ਨਸ਼ੇ ਦਾ ਸੌਦਾਗਰਾਂ ਨੂੰ ਵਿਦੇਸ਼ਾਂ ਤੋਂ ਲਿਆ ਕੇ ਕਰਾਂਗੇ ਕਾਰਵਾਈ : ਚੀਮਾ
ਤਰਨਤਾਰਨ, 5 ਮਾਰਚ : ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਵੱਡੀ ਪੁਲਾਂਘ ਪੁੱਟਦਿਆਂ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਇਹ ਵਚਨਬੱਧਤਾ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਰਨਤਾਰਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਜ਼ਿਲ੍ਹੇ ਦੇ ਲੋਕ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਪ੍ਰਗਟਾਈ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਜਿਲ੍ਹੇ ਦੇ ਸਿਵਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਵਿਦਿਅਕ ਮੁਕਾਬਲਿਆਂ, ਖੇਡਾਂ, ਸੱਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਾਲ...








