Sunday, April 14Malwa News
Shadow

State News

ਪੰਜਾਬ ਵਿਚ ਹੁਣ ਲੱਗੇਗਾ ਪ੍ਰਾਪਰਟੀ ਟੈਕਸ ਉੱਪਰ ਜ਼ੁਰਮਾਨਾਂ ਵੀ ਤੇ ਵਿਆਜ਼ ਵੀ

ਪੰਜਾਬ ਵਿਚ ਹੁਣ ਲੱਗੇਗਾ ਪ੍ਰਾਪਰਟੀ ਟੈਕਸ ਉੱਪਰ ਜ਼ੁਰਮਾਨਾਂ ਵੀ ਤੇ ਵਿਆਜ਼ ਵੀ

Hot News, State News
ਚੰਡੀਗੜ੍ਹ : ਪੰਜਾਬ ਵਿਚ ਜਿਨ੍ਹਾਂ ਨੇ ਅਜੇ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ, ਉਨ੍ਹਾਂ ਲਈ ਬੁਰੀ ਖਬਰ ਇਹ ਹੈ ਕਿ ਹੁਣ ਉਨ੍ਹਾਂ ਨੂੰ ਪ੍ਰਾਪਰਟੀ ਟੈਕਸ ਉੱਪਰ 18 ਪ੍ਰਤੀਸ਼ਤ ਵਿਆਜ ਅਤੇ 20 ਪ੍ਰਤੀਸ਼ਤ ਜੁਰਮਾਨਾਂ ਵੀ ਦੇਣਾ ਪਵੇਗਾ। ਸਰਕਾਰ ਵਲੋਂ ਬਿਨਾਂ ਵਿਆਜ ਅਤੇ ਬਿਨਾਂ ਜੁਰਮਾਨੇ ਦੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ 31 ਮਾਰਚ 2024 ਸੀ। ਹੁਣ ਆਖਰੀ ਤਰੀਕ ਲੰਘ ਜਾਣ ਕਾਰਨ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ 'ਤੇ 18 ਪ੍ਰਤੀਸ਼ਤ ਵਿਆਜ ਅਤੇ 20 ਪ੍ਰਤੀਸ਼ਤ ਜੁਰਮਾਨਾਂ ਲੱਗੇਗਾ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ ਸਤੰਬਰ ਮਹੀਨੇ ਵਿਚ ਵੰਨ ਟਾਈਮ ਸੈਟਲਮੈਂਟ ਪਾਲਿਸੀ ਜਾਰੀ ਕੀਤੀ ਗਈ ਸੀ। ਇਸ ਪਾਲਿਸੀ ਅਧੀਨ ਸਤੰਬਰ ਤੱਕ ਬਿਨਾਂ ਕਿਸੇ ਵਿਆਜ ਜਾਂ ਜੁਰਮਾਨੇ ਦੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾ ਸਕਦਾ ਸੀ। ਸਰਕਾਰ ਵਲੋਂ ਬਾਅਦ ਵਿਚ ਇਹ ਛੋਟ ਸਤੰਬਰ ਤੋਂ ਵਧਾ ਕੇ ਦਸੰਬਰ ਤੱਕ ਕਰ ਦਿੱਤੀ ਗਈ ਸੀ। ਦਸੰਬਰ ਤੋਂ ਬਾਅਦ ਫੇਰ ਇਹ ਛੋਟ ਵਧਾ ਕੇ 31 ਮਾਰਚ ਤੱਕ ਕਰ ਦਿੱਤੀ ਗਈ ਸੀ। ਪਰ ਹੁਣ ਸਰਕਾਰ ਨੇ ਛੋਟ ਦੀ ਮਿਤੀ ਹੋਰ ਵਧਾਉਣ ਦਾ ਕੋਈ ਫੈਸਲਾ ਨਹੀਂ ਕੀਤਾ। ਹੁਣ ਪੰਜਾਬ ਵਿਚ...
ਡਾ. ਅੰਬੇਡਕਰ ਇੰਸਟੀਚਿਊਟ ਨੂੰ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ.

ਡਾ. ਅੰਬੇਡਕਰ ਇੰਸਟੀਚਿਊਟ ਨੂੰ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ.

Developing Punjab, State News
ਚੰਡੀਗੜ੍ਹ/ਮੋਹਾਲੀ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ 6 ਬੈਡਿਡ ਮੈਡੀਕਲ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਸ਼ੁਰੂ ਕਰਨ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ  ਨੇ ਦਿੱਤੀ। ਸਿਹਤ ਮੰਤਰੀ ਏਮਜ਼ ਮੋਹਾਲੀ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਦੇ ਨਾਲ ਆਈ.ਸੀ.ਯੂ. ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ, ਜਿਸਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾਣ ਦੀ ਸੰਭਾਵਨਾ ਹੈ। ਬਲਬੀਰ ਸਿੰਘ ਨੇ ਕਿਹਾ ਕਿ ਇਹ ਆਈ.ਸੀ.ਯੂ. ਸਹੂਲਤ ਵੈਂਟੀਲੇਟਰ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ ਨੂੰ ਮਾਮੂਲੀ ਦਰਾਂ ’ਤੇ ਸੁਚੱਜੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ,“ਆਈ...