Wednesday, November 4Malwa News
Shadow

Punjab Politics

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

Punjab Politics
*ਚੰਡੀਗੜ੍ਹ 23 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨੀਟ ਪੇਪਰ ਲੀਕ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀਆਂ ਦੇ ਅੰਦੋਲਨ 'ਤੇ ਕਾਂਗਰਸ ਅਤੇ ਭਾਜਪਾ ਦੀ ਰਾਜਨੀਤੀ ਨੂੰ ਸ਼ਰਮਨਾਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਲੱਖਾਂ ਵਿਦਿਆਰਥੀ ਆਪਣੇ ਭਵਿੱਖ ਅਤੇ ਇਨਸਾਫ਼ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਦਾ ਸੰਘਰਸ਼ ਇਸ ਪੱਧਰ 'ਤੇ ਪਹੁੰਚ ਚੁੱਕਾ ਹੈ ਜਿਸ ਨੇ ਕਦੇ ਕੇਂਦਰ ਵਿੱਚ ਸੱਤਾ 'ਚ ਰਹੀ ਕਾਂਗਰਸ ਨੂੰ ਵੀ ਹਿਲਾ ਦਿੱਤਾ ਹੈ। ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਵਿਦਿਆਰਥੀਆਂ ਦੀ ਆਵਾਜ਼ ਬੁਲੰਦ ਕਰਨ ਦੀ ਬਜਾਏ ਪੰਜਾਬ ਕਾਂਗਰਸ ਅਤੇ ਭਾਜਪਾ ਮਿਲ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ। ਪੰਨੂ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਜਾਣਬੁੱਝ ਕੇ ਤੱਥਾਂ ਨੂੰ ਮਰੋੜ ਕੇ ਪੇਸ਼ ਕਰ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ। ਫ਼ਰੀਦਕੋਟ ਵਿੱਚ ਜੋ ਮਾਮਲ...
ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

Hot News, Punjab Politics
ਨਵੀਂ ਦਿੱਲੀ, 23 ਜੁਲਾਈ -  ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਮਾਮਲਿਆਂ ਲਈ ਫਾਸਟ ਟ੍ਰੈਕ ਕੋਰਟ ਬਣਾਉਣ ਦੇ ਐਲਾਨ ਨੂੰ ਦੇਸ਼ ਦੇ ਬੱਚਿਆਂ ਨੂੰ ਮੂਰਖ ਬਣਾਉਣ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਬਚਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਪੀਐਮ ਤੋਂ ਪੁੱਛਿਆ ਕਿ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦਾ ਕੀ ਹੋਇਆ? ਬੱਚਿਆਂ ਨੇ ਤਾਂ ਫਾਸਟ ਟ੍ਰੈਕ ਕੋਰਟ ਦੀ ਮੰਗ ਹੀ ਨਹੀਂ ਕੀਤੀ ਸੀ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬਹੁਤ ਸਾਰੇ ਫਾਸਟ ਟ੍ਰੈਕ ਕੋਰਟ ਬਣੇ ਹਨ, ਪਰ ਕਈਆਂ ਵਿੱਚ ਸੁਣਵਾਈ ਹੀ ਨਹੀਂ ਹੁੰਦੀ, ਤਾਂ ਕਈਆਂ ਵਿੱਚ ਆਮ ਕੋਰਟ ਨਾਲੋਂ ਵੀ ਵੱਧ ਸਮਾਂ ਲੱਗਦਾ ਹੈ। ਅਜਿਹਾ ਕੋਈ ਐਲਾਨ ਨਹੀਂ ਹੋਇਆ ਜਿਸ ਨਾਲ ਬੱਚਿਆਂ ਵਿੱਚ ਪੇਪਰ ਲੀਕ ਨਾ ਹੋਣ ਦਾ ਭਰੋਸਾ ਵਧੇ, ਕੀ ਪੀਐਮ ਦਾ ਆਪਣਾ ਕੋਈ ਵਿਜ਼ਨ ਨਹੀਂ ਹੈ? ਪ੍ਰਧਾਨ ਮੰਤਰੀ ਦਾ ਇਹ ਬਿਆਨ ਇੱਕ ਹਾਰੇ ਹੋਏ, ਦਿਸ਼ਾਹੀਣ ਪਰ ਹੰਕਾਰੀ ਵਿਅਕਤੀ ਦਾ ਲੱਗਦਾ ਹੈ। ਵੀਰਵਾਰ ਨੂੰ ਐਕਸ 'ਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰ...
ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

Punjab Politics
*ਨਵੀਂ ਦਿੱਲੀ, 22 ਜੁਲਾਈ,2026* ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਸ਼ਾਨਦਾਰ ਸਿੱਖਿਆ ਦੀ ਬਦੌਲਤ ਨੀਟ ਕਲੀਅਰ ਕਰਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣੇ ਦੇਸ਼ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣਾ ਹੈ ਤਾਂ ਸਾਰੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣਾ ਜ਼ਰੂਰੀ ਹੈ। ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬਾਂ ਦੇ ਬੱਚਿਆਂ ਨੂੰ ਸ਼ਾਨਦਾਰ ਸਿੱਖਿਆ ਦੇਣੀ ਸ਼ੁਰੂ ਕੀਤੀ ਹੈ। ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, ਜਦਕਿ 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ। ਉਨ੍ਹਾਂ ਕਿਹਾ ਕਿ 75 ਸਾਲਾਂ ਵਿੱਚ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਸਿੱਖਿਆ ਨੂੰ ਇੰਨੀ ਤਰਜੀਹ ਨਹੀਂ ਦਿੱਤੀ, ਜਿੰਨੀ ਆਮ ਆਦਮੀ ਪਾਰਟੀ ਦੇ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ...
ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ ‘ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ ‘ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

Punjab Politics
*ਚੰਡੀਗੜ੍ਹ 21 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਨੇ ਦੇਸ਼ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ ਅਤੇ ਗੱਲਬਾਤ ਦੀ ਬਜਾਏ ਜ਼ੁਲਮ ਦਾ ਸਹਾਰਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿ ਅੱਜ ਦੇਸ਼ ਦਾ ਜਵਾਨ ਅਤੇ ਕਿਸਾਨ ਦੋਵੇਂ ਸੜਕਾਂ 'ਤੇ ਹਨ, ਪਰ ਮੋਦੀ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡੋਲ ਕਰ ਦਿੱਤਾ ਹੈ। ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪਿਛਲੇ ਕਈ ਹਫ਼ਤਿਆਂ ਤੋਂ ਵਿਦਿਆਰਥੀ ਜੰਤਰ-ਮੰਤਰ 'ਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਕੋਈ ਹਿੰਸਾ ਨਹੀਂ ਕੀਤੀ, ਸੜਕਾਂ ਨਹੀਂ ਰੋਕੀਆਂ ਅਤੇ ਨਾ ਹੀ ਜਨਤਾ ਨੂੰ ਕੋਈ ਮੁਸ਼ਕਲ ਪੈਦਾ ਕੀਤੀ ਹੈ। ਉਨ੍ਹਾਂ ਦੀ ਸਿਰਫ਼ ਇਹੀ ਮੰਗ ਹੈ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਭਾ...
ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

Hot News, Punjab Politics
ਨਵੀਂ ਦਿੱਲੀ, 21 ਜੁਲਾਈ ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ ਝੂਠੇ ਮੁਕੱਦਮੇ ਦਰਜ ਕਰਕੇ ਨੌਜਵਾਨਾਂ ਨੂੰ ਪਰੇਸ਼ਾਨ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਉਨ੍ਹਾਂ ਦੀ ਮਦਦ ਲਈ ਅੱਗੇ ਆਈ ਹੈ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਖੁਦ ਸਾਹਮਣੇ ਆ ਕੇ ਇਨ੍ਹਾਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਾਨੂੰਨੀ ਅਤੇ ਮੈਡੀਕਲ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਹੋਈ ਬਰਬਰਤਾ ਬੇਹੱਦ ਸ਼ਰਮਨਾਕ ਹੈ। ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਨਾਲ ਆਮ ਆਦਮੀ ਪਾਰਟੀ ਖੜ੍ਹੀ ਹੈ। ਤੁਸੀਂ ਸਭ ਸਾਡੇ ਬੱਚੇ ਹੋ। ਤੁਸੀਂ ਬਿਲਕੁਲ ਘਬਰਾਉਣਾ ਨਹੀਂ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ। ਇਹ ਲੜਾਈ ਅਸੀਂ ਮਿਲ ਕੇ ਲੜਾਂਗੇ। ਲੀਗਲ ਜਾਂ ਮੈਡੀਕਲ ਸਹਾਇਤਾ ਲਈ 8588833548 ਨੰਬਰ 'ਤੇ ਕਾਲ ਕਰੋ। ਆਮ ਆਦਮੀ ਪਾਰਟੀ ਦੀ ਲੀਗਲ ਅਤੇ ਮੈਡੀਕਲ ਟੀਮ ਤੁਰੰਤ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਲਈ ਚੰਗੇ ਤੋਂ ਚੰਗੀ ਲੀਗਲ ਟੀਮ ਉਪਲਬਧ ਕਰਵਾਵਾਂਗੇ। ਮੰਗਲਵਾਰ ਨੂੰ 'ਆਪ' ...
ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News, Punjab Politics
ਜਲੰਧਰ; 19 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਅਸ਼ੀਰਵਾਦ ਲਿਆ। ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ, ਮੁੱਖ ਮੰਤਰੀ ਨੇ ਹਰ ਵਰਗ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਅਤੇ ਸਨੇਹ ਲਈ ਧੰਨਵਾਦ ਕਰਦਿਆਂ ਕਿਹਾ ਕਿ ਗੁਰੂਆਂ, ਪੀਰਾਂ, ਫਕੀਰਾਂ ਅਤੇ ਸ਼ਹੀਦਾਂ ਦਾ ਆਸ਼ੀਰਵਾਦ ਪੰਜਾਬ ਨੂੰ ਫਿਰਕੂ ਸਦਭਾਵਨਾ ਅਤੇ ਪ੍ਰਗਤੀ ਦੇ ਰਾਹ 'ਤੇ ਅੱਗੇ ਵਧਣ ਦੀ ਸੇਧ ਦਿੰਦਾ ਹੈ। ਰੰਗਲਾ ਪੰਜਾਬ ਸਿਰਜਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਉਨ੍ਹਾਂ 'ਤੇ ਦਿਖਾਇਆ ਗਿਆ ਵਿਸ਼ਵਾਸ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਨ੍ਹਾਂ ਪੂਰੀ ਇਮਾਨਦਾਰੀ, ਸਮਰਪਣ ਅਤੇ ਪਾਰਦਰਸ਼ਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਵਾਅਦਾ ਕੀਤਾ। ਇਸ ਸ਼ੁਭ ਮੌਕੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਅਕਾਊਂਟ ‘ਤੇ ਲਿਖਿਆ, "ਅੱਜ, ...
ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

Punjab Politics
*ਚੰਡੀਗੜ੍ਹ, 17 ਜੁਲਾਈ 2026* ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਸੂਬੇ ਦੇ ਹਰ ਵਰਗ ਲਈ ਨਿਰਾਸ਼ਾਜਨਕ ਰਿਹਾ ਕਿਉਂਕਿ ਉਨ੍ਹਾਂ ਨੇ ਪੰਜਾਬ ਦੇ ਜਾਇਜ਼ ਬਕਾਇਆ ਵਿੱਤੀ ਫੰਡ ਜਾਰੀ ਕਰਨ ਦਾ ਐਲਾਨ ਕਰਨ ਦੀ ਬਜਾਏ ਸਿਆਸਤ ਕਰਨ ਨੂੰ ਤਰਜੀਹ ਦਿੱਤੀ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਸੂਬੇ ਦੇ ਬਕਾਇਆ ਫੰਡ ਜਾਰੀ ਕਰਨਗੇ, ਪਰ ਉਹ ਸਿਆਸੀ ਟਿੱਪਣੀਆਂ ਕਰਦੇ ਰਹੇ ਅਤੇ ਇਸ ਮੁੱਦੇ 'ਤੇ ਚੁੱਪ ਰਹੇ। ਵਿੱਤ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਅੰਦਰ ਲੋਕਾਂ ਨਾਲ ਕੀਤੇ ਸਾਰੇ ਪੰਜ ਵਾਅਦੇ ਪੂਰੇ ਕਰ ਲਏ ਹਨ, ਇਸ ਦੇ ਉਲਟ ਭਾਜਪਾ-ਅਕਾਲੀ ਸਰਕਾਰ ਨੇ ਆਪਣੇ ਦਸ ਸਾਲਾਂ ਦੇ ਸ਼ਾਸਨ ਦੌਰਾਨ ਪੰਜਾਬ ਨੂੰ ਬਰਬਾਦ ਕਰ ਦਿੱਤਾ ਸੀ। ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਪਿਛਲੀ ਭਾਜਪਾ-ਅਕਾਲੀ ਸਰਕਾਰ ਨੇ ਚਿੱਟਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਵਧਣ ਦਿੱਤਾ, ਜਦਕਿ ਭਗਵੰਤ ਮਾਨ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਅਤੇ ...
ਬਾਦਲ ਪਰਿਵਾਰ ਪੰਜਾਬ ਅਤੇ ਸਿੱਖ ਪੰਥ ਦਾ ਸਭ ਤੋਂ ਵੱਡਾ ਦੁਸ਼ਮਣ, ਉਨ੍ਹਾਂ ਨੇ ਪੰਜਾਬ ਦੇ ਸਭ ਤੋਂ ਕਾਲੇ ਦੌਰ ਦੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਬਾਦਲ ਪਰਿਵਾਰ ਪੰਜਾਬ ਅਤੇ ਸਿੱਖ ਪੰਥ ਦਾ ਸਭ ਤੋਂ ਵੱਡਾ ਦੁਸ਼ਮਣ, ਉਨ੍ਹਾਂ ਨੇ ਪੰਜਾਬ ਦੇ ਸਭ ਤੋਂ ਕਾਲੇ ਦੌਰ ਦੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ: ਕੁਲਦੀਪ ਸਿੰਘ ਧਾਲੀਵਾਲ

Breaking News, Punjab Politics
ਚੰਡੀਗੜ੍ਹ, 8 ਜੁਲਾਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਪੰਜਾਬ ਅਤੇ ਸਿੱਖ ਕੌਮ ਨਾਲ ਹੋਈਆਂ ਬੇਇਨਸਾਫ਼ੀਆਂ ਲਈ ਜ਼ਿੰਮੇਵਾਰ ਲੋਕਾਂ ਦਾ ਸਾਥ ਦਿੱਤਾ ਹੈ। ਮਨੁੱਖੀ ਅਧਿਕਾਰ ਕਾਰਕੁਨ ਸਵਰਗੀ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਦੇ ਬਿਆਨ ਦਾ ਹਵਾਲਾ ਦਿੰਦਿਆਂ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਖੁਲਾਸਾ ਕੀਤਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਪੰਜਾਬੀ ਫਿਲਮ 'ਸਤਲੁਜ' 'ਤੇ ਪਾਬੰਦੀ ਲਗਾਉਣ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਇਹ ਸੱਚ ਹੈ ਤਾਂ ਇਸ ਤੋਂ ਵੱਧ ਸ਼ਰਮਨਾਕ ਕੁਝ ਨਹੀਂ ਹੋ ਸਕਦਾ। ਇਸ ਨੇ ਸਿੱਖ ਕੌਮ ਅਤੇ ਪੰਜਾਬ ਦੇ ਲੋਕਾਂ ਦੇ ਸਾਹਮਣੇ ਬਾਦਲ ਪਰਿਵਾਰ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਇਹ ਫਿਲਮ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਕਾਲੇ ਅਧਿਆਵਾਂ ਵਿੱਚੋਂ ਇੱਕ 'ਤੇ ਅਧਾਰਤ ਹੈ...
ਭਾਜਪਾ ਨੂੰ ਵੱਡਾ ਝਟਕਾ, ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿੱਚ ਹੋਏ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿੱਚ ਹੋਏ ਸ਼ਾਮਲ

Hot News, Punjab Politics
ਚੰਡੀਗੜ੍ਹ, 7 ਜੁਲਾਈ- ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਮੰਗਲਵਾਰ ਨੂੰ ਪੰਜਾਬ ਵਿੱਚ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਮੌਜੂਦ ਸਨ। ਬਲਵਿੰਦਰ ਸਿੰਘ ਲਾਡੀ ਦਾ 'ਆਪ' ਪਰਿਵਾਰ ਵਿੱਚ ਸਵਾਗਤ ਕਰਦਿਆਂ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, 'ਆਪ' ਪਰਿਵਾਰ ਲਗਾਤਾਰ ਵਧ ਰਿਹਾ ਹੈ ਕਿਉਂਕਿ ਪੰਜਾਬ ਭਰ ਦੇ ਲੋਕ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਮਾਨਦਾਰ ਰਾਜਨੀਤੀ ਅਤੇ ਲੋਕ-ਪੱਖੀ ਸ਼ਾਸਨ 'ਤੇ ਆਪਣਾ ਭਰੋਸਾ ਜਤਾ ਰਹੇ ਹਨ।" ਇਸ ਦੌਰਾਨ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ 'ਆਪ' ਲਈ ਵਧ ਰਿਹਾ ਸਮਰਥਨ ਸਰਕਾਰ ਦੇ ਪਾਰਦਰਸ਼ੀ ਪ੍ਰਸ਼ਾਸਨ...
ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

Hot News, Punjab Politics
ਨਵੀਂ ਦਿੱਲੀ, 07 ਜੁਲਾਈ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ 'ਤੇ ਈ-20 ਪੈਟਰੋਲ ਥੋਪਣ ਲਈ ਨਵੇਂ-ਨਵੇਂ ਹੱਥਕੰਡੇ ਅਪਣਾ ਰਹੀ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਟੋ ਕੰਪਨੀਆਂ ਮਾਰੂਤੀ ਸੁਜ਼ੂਕੀ, ਟੋਇਟਾ ਕਿਰਲੋਸਕਰ ਅਤੇ ਹੀਰੋ ਮੋਟੋਕਾਰਪ ਤੋਂ ਝੂਠ ਬੁਲਵਾਇਆ ਕਿ ਈ-10 ਵਾਹਨ ਵਿੱਚ ਈ-20 ਦੀ ਵਰਤੋਂ ਨਾਲ ਕੋਈ ਨੁਕਸਾਨ ਨਹੀਂ ਹੋਵੇਗਾ। ਜਦਕਿ ਟੋਇਟਾ, ਮਾਰੂਤੀ ਸਮੇਤ ਹੋਰ ਕੰਪਨੀਆਂ ਨੇ ਓਨਰ ਮੈਨੂਅਲ ਵਿੱਚ ਮੰਨਿਆ ਹੈ ਕਿ 10 ਫੀਸਦੀ ਤੋਂ ਵੱਧ ਐਥਨੌਲ ਦੀ ਵਰਤੋਂ ਨਹੀਂ ਕਰਨੀ ਹੈ, ਫਿਰ ਵੀ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਇਸਦੀ ਵਰਤੋਂ ਵੀ ਨਹੀਂ ਕਰਨੀ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰੀਆਂ ਆਟੋ ਕੰਪਨੀਆਂ ਨੂੰ ਚਿੱਠੀ ਲਿਖਾਂਗਾ ਅਤੇ ਲਿਖਤੀ ਰੂਪ ਵਿੱਚ ਮੰਗਾਂਗਾ ਕਿ ਉਹ ਈ-20 ਕਾਰਨ ਗੱਡੀ ਦੀ ਮਾਈਲੇਜ ਘਟਣ ਜਾਂ ਪਾਰਟਸ ਖ਼ਰਾਬ ਹੋਣ 'ਤੇ ਭਰਪਾਈ ਕਰਨ ਦਾ ਭਰੋਸਾ ਦੇਣ। ਅਗਲੇ ਹਫ਼ਤੇ ਮੈਂ ਪੀਐਮ ਨੂੰ ਵੀ ਚਿੱਠੀ ਲਿਖਾਂਗਾ ਅਤੇ ਪੁੱਛਾਂਗਾ ਕਿ ਜੇਕਰ ਕਿਸੇ ਗੱਡੀ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਹਰਜਾਨਾ ਸਰਕਾਰ ਦੇਵੇਗੀ ਜਾਂ ਕੰਪਨ...