Wednesday, August 5Malwa News
Shadow

Punjab Politics

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ

Punjab Politics
ਨਵੀਂ ਦਿੱਲੀ, 25 ਮਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ ਪੇਪਰ ਲੀਕ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ ਸਾਹਮਣੇ ਆਉਣ 'ਤੇ ਪ੍ਰਧਾਨ ਮੰਤਰੀ ਤੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ ਵਿੱਚ ਨਹੀਂ ਪਾਇਆ ਜਾ ਸਕਦਾ। ਸੀਬੀਐਸਈ ਮੁਲਾਂਕਣ ਵਿੱਚ ਇੰਨੇ ਵੱਡੇ ਪੱਧਰ 'ਤੇ ਹੋਈ ਗੜਬੜੀ ਨੇ ਲੱਖਾਂ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਧੱਕ ਦਿੱਤਾ ਹੈ। ਵਿਦਿਆਰਥੀ ਮੁਫ਼ਤ ਮੈਨੂਅਲ ਰੀਵੈਲੂਏਸ਼ਨ, ਓਐਸਐਮ ਪ੍ਰਕਿਰਿਆ ਰੱਦ ਕਰਨ ਅਤੇ ਜਲਦ ਰੀਵੈਲੂਏਸ਼ਨ ਕਰਨ ਦੀ ਮੰਗ ਕਰ ਰਹੇ ਹਨ, ਸਰਕਾਰ ਉਨ੍ਹਾਂ ਦੀ ਮੰਗ ਪੂਰੀ ਕਰੇ। ਕਿਉਂਕਿ ਪੋਰਟਲ ਕੰਮ ਨਹੀਂ ਕਰ ਰਿਹਾ ਹੈ। ਜੇਕਰ ਲੌਗਇਨ ਹੋ ਵੀ ਜਾਂਦਾ ਹੈ ਤਾਂ ਪੇਮੈਂਟ ਗੇਟਵੇ ਕੰਮ ਨਹੀਂ ਕਰ ਰਿਹਾ ਅਤੇ ਸਕੈਨ ਕਾਪੀ ਵੀ ਧੁੰਦਲੀ ਹੈ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਹੁਣੇ ਸੀਬੀਐਸਈ ਮੁਲਾਂਕਣ ਵਿੱਚ ਜੋ ਇੰਨਾ ਵੱਡਾ ਘੁਟਾਲਾ ਸਾਹਮਣੇ ਆਇਆ ਹੈ, ਉਸ ਤ...
ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

Punjab Politics
ਚੰਡੀਗੜ੍ਹ, 25 ਮਈ- ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਪੰਜਾਬ ਦੇ ਲੋਕਾਂ ਨੂੰ 26 ਮਈ ਨੂੰ ਸੂਬੇ ਭਰ ਵਿੱਚ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਕਮੇਟੀ ਚੋਣਾਂ ਵਿੱਚ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਦਿਲੋਂ ਅਪੀਲ ਕੀਤੀ। ਕੰਗ ਨੇ ਕਿਹਾ ਕਿ ਕੱਲ੍ਹ (26 ਮਈ) ਨੂੰ ਪੰਜਾਬ ਭਰ ਦੀਆਂ ਕਈ ਨਗਰ ਨਿਗਮਾਂ ਵਿੱਚ ਵੋਟਾਂ ਪੈਣਗੀਆਂ, ਜਿਨ੍ਹਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਦੇ ਨਾਲ-ਨਾਲ ਮੋਹਾਲੀ ਨਗਰ ਨਿਗਮ ਵੀ ਸ਼ਾਮਲ ਹੈ। ਉਨ੍ਹਾਂ ਪੰਜਾਬ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 'ਆਪ' ਉਮੀਦਵਾਰਾਂ ਦੀ ਭਾਰੀ ਜਿੱਤ ਯਕੀਨੀ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ। ਕੰਗ ਨੇ ਕਿਹਾ ਕਿ ਸਥਾਨਕ ਸੰਸਥਾਵਾਂ ਅਤੇ ਨਗਰ ਨਿਗਮ ਸੰਸਥਾਵਾਂ ਸ਼ਹਿਰੀ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸੰਸਥਾਵਾਂ ਬਿਹਤਰ ਨਾਗਰਿਕ ਬੁਨਿਆਦੀ ਢਾਂਚੇ, ਜਨਤਕ ਸ...
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ

Punjab Politics
ਚੰਡੀਗੜ੍ਹ, 25 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਪੰਨੂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਭਾਜਪਾ ਨੇ ਅੱਜ ਫਿਰ ਮਹਿੰਗਾਈ ਦਾ ਇੱਕ ਬੇਰਹਿਮ ਤੋਹਫ਼ਾ ਦੇ ਦਿੱਤਾ ਹੈ। ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਡੀਜ਼ਲ ਦੀਆਂ ਕੀਮਤਾਂ ਵਿੱਚ 2.71 ਰੁਪਏ ਅਤੇ ਪੈਟਰੋਲ ਵਿੱਚ 2.61 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਮਹਿਜ਼ 10 ਦਿਨਾਂ ਦੇ ਅੰਦਰ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 7.50 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕੀਤਾ ਜਾ ਚੁੱਕਾ ਹੈ। ਭਾਜਪਾ ਦੀਆਂ ਇਹ ਲੋਕ-ਵਿਰੋਧੀ ਨੀਤੀਆਂ ਨਾ ਸਿਰਫ਼ ਸਾਡੀ ਕਿਸਾਨੀ ਲਈ ਘਾਤਕ ਹਨ, ਬਲਕਿ ਵਪਾਰ ਜਗਤ ਦਾ ਵੀ ਲੱਕ ਤੋੜ ਰਹੀਆਂ ਹਨ। ਅੱਜ ਦੇਸ਼ ਦਾ ਹਰ ਆਮ ਆਦਮੀ ਇਸ ਲੱਕ-ਤੋੜ ਮਹਿੰਗਾਈ ਦੇ ਬੋਝ ਹੇਠ ਦੱਬਿਆ ਗਿਆ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ 'ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਜਾਖੜ ਸਾਹਿਬ ਆਖਰ...
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਦੇਸ਼ ਦੀ ਜਨਤਾ ਅਤੇ ਕਿਸਾਨਾਂ ਨੂੰ ਨਹੀਂ ਦਿੱਤੀ ਕੋਈ ਰਾਹਤ, ਸਿਰਫ ਆਪਣੇ ਪੂੰਜੀਪਤੀ ਦੋਸਤਾਂ ਦੀ ਭਰੀਆਂ ਤਿਜੌਰੀਆਂ: ਧਾਲੀਵਾਲ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਦੇਸ਼ ਦੀ ਜਨਤਾ ਅਤੇ ਕਿਸਾਨਾਂ ਨੂੰ ਨਹੀਂ ਦਿੱਤੀ ਕੋਈ ਰਾਹਤ, ਸਿਰਫ ਆਪਣੇ ਪੂੰਜੀਪਤੀ ਦੋਸਤਾਂ ਦੀ ਭਰੀਆਂ ਤਿਜੌਰੀਆਂ: ਧਾਲੀਵਾਲ

Hot News, Punjab Politics
ਚੰਡੀਗੜ੍ਹ 21 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਦੇਸ਼ ਦੀ ਜਨਤਾ, ਪੰਜਾਬ ਅਤੇ ਵਿਸ਼ੇਸ਼ ਤੌਰ 'ਤੇ ਦੇਸ਼ ਦੇ ਅੰਨਦਾਤਾ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥੋਂ ਬੇਰਹਿਮੀ ਨਾਲ ਲੁੱਟਵਾਉਣ ਦਾ ਦੋਸ਼ ਲਾਇਆ ਹੈ। ਇੱਕ ਬਿਆਨ ਵਿੱਚ ਧਾਲੀਵਾਲ ਨੇ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰ ਸਰਕਾਰ ਪੂਰੀ ਤਰ੍ਹਾਂ 'ਐਂਟੀ-ਇੰਡੀਆ', 'ਐਂਟੀ-ਕਿਸਾਨ' ਅਤੇ 'ਐਂਟੀ-ਪੰਜਾਬ' ਹੋ ਚੁੱਕੀ ਹੈ, ਜਿਸ ਦਾ ਇੱਕੋ-ਇੱਕ ਮਕਸਦ ਆਮ ਜਨਤਾ ਦੀਆਂ ਜੇਬਾਂ ਕੱਟ ਕੇ ਆਪਣੇ ਪੂੰਜੀਪਤੀ ਮਿੱਤਰਾਂ ਦੇ ਘਰ ਭਰਨਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਜਦੋਂ ਪੂਰੀ ਦੁਨੀਆ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਬੇਹੱਦ ਘੱਟ ਸਨ, ਉਦੋਂ ਮੋਦੀ ਸਰਕਾਰ ਨੇ ਉਸ ਕਟੌਤੀ ਦਾ ਫਾਇਦਾ ਦੇਸ਼ ਦੀ ਜਨਤਾ ਜਾਂ ਕਿਸਾਨਾਂ ਨੂੰ ਦੇਣ ਦੀ ਬਜਾਏ ਇੰਡੀਅਨ ਆਇਲ, ਭਾਰਤ ਪੈਟਰੋਲੀਅਮ, ਹਿੰਦੁਸਤਾਨ ਪੈਟਰੋਲੀਅਮ ਅਤੇ ਓਐੱਨਜੀਸੀ ਵਰਗੀਆਂ ਵੱਡੀਆਂ ਤੇਲ ਕੰਪਨੀਆਂ ਨੂੰ ਟ੍ਰਾਂਸਫਰ ਕਰ ਦਿੱਤਾ। ਇਨ੍ਹਾਂ ਕੰਪਨੀਆਂ ਨੂੰ ਸਿੱਧੇ ਤੌਰ 'ਤ...
ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਗਲੀ / ਰਸਤੇ ‘ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਗਲੀ / ਰਸਤੇ ‘ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ

Hot News, Punjab Politics
ਚੰਡੀਗੜ੍ਹ, 21 ਮਈ- ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਸ ਵੇਲੇ ਵੱਡੀ ਸਿਆਸੀ ਅਤੇ ਕਾਨੂੰਨੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗ੍ਰਾਮ ਪੰਚਾਇਤ ਦੀ ਜ਼ਮੀਨ 'ਤੇ ਕਬਜ਼ੇ ਦੇ ਮਾਮਲੇ ਵਿੱਚ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਉਨ੍ਹਾਂ 'ਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾ ਦਿੱਤਾ। ਕਾਨੂੰਨ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਇਸ ਫੈਸਲੇ ਨੇ ਕਾਂਗਰਸ ਵਿਧਾਇਕ ਦੇ ਹੰਕਾਰ ਨੂੰ ਬੇਨਕਾਬ ਕਰ ਦਿੱਤਾ ਹੈ ਅਤੇ ਖੁਦ ਨੂੰ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਦਿਖਾਉਣ ਦੀਆਂ ਉਨ੍ਹਾਂ ਦੀਆਂ ਵਾਰ-ਵਾਰ ਕੀਤੀਆਂ ਕੋਸ਼ਿਸ਼ਾਂ ਦੀ ਹਵਾ ਕੱਢ ਦਿੱਤੀ ਹੈ। ਅਦਾਲਤੀ ਕਾਰਵਾਈ ਅਤੇ ਅਧਿਕਾਰਤ ਰਿਕਾਰਡ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਇਹ ਮਾਮਲਾ ਗ੍ਰਾਮ ਪੰਚਾਇਤ ਰਾਮਗੜ੍ਹ ਦੀ ਜਨਤਕ ਗਲੀ / ਜਨਤਕ ਰਸਤੇ 'ਤੇ ਨਜਾਇਜ਼ ਕਬਜ਼ੇ ਨਾਲ ਸਬੰਧਤ ਸੀ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀਆਂ 'ਤੇ ਲਗਾਤਾਰ ਦੋਸ਼ ਲਗਾਉਣ ਵਾਲੇ ਕਾਂਗਰਸੀ ਆਗੂ ਹੁਣ ਖੁਦ "ਪੰਚਾਇਤੀ ਜ਼ਮੀਨ 'ਤੇ ਬੈਠੇ ਲੈਂ...
ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

Breaking News, Punjab Politics
ਚੰਡੀਗੜ੍ਹ, 21 ਮਈ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਭਰ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ, ਨਗਰ ਕੌਂਸਲਾਂ, ਨਗਰ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਫਲ ਗੱਲਬਾਤ ਤੋਂ ਬਾਅਦ ਆਪਣੀ ਚੱਲ ਰਹੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਵੀਰਵਾਰ ਨੂੰ ਸਫਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰਮਚਾਰੀਆਂ ਦੀ 35 ਮੈਂਬਰੀ ਕਮੇਟੀ ਦੇ ਪੰਜ ਮੈਂਬਰੀ ਵਫ਼ਦ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ, ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਮੇਰੇ ਨਾਲ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਸਾਂਝਾ ਕੀਤਾ ਕਿ ਗੱਲਬਾਤ ਦੌਰਾਨ ਕਈ ਮੰਗਾਂ ਦਾ ਹੱਲ ਕਰ ਲਿਆ ਗਿਆ, ਜਦੋਂ ਕਿ ਕਾਨੂੰਨੀ ਅਤੇ ਚੋਣ ਜ਼ਾਬਤੇ ਨਾਲ ਸਬੰਧਤ ਕੁਝ ਮੁੱਦਿਆਂ 'ਤੇ ਅਗਲੇਰੀ ਪ੍ਰਕਿਰਿਆਤਮਕ ਵਿਚਾਰ ਵਟਾਂਦਰੇ ਦੀ ਲੋੜ ਹੈ। ਸਰਕਾਰ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਸੀ ਸਹਿਮਤੀ ਨਾਲ ਇੱਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ ਜ...
ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

Punjab Politics
ਨਵੀਂ ਦਿੱਲੀ/ਪੰਜਾਬ, 20 ਮਈ ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਕੋਈ ਕਿਰਾਇਆ ਨਹੀਂ ਲੱਗੇਗਾ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਕੋਈ ਦਿੱਕਤ ਨਾ ਆਵੇ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਨੀਟ ਪ੍ਰੀਖਿਆਰਥੀਆਂ ਦਾ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ 20, 21 ਅਤੇ 22 ਜੂਨ ਤੱਕ ਕੋਈ ਕਿਰਾਇਆ ਨਹੀਂ ਲੱਗੇਗਾ। ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਸਾਰੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ। ਭਗਵੰਤ ਸਿੰਘ ਮਾਨ ਨੇ ਐਕਸ 'ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਈ ਗਰੀਬ ਬੱਚੇ ਨੀਟ ਦੀ ਪ੍ਰੀਖਿਆ ਦਿੰਦੇ ਹਨ। ਉਨ੍ਹਾਂ ਕੋਲ ਸੈਂਟਰ ਜਾਣ ਲਈ ਕਿਰਾਏ ਦੇ ਪੈਸੇ ਵੀ ਨਹੀਂ ਹੁੰਦੇ।...
ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

Hot News, Punjab Politics
ਚੰਡੀਗੜ੍ਹ, 20 ਮਈ- ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਦੀਪ ਲੁੱਧੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਸੰਦੀਪ ਲੁੱਧੜ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਜੀ ਨੇ ਅੱਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ। ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ 'ਰੰਗਲਾ ਪੰਜਾਬ' ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ...
ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

Punjab Politics
ਚੰਡੀਗੜ੍ਹ; 19 ਮਈ 2026: ਦਹਾਕਿਆਂ ਦੀ ਉਡੀਕ ਮਗਰੋਂ, ਪੰਜਾਬ ਦੇ ਕੰਢੀ ਇਲਾਕੇ ਦੇ ਖੇਤਾਂ ਤੱਕ ਅਖੀਰ ਨਹਿਰੀ ਪਾਣੀ ਪਹੁੰਚ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਇਸ ਖੇਤਰ ਦੀ ਨੁਹਾਰ ਬਦਲ ਰਹੀ ਹੈ ਜੋ ਲੰਮੇ ਸਮੇਂ ਤੋਂ ਪਾਣੀ ਦੀ ਕਿੱਲਤ ਅਤੇ ਗ਼ੈਰਯਕੀਨੀ ਖੇਤੀਬਾੜੀ ਨਾਲ ਜੂਝ ਰਿਹਾ ਸੀ। ਬਿਸਤ ਦੋਆਬ ਨਹਿਰ ਨਾਲ ਜੁੜਿਆ ਇਹ ਪ੍ਰੋਜੈਕਟ ਉਨ੍ਹਾਂ ਇਲਾਕਿਆਂ ਨੂੰ ਨਹਿਰੀ ਸਿੰਚਾਈ ਦੀ ਯਕੀਨਨ ਸਹੂਲਤ ਦੇ ਰਿਹਾ ਹੈ ਜੋ ਪਿਛਲੇ ਤਿੰਨ ਦਹਾਕਿਆਂ ਤੋਂ ਇਸ ਦੀ ਪਹੁੰਚ ਵਿਚ ਨਹੀਂ ਸਨ। ਪੀੜ੍ਹੀਆਂ ਤੋਂ ਇਸ ਨੀਮ-ਪਹਾੜੀ ਇਲਾਕੇ ਦੇ ਕਿਸਾਨ ਗ਼ੈਰਯਕੀਨੀ ਮੀਂਹ ਅਤੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਵਾਲੇ ਜ਼ਮੀਨੀ ਪਾਣੀ ’ਤੇ ਨਿਰਭਰ ਸਨ। ਪਥਰੀਲੀ ਮਿੱਟੀ ਅਤੇ ਉੱਚੀ-ਨੀਵੀਂ ਜ਼ਮੀਨ ਕਾਰਨ ਟਿਊਬਵੈੱਲ ਰਾਹੀਂ ਸਿੰਚਾਈ ਲਾਹੇਵੰਦ ਨਾ ਹੋਣ ਕਾਰਨ ਲਗਭਗ ਨਾ-ਮੁਮਕਿਨ ਹੀ ਸੀ, ਜਿਸ ਕਰਕੇ ਜ਼ਮੀਨ ਦਾ ਵੱਡਾ ਹਿੱਸਾ ਸੋਕੇ ਦੀ ਮਾਰ ਹੇਠ ਆਉਣ ਕਾਰਨ ਫ਼ਸਲਾਂ ਮਰ ਜਾਂਦੀਆਂ ਸਨ। ਅੱਜ ਉਸ ਗ਼ੈਰਯਕੀਨੀ ਦੀ ਥਾਂ ਸਥਿਰਤਾ ਨੇ ਲੈ ਲਈ ਹੈ ਕਿਉਂਕਿ ਦਹਾਕਿਆਂ ਵਿੱਚ ਪਹਿਲੀ ਵਾਰ ਬਲ...
ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

Hot News, Punjab Politics
ਚੰਡੀਗੜ੍ਹ, 19 ਮਈ-ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ 'ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026' ਨੂੰ ਜਨਤਾ ਅਤੇ ਸਿਆਸੀ ਹਲਕਿਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਮੰਗਲਵਾਰ ਨੂੰ ਸ਼ਿਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਪ੍ਰਮੁੱਖ ਆਗੂ ਅਤੇ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ 'ਤੇ ਸਿਰਫ਼ ਸਿਆਸਤ ਕੀਤੀ ਅਤੇ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕੀਤਾ। ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਸ ਬਿੱਲ ਨੂੰ ਲਿਆ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਮਨ ਵਿੱਚ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ। ਇਸ ਸਖ਼ਤ ਕਾਨੂ...