ਆਮ ਆਦਮੀ ਪਾਰਟੀ ਨੇ ਦਿੱਤਾ ਪੰਨੂੰ ਨੂੰ ਠੋਕਵਾਂ ਜਵਾਬ
ਜਲੰਧਰ,3 ਅਪ੍ਰੈਲ : ਆਮ ਆਦਮੀ ਪਾਰਟੀ ਦੇ ਆਗੂਆਂ ਨੇ ਗੁਰਪਤਵੰਤ ਪੰਨੂ ਵੱਲੋਂ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਢਹਿ-ਢੇਰੀ ਕਰਨ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਦਲਿਤ ਵਿਰੋਧੀ, ਸੰਵਿਧਾਨ ਵਿਰੋਧੀ ਅਤੇ ਦੇਸ਼ ਵਿਰੋਧੀ ਕਰਾਰ ਦਿੱਤਾ ਹੈ। ਜਲੰਧਰ 'ਚ 'ਆਪ' ਆਗੂ ਪਵਨ ਕੁਮਾਰ ਟੀਨੂੰ ਨੇ 'ਆਪ' ਵਿਧਾਇਕ ਬਲਕਾਰ ਸਿੰਘ ਅਤੇ 'ਆਪ' ਆਗੂ ਰਾਜਵਿੰਦਰ ਕੌਰ ਥਿਆੜਾ, ਚੰਦਨ ਗਰੇਵਾਲ, ਆਤਮ ਪ੍ਰਕਾਸ਼ ਬਬਲੂ, ਦਿਨੇਸ਼ ਢੱਲ, ਚਰਨਜੀਤ ਚੰਨੀ, ਦੀਪਕ ਸ਼ਾਰਦਾ ਅਤੇ ਤਰਨਦੀਪ ਸਿੰਘ ਸੰਨੀ ਨਾਲ ਇਸ ਮੁੱਦੇ 'ਤੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ।ਟੀਨੂੰ ਨੇ ਕਿਹਾ ਕਿ ਵਿਦੇਸ਼ ਬੈਠੇ ਭਗੌੜੇ ਗੁਰਪਤਵੰਤ ਪੰਨੂ ਦਾ ਘਿਨੌਣਾ ਬਿਆਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਹੀ ਨਹੀਂ ਹੈ। ਇਹ ਦਲਿਤ ਭਾਈਚਾਰੇ ਅਤੇ ਸੰਵਿਧਾਨ ਦੇ ਵੀ ਖ਼ਿਲਾਫ਼ ਹੈ। ਡਾ. ਭੀਮ ਰਾਓ ਅੰਬੇਡਕਰ ਸਿਰਫ਼ ਦਲਿਤਾਂ ਦੇ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਹੀਰੋ ਹਨ। ਡਾ. ਅੰਬੇਡਕਰ ਨੇ ਦੇਸ਼ ਦਾ ਸੰਵਿਧਾਨ ਬਣਾ ਕੇ ਸਾਰੇ ਲੋਕਾਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ। ਜੇਕਰ ਅੱਜ ਦੇਸ਼ ਇੱਕਜੁੱਟ ਹੈ ਤਾਂ ਇਹ ਸੰਵਿਧਾਨ ਦੀ ਬਦੌਲਤ...







