Saturday, September 19Malwa News
Shadow

Punjab Politics

ਬਿੱਟੂ ਨੇ ਦਿੱਤਾ ਈ.ਟੀ.ਓ. ਨੇ ਠੋਕਵਾਂ ਜਵਾਬ

Punjab Politics
ਚੰਡੀਗੜ੍ਹ, 2 ਮਾਰਚ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕੀਤੇ ਇਸ ਦਾਅਵੇ ਨੂੰ ਸਿਰੇ ਤੋਂ ਖਾਰਜ ਕੀਤਾ ਹੈ ਕਿ ਅੰਬਾਲਾ ਰੇਲਵੇ ਡਿਵੀਜਨ ਅਧੀਨ ਅੰਬਾਲਾ-ਲੁਧਿਆਣਾ ਰੇਲਵੇ ਲਾਈਨ ਦੀ ਦੋਰਾਹਾ-ਸਾਹਨੇਵਾਲ ਰੋਡ 'ਤੇ ਪੈਂਦੀ ਲੈਵਲ ਕਰਾਸਿੰਗ 164-ਏ ਵਿਖੇ 4-ਲੇਨ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਦੇ ਨਿਰਮਾਣ ਵਿੱਚ ਦੇਰੀ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਇਤਰਾਜ਼ਹੀਨਤਾ ਸਰਟੀਫਿਕੇਟ (ਐਨ.ਓ.ਸੀ) ਨਾ ਦੇਣ ਕਾਰਨ ਹੋ ਰਹੀ ਹੈ।ਇਸ ਸਬੰਧੀ ਰਿਕਾਰਡ ਸਹਿਤ ਹਵਾਲਾ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਲੋੜੀਂਦਾ ਇਤਰਾਜ਼ਹੀਨਤਾ ਸਰਟੀਫਿਕੇਟ (ਐਨਓਸੀ) ਪਹਿਲਾਂ ਹੀ 11 ਨਵੰਬਰ 2024 ਨੂੰ ਜਾਰੀ ਕੀਤੀ ਗਈ ਹੈ, ਇਸ ਲਈ ਰਾਜ ਸਰਕਾਰ ਦੁਆਰਾ ਐਨਓਸੀ ਜਾਰੀ ਨਾ ਕਰਨ ਬਾਰੇ ਕੇਂਦਰੀ ਰੇਲ ਰਾਜ ਮੰਤਰੀ ਦਾ ਬਿਆਨ ਤੱਥਾਂ ਤੋਂ ਰਹਿਤ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਗੇ ਦੱਸਿਆ ਕਿ ਉਕਤ ਆਰ.ਓ.ਬੀ. ਅਟਲਾਂਟਾ ਟੋਲਵੇਜ਼ ਅਤੇ ਸਰਕਾਰ ਵਿਚਾਲੇ ਸਾਲ 2011 ਵਿੱਚ ਹੋਏ ਸਮਝੌਤੇ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਸ...

ਅਕਾਲੀ ਤੇ ਕਾਂਗਰਸੀ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ : ਕੰਗ

Punjab Politics
ਚੰਡੀਗੜ੍ਹ, 1 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ 'ਤੇ ਉਨ੍ਹਾਂ ਦੀ ਸਰਕਾਰ ਦੌਰਾਨ ਨਸ਼ੀਲੇ ਪਦਾਰਥਾਂ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਦਹਾਕਿਆਂ ਤੋਂ ਲਾਪਰਵਾਹੀ ਅਤੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦੇਣ ਲਈ ਤਿੱਖਾ ਹਮਲਾ ਕੀਤਾ। ਮੀਡੀਆ ਨੂੰ ਸੰਬੋਧਨ ਕਰਦਿਆਂ, 'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਬਟਾਲਾ ਤੋਂ ਵਿਧਾਇਕ ਅਤੇ 'ਆਪ' ਪੰਜਾਬ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਹਾਲ ਹੀ ਵਿੱਚ 'ਆਪ' ਵਿੱਚ ਸ਼ਾਮਲ ਹੋਈ ਯੂਥ ਆਗੂ ਸੋਨੀਆ ਮਾਨ ਨੇ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਅਤੇ ਨਸ਼ਾ ਮੁਕਤ ਪੰਜਾਬ ਲਈ 'ਆਪ' ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਮਲਵਿੰਦਰ ਸਿੰਘ ਕੰਗ ਨੇ ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਕਾਂਗਰਸ ਸਰਕਾਰਾਂ 'ਤੇ ਪੰਜਾਬ ਭਰ ਵਿੱਚ ਨਸ਼ੇ ਨੂੰ ਫੈਲਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ "2007 ਤੋਂ ਬਾਅਦ ਅਕਾਲੀ-ਭਾਜਪਾ ਸ਼ਾਸਨ ਨੇ ਨਸ਼ਿਆਂ ਦੇ ਵਪਾਰ ਨੂੰ ਸੰਸਥਾਗਤ ਰੂਪ ਦਿੱਤਾ, ਕਈ ਚੋਟੀ ਦੇ ਨੇਤਾ ਤਸਕਰਾਂ ਨੂੰ ਬਚਾ ਰਹੇ ਸਨ। ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ, ਉਨ੍ਹਾਂ ਨੇ ਉਨ੍...

ਪੰਜਾਬ ਬਣ ਗਿਆ ਸੈਰਾ ਸਪਾਟਾ ਦਾ ਨਵਾਂ ਕੇਂਦਰ

Punjab Politics
ਚੰਡੀਗੜ੍ਹ, 27 ਫਰਵਰੀ: ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ 'ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲਾ, ਕਿਲ੍ਹਾ ਰਾਏਪੁਰ ਵਿੱਚ ਪੇਂਡੂ ਓਲੰਪਿਕ ਅਤੇ ਪਟਿਆਲਾ ਵਿੱਚ ਪਟਿਆਲਾ ਹੈਰੀਟੇਜ਼ ਫੈਸਟੀਵਲ ਵਰਗੇ ਸਮਾਗਮਾਂ ਨਾਲ ਹੋਈ। ਇਹ ਜਸ਼ਨ ਨਾ ਸਿਰਫ਼ ਪੰਜਾਬ ਦੀ ਅਮੀਰ ਵਿਰਾਸਤ ਅਤੇ ਪ੍ਰੰਪਰਾਵਾਂ ਦੀ ਝਲਕ ਪੇਸ਼ ਕਰਦੇ ਹਨ ਬਲਕਿ ਸੂਬੇ ਨੂੰ ਚੋਟੀ ਦੇ ਸੈਲਾਨੀ ਕੇਂਦਰ ਵਜੋਂ ਵੀ ਸਥਾਪਿਤ ਕਰਦੇ ਹਨ।ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਕ ਵਜੋਂ ਆਪਣੀ ਪਛਾਣ ਮੁੜ ਬਹਾਲ ਕਰ ਰਿਹਾ ਹੈ। ਸੂਬੇ ਦੀ ਅਮੀਰ ਵਿਰਾਸਤ ਦੀ ਬਹਾਲੀ ਅਤੇ ਸੈਰ-ਸਪਾਟੇ ਦੇ ਵਿਸਥਾਰ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਚੱਲਦਿਆਂ ਸਰਕਾਰ ਵੱਲੋਂ ਕਈ ਲੜੀਵਾਰ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਰਾਹੀ...

ਮਹਿਲਾ ਕਮਿਸ਼ਨ ਲਾਵੇਗਾ ਲੋਕ ਅਦਾਲਤ

Punjab Politics
ਪਟਿਆਲਾ, 27 ਫ਼ਰਵਰੀ: ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ, 28 ਫ਼ਰਵਰੀ 2025 ਨੂੰ ਸਵੇਰ 11:ਵਜੇ ਪੁਲਿਸ ਲਾਈਨ, ਪਟਿਆਲਾ ਵਿਖੇ ਲੋਕ ਅਦਾਲਤ ਲਗਾਉਣਗੇ ਇਸ ਮੌਕੇ, ਜੇਕਰ ਕਿਸੇ ਵੀ ਮਹਿਲਾ ਨੂੰ ਕੋਈ ਸ਼ਿਕਾਇਤ ਜਾਂ ਸਮੱਸਿਆ ਦਰਪੇਸ਼ ਹੈ, ਤਾਂ ਉਹ ਪੁਲਿਸ ਲਾਈਨ, ਪਟਿਆਲਾ ਵਿੱਚ ਲੋਕ ਅਦਾਲਤ ਦੌਰਾਨ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨਾਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਮਹਿਲਾਵਾਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਹ ਲੋਕ ਅਦਾਲਤ ਇਕ ਮਹੱਤਵਪੂਰਨ ਪਹਿਲ ਹੈ, ਜਿਸ ਵਿੱਚ ਚੇਅਰਪਰਸਨ, ਪੁਲਿਸ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਹਾਜ਼ਰ ਰਹਿਣਗੇ।...

ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਸੁਣਾਈਆਂ ਖਰੀਆਂ ਖਰੀਆਂ

Breaking News, Punjab Politics
ਚੰਡੀਗੜ੍ਹ, 25 ਫਰਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਵਰ੍ਹਦਿਆਂ ਕਿਹਾ ਕਿ ਉਹ ਭਰਿਸ਼ਟਾਚਾਰ ਦੇ ਮੁੱਦੇ 'ਤੇ ਦੂਜਿਆਂ 'ਤੇ ਚਿੱਕੜ ਸੁੱਟਣ ਦੀ ਥਾਂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰਣ।ਕੈਬਨਿਟ ਮੰਤਰੀ ਨੇ ਅੱਜ ਇਕ ਅਖਬਾਰ ਵਿਚ ਛਪੀ ਖਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਕ ਸੇਵਾ ਮੁਕਤ ਅਧਿਕਾਰੀ ਨੇ ਕੇਂਦਰੀ ਵਿੱਤ ਮੰਤਰੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਦੋਸ਼ ਲਾਇਆ ਹੈ ਕਿ ਤਰਨਤਾਰਨ ਇਲਾਕੇ ਵਿਚ ਘਟੀਆ ਸ਼ਰਾਬ ਨਾਲ 130 ਵਿਅਕਤੀਆਂ ਦੇ ਮਾਰੇ ਜਾਣ ਦੇ ਮਾਮਲੇ ਵਿਚ ਇਕ ਕਾਂਗਰਸ ਦਾ ਮੰਤਰੀ, 10 ਕਾਂਗਰਸੀ ਵਿਧਾਇਕਾਂ ਅਤੇ ਤੱਤਕਾਲੀ ਮੁੱਖ ਮੰਤਰੀ ਖਿਲਾਫ ਕੇਸ ਦਰਜ ਕੀਤਾ ਜਾਣਾ ਸੀ, ਪਰ ਸਰਕਾਰੀ ਦਬਾਅ ਕਾਰਨ ਇਹ ਮਾਮਲਾ ਠੱਪ ਕਰਵਾ ਦਿੱਤਾ ਗਿਆ। ਸ੍ਰੀ ਅਰੋੜਾ ਨੇ ਕਿਹਾ ਕਿ ਸਾਡੀ ਸਰਕਾਰ ਦੀ ਨੀਅਤ ਸਾਫ ਹੈ ਅਤੇ ਅਸੀਂ ਕੋਈ ਵੀ ਅਣਗਹਿਲੀ ਜਾਂ ਭਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਨੇ ਸਰਕਾਰ ਵਲੋਂ ਹਰ ਮਾਮਲੇ ਵਿਚ ਕੀਤੀ ਜਾਂਦੀ ਜਾ...

ਕੇਂਦਰ ਸਰਕਾਰ ਪੰਜਾਬ ਦੇ ਰੋਕੇ ਹੋਏ 111 ਕਰੋੜ ਰੁਪਏ ਤੁਰੰਤ ਜਾਰੀ ਕਰੇ : ਮੁੰਡੀਆਂ

Breaking News, Punjab Politics
ਉਦੇਪੁਰ, 19 ਫਰਵਰੀ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਜਲ ਜੀਵਨ ਮਿਸ਼ਨ ਤਹਿਤ ਪੈਂਡਿੰਗ ਪਏ 111.13 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ। ਰਾਜਸਥਾਨ ਵਿਚ ਉਦੇਪੁਰ ਵਿਖੇ ਕੇਂਦਰ ਸਰਕਾਰ ਵਲੋਂ ਜਲ ਸੁਰੱਖਿਆ ਬਾਰੇ ਕਰਵਾਈ ਜਾ ਰਹੀ ਦੋ ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਵੇਲੇ ਪੰਜਾਬ ਦੇ ਪਿੰਡਾਂ ਵਿਚ 2200 ਕਰੋੜ ਰੁਪਏ ਦੀ ਲਾਗਤ ਵਾਲੇ 15 ਪ੍ਰੋਜੈਕਟ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਨਾਲ 25 ਲੱਖ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਜਾਰੀ ਕੀਤੇ ਜਾਣ ਵਾਲੀ 111.13 ਕਰੋੜ ਰੁਪਏ ਦੀ ਰਕਮ ਜੋ ਕਿ ਜਲ ਜੀਵਨ ਮਿਸ਼ਨ ਤਹਿਤ ਜਾਰੀ ਕੀਤੀ ਜਾਣੀ ਹੈ, ਉਹ ਅਜੇ ਤੱਕ ਪੈਂਡਿੰਗ ਪਈ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਹ ਰਕਮ ਤੁਰੰਤ ਜਾਰੀ ਕੀਤੀ ਜਾਵੇ ਤਾਂ ਜੋ ਇਸ ਫੰਡ ਨਾਲ ਹੋਰ ਕੰਮ ਕੀਤਾ ਜਾ ਸਕੇ। ਇਸ ਕਾਨਫਰੰਸ ਵਿਚ ਕੇਂਦਰੀ ਜਲ ਸ਼ਕਤ...

ਕਿਸਾਨ ਮਰਨ ਵਰਤ ‘ਤੇ ਬੈਠੇ ਨੇ ਤੇ ਸਿਆਸੀ ਆਗੂ ਆਨੰਦ ਮਾਣ ਰਹੇ ਹਨ : ਭਗਵੰਤ ਮਾਨ

Breaking News, Punjab Politics
ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਪਾਸੇ ਪੰਜਾਬ ਦਾ ਕਿਸਾਨ ਆਪਣੀਆਂ ਮੰਗਾਂ ਮੰਨਵਾਉਣ ਲਈ ਮਰਨ ਵਰਤ 'ਤੇ ਬੈਠਾ ਹੈ ਅਤੇ ਦੂਜੇ ਪਾਸੇ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂ ਵਿਆਹਾਂ, ਰਿਸੈਪਸ਼ਨਾਂ ਅਤੇ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ।ਮੁੱਖ ਮੰਤਰੀ ਦਫਤਰ ਵਲੋਂ ਜਾਰੀ ਇਕ ਬਿਆਨ ਵਿਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਸੁਨੀਲ ਜਾਖੜ ਵਰਗੇ ਰਵਾਇਤੀ ਸਿਆਸੀ ਆਗੂਆਂ ਗੈਰ ਸੰਜੀਦਗੀ ਸਪਸ਼ਟ ਝਲਕਦੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਆਗੂ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਮੁੱਖ ਰੱਖ ਕੇ ਸੂਬੇ ਦੇ ਲੋਕਾਂ ਦੇ ਮਸਲਿਆਂ ਨੂੰ ਨਜ਼ਰ ਅੰਦਾਜ਼ ਕਰ ਦਿੰਦੇ ਹਨ। ਇਹ ਸਟੇਜ਼ਾਂ 'ਤੇ ਤਾਂ ਇਕ ਦੂਜੇ ਖਿਲਾਫ ਜ਼ਹਿਰ ਉਗਲਦੇ ਹਨ, ਪਰ ਨਿੱਜੀ ਸਮਾਗਮਾਂ ਵਿਚ ਇਕ ਦੂਜੇ ਦੇ ਗਲੇ ਲੱਗਦੇ ਹਨ, ਜਿਸ ਨਾਲ ਇਨ੍ਹਾਂ ਦਾ ਅਸਲੀ ਚਿਹਰਾ ਨੰਗਾ ਹੋ ਜਾਂਦਾ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਰਵਾਇਤੀ ਆਗੂਆਂ ਨੇ ਆਮ ਲੋਕਾਂ ਨੂੰ ਹਮੇਸ਼ਾਂ ਲੜਾ ਕੇ ਰੱਖਿਆ ਅਤੇ ਅੰਦਰਖਾਤੇ ਆਪ ਇਕਮਿਕ ਹੋ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਆਗੂਆਂ ਨੇ ਲੋਕਾਂ ਨੂੰ ਬਥੇਰਾ ਸਮ...

ਪੰਜਾਬ ‘ਚ ਹੋ ਚੁੱਕਾ ਹੈ 94 ਹਜਾਰ ਕਰੋੜ ਦਾ ਨਿਵੇਸ਼ : ਸੌਂਦ

Punjab Politics
ਚੰਡੀਗੜ੍ਹ, 17 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਕੀਤੇ ਜਾ ਰਹੇ ਅਗਾਂਹਵਧੂ ਯਤਨਾਂ ਸਦਕਾ ਹੁਣ ਤੱਕ ਪੰਜਾਬ ਵਿਚ 94203 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਸਾਫ ਸੁਥਰਾ ਅਤੇ ਪਾਰਦਰਸ਼ੀ ਪ੍ਰਸਾਸ਼ਨ ਮੁਹਈਆ ਕਰਵਾਇਆ ਜਾ ਰਿਹਾ ਹੈ। ਇਸ ਲਈ ਨਿਵੇਸ਼ਕਾਂ ਵਲੋਂ ਹੁਣ ਪੰਜਾਬ ਵਿਚ ਨਿਵੇਸ਼ ਕਰਨ ਵਿਚ ਡੂੰਘੀ ਦਿਲਚਸਪੀ ਦਿਖਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਅਤੇ ਵੱਡੀਆਂ ਸਨਅਤਾਂ ਸਥਾਪਿਤ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ, ਜਿਸ ਦੇ ਬਹੁਤ ਹੀ ਵਧੀਆ ਸਿੱਟੇ ਨਿਕਲ ਰਹੇ ਹਨ।...

44 ਹੋਰ ਨੌਜਵਾਨਾਂ ਨੂੰ ਵੰਡੀਆਂ ਸਰਕਾਰੀ ਨੌਕਰੀਆਂ

Punjab Politics
ਚੰਡੀਗੜ੍ਹ, 17 ਫਰਵਰੀ : ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਸਿਲਸਲੇ ਵਿਚ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਦੇ ਸਮਾਗਮ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ ਨਵੇਂ ਨਿਯੁਕਤ ਕੀਤੇ ਗਏ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਮੁੰਡੀਆਂ ਨੇ ਦੱਸਿਆ ਕਿ ਸਰਕਾਰ ਵਲੋਂ 50 ਹਜਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਨਵੇਂ ਨਿਯੁਕਤ ਹੋਏ ਨੌਜਵਾਨਾਂ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ।...

ਵੱਡੀ ਰੱਦੋਬਦਲ : ਪੰਜਾਬ ਵਿਜੀਲੈਂਸ ਦਾ ਮੁਖੀ ਬਦਲਿਆ

Punjab Politics
ਚੰਡੀਗੜ੍ਹ, 17 ਫਰਵਰੀ : ਪੰਜਾਬ ਸਰਕਾਰ ਨੇ ਦਿੱਲੀ ਚੋਣਾਂ ਤੋਂ ਬਾਅਦ ਵੱਡੀ ਕਾਰਵਾਈ ਕੀਤੀ ਹੈ। ਅੱਜ 17 ਫਰਵਰੀ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਪਹਿਲਾਂ ਵਿਜੀਲੈਂਸ ਮੁਖੀ ਸਪੈਸ਼ਲ ਡੀਜੀਪੀ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ। ਨਾਲ ਹੀ ਉਨ੍ਹਾਂ ਦੀ ਜਗ੍ਹਾ ADGP ਜੀ ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਮੁਖੀ ਦੀ ਜ਼ਿੰਮੇਵਾਰੀ ਸੌਂਪੀ ਹੈ। ਉੱਥੇ ਹੀ, ਮੁਕਤਸਰ ਦੇ ਡੀਸੀ ਨੂੰ ਸਸਪੈਂਡ ਕਰ ਦਿੱਤਾ ਹੈ। ਉਨ੍ਹਾਂ ਦੀ ਜਗ੍ਹਾ ਅਭਿਜੀਤ ਕਪਲਿਸ਼ ਨੂੰ ਮੁਕਤਸਰ ਦਾ ਨਵਾਂ ਡੀਸੀ ਨਿਯੁਕਤ ਕੀਤਾ ਗਿਆ ਹੈ। ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਉੱਥੇ ਹੀ, ਵਿਜੀਲੈਂਸ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ।ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਦੇ ਇੱਕ ਆਦੇਸ਼ ਜਾਰੀ ਕਰ ਸਾਰੇ ਵਿਭਾਗਾਂ ਦੇ ਮੁਖੀ, ਡੀਸੀ, SSP ਨੂੰ ਇਹ ਆਦੇਸ਼ ਦਿੱਤਾ ਗਿਆ ਸੀ ਕਿ ਕਿਸੇ ਵੀ ਪ੍ਰਕਾਰ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਜੀਲੈਂਸ ਚੀਫ ਨੂੰ ਹਟਾਇਆ ਜਾਣਾ ਇਸੇ ਸੰਦਰਭ ਵਿੱਚ ਵੱਡੀ ਕਾਰਵਾਈ ਹੈ। ਉੱਥੇ ਹੀ, ਪੰਜਾਬ ਸਰਕਾਰ ਆਉਣ ਵਾਲੇ ਦਿਨ...