Sunday, October 4Malwa News
Shadow

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਖੇਡ ਮੈਦਾਨ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਸੰਗਰੂਰ, 4 ਅਕਤੂਬਰ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੰਗਰੂਰ ਵਿਖੇ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਖਿਡਾਰੀਆਂ ਦਾ ਉਤਸ਼ਾਹ ਵਧਾਇਆ। ਉਨ੍ਹਾਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।

ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਵੱਡਾ ਮੰਚ ਪ੍ਰਦਾਨ ਕਰ ਰਹੀਆਂ ਹਨ।

ਉਨ੍ਹਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡ ਮੈਦਾਨ ਵਿੱਚ ਕੀਤੀ ਮਿਹਨਤ ਅਤੇ ਲਗਨ ਹੀ ਖਿਡਾਰੀਆਂ ਨੂੰ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਸਾਰੇ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।