Saturday, September 19Malwa News
Shadow

Punjab Politics

ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ

Punjab Politics
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਖਾਸ ਕਰਕੇ ਅਜਨਾਲਾ ਸਬ-ਡਿਵੀਜ਼ਨ ਵਿੱਚ ਮਾਨਸੂਨ ਦੌਰਾਨ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਇੱਕ ਮੰਗ ਪੱਤਰ ਸੌਂਪਿਆ। ਮੁਲਾਕਾਤ ਦੌਰਾਨ ਵਿਧਾਇਕ ਧਾਲੀਵਾਲ ਨੇ ਉੱਜ ਨਦੀ 'ਤੇ ਡੈਮ ਦੇ ਨਿਰਮਾਣ ਦੀ ਜ਼ੋਰਦਾਰ ਮੰਗ ਰੱਖੀ, ਜਿਸ ਨਾਲ ਨਦੀ ਦੇ ਪਾਣੀ ਦੇ ਵਹਾਅ ਨੂੰ ਨਿਯੰਤਰਿਤ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਵਾਰ-ਵਾਰ ਆਉਂਦੇ ਹੜ੍ਹਾਂ ਦੀ ਤਬਾਹੀ ਤੋਂ ਬਚਾਇਆ ਜਾ ਸਕੇ। ਉਪ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉੱਜ ਨਦੀ ਦੇ ਹੇਠਲੇ ਖੇਤਰ ਵਿੱਚ ਸਥਿਤ ਹੋਣ ਕਰਕੇ ਮਾਨਸੂਨ ਦੇ ਦਿਨਾਂ ਵਿੱਚ ਅਚਾਨਕ ਪਾਣੀ ਦਾ ਪੱਧਰ ਵਧਣ ਅਤੇ ਭਾਰੀ ਬਾਰਿਸ਼ ਕਾਰਨ ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਭਾਰੀ ਤਬਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਾਲ 198...
ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ

ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ

Punjab Politics
ਚੰਡੀਗੜ੍ਹ 19 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਆਪਣੇ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਜਾਂ ਜਨਤਕ ਤੌਰ 'ਤੇ ਮਾਫ਼ੀ ਮੰਗਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ, "ਚੋਰ ਨੂੰ ਸਾਰੇ ਚੋਰ ਹੀ ਨਜ਼ਰ ਆਉਂਦੇ ਹਨ। ਇਲਜ਼ਾਮ ਲਗਾਉਣਾ ਬਹੁਤ ਸੌਖਾ ਹੈ, ਪਰ ਸਬੂਤ ਪੇਸ਼ ਕਰਨਾ ਔਖਾ ਹੈ।" ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਅਕਾਲੀ ਆਗੂ ਨੂੰ ਸੰਬੋਧਨ ਕਰਦਿਆਂ ਰਾਜਵੀਰ ਸਿੰਘ ਘੁੰਮਣ ਨੇ ਕਿਹਾ, "ਮੈਂ ਬਿਕਰਮ ਸਿੰਘ ਮਜੀਠੀਆ, ਜਿਸ ਨੇ ਆਪਣੇ ਆਪ ਨੂੰ ਈਡੀ(ਇਨਫੋਰਸਮੈਂਟ ਡਾਇਰੈਕਟੋਰੇਟ) ਦਾ ਬੁਲਾਰਾ ਨਿਯੁਕਤ ਕੀਤਾ ਹੋਇਆ ਹੈ, ਨੂੰ ਖੁੱਲ੍ਹੀ ਚੁਣੌਤੀ ਦਿੰਦਾ ਹਾਂ ਕਿ ਜੇਕਰ ਉਸ ਕੋਲ ਮੇਰੀ ਇੱਕ ਵੀ ਚੈਟ ਜਾਂ ਮੇਰੇ ਵੱਲੋਂ ਕਿਸੇ ਤੋਂ ਪੈਸੇ ਮੰਗਣ ਦਾ ਕੋਈ ਸਬੂਤ ਹੈ, ਤਾਂ ਉਹ ਉਸਨੂੰ ਜਨਤਕ ਕਰੇ। ਜਾਂ ਤਾਂ ਲੋਕਾਂ ਸਾਹਮਣੇ ਸਬੂਤ ਲਿਆਵੇ ਜਾਂ ਜਨਤਕ ਤੌਰ 'ਤੇ ਮਾਫ਼ੀ ਮੰਗੇ। ਨਹੀਂ ਤਾਂ ਮਾਨਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ।" ਉਨ੍ਹਾਂ ਕਿਹਾ ਕਿ ਵਿ...
ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

Punjab Politics
ਚੰਡੀਗੜ੍ਹ; 19 ਅਗਸਤ 2026 ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ) ਅਤੇ ਐਥਲੀਟ ਕੁਨਾਰ (ਅੰਤਰਰਾਸ਼ਟਰੀ ਗੋਲਡ ਮੈਡਲਿਸਟ) ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਖਿਡਾਰੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਗੋਨੀ ਅਤੇ ਕੁਨਾਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੰਤਰੀ ਗੁਰਮੀਤ ਖੁੱਡੀਆਂ ਵੀ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ 'ਰੰਗਲਾ ਪੰਜਾਬ' ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵ...
‘ਆਪ’ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab Politics
ਸੰਗਰੂਰ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਵਿੱਚ ਸੰਗਤ ਨਾਲ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਮਹਾਨ ਜੀਵਨ, ਫ਼ਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਗੁਰੂ ਜੀ ਮਹਾਰਾਜ ਦਾ ਭਾਈਚਾਰਕ ਸਾਂਝ, ਬਰਾਬਰੀ ਅਤੇ ਸਵੈ-ਮਾਣ ਦਾ ਵਿਸ਼ਵ-ਵਿਆਪੀ ਸੰਦੇਸ਼ ਇੱਕ ਆਦਰਸ਼ ਸਮਾਜ ਦੀ ਸਿਰਜਣਾ ਦੇ ਯਤਨਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਲਗਾਤਾਰ ਸੇਧ ਦੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਮਨਾਉਣ ਲਈ 100 ਕਰੋੜ ਰਾਖਵੇਂ ਰੱਖੇ ਗਏ ਹਨ। ਸਰਬਸ਼ਕਤੀਮਾਨ ਪਰਮਾਤਮਾ ਤੋਂ ਅਸ਼ੀਰਵਾਦ ਮੰਗਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੀ ਚੜ੍ਹਦੀ ਕਲਾ, ਖ਼ੁਸ਼ਹਾਲੀ ਅਤੇ ਹਰ ਪਰਿਵਾਰ ਦੀ ਤਰੱਕੀ ਲਈ ਅਰਦਾਸ ਕੀਤੀ ਅਤੇ ਨਾਲ ਹੀ ਦੁਹਰਾਇਆ ਕਿ ਸਰਕਾਰ ਸਾਰਿਆਂ ਦੀ ਭਲਾਈ ਅ...
ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

Punjab Politics
ਸੁਨਾਮ/ ਲੌਂਗੋਵਾਲ, 11 ਅਗਸਤ:- ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ    ਸੁਨਾਮ ਹਲਕੇ ਵਿੱਚ ਸਕੂਲੀ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਇਕ ਵਿਸ਼ੇਸ਼ ਉਪਰਾਲੇ ਤਹਿਤ ਹਲਕੇ ਦੇ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਸ਼ੁਰੂਆਤ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ 5,710 ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡ ਕੇ ਕੀਤੀ। ਇਸ ਮੌਕੇ ਸ਼੍ਰੀ ਅਰੋੜਾ ਦੀ ਧਰਮਪਤਨੀ ਸ਼੍ਰੀਮਤੀ ਸਬੀਨਾ ਅਰੋੜਾ ਵੀ ਉਹਨਾਂ ਦੇ ਨਾਲ ਸਨ। ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਪਹਿਲ ਉਨ੍ਹਾਂ ਦੇ ਪਰਿਵਾਰ ਵੱਲੋਂ ‘ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ’ ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਵੀ ਸਕੂਲ ਬੈਗ ਮੁਹੱਈਆ ਕਰਵਾਏ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਨਾਲ ਸਬੰਧਤ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮ...
ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

Punjab Politics
ਚੰਡੀਗੜ੍ਹ, 11 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀਯੂਸੀਐਸਸੀ) ਦੀਆਂ ਆਗਾਮੀ ਚੋਣਾਂ ਲਈ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ਆਪ ਦੇ ਵਿਦਿਆਰਥੀ ਵਿੰਗ - ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ (ਏਐਸਏਪੀ) ਲਈ ਕੀਤੀਆਂ ਗਈਆਂ ਹਨ, ਕਿਉਂਕਿ ਪਾਰਟੀ ਨੇ ਪੰਜਾਬ ਯੂਨੀਵਰਸਿਟੀ ਵਿੱਚ ਆਗਾਮੀ ਵਿਦਿਆਰਥੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਪ ਪੰਜਾਬ ਨੇ ਦੋਵਾਂ ਆਗੂਆਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਤਜ਼ਰਬਾ ਅਤੇ ਨੌਜਵਾਨਾਂ ਨਾਲ ਜੁੜਾਅ ਯੂਨੀਵਰਸਿਟੀ ਵਿੱਚ ਪਾਰਟੀ ਦੇ ਵਿਦਿਆਰਥੀ ਪ੍ਰਚਾਰ ਅਤੇ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ। ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਇਹ ਨਿਯੁਕਤੀਆਂ ਆਗਾਮੀ ਪੀਯੂਸੀਐਸਸੀ ਚੋਣਾਂ ਦੀਆਂ ਤਿਆਰੀਆਂ ਦੀ ਸ਼ੁਰੂਆਤ ਹਨ, ਜੋ ਕਿ ਅਗਲੇ ਮਹੀਨੇ ਹੋਣ ਦੀ ਉਮੀ...
ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ ‘ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ ‘ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News, Punjab Politics
ਨਵੀਂ ਦਿੱਲੀ; 8 ਅਗਸਤ 2026: ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਪੰਜਾਬ ਦੀਆਂ ਮੰਡੀਆਂ ਵਿੱਚ ਪਏ 18 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਅਨਾਜ ਦੇ ਪੁਰਾਣੇ ਸਟਾਕ ਨੂੰ 20 ਸਤੰਬਰ ਤੱਕ ਚੁੱਕਣ ਲਈ ਸਹਿਮਤ ਹੋ ਗਈ ਹੈ, ਜਿਸ ਨਾਲ ਸੂਬੇ ਵਿੱਚ ਝੋਨੇ ਦੀ ਸੰਭਾਵਿਤ ਬੰਪਰ ਫਸਲ ਦੇ ਭੰਡਾਰਨ ਲਈ ਲੋੜੀਂਦੀ ਜਗ੍ਹਾ ਖਾਲੀ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ। ਉਨਬ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਨਾਲ ਹੀ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ। ਇਹ ਆਖਦਿਆਂ ਕਿ ਇਸ ਸਾਲ ਪੰਜਾਬ ਵੱਲੋਂ 170 ਲੱਖ ਮੀਟ੍ਰਿਕ ਟਨ ਮਿਆਰੀ ਗੁਣਵੱਤਾ ਦਾ ਚਾਵਲ ਮੁਹੱਈਆ ਕਰਵਾਏ ਜਾਣ ਦੀ ਉਮੀਦ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲ...
‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

Hot News, Punjab Politics
ਚੰਡੀਗੜ੍ਹ 8 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ ‘ਬੇਅਦਬੀ’ ਪਾਰਟੀ (ਅਕਾਲੀ ਦਲ) ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਲਾਹੇ ਲਈ ਵਾਰ-ਵਾਰ ਆਪਣੇ ਸਿਆਸੀ ਸਟੈਂਡ ਨਾਲ ਸਮਝੌਤਾ ਕੀਤਾ ਹੈ ਅਤੇ ਹੁਣ ਉਹ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ। ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਅੱਜ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕੁਝ ਬਿਲਾਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਪਰ ਪੰਜਾਬ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਜਦੋਂ ਖੇਤੀ ਕਾਨੂੰਨ ਲਿਆਂਦੇ ਗਏ ਸਨ, ਤਾਂ ਪੂਰਾ ਬਾਦਲ ਪਰਿਵਾਰ ਉਨ੍ਹਾਂ ਕਾਨੂੰਨਾਂ ਦੇ ਹੱਕ ਵਿੱਚ ਵੀਡੀਓਜ਼ ਬਣਾਉਂਦਾ ਨਜ਼ਰ ਆਇਆ ਸੀ।" ਬਲਤੇਜ ਪੰਨੂ ਨੇ ਕਿਹਾ ਕਿ ਵੱਡੇ ਪੱਧਰ 'ਤੇ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨ ਤੋਂ ਬਾਅਦ ਹੀ ਬਾਦਲਾਂ ਨੇ ਆਪਣਾ ਰੁੱਖ ਬਦਲਿਆ ਅਤੇ ਆਪਣੇ ਆਪ ਨੂੰ ਕਿਸਾਨਾਂ ਦੇ ਹਮਦਰਦ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਵਿੱਚ ਖੇਤੀ ਕਾਨ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

Punjab Politics
ਚੰਡੀਗੜ੍ਹ; 05 ਅਗਸਤ, 2026 ਕਿਸੇ ਵੀ ਸਿਹਤ ਯੋਜਨਾ ਦੀ ਅਸਲ ਸਫ਼ਲਤਾ ਦਾ ਅੰਦਾਜ਼ਾ ਸਿਰਫ਼ ਇਸ ਗੱਲ ਨਾਲ ਨਹੀਂ ਲਗਾਇਆ ਜਾ ਸਕਦਾ ਕਿ ਉਸ ’ਤੇ ਕਿੰਨਾ ਖ਼ਰਚ ਕੀਤਾ ਗਿਆ ਜਾਂ ਕਿੰਨੇ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ, ਸਗੋਂ ਇਸ ਗੱਲ ਨਾਲ ਲਗਾਇਆ ਜਾਂਦਾ ਹੈ ਕਿ ਲੋੜ ਦੇ ਸਮੇਂ ਲੋਕਾਂ ਨੂੰ ਸਮੇਂ ਸਿਰ ਇਲਾਜ ਮਿਲਿਆ ਜਾਂ ਨਹੀਂ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਦੇ ਤਹਿਤ 8 ਜਨਵਰੀ 2026 ਤੋਂ ਹੁਣ ਤੱਕ 2,91,417 ਲਾਭਪਾਤਰੀਆਂ ਨੂੰ ਇਲਾਜ ਦਾ ਲਾਭ ਮਿਲ ਚੁੱਕਾ ਹੈ, ਜੋ ਕਿ ਇੱਕ ਮਹੱਤਵਪੂਰਨ ਉਪਲੱਬਧੀ ਹੈ। ਸਟੇਟ ਹੈਲਥ ਏਜੰਸੀ (ਐੱਸ.ਐੱਚ.ਏ.), ਪੰਜਾਬ ਦੇ ਤਾਜ਼ਾ ਅੰਕੜਿਆਂ ਅਨੁਸਾਰ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਲਗਭਗ ₹1,044 ਕਰੋੜ ਮੁੱਲ ਦੀਆਂ ਕੈਸ਼ਲੈੱਸ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਅੰਕੜਿਆਂ ਦੇ ਪਿੱਛੇ ਹਜ਼ਾਰਾਂ ਅਜਿਹੇ ਪਰਿਵਾਰ ਹਨ, ਜਿਨ੍ਹਾਂ ਨੂੰ ਡਾਕਟਰੀ ਐਮਰਜੈਂਸੀ ਦੇ ਸਮੇਂ ਇਲਾਜ ਦੇ ਖ਼ਰਚ ਦੀ ਚਿੰਤਾ ਕੀਤੇ ਬਿਨਾਂ ਆਪਣੇ ਪਰਿਵਾਰ ਦੇ ਮੈਂਬਰਾਂ ਦੀ ਸਿਹਤ ’ਤੇ ਧਿਆਨ ਕੇਂਦਰਿਤ ਕਰਨ ਦਾ ਮੌਕਾ ਮਿਲਿਆ...
ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਸਕੇਲਾਂ ਵਿੱਚੋਂ ਸਕੇਲ ਅਦਾ ਕਰ ਰਿਹਾ, ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਸਕੇਲਾਂ ਵਿੱਚੋਂ ਸਕੇਲ ਅਦਾ ਕਰ ਰਿਹਾ, ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ: ਹਰਪਾਲ ਸਿੰਘ ਚੀਮਾ

Punjab Politics
ਚੰਡੀਗੜ੍ਹ; 4 ਅਗਸਤ 2026: ਇਹ ਗੱਲ ਜ਼ੋਰ ਦੇ ਕੇ ਕਹਿੰਦਿਆਂ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਸਭ ਤੋਂ ਵੱਧ ਸਰਕਾਰੀ ਤਨਖਾਹ ਸਕੇਲਾਂ ਵਿੱਚੋਂ ਕੁਝ ਅਦਾ ਕਰ ਰਿਹਾ ਹੈ ਅਤੇ ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ ਹੈ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਪਿਛਲੀਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀਆਂ ਨੀਤੀਆਂ ਕਾਰਨ ਸੂਬੇ ਨੂੰ ਮੁਲਾਜ਼ਮਾਂ ਦੇ ਤਨਖਾਹ ਕਮਿਸ਼ਨ ਦੇ ਬਕਾਏ ਵਜੋਂ 14,191 ਕਰੋੜ ਰੁਪਏ ਦੀ ਦੇਣਦਾਰੀ ਵਿਰਸੇ ਵਿੱਚ ਮਿਲੀ ਹੈ। ਉਨ੍ਹਾਂ ਕਿਹਾ ਕਿ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਈਕੋਰਟ ਵੱਲੋਂ ਪ੍ਰਵਾਨਿਤ ਨਿਪਟਾਰਾ ਯੋਜਨਾ ਤਹਿਤ ਪਹਿਲਾਂ ਹੀ 6,000 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਕਲੀਅਰ ਕਰ ਚੁੱਕੀ ਹੈ ਅਤੇ ਹਾਈਕੋਰਟ ਦੇ ਤਾਜ਼ਾ ਫ਼ੈਸਲੇ ਅਤੇ ਉਪਲਬਧ ਕਾਨੂੰਨੀ ਉਪਾਵਾਂ ਦੀ ਘੋਖ ਕਰਦਿਆਂ ਸਾਰੇ ਸੰਵਿਧਾਨਕ ਅਤੇ ਕਾਨੂੰਨੀ ਤੌਰ 'ਤੇ ਜਾਇਜ਼ ਬਕਾਏ ਦੀ ਅਦਾਇਗੀ ਕਰਨ ਲਈ ਵਚਨਬੱਧ ਹੈ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁਲਾਜ਼ਮ ਤਨਖਾਹ ਕਮਿਸ਼ਨ ...