ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ! ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ
ਲੁਧਿਆਣਾ, 5 ਜੂਨ : ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਫਿਰ ਵੱਡੀ ਕਾਮਯਾਬੀ ਮਿਲੀ ਹੈ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ, ਜ਼ਿਮਨੀ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਚੰਦਨ ਚਨਾਲੀਆ ਸਮੇਤ ਲਗਭਗ ਦੋ ਦਰਜਨ ਕਾਂਗਰਸੀ ਪਰਿਵਾਰ 'ਆਪ' ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਤੋਂ 'ਆਪ' ਉਮੀਦਵਾਰ ਸੰਜੀਵ ਅਰੋੜਾ ਅਤੇ ਪਾਰਟੀ ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੀ ਮੌਜੂਦਗੀ ਵਿੱਚ ਸਾਰੇ ਆਗੂਆਂ ਅਤੇ ਪਰਿਵਾਰਾਂ ਦਾ ਰਸਮੀ ਤੌਰ 'ਤੇ ਪਾਰਟੀ ਵਿੱਚ ਸਵਾਗਤ ਕੀਤਾ।ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਿੱਖਿਆ ਸ਼ਾਸਤਰੀ ਸਿੰਮੀ ਚੋਪੜਾ ਪਸ਼ਾਨ, ਵਿਨਾਇਕ ਪਸ਼ਾਨ, ਚੰਦਰਜੀਤ ਕਰਨ, ਰਣਬੀਰ ਸਿੰਘ (ਸੇਵਾਮੁਕਤ ਪੁਲਿਸ ਅਧਿਕਾਰੀ ਅਤੇ ਸਾਬਕਾ ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ), ਐਡਵੋਕੇਟ ਜੀਵਨਜੋਤ, ਐਡਵੋਕੇਟ ਮਮਮਤ ਅਰੋੜਾ ਅਤੇ ਮਨੀਸ਼ ਅਗਰਵਾਲ ਸ਼ਾਮਲ ਹਨ। ਕਾਂਗਰਸ ਤੋਂ ਆਏ ਲੋਕਾਂ ਵਿਚ ਵਰੁਣ ਸ਼ਰਮਾ (ਵਾਰਡ ਨੰ. 60), ਪ੍ਰਿਅੰਕਾ ਸ਼ਰਮਾ (ਵਾਰਡ ਨੰ. 60), ਸੌਰਵ ਅਰੋੜਾ (ਵਾਰਡ ਨੰ. 57), ਰਾ...




