Wednesday, August 5Malwa News
Shadow

Punjab Politics

ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ: ਸਿਹਤ ਮੰਤਰੀ ਵੱਲੋਂ ਆਪਣੇ ਕੈਬਨਿਟ ਸਾਥੀਆਂ ਦੇ ਘਰਾਂ ਦਾ ਨਿਰੀਖਣ, ਡੇਂਗੂ ਨਾਲ ਲੜਨ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ

Punjab Politics
ਚੰਡੀਗੜ੍ਹ, 11 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਦੇ ਹਿੱਸੇ ਵਜੋਂ ਆਪਣੇ ਕੈਬਨਿਟ ਸਾਥੀਆਂ ਅਤੇ ਵਿਰੋਧੀ ਧਿਰ ਦੇ ਨੇਤਾ ਦੀਆਂ ਰਿਹਾਇਸ਼ਾਂ ਦਾ ਨਿਰੀਖਣ ਕੀਤਾ। ਇਸ ਮੁਹਿੰਮ ਦੌਰਾਨ ਡੈਜ਼ਰਟ ਕੂਲਰਾਂ, ਫੁੱਲਾਂ ਦੇ ਗਮਲਿਆਂ ਅਤੇ ਪੰਛੀਆਂ ਲਈ ਪਾਣੀ ਦੇ ਕੰਟੇਨਰਾਂ ਆਦਿ ਵਿੱਚ ਮੱਛਰ ਦੇ ਲਾਰਵੇ ਦੀ ਮੌਜੂਦਗੀ ਦਾ ਪਤਾ ਲੱਗਿਆ, ਜਿਸ ਤੋਂ ਇਸਦੇ ਤੁਰੰਤ ਰੋਕਥਾਮ ਦੀ ਲੋੜ ਮਹਿਸੂਸ ਕੀਤੀ ਗਈ। ਡਾ. ਬਲਬੀਰ ਸਿੰਘ ਨੇ ਮੱਛਰਾਂ ਦੇ ਪ੍ਰਜਨਨ ਸਰੋਤਾਂ ਨੂੰ ਖਤਮ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਡੇਂਗੂ ਕਰਕੇ ਬਲੀਡਿੰਗ (ਹੈਮੋਰਹੈਜਿਕ) ਦੀ ਸਮੱਸਿਆ ਪੈਦਾ ਹੁੰਦੀ ਹੈ ਤਾਂ ਇਹ ਬਹੁਤ ਹੀ ਘਾਤਕ ਬਣ ਸਕਦਾ ਹੈ, ਜਿਸ ਨਾਲ ਸਿਹਤ ਸੰਬਧੀ ਗੰਭੀਰ ਪੇਚੀਦਗੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਸਮੂਹਿਕ ਯਤਨ ਇਸਦੇ ਫੈਲਾਅ ਨੂੰ ਰੋਕ ਸਕਦੇ ਹਨ। ਉਨ੍ਹਾਂ ਨੇ ਪੰਜਾਬ ਨੂੰ ਡੇਂਗੂ ਮੁਕਤ ਬਣਾਉਣ ਲਈ ਮਰੀਜ਼ਾਂ ਦੀ ਦੇਖਭਾਲ ਕਰਨ ਵਾਲਿਆਂ, ਮੰਤਰੀਆਂ, ਵਿਰੋਧੀ ਧਿਰ ਦੇ ਨੇ...

ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

Punjab Politics
ਚੰਡੀਗੜ੍ਹ, 11 ਜੁਲਾਈ:- ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਅਤੇ ਪਛੜੇ ਖੇਤਰਾਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਸੂਬੇ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ ਤਾਂ ਜੋ ਵਿਦਿਅਕ ਬੁਨਿਆਦੀ ਢਾਂਚੇ ਦਾ ਹੋਰ ਵਿਸਥਾਰ ਕੀਤਾ ਜਾ ਸਕੇ। ਅੱਜ ਪੰਜਾਬ ਵਿਧਾਨ ਸਭਾ ਵਿੱਚ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ-2025 ਅਤੇ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਬਿੱਲ, 2025 ਪੇਸ਼ ਕਰਦਿਆਂ ਸ. ਬੈਂਸ ਨੇ ਸਿੱਖਿਆ ਦੇ ਖੇਤਰ ਵਿੱਚ ਸੂਬੇ ਦੀ ਸ਼ਾਨਦਾਰ ਪ੍ਰਗਤੀ ਨੂੰ ਉਜਾਗਰ ਕਰਦਿਆਂ ਸਰਕਾਰੀ ਕਾਲਜਾਂ ਦੇ ਦਾਖਲੇ ਵਿੱਚ ਹੋਏ 85 ਫ਼ੀਸਦ ਵਾਧੇ ਦਾ ਹਵਾਲਾ ਦਿੱਤਾ। ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ, ਜੋ ਕਿ 2022 ਵਿੱਚ 7 ਲੱਖ ਦੇ ਮੁਕਾਬਲੇ ਪਿਛਲੇ ਅਕਾਦਮਿਕ ਸੈਸ਼ਨ ਵਿੱਚ 9 ਲੱਖ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵ...

“ਪੰਜਾਬ ਵਿਧਾਨ ਸਭਾ ‘ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ”

Punjab Politics
ਚੰਡੀਗੜ੍ਹ , 11 ਜੁਲਾਈ : ਅੱਜ ਇਥੇ ਪੰਜਾਬ ਵਿਧਾਨ ਸਭਾ ਵਿੱਚ 'ਪ੍ਰੀਵੈਨਸ਼ਨ ਆਫ ਕਰੂਐਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ 2025' ਦੀ ਪੇਸ਼ਕਸ਼ ਤੇ ਚਰਚਾ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਬਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਿਲ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਬਚਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮਨੁੱਖ ਅਤੇ ਜਾਨਵਰਾਂ ਦਾ ਰਿਸ਼ਤਾ ਬਹੁਤ ਹੀ ਪੁਰਾਤਨ ਅਤੇ ਗੂੜਾ ਹੈ। ਮਨੁੱਖ ਜੰਗਲਾਂ ਵਿਚੋ ਉਭਰ ਕੇ, ਆਪਣੇ ਬੁੱਧੀ ਤੇ ਸੰਚਾਰ ਦੇ ਸਾਧਨਾਂ ਰਾਹੀਂ ਅੱਜ ਤੱਕ ਤਰੱਕੀ ਕੀਤੀ ਹੈ, ਪਰ ਦੁੱਖ ਦੀ ਗੱਲ ਹੈ ਕਿ ਵਿਕਾਸ ਦੇ ਇਸ ਦੌਰ ਵਿੱਚ ਮਨੁੱਖ ਪਸ਼ੂ ਪੰਛੀਆਂ ਨਾਲ ਜ਼ੁਰਮ ਅਤੇ ਬਦਸਲੂਕੀ ਵੀ ਕਰਨ ਲੱਗ ਪਿਆ। ਉਨ੍ਹਾਂ ਕਿਹਾ ਕਿ ਮਨੁੱਖ ਜਿੱਥੇ ਆਪਣੀ ਸਮਝਦਾਰੀ ਨਾਲ ਰਾਜ ਕਰਦਾ ਗਿਆ, ਉੱਥੇ ਆਪਣੇ ਸਵਾਰਥ ਦੀ ਪੁਸ਼ਟੀ ਲਈ ਪਸ਼ੂਆਂ ਉੱਤੇ ਵੀ ਹਕ ਜਤਾਉਣ ਲੱਗ ਗਿਆ। ਮੰਤਰੀ ਨੇ ਇੱਕ ਕਥਾ ਜ਼ਰੀਏ ਇਹ ਦਰਸਾਇਆ ਕਿ ਅਸਲ ਵਿੱਚ ਸਭ ਤੋਂ ਵਧ ਤਾਕਤਵਰ ਜੀਵ ਮਨੁੱਖ ਬਣ ਗਿਆ, ਜੋ ਜਾਨਵਰਾਂ ਦੀ ਭਲਾਈ ਜਾ...

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਵੇਗੀ-ਮੁੱਖ ਮੰਤਰੀ

Punjab Politics
ਚੰਡੀਗੜ੍ਹ, 10 ਜੁਲਾਈ ਸੂਬੇ ਵਿੱਚ ਔਰਤਾਂ ਦੇ ਵੱਧ ਅਧਿਕਾਰਾਂ ਪ੍ਰਤੀ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਪਿੰਡਾਂ ਦੇ ਵਿਕਾਸ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਪਵਿੱਤਰ ਅਸਥਾਨ ਨਾਂਦੇੜ ਸਾਹਿਬ ਦੇ ਦਰਸ਼ਨ ਕਰਨ ਲਈ ਭੇਜਣ ਦਾ ਫੈਸਲਾ ਕੀਤਾ ਹੈ।  ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਲਾ ਸਰਪੰਚਾਂ-ਪੰਚਾਂ ਦਾ ਆਉਣ-ਜਾਣ ਅਤੇ ਰਹਿਣ-ਸਹਿਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਸਹਿਣ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਹਿਲਾ ਪੰਚਾਇਤੀ ਨੁਮਾਇੰਦਿਆਂ ਦੇ ਇਸ ਪਵਿੱਤਰ ਅਸਥਾਨ ’ਤੇ ਜਾਣ ਲਈ ਵਿਸ਼ੇਸ਼ ਰੇਲ ਗੱਡੀਆਂ ਦਾ ਬੰਦੋਬਸਤ ਕੀਤਾ ਜਾਵੇਗਾ ਅਤੇ ਮਹਾਰਾਸ਼ਟਰ ਵਿੱਚ ਇਨ੍ਹਾਂ ਨੂੰ ਸਿਖਲਾਈ ਵੀ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪੰਜਾਬੀ ਦੇ ਦਿਲ ਵਿੱਚ ਨਾਂਦੇੜ ਸਾਹਿਬ ...

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

Punjab Politics
ਤਰਨ ਤਾਰਨ, 6 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਦੁਖਦਾਈ ਅਤੇ ਬੇਵਕਤੀ ਮੌਤ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਪਾਰਟੀ ਅਤੇ ਸੂਬੇ ਲਈ ਵੱਡਾ ਘਾਟਾ ਦੱਸਿਆ। ਮਰਹੂਮ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਉਨ੍ਹਾਂ ਨੂੰ ਉੱਘੇ ਸਮਾਜ ਸੇਵਕ ਦੱਸਿਆ ਜੋ ਹਮੇਸ਼ਾ ਆਮ ਲੋਕਾਂ ਦੀ ਸੇਵਾ ਲਈ ਤਤਪਰ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਭਾਵੇਂ ਮਰਹੂਮ ਵਿਧਾਇਕ ਡਾ. ਸੋਹਲ ਇੱਕ ਘਾਤਕ ਬਿਮਾਰੀ ਤੋਂ ਪੀੜਤ ਸਨ, ਪਰ ਉਨ੍ਹਾਂ ਨੇ ਲਗਾਤਾਰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕੀਤੀ ਜਿਸ ਕਾਰਨ ਉਹ ਬਹੁਤ ਮਕਬੂਲ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪਾਰਟੀ ਦੇ ਇੱਕ ਵਫ਼ਾਦਾਰ ਸਿਪਾਹੀ ਸਨ, ਜੋ ਜਨਤਾ ਦੀ ਸੇਵਾ ਕਰਨ ਦੀ ਆਪਣੀ ਵਿਚਾਰਧਾਰਾ ਪ੍ਰਤੀ ਦ੍ਰਿੜ੍ਹ ਵਚਨਬੱਧ ਸਨ। ਉਨ੍ਹਾਂ ਕਿਹਾ ਕਿ ਪਾਰਟੀ ਇਸ ਸੰਕਟ ਦੀ ਘੜੀ ਵਿੱਚ ਸਵਰਗੀ ਨੇਤਾ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ। ਅਰਵਿੰਦ ਕੇਜਰੀਵਾਲ ਨੇ ...

ਪੰਜਾਬ ਸਰਕਾਰ ਨੇ ਮੈਰਿਟ ਦੇ ਆਧਾਰ ’ਤੇ 54 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

Punjab Politics
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 25 ਜੂਨ  (   ) ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਿਰੋਲ ਮੈਰਿਟ ਦੇ ਆਧਾਰ ’ਤੇ 54 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਨੌਜਵਾਨ ਲੜਕੇ-ਲੜਕੀਆਂ ਦੀ ਯੋਗਤਾ ਦਾ ਮੁੱਲ ਪਾਇਆ ਹੈ, ਇੱਕ ਨਹੀਂ ਬਲਕਿ 3-3 ਸਰਕਾਰੀ ਨੌਕਰੀਆਂ ਲਈ ਚੋਣ ਹੋਈ ਹੈ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਗੱਲਬਾਤ ਦੌਰਾਨ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਿਰੋਲ ਮੈਰਿਟ ਦੇ ਆਧਾਰ ’ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈ...

ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ:-ਡਾ ਬਲਜੀਤ ਕੌਰ

Punjab Politics
ਚੰਡੀਗੜ੍ਹ, 20 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਨਿਰੰਤਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 6175 ਕਰੋੜ ਰੁਪਏ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ। ਇਸ ਵਿੱਚੋਂ 1539 ਕਰੋੜ ਰੁਪਏ ਦੀ ਰਕਮ 34.40 ਲੱਖ ਲਾਭਪਾਤਰੀਆਂ ਨੂੰ ਮਈ 2025 ਤੱਕ ਨਿਯਮਤ ਪੈਨਸ਼ਨ ਵਜੋਂ ਜਾਰੀ ਕੀਤੀ ਜਾ ਚੁੱਕੀ ਹੈ। "ਸਾਡੇ ਬਜ਼ੁਰਗ ਸਾਡਾ ਮਾਣ" ਸਰਵੇ ਜਲਦ ਪੂਰਾ ਕਰਨ ਦੇ ਹੁਕਮ ਕਿਸਾਨ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਤੇ ਖੇਤਰੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ, ਇਹਨਾਂ ਸਕੀਮਾਂ ਦੀ ਨਿਗਰਾਨੀ ਅਤੇ ਯੋਗ ਲਾਭਪਾਤਰੀਆਂ ਤੱਕ ਲਾਭ ਦੀ ਪਹੁੰਚ ਬਿਨਾਂ ਦੇਰੀ ਯਕੀਨੀ ਬਣਾਉਣ ਸੰਬੰਧੀ ਹੁਕਮ ਜਾਰੀ ਕੀਤੇ। ਡਾ ਬਲਜੀਤ ਕੌਰ ਨੇ 'ਸਾਡੇ ਬਜ਼ੁਰਗ, ਸਾਡਾ ਮਾਣ' ਸਰਵੇ ਨੂੰ ...

ਨੀਲ ਗਰਗ ਨੇ ਸੁਖਬੀਰ ਬਾਦਲ ਦੇ ਗੁੰਮਰਾਹਕੁੰਨ ਦਾਅਵਿਆਂ ਦਾ ਕੀਤਾ ਪਰਦਾਫਾਸ਼, ਕਿਹਾ- ਅਸੀਂ ਵਿਰਾਸਤ ਵਿੱਚ ਮਿਲੀ ਗੰਦਗੀ ਨੂੰ ਸਾਫ਼ ਕਰ ਰਹੇ ਹਾਂ

Punjab Politics
ਚੰਡੀਗੜ੍ਹ, 19 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਬਿਜਲੀ ਦਰਾਂ ਅਤੇ ਉਦਯੋਗਿਕ ਨੀਤੀਆਂ ਸਬੰਧੀ ਕੀਤੇ ਗਏ ਗੁੰਮਰਾਹਕੁੰਨ ਦਾਅਵਿਆਂ ਦਾ ਸਖ਼ਤੀ ਨਾਲ ਖੰਡਨ ਕੀਤਾ ਹੈ। ਗਰਗ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਮਾੜੇ ਟਰੈਕ ਰਿਕਾਰਡ ਨੂੰ ਉਜਾਗਰ ਕੀਤਾ ਅਤੇ ਇਸ ਦੀ ਤੁਲਨਾ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਪਰਿਵਰਤਨਸ਼ੀਲ ਸ਼ਾਸਨ ਨਾਲ ਕੀਤੀ। ਗਰਗ ਨੇ ਕਿਹਾ, "ਜਿਸ ਡੇਅ ਟੈਰਿਫ਼ ਬਾਰੇ ਬਾਦਲ ਅਫ਼ਸੋਸ ਕਰ ਰਹੇ ਹਨ, ਉਹ 2017 ਵਿੱਚ ਕਾਂਗਰਸ ਸਰਕਾਰ ਦੌਰਾਨ ਲਾਗੂ ਕੀਤਾ ਗਿਆ ਸੀ, ਨਾ ਕਿ 'ਆਪ' ਸਰਕਾਰ ਦੌਰਾਨ। ਅਕਾਲੀ-ਭਾਜਪਾ ਸਰਕਾਰ ਭ੍ਰਿਸ਼ਟਾਚਾਰ, ਅਕੁਸ਼ਲਤਾ ਅਤੇ ਕਰਜ਼ੇ ਦੀ ਵਿਰਾਸਤ ਛੱਡ ਕੇ ਗਈ ਹੈ। ਸਾਨੂੰ ਇਹ ਗੜਬੜ ਵਿਰਾਸਤ ਵਿੱਚ ਮਿਲੀ ਹੈ ਅਤੇ ਅਸੀਂ ਇਸ ਨੂੰ ਸਾਫ਼ ਕਰਨ ਲਈ ਅਣਥੱਕ ਮਿਹਨਤ ਕਰ ਰਹੇ ਹਾਂ।"ਗਰਗ ਦੇ ਅਨੁਸਾਰ, ਅਕਾਲੀ-ਭਾਜਪਾ ਸਰਕਾਰ ਦੌਰਾਨ, ਉਦਯੋਗਾਂ ਤੋਂ ਪ੍ਰਤੀ ਯੂਨਿਟ 8.75 ਰੁਪਏ (ਲੇਵੀ ਸਮੇਤ) ਵਸੂਲੇ ਜਾਂਦੇ ਸਨ, ਉਨ੍ਹਾਂ ਨੂੰ ਵਾਰ-ਵਾਰ ਬਿਜਲੀ ਕੱਟ...

ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਵੀ ਕਾਂਗਰਸ ਨੂੰ ਝਟਕਾ! ਯੂਥ ਜ਼ਿਲ੍ਹਾ ਪ੍ਰਧਾਨ ਸਮੇਤ ਕਈ ਆਗੂ ‘ਆਪ’ ਵਿੱਚ ਸ਼ਾਮਲ ਹੋਏ

Punjab Politics
ਲੁਧਿਆਣਾ, 17 ਜੂਨ : ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਵੀ ਕਾਂਗਰਸ ਪਾਰਟੀ ਨੂੰ ਝਟਕਾ ਲੱਗਾ ਹੈ। ਇਸ ਦੇ ਨਾਲ ਹੀ, ਆਮ ਆਦਮੀ ਪਾਰਟੀ ਨੂੰ ਮਜਬੂਤੀ ਮਿਲੀ ਹੈ। ਮੰਗਲਵਾਰ ਨੂੰ ਕਈ ਕਾਂਗਰਸੀ ਆਗੂ ਆਪਣੇ ਸਮਰਥਕਾਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਅਤੇ 'ਆਪ' ਪੰਜਾਬ ਦੇ ਜਨਰਲ ਸਕੱਤਰ ਡਾ. ਸੰਨੀ ਆਹਲੂਵਾਲੀਆ ਦੀ ਮੌਜੂਦਗੀ ਵਿੱਚ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ 'ਆਪ' ਆਗੂ ਰਿੰਕਾ ਪ੍ਰਧਾਨ, ਵਰੁਣ ਮਹਿਤਾ ਅਤੇ ਅਜਿੰਦਰਪਾਲ ਕੌਰ ਵੀ ਹਾਜ਼ਰ ਸਨ।ਕਾਂਗਰਸ ਤੋਂ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਪ੍ਰਭਜੋਤ ਸਿੰਘ ਮਾਨ, ਸਕੱਤਰ ਪ੍ਰੀਤ ਬਡੇਵਾਲ, ਕਰਨਜੋਤ ਸਿੰਘ, ਅਭਿਸ਼ੇਕ ਪ੍ਰੀਤ ਸਿੰਘ, ਗੁਰਪ੍ਰੀਤ ਨਿਤਿਸ਼ ਪ੍ਰੀਤਪਾਲ ਸਿੰਘ ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਨਜੋਤ ਸਿੰਘ, ਅਮਨਦੀਪ ਕਿੰਘ ਲੱਖਾ ਸਿੰਘ ਅਤੇ ਗੁਰਦੀਪ ਦੇ ਨਾਮ ਪ੍ਰਮੁੱਖ ਹਨ।ਇਸ ਤੋਂ ਇਲਾਵਾ ਐਸਐਸ ਜੈਨ ਮਹਾਸਭਾ, ਹੈਬੋਵਾਲ ਦੇ ਪ੍ਰਧਾਨ ਪੰਕਜ ਜੈਨ ਅਤੇ ਉਨ੍ਹਾਂ ਦੇ ਨਾਲ ਰਾ...

ਵਾਲਮੀਕੀ ਸਮਾਜ ਦੇ ਧਰਮ ਗੁਰੂਆਂ ਨੇ ਆਪ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਕੀਤੀ ਵੱਡੀ ਪ੍ਰੈਸ ਕਾਨਫ਼ਰੰਸ

Punjab Politics
ਚੰਡੀਗੜ੍ਹ, 16 ਜੂਨ : ਲੁਧਿਆਣਾ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਅੱਜ ਫਿਰ ਵੱਡੀ ਮਜ਼ਬੂਤੀ ਹਾਸਲ ਕੀਤੀ ਹੈ। ਸੋਮਵਾਰ ਨੂੰ ਵਾਲਮੀਕਿ ਸਮਾਜ ਦੇ ਧਰਮ ਗੁਰੂਆਂ ਨੇ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ। ਵਾਲਮੀਕਿ ਤੀਰਥ ਮੰਦਰ ਦੇ ਬਾਬਾ ਜਸਪਾਲ ਨਾਥ ਜੀ ਨੇ ਲੁਧਿਆਣਾ ਵਿੱਚ 'ਆਪ' ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਇੱਕ ਪ੍ਰੈਸ ਕਾਨਫ਼ਰੰਸ ਵਿੱਚ ਇਹ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੁਰਿੰਦਰ ਕਲਿਆਣ, ਜਸਵੀਰ, ਰਵੀ ਬਾਲੀ, ਦਾਰਾ ਟਾਂਕ, ਅਜੈ ਚੌਹਾਨ, ਕੁਸ਼ਰਾਜ, ਬਲਵਿੰਦਰ ਕਾਲਾ, ਸੇਵਕ ਵਿਜੇ ਸ਼ਰੀ, ਮਾਤਾ ਰਾਣੀ ਜੀ, ਬਾਬਾ ਰਾਮਦਾਸ ਜੀ ਆਦਿ ਹਾਜ਼ਰ ਸਨ।ਗਿਆਸਪੁਰਾ ਨੇ ਬਾਬਾ ਜਸਪਾਲ ਨਾਥ ਜੀ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਦਲਿਤ ਭਾਈਚਾਰੇ ਨੂੰ ਨਜ਼ਰਅੰਦਾਜ਼ ਕੀਤਾ, ਜਦੋਂ ਕਿ 'ਆਪ' ਸਰਕਾਰ ਨੇ ਉਨ੍ਹਾਂ ਦਾ ਸਤਿਕਾਰ ਕੀਤਾ ਅਤੇ ਉਨ੍ਹਾਂ ਨੂੰ ਸਸ਼ਕਤ ਬਣਾਇਆ। ਗਿਆਸਪੁਰਾ ਨੇ ਕਿਹਾ ਕਿ ਮਾਨ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ ਵਾਂਗ ਸ਼੍ਰੀ ਵਾਲਮੀਕੀ ਤੀਰਥ ਮੰਦਿਰ ਦੇ ਵਿਕਾਸ ਲਈ ਕਰੋੜਾਂ ਰੁਪਏ...