ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ
ਗੜਸ਼ੰਕਰ, 3 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੜਸ਼ੰਕਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਯੂਥ ਕਲੱਬ ਲੀਡਰਸ਼ਿਪ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਨੌਜਵਾਨਾਂ ਨੂੰ ਰਾਸ਼ਟਰ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ। ਆਪਣੇ ਪ੍ਰੇਰਣਾਦਾਇਕ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਦੇਸ਼ ਦੀ ਬਣਤਰ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਆਏ ਆਮ ਆਦਮੀ ਪਾਰਟੀ ਦੇ ਨੌਜਵਾਨ ਸਿਪਾਹੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਹੀ ਦੇਸ਼ ਦੀ ਅਸਲ ਤਾਕਤ ਹੈ। ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਵੀਰਾਂ ਨੇ ਬਹੁਤ ਘੱਟ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਵਾਰ ਦਿੱਤੀ।ਉਨ੍ਹਾਂ ਕਿਹਾ ਕਿ ਭਗਤ ਸਿੰਘ ਸਿਰਫ਼ 23 ਸਾਲਾਂ ਅਤੇ ਕਰਤਾਰ ਸਿੰਘ ਸਰਾਭਾ ਸਿਰਫ਼ 19 ਸਾਲਾਂ ਦੀ ਉਮਰ 'ਚ ਸ਼ਹੀਦ ਹੋਏ ਪਰ ਉਹ ਅਜੇ ਵੀ ਹਰ ਭਾਰਤੀ ਦੇ ਦਿਲ ਵਿੱਚ ਜਿਉਂਦੇ ਹਨ। ਉਨ੍ਹਾਂ ਦੀ ਸ਼ਹਾਦਤ ਕਾਰਨ ਉਹ ਹਮੇਸ਼ਾ 23 ਤੇ 19 ਸਾਲਾਂ ਦੇ ਹੀ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰ ਸਿੰਘ ਸਰਾਭਾ ਦੇ ਪਰਿਵਾਰ ਕੋਲ ਉ...








