Friday, March 13Malwa News
Shadow

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਸਿੰਚਾਈ ਅਤੇ ਜਲ੍ਹ ਸਰੋਤ ਵਿਭਾਗ ਦੇ ਕੰਮਾਂ ਦੀ ਸਮੀਖਿਆ

ਚੰਡੀਗੜ੍ਹ, 13 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੰਚਾਈ ਵਿਭਾਗ ਦੇ ਕੰਮਾਂ ਵਿੱਚ ਬਿਨ੍ਹਾ ਉਚਿਤ ਕਾਰਨ ਦੇ ਨਿਰਧਾਰਿਤ ਕੰਮਾਂ ਦੇ ਖਰਚ ਵਿੱਚ ਵਾਧਾ ਨਹੀਂ ਹੋਣਾ ਚਾਹੀਦਾ ਹੈ। ਨਾਲ ਹੀ ਕੰਮਾਂ ਦੀ ਗੁਣਵੱਤਾ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

          ਮੁੱਖ ਮੰਤਰੀ ਸ਼ੁਕਰਵਾਰ ਨੂੰ ਸਿੰਚਾਈ ਅਤੇ ਜਲ੍ਹ ਸਰੋਤ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰ ਰਹੇ ਸਨ। ਇਸ ਮੌਕੇ ‘ਤੇ ਸਿੰਚਾਈ ਅਤੇ ਜਲ੍ਹ ਸਰੋਤ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਵੀ ਮੌਜੂਦ ਸੀ।

          ਮੁੱਖ ਮੰਤਰੀ ਨੇ ਹਮੀਦਾ ਹੇਡ ਤੋਂ ਪਿਚੋਲਿਆ ਹੈਡ ਤੱਕ ਸੰਵਰਧਨ ਨਹਿਰ ਦੇ ਮੁੜ ਨਿਰਮਾਣ ਕੰਮ ਦੀ ਸਮੀਖਿਆ ਕੀਤੀ ਅਤੇ ਨਿਰਧਾਰਿਤ ਸਮੇਂ ਵਿੱਚ ਕੰਮ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸੀ ਤਰ੍ਹਾ, ਵੇਸਟਰਨ ਯਮੁਨਾ ਕੈਨਾਲ ‘ਤੇ ਰੇਲਵੇ ਬ੍ਰਿਜ ਦੇ ਨਿਰਮਾਣ ਕੰਮ ਨੂੰ ਲੈ ਕੇ ਵੀ ਨਿਰਦੇਸ਼ ਦਿੱਤੇ ਕਿ ਕੰਮ ਦੀ ਗੁਣਵੱਤਾ ਵਿੱਚ ਕਿਸੇ ਤਰ੍ਹਾ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ ਹੈ।

          ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰੇਕ ਕੰਮ ਨਿਰਧਾਰਿਤ ਰਕਮ ਵਿੱਚ ਨਿਰਧਾਰਿਤ ਸਮੇਂ ਵਿੱਚ ਪੂਰਾ ਹੋ ਜਾਣਾ ਚਾਹੀਦਾ ਹੈ। ਜੇਕਰ ਕਿਸੇ ਕੰਮ ਵਿੱਚ ਠੇਕੇਦਾਰ ਦੀ ਗਲਤੀ ਨਾਲ ਕੰਮ ਦੀ ਕੀਮਤ ਵਿੱਚ ਏਨਹਾਂਸਮੈਂਟ ਆਉਂਦੀ ਹੈ ਤਾਂ ਉਸ ਨੂੰ ਬਲੈਕ ਲਿਸਟ ਕਰਨ। ਜੇਕਰ ਕਿਸੇ ਅਧਿਕਾਰੀ ਦੀ ਗਲਤੀ ਨਾਲ ਪ੍ਰੋਜੈਕਟ ਦੀ ਕੀਮਤ ਵਿੱਚ ਵਾਧਾ ਹੁੰਦਾ ਹੈ ਤਾਂ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਣੀ ਚਾਹਦੀ ਹੈ। ਉਨ੍ਹਾਂ ਨੇ ਕਿਹਾ ਕਿ ਜਨਤਾ ਦੇ ਪੈਸੇ ਦੀ ਬਰਬਾਦੀ ਕਿਸੇ ਵੀ ਕੀਮਤ ‘ਤੇ ਨਹੀਂ ਹੋਣ ਦਿੱਤੀ ਜਾਵੇਗੀ।

          ਇਸ ਮੋਕੇ ‘ਤੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ, ਸਿੰਚਾਈ ਅਤੇ ਜਲ੍ਹ ਸੰਸਾਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਇੰਜੀਨੀਅਰ -ਇਨ-ਚੀਫ ਡਾ. ਸਤਬੀਰ ਕਾਦਿਆਨ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।