ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਸਰਪੰਚਾਂ ਨਾਲ ਬੈਠਕ
ਧੂਰੀ, 21 ਫਰਵਰੀ:-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਸਰਪੰਚਾਂ ਪਾਸੋਂ ਫੀਡ ਬੈਕ ਪ੍ਰਾਪਤ ਕੀਤੀ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਸੁਝਾਅ ਲਏ।
ਓ.ਐਸ.ਡੀ. ਸੁਖਵੀਰ ਸਿੰਘ ਨੇ ਸਰਪੰਚਾਂ ਨੂੰ ਕਿਹਾ ਕਿ ਪਿੰਡਾਂ ਦਾ ਵਿਕਾਸ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਹਰ ਪਿੰਡ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਭਾਗੀ ਪੱਧਰ ’ਤੇ ਮਾਈਕਰੋ ਮੈਨੇਜਮੈਂਟ ਅਪਣਾਈ ਜਾ ਰਹੀ ਹੈ। ਉਨ੍ਹਾਂ ਪਿੰਡਾਂ ਵਿੱਚ ਗਲੀਆਂ-ਨਾਲੀਆਂ ਦੇ ਨਿਰਮਾਣ, ਇੰਟਰਲਾਕਿੰਗ ਟਾਈਲਾਂ, ਸਟਰੀਟ ਲਾਈਟਾਂ ਲਗਾਉਣ, ਟੋਭਿਆਂ ਦੀ ਸਫ਼ਾਈ ਅਤੇ ਸੁੰਦਰੀਕਰਨ, ਗਿੱਲੇ-ਸੁੱਕੇ ਕੂੜੇ ਦੇ ਪ੍ਰਬੰਧਨ, ਪਿੰਡ ਵਿੱਚ ਜਿਮ ਅਤੇ ਖੇਡ ਗਰਾਊਂਡਾਂ ਦੇ ਵਿਕਾਸ, ਨੌਜਵਾਨਾਂ ਲਈ ਲਾਇਬਰੇਰੀਆਂ, ਧਰਮਸ਼ਾਲਾਵਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਲਗਾਉਣ ਸਮੇਤ ਗੰਦੇ ਪਾਣੀ ਦੀ ਨਿਕਾਸੀ ਲਈ ਚੱਲ ਰਹੇ ਅਤੇ ਮੁਕ...








