
ਚੰਡੀਗੜ੍ਹ, 27 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੰਮ੍ਰਿਤਸਰ ਵਿਚ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਦੀ ਬੇਅਦਬੀ ਕਰਨ ਦੀ ਘਟਨਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਇਸ ਘਿਨਾਉਣੇ ਅਪਰਾਧ ਲਈ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਪੁਲੀਸ ਵਲੋਂ ਇਸ ਘਟਨਾਂ ਪਿਛਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਲਈ ਗ੍ਰਿਫਤਾਰ ਕੀਤੇ ਗਏ ਵਿਅਕਤੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੁੱਝ ਪੰਜਾਬ ਵਿਰੋਧੀ ਸ਼ਕਤੀਆਂ ਪੰਜਾਬ ਵਿਚ ਹਿੰਸਾ ਫੈਲਾਉਣ ਦੀ ਤਾਕ ਵਿਚ ਰਹਿੰਦੀਆਂ ਹਨ, ਪਰ ਉਨ੍ਹਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।