸਮਰਥਨ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਤਪਾਦਾਂ ਨੇ ਹੱਥੋਂ ਹੋਣ ਵਾਲੀ ਮਿਹਨਤ ਘਟਾਉਣ ਅਤੇ ਰੋਜ਼ਾਨਾ ਜੀਵਨ ਵਿੱਚ ਕਾਰਗੁਜ਼ਾਰੀ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪਲਾਸਟਿਕ ਅਤੇ ਕੈਮੀਕਲ ਖੇਤਰ ਵਿੱਚ ਵੱਧ ਰਹੇ ਨਿਵੇਸ਼ ਨਾਲ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ...
ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ

ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ

Punjab Politics
ਚੰਡੀਗੜ੍ਹ, 12 ਮਾਰਚ 2026:ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਜਿਸ ਵਿੱਚ ਦੇਸ਼ ਦੀ ਵਿਦੇਸ਼ ਨੀਤੀ ਦੇ ਸਬੰਧ ਵਿੱਚ ਕੇਂਦਰ ਸਰਕਾਰ ਦੀ ਅਸਫਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ 'ਤੇ ਇਸ ਦੇ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ ਗਿਆ। ਇਹ ਮਤਾ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕਮਜ਼ੋਰ ਵਿਦੇਸ਼ ਨੀਤੀ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਤੇ 'ਤੇ ਮੁੜ ਬਹਿਸ ਨੂੰ ਸ਼ੁਰੂ ਕਰਦਿਆਂ, ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਾਰਤ ਦੇ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਜਿਸ ਪ੍ਰਭੂਸੱਤਾ ਲਈ ਉਨ੍ਹਾਂ ਨੇ ਜਾਨਾਂ ਕੁਰਬਾਨ ਕੀਤੀਆਂ ਸਨ, ਉਸ ਨੂੰ ਕੇਂਦਰ ਸਰਕਾਰ ਦੀਆਂ ਕਾਰਵਾਈਆਂ ਨੇ ਕਮਜ਼ੋਰ ਕਰ ਦਿੱਤਾ ਹੈ। ਮੰਤਰੀ ਨੇ ਕਿਹਾ, "ਆਜ਼ਾਦੀ ਘੁਲਾਟੀਆਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦੀ ਸ਼ਾ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

Punjab Politics
ਚੰਡੀਗੜ੍ਹ, 12 ਮਾਰਚ, 2026: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਪਲਾਕਸ਼ਾ ਯੂਨੀਵਰਸਿਟੀ, ਐਸਏਐਸ ਨਗਰ (ਮੋਹਾਲੀ) ਵਿਖੇ 13 ਤੋਂ 15 ਮਾਰਚ ਤੱਕ ਕਰਵਾਇਆ ਜਾਵੇਗਾ, ਜੋ ਪੰਜਾਬ ਨੂੰ ਨਿਵੇਸ਼ ਅਤੇ ਨਵੀਨਤਾ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸਥਾਪਿਤ ਕਰੇਗਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਭਾਰਤ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ, ਉਦਯੋਗਪਤੀਆਂ ਅਤੇ ਨੀਤੀ ਨਿਰਮਾਤਾਵਾਂ ਨੂੰ ਪੰਜਾਬ ਦੇ ਵਿਆਪਕ ਨਿਵੇਸ਼ ਮੌਕਿਆਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪ੍ਰਮੁੱਖ ਪਲੇਟਫਾਰਮ ਵਜੋਂ ਕੰਮ ਕਰੇਗਾ। ਇਸ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਸੰਮੇਲਨ ਵਿੱਚ 89 ਸੈਸ਼ਨ ਹੋਣਗੇ ਅਤੇ ਇਹ ਸੂਬੇ ਭਰ ਦੇ ਹੁਣ ਤੱਕ ਦੇ ਸਭ ਤੋਂ ਵਿਆਪਕ ਨਿਵੇਸ਼ ਸਮਾਗਮਾਂ ਵਿੱਚੋਂ ਇੱਕ ਹੋਵੇਗਾ। ਉਨ੍ਹਾਂ ਦੱ...
ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

Punjab Politics
ਚੰਡੀਗੜ੍ਹ, 11 ਮਾਰਚ :-ਡਿਜੀਟਲ ਦੁਨੀਆਂ ਵਿੱਚ ਬੱਚਿਆਂ ਦੀ ਲੋੜ ਤੋਂ ਵੱਧ ਦਿਲਚਸਪੀ ਸਬੰਧੀ ਆਲਮੀ ਫ਼ਿਕਰਾਂ ਦਰਮਿਆਨ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਵਾਸਤੇ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਬੱਚਿਆਂ ਦੇ ਹਿੱਤਾਂ ਦੀ ਰਾਖੀ ਲਈ ਆਲਮੀ ਪੱਧਰ ‘ਤੇ ਪ੍ਰਚਲਿਤ ਚੰਗੀਆਂ ਰੀਤਾਂ ਦਾ ਵੀ ਮੁਲਾਂਕਣ ਕਰੇਗੀ। ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ  ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਡਿਜੀਟਲ ਸਮੱਗਰੀ ਦੀ ਵਰਤੋਂ ਉਮਰ-ਅਧਾਰਤ ਹੋਣੀ ਚਾਹੀਦੀ ਹੈ। ਸਾਨੂੰ ਇਹ ਨਿਰਧਾਰਤ ਕਰਨਾ ਚਾਹੀਦਾ ਹੈ ਕਿ ਕਿਹੜੀ ਸਮੱਗਰੀ 8 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਢੁੱਕਵੀਂ ਹੈ, 13 ਤੋਂ 16 ਸਾਲ ਦੀ ਉਮਰ ਦੇ ਬੱਚਿਆਂ ਲਈ ਕਿਹੜੀ ਅਤੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਲਈ ਕਿਹੜੀ ਸਮੱਗਰੀ ਢੁਕਵੀਂ ਹੈ। ਉਨ੍ਹਾਂ ਕਿਹਾ ਕਿ ਮੁਕੰਮਲ ਪਾਬੰਦੀ ਲਾਉਣਾ ਅਕਸਰ ...
ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ‘ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ‘ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ

Punjab Politics
*ਚੰਡੀਗੜ੍ਹ, 11 ਮਾਰਚ:*ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਵਿਧਾਨ ਸਭਾ ਵਿਖੇ ਬਜਟ 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੁਆਰਾ ਪੇਸ਼ ਕੀਤਾ ਗਿਆ ਬਜਟ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਇੱਛਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਗਿਆ ਅਤੇ ਇਹ ਇੱਕ ਲੋਕ-ਪੱਖੀ ਅਤੇ ਵਿਕਾਸ-ਮੁਖੀ ਬਜਟ ਹੈ। ਪੰਜਵੇਂ ਸਫ਼ਲ ਬਜਟ 'ਤੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਅਜਿਹੇ ਕੰਮ ਕਰਕੇ ਦਿਖਾਏ ਹਨ, ਜੋ ਪਿਛਲੇ 70 ਸਾਲਾਂ 'ਚ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਪੱਖੀ ਨੀਤੀਆਂ 'ਤੇ ਅਧਾਰਤ ਸ਼ਾਸਨ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਬਾਰੇ ਬੋਲਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬਾ ਇੱਕ ਵੱਡੀ "ਸਿੱਖਿਆ ਕ੍ਰਾਂਤੀ" ਦਾ ਗਵਾਹ ਬ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

Punjab Politics
ਜਲੰਧਰ, 10 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਸਕੂਲ ਆਫ਼ ਐਮੀਨੈਂਸ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਉਭਰ ਰਹੇ ਹਨ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਨੁਹਾਰ ਦੇਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਭਰਨ ਲਈ ਨਵੇਂ ਖੰਭ ਦੇ ਰਹੇ ਹਨ। ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗਰੀਬੀ ਅਤੇ ਸਮਾਜ ਵਿਚਲੀਆਂ ਸਮਾਜਿਕ ਅਸਮਾਨਤਾਵਾਂ ਨੂੰ ਖਤਮ ਕਰਨ ਦਾ ਇੱਕੋ ਇੱਕ ਸਾਧਨ ਸਿੱਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਿਸ਼ਵ ਪੱਧਰੀ ਸੰਸਥਾਵਾਂ ਦਾ ਨਿਰਮਾਣ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਹਰ ਕੋਨੇ ਤੋਂ ਪ੍ਰਤਿਭਾ ਨੂੰ ਉੱਭਰਨ ਅਤੇ ਸਫ਼ਲ ਹੋਣ ਦਾ ਮੌਕਾ ਮਿਲ ਸਕਣਾ ਯਕੀਨੀ ਬਣਾਇਆ ਜਾ ਸਕੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਭਰ ‘ਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਹਾਈ-ਟੈਕ ਸਕੂਲ ਅਤ...
ਹਰਜੋਤ ਸਿੰਘ ਬੈਂਸ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ‘ਤੇ ਸੁਖਪਾਲ ਖਹਿਰਾ ਨੂੰ ਕਰੜੇ ਹੱਥੀਂ ਲਿਆ

ਹਰਜੋਤ ਸਿੰਘ ਬੈਂਸ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ‘ਤੇ ਸੁਖਪਾਲ ਖਹਿਰਾ ਨੂੰ ਕਰੜੇ ਹੱਥੀਂ ਲਿਆ

Punjab Politics
ਚੰਡੀਗੜ੍ਹ, 10 ਮਾਰਚ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ 'ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਟਿੱਪਣੀ ਨੇ ਕਾਂਗਰਸ ਪਾਰਟੀ ਦੀ "ਜਾਗੀਰਵਾਦੀ ਅਤੇ ਜਾਤੀਵਾਦੀ ਭਾਰੂ ਮਾਨਸਿਕਤਾ" ਨੂੰ ਨੰਗਾ ਕਰ ਦਿੱਤਾ ਹੈ। ਅੱਜ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ, "ਪਿਛਲੇ ਚਾਰ ਸਾਲਾਂ ਤੋਂ ਪੰਜਾਬੀਆਂ ਦੀਆਂ ਮੰਗਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਲਈ ਸੰਘਰਸ਼ ਕਰਨ ਵਾਲੇ ਪੇਸ਼ੇ ਤੋਂ ਵਕੀਲ, ਸੰਗਰੂਰ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ, ਵਿਰੋਧੀ ਧਿਰ ਦੇ ਸਾਬਕਾ ਨੇਤਾ ਅਤੇ ਦਲਿਤ ਭਾਈਚਾਰੇ ਦੇ ਪੁੱਤਰ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ "ਬੰਧੂਆ ਮਜ਼ਦੂਰ" ਕਹਿ ਕੇ ਇੱਕ ਵਿਅਕਤੀ ਦਾ ਹੀ ਨਹੀਂ ਸਗੋਂ ਪੂਰੇ ਦਲਿਤ ਭਾਈਚਾਰੇ ਅਤੇ ਵਕੀਲ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਹੈ। ਇਹ ਇਸ ਧਰਤੀ ਦੇ ਹਰ ਪੁੱਤਰ ਅਤੇ ਧੀ ਦਾ ਅਪਮਾਨ ਹੈ ਜੋ ਅਮੀਰ ਪਿਛੋਕੜ ਤੋਂ ਬਿਨਾਂ ਹੀ ਆਪਣੀ ਮਿਹਨਤ ਨਾਲ ਸੰਘਰਸ਼ ਕਰਕੇ ਗਰੀਬੀ ਵਿੱਚੋਂ ਉੱਠੇ ਹਨ।" ਕਾਂਗਰਸੀ ਆਗੂ ਅ...
ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ

ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ

Punjab Politics
ਚੰਡੀਗੜ੍ਹ, 10 ਮਾਰਚ 2026:ਪੰਜਾਬ ਦੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਸਦਕਾ ਸੂਬੇ ਨੇ ਤੇਜ਼ੀ ਨਾਲ ਮਹੱਤਵਪੂਰਨ ਨਿਵੇਸ਼ਾਂ ਨੂੰ ਆਕਰਸ਼ਿਤ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਵਿੱਚ ਪ੍ਰਮੁੱਖ ਉਦਯੋਗਿਕ ਦਿੱਗਜਾਂ ਕ੍ਰੀਮਿਕਾ ਅਤੇ ਜੇਐਲ ਓਸਵਾਲ ਗਰੁੱਪ ਨੇ ਸਿਰਫ਼ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦੇ ਵਾਅਦੇ ਦਾ ਐਲਾਨ ਕੀਤਾ ਹੈ। ਪੰਜਾਬ ਦੇ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮਿਸਿਜ਼ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਅਨੂਪ ਬੈਕਟਰ ਅਤੇ ਇਨਵੈਸਟ ਪੰਜਾਬ ਦੇ ਸੀਈਓ ਅਮਿਤ ਢਾਕਾ ਦੇ ਨਾਲ ਐਲਾਨ ਕੀਤਾ ਕਿ ਮਿਸਿਜ਼  ਬੈਕਟਰਸ ਫੂਡ ਸਪੈਸ਼ਲਿਟੀਜ਼ ਆਪਣੀ ਮੌਜੂਦਾ ਰਾਜਪੁਰਾ ਸਹੂਲਤ 'ਤੇ ਇੱਕ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਨ ਲਈ 400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਸ ਨਵੀਂ ਯੂਨਿਟ ਤੋਂ ਲਗਭਗ 1,000 ਵਿਅਕਤੀਆਂ ਲਈ ਸਿੱਧਾ ਰੁਜ਼ਗਾਰ ਪੈਦਾ ਹੋਣ ਦੀ ਉਮੀਦ ਹੈ। ਸਾਲ 2026 ਵਿੱਚ ਲਗਭਗ 2,100 ਕਰੋੜ ਰੁਪਏ ਦੀ ਵਿਕਰੀ ਕਰਨ ਵਾਲੀ ਪ੍ਰਮੁੱਖ ਫੂਡ ਪ੍ਰੋਸੈਸਿ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

Punjab Politics
ਚੰਡੀਗੜ੍ਹ, 10 ਮਾਰਚ 2026 :-ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਸੂਬਾ ਪ੍ਰਧਾਨ ਡਾ. ਪ੍ਰੀਤਮ ਸਿੰਘ ਛੋਕਰ ਦੀ ਅਗਵਾਈ ਵਿੱਚ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਐਸੋਸੀਏਸ਼ਨ ਦੇ ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂ ਅਤੇ ਸਰਪ੍ਰਸਤ ਡਾ. ਤਰਸੇਮ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਵਫ਼ਦ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਸਕੱਤਰ ਡਾ. ਗਗਨ ਅਰੋੜਾ ਨੇ ਇਲੈਕਟ੍ਰੋਹੋਮਿਓਪੈਥੀ ਦੇ ਸਬੰਧ ਵਿੱਚ 'ਸਪੈਗਾਇਰਿਕ' ਦਵਾਈਆਂ ਲਈ ਨਿਰਮਾਣ ਲਾਇਸੈਂਸ ਨੂੰ ਨਿਯਮਤ ਅਤੇ ਜਾਰੀ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪੈਥੀ ਨੂੰ ਕਾਨੂੰਨੀ ਮਾਨਤਾ ਦੇਣ ਨਾਲ ਸੂਬੇ ਦੇ ਸਿਹਤ ਖੇਤਰ ਵਿੱਚ ਵੱਡਾ ਸੁਧਾਰ ਹੋਵੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਫ਼ਦ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਸਰਕਾਰ ਇਨ੍ਹਾਂ ਮੰਗਾਂ 'ਤੇ ਸਕਾਰਾਤਮਕ ਵਿਚਾਰ ਕਰੇਗੀ। ਉਨ੍ਹਾਂ ਐਸੋਸੀਏਸ਼ਨ ਨੂੰ ਰਾਜਸਥਾਨ ਅਤੇ ਹੋ...