Wednesday, August 5Malwa News
Shadow

Punjab Politics

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ

Hot News, Punjab Politics
ਮਲੋਟ / ਸ੍ਰੀ ਮੁਕਤਸਰ ਸਾਹਿਬ 16 ਜੂਨ-                           ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਕੋਠੇ ਨਾਨਕਸਰ,ਘੱਗਾ, ਘੁਮਿਆਰਾ ਅਤੇ ਦਾਨੇਵਾਲਾ ਵਿਖੇ ਵੱਖ—ਵੱਖ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੀਤੇ ਜੋ ਉਹਨਾਂ ਨੂੰ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ।ਕੈਬਨਿਟ ਮੰਤਰੀ ਨੇ  ਪਿੰਡ ਕੋਠੇ ਨਾਨਕਸਰ ਵਿਖੇ ਆਰ.ਆਈ.ਡੀ.ਐਫ. 29 ਅਤੇ ਐਸ.ਡਬਲਿਊ.ਸੀ 34 ਅਧੀਨ 1.70 ਕਰੋੜ ਰੁਪਏ ਦੀ ਲਾਗਤ ਨਾਲ ਮੋਘਾ ਨੰ. 26130 / ਐਲ ਅਧੀਨ 1385 ਮੀਟਰ ਲੰਬੀਆਂ ਜਮੀਨਦੋਜ਼ ਪਾਣੀ ਦੀਆਂ ਪਾਈਪਾਂ ਦਾ ਉਦਘਾਟਨ ਕਰਦਿਆਂ ਉਹਨਾਂ ਦੱਸਿਆ ਕਿ  ਇਸ ਨਾਲ 80 ਏਕੜ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ।ਦਾਨੇਵਾਲਾ ਪਿੰਡ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਜਮੀਨਦੋਜ਼ ਪਾਈਪਾਂ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਇਸ ਨਾਲ ਇੱਕ ਹਜਾ਼ਰ ਏਕੜ ਰਕਬੇ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ ਅਤੇ ਪ...
ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

Hot News, Punjab Politics
ਨਵੀਂ ਦਿੱਲੀ/ਪੰਜਾਬ, 15 ਜੂਨ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਈਡੀ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਈਡੀ ਪਾਰਟੀ ਦੇ ਅਹੁਦੇਦਾਰ ਖੁਦ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ ਹਨ। ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ? ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ 70 ਫੀਸਦੀ ਡਰੱਗਜ਼ ਗੁਜਰਾਤ ਦੇ ਰਸਤੇ ਆ ਰਹੀਆਂ ਹਨ। ਈਡੀ ਪਾਰਟੀ ਦੀ ਗੱਠਜੋੜ ਸਰਕਾਰ ਵੇਲੇ ਪੰਜਾਬ ਦੇ ਘਰ-ਘਰ ਵਿੱਚ ਚਿੱਟਾ ਪਹੁੰਚਾਇਆ ਗਿਆ। ਬਾਕਾਇਦਾ ਸਰਕਾਰੀ ਸਰਪ੍ਰਸਤੀ ਹੇਠ ਸਰਕਾਰੀ ਗੱਡੀਆਂ ਵਿੱਚ ਚਿੱਟਾ ਘਰ-ਘਰ ਵੰਡਿਆ ਜਾਂਦਾ ਸੀ। ਈਡੀ ਪਾਰਟੀ ਅਤੇ ਚਿੱਟਾ ਪਾਰਟੀ ਪੰਜਾਬ ਦੀ ਜਵਾਨੀ ਬਰਬਾਦ ਕਰਨ ਲਈ ਜ਼ਿੰਮੇਵਾਰ ਹਨ। ਭਗਵੰਤ ਮਾਨ ਨੇ ਚਿੱਟੇ 'ਤੇ ਵਾਰ ਕਰਕੇ ਪੰਜਾਬ ਦੀ ਜਵਾਨੀ ਨੂੰ ਮੁੜ ਇੱਕ ਸੁਨਹਿਰੇ ...
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

Breaking News, Punjab Politics
ਚੰਡੀਗੜ੍ਹ,15 ਜੂਨ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ 2 ਜੁਲਾਈ 2026 ਨੂੰ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਰਵਰੀ 2026 ਦੌਰਾਨ ਤਰਨਤਾਰਨ ਚੋਣਾਂ ਦੌਰਾਨ ਮੇਰੇ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਲਈ ਬਿਆਨਬਾਜ਼ੀ ਕੀਤੀ ਅਤੇ ਕਿਹਾ ਕਿ ਇਸ ਦੀ ਗਰਦਨ ਮਰੋੜਨ ਵਿਚ ਤਿੰਨ ਮਿੰਟ ਲੱਗਣੇ ਹਨ।ਸ੍ਰੀ ਗੜ੍ਹੀ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ ਜਿਸ 'ਤੇ ਪੁਲਿਸ ਵੱਲੋਂ ਰਿਪੋਰਟ ਪੇਸ਼ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ ਗਈ।ਉਨ੍ਹਾਂ ਕਿਹਾ ਇਸ ਮੰਗ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੂਬਾ...
ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

Hot News, Punjab Politics
ਚੰਡੀਗੜ੍ਹ, 11 ਜੂਨ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਹੋਏ ਨਵੇਂ ਖੁਲਾਸਿਆਂ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਹੋਈ ਪੁਲਿਸ ਫਾਇਰਿੰਗ ਦੀ ਜਵਾਬਦੇਹੀ ਤੋਂ ਬਚਣ ਦੀਆਂ ਕੋਸ਼ਿਸ਼ਾਂ ਨੂੰ ਬੇਨਕਾਬ ਕਰ ਦਿੱਤਾ ਹੈ। ਐਸਆਈਟੀ ਦੇ ਸਾਹਮਣੇ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਅਤੇ ਮੁਆਫੀ ਮੰਗੀ ਸੀ, ਜਿਸ ਕਾਰਨ ਉਨ੍ਹਾਂ ਦਾ ਹੁਣ ਇਸ ਗੱਲ ਤੋਂ ਇਨਕਾਰ ਕਰਨਾ ਉਨ੍ਹਾਂ ਦੇ ਆਪਣੇ ਹੀ ਇਕਬਾਲੀਆ ਬਿਆਨ ਦੇ ਬਿਲਕੁਲ ਉਲਟ ਹੈ। 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਪੰਜਾਬ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ, ਬੇਅਦਬੀ ਦੇ ਮਾਮਲਿਆਂ ਅਤੇ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਨਿਭਾਈ ਗਈ ਭੂਮਿਕਾ ਨੂੰ ਭੁੱ...
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

Punjab Politics
ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ 'ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ ਹੈ। ਅਜਿਹੀਆਂ ਕਲੋਨੀਆਂ ਦੇ ਵਸਨੀਕਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਹਜ਼ਾਰਾਂ ਭੋਲੇ-ਭਾਲੇ ਖਰੀਦਦਾਰ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਵੇਚਣ ਵਾਲੇ ਕਾਲੋਨਾਈਜ਼ਰਾਂ ਦੇ ਧੋਖੇ ਕਾਰਨ ਦੁਖੀ ਹਨ ਅਤੇ ਲੋਕਾਂ ਨੂੰ ਕਾਨੂੰਨੀ ਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, “ਹਜ਼ਾਰਾਂ ਭੋਲੇ-ਭਾਲੇ ਪਰਿਵਾਰਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਪਲਾਟਾਂ ਵਿੱਚ ਨਿਵੇਸ਼ ਕੀਤੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਨਾ ਤਾਂ ਜ਼ਮੀਨ ਵੇਚ ਸਕਦੇ ਸਨ ਅਤੇ ਨਾ ਹੀ ਰਜਿਸਟਰੀਆਂ ਕਰਵਾ ਸਕਦੇ ਸਨ। ਉਨ੍ਹਾਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਕੁਨੈਕਸ...
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab Politics
ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ, ਪੰਜਾਬ ਦੇ ਲੋਕਾਂ ਵੱਲੋਂ ਵਾਰ-ਵਾਰ ਨਕਾਰੇ ਜਾਣ ਤੋਂ ਬਾਅਦ ਸਿਆਸੀ ਸੱਤਾ ਹਾਸਲ ਕਰਨ ਦੀ ਇੱਕ ਨਿਰਾਸ਼ਾਜਨਕ ਕੋਸ਼ਿਸ਼ ਨੂੰ ਦਰਸਾਉਂਦਾ ਹੈ। ਅਮਲੋਹ ਹਲਕੇ ਦੇ ਪਿੰਡ ਸ਼ਮਸਪੁਰ ਵਿਖੇ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਜਨਤਾ ਦੀ ਭਲਾਈ ਜਾਂ ਕਿਸੇ ਸਾਂਝੀ ਵਿਚਾਰਧਾਰਾ ਲਈ ਨਹੀਂ, ਸਗੋਂ ਉਸ ਸਿਆਸਤ ਨੂੰ ਸੁਰਜੀਤ ਕਰਨ ਲਈ ਕੀਤਾ ਜਾ ਰਿਹਾ ਹੈ, ਜਿਸ ਨੇ ਨਸ਼ਿਆਂ ਦੀ ਪੁਸ਼ਤਪਨਾਹੀ, ਕਿਸਾਨ ਵਿਰੋਧੀ ਨੀਤੀਆਂ ਅਤੇ ਪਾੜੋ ਤੇ ਰਾਜ ਕਰੋ ਦੇ ਏਜੰਡਿਆਂ ਰਾਹੀਂ ਪੰਜਾਬ ਦਾ ਨੁਕਸਾਨ ਕੀਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਲੈ ਕੇ ਭਾਜਪਾ 'ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਕਾਂਗਰਸ ਅੰਦਰੂਨੀ ਕਲੇਸ਼ ਅਤੇ ਲੀਡਰਸ਼ਿਪ ਦੀਆਂ ਨਿੱਜੀ ਇੱਛਾਵਾਂ ਦੀ ਭੇਟ ਚੜ੍ਹ ਚ...
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

Punjab Politics
*ਨਵੀਂ ਦਿੱਲੀ/ਪੰਜਾਬ, 09 ਜੂਨ , 2026*    ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ ਵਾਰ ਫਿਰ ਈਡੀ ਦੀ ਰੇਡ ਪੈਣ 'ਤੇ ਆਮ ਆਦਮੀ ਪਾਰਟੀ ਅਤੇ ਉਸਦੀ ਪੰਜਾਬ ਸਰਕਾਰ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪੰਜਾਬ ਸਰਕਾਰ ਨੇ ਵਪਾਰੀਆਂ ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਦੀ ਗੱਲ ਕਹੀ ਹੈ। ਦੂਜੇ ਪਾਸੇ, 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਸੱਤਾ ਵਿੱਚ ਬੈਠੀ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਈਡੀ ਪਾਰਟੀ ਪੰਜਾਬ ਦੇ ਹਿੰਦੂ ਵਪਾਰੀਆਂ 'ਤੇ ਈਡੀ ਦੀ ਰੇਡ ਕਰਵਾ ਕੇ ਉਨ੍ਹਾਂ ਨੂੰ ਤੰਗ ਕਰ ਰਹੀ ਹੈ। ਉਨ੍ਹਾਂ ਸਾਰੇ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਵਪਾਰੀ ਘਬਰਾਏ ਨਾ, ਪੂਰਾ ਪੰਜਾਬ ਤੁਹਾਡੇ ਨਾਲ ਖੜ੍ਹਾ ਹੈ। ਅਸੀਂ ਸਭ ਮਿਲ ਕੇ ਈਡੀ ਪਾਰਟੀ ਦਾ ਮੁਕਾਬਲਾ ਕਰਾਂਗੇ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਈਡੀ ਪਾਰਟੀ ਮੰਗਲਵਾਰ ਨੂੰ ਇੱਕ ਵਾਰ ਫਿਰ ਪੰਜਾਬ ਦੇ ਹਿੰਦੂ ਵਪਾਰੀਆਂ 'ਤੇ ਈਡੀ ਦੀ ਰੇਡ ਕਰ ਰਹੀ ਹੈ। ਈਡੀ ਪਾਰਟੀ ਪੰਜਾਬ ਦੇ ਛੋਟੇ-ਛੋਟੇ ਹਿੰਦੂ ਵਪਾਰੀਆਂ...
ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

Hot News, Punjab Politics
ਚੰਡੀਗੜ੍ਹ 7 ਜੂਨ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਚੀਮਾ ਨੇ ਕਿਹਾ ਕਿ ਧੂਰੀ ਦੀ ਜਨਸਭਾ ਵਿੱਚ ਪੰਜਾਬ ਦੀ ਜਨਤਾ ਨੇ ਭਾਜਪਾ ਨੂੰ ਉਸ ਦਾ ਅਸਲੀ ਆਈਨਾ ਦਿਖਾ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਵਿੱਚ ਜਨਸਭਾ ਕਰਨ ਪਹੁੰਚੇ ਤਾਂ ਜ਼ਰੂਰ, ਪਰ ਉਨ੍ਹਾਂ ਨੂੰ ਉੱਥੇ ਜਨਤਾ ਦੀ ਥਾਂ ਸਿਰਫ਼ ਤੇ ਸਿਰਫ਼ ਖਾਲੀ ਕੁਰਸੀਆਂ ਦੀਆਂ ਕਤਾਰਾਂ ਮਿਲੀਆਂ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸੈਣੀ ਉਨ੍ਹਾਂ ਹੀ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਕੇ ਵਾਪਸ ਪਰਤ ਗਏ, ਜੋ ਇਹ ਸਾਫ਼ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਭਾਜਪਾ ਲਈ ਕੋਈ ਥਾਂ ਨਹੀਂ ਬਚੀ ਹੈ। ਭਾਜਪਾ ਦੇ ਆਗੂ ਪੰਜਾਬ ਵਿੱਚ ਜਿੰਨੇ ਮਰਜ਼ੀ ਚੱਕਰ ਕੱਟ ਲੈਣ, ਪਰ ਪੰਜਾਬ ਦੇ ਜਾਗਰੂਕ ਲੋਕ ਉਨ੍ਹਾਂ ਨੂੰ ਕਦੇ ਮੂੰਹ ਨਹੀਂ ਲਗਾਉਣ ਵਾਲੇ। ਚੀਮਾ ਨੇ ਭਾਜਪਾ ਦੇ ਜਨ-ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦਿਆਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਉਹੀ ਕਰੂਰ ਪਾਰਟੀ ਹੈ, ਜਿਸ ਨੇ ਆਪਣੇ ਹੰਕ...
ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ‘ਵਰਤੋ ਅਤੇ ਸੁੱਟੋ’ ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ: ਹਰਪਾਲ ਸਿੰਘ ਚੀਮਾ

ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ‘ਵਰਤੋ ਅਤੇ ਸੁੱਟੋ’ ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ: ਹਰਪਾਲ ਸਿੰਘ ਚੀਮਾ

Punjab Politics
ਚੰਡੀਗੜ੍ਹ, 4 ਜੂਨ 2026: ਆਮ ਆਦਮੀ ਪਾਰਟੀ (ਆਪ) ਨੇ ਅੱਜ ਇੱਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ ਲਈ ਵਫ਼ਾਦਾਰੀ, ਵਿਚਾਰਧਾਰਾ ਅਤੇ ਜਨਤਾ ਦੇ ਫਤਵੇ ਦਾ ਸੌਦਾ ਕੀਤਾ ਜਾਂਦਾ ਹੈ, ਅਤੇ ਉਹ ਆਪਣੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਵਿਰੋਧੀ ਨੇਤਾਵਾਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਜੋਂ ਵਰਤਦੀ ਹੈ। ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਵਰਗੇ ਆਗੂਆਂ ਦੇ ਹਵਾਲੇ ਰਾਹੀਂ ਭਾਜਪਾ ਦੇ "ਵਰਤੋ ਅਤੇ ਸੁੱਟੋ" ਦੇ ਸੱਭਿਆਚਾਰ ਦੀਆਂ ਉਦਾਹਰਣਾਂ ਦਿੰਦਿਆਂ, ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵਾ ਪਾਰਟੀ ਪੰਜਾਬ ਵਿੱਚ ਆਪਣੀ ਸਿਆਸੀ ਤਰੱਕੀ ਦਾ ਭਰਮ ਪੈਦਾ ਕਰਨ ਲਈ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ, ਪਰ ਉਹਨਾਂ ਦੀ ਵਰਤੋਂ ਖ਼ਤਮ ਹੁੰਦਿਆਂ ਹੀ ਉਹਨਾਂ ਨੂੰ ਹਾਸ਼ੀਏ 'ਤੇ ਧੱਕ ਦਿੰਦੀ ਹੈ। ਸੀਨੀਅਰ ‘ਆਪ’ ਆਗੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸਿਆਸੀ ਤੌਰ 'ਤੇ ਸੂਝਵਾਨ ਵੋਟਰ ਸੂਬੇ ਵਿੱਚ ਪੈਰ ਜਮਾਉਣ ਲਈ ਭਾਜਪਾ...
ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

Punjab Politics
ਚੰਡੀਗੜ੍ਹ, 2 ਜੂਨ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ "ਚੀਤਾ" ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਮੰਗਲਵਾਰ ਨੂੰ ਕਈ ਹੋਰ ਪ੍ਰਮੁੱਖ ਖੇਡ ਹਸਤੀਆਂ ਅਤੇ ਸਮਾਜਿਕ ਆਗੂਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਤਿਕਾਰਤ ਖਿਡਾਰੀਆਂ ਅਤੇ ਨੌਜਵਾਨ ਆਗੂਆਂ ਵੱਲੋਂ ਮਿਲ ਰਿਹਾ ਲਗਾਤਾਰ ਸਮਰਥਨ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਸ਼ਾਸਨ ਵਿੱਚ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ, ਜੀਤਾ ਬਾਦਲਗੜ੍ਹ, ਬੱਬੂ ਝਨੇੜੀ ਅਤੇ ਸੇਮਾ ਘਰਾਚੋਂ ਸ਼ਾਮਲ ਸਨ। ਕਬੱਡੀ ਖਿਡਾਰੀ ਮਲਕੀਤ ਸਿੰਘ ਅਤੇ ਬਰਿੰਦਰ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਨਾਮਵਰ ਰੈਫਰੀ ਸਤਗੁਰ ਝਨੇੜੀ, ਅੰਤਰਰਾਸ਼ਟਰੀ ਕਮੈਂਟੇਟਰ ਕੁਲਬੀਰ ਟਿੰਬਰਵਾਲ, ਨੌਜਵਾਨ ...