Thursday, October 29Malwa News
Shadow

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 28 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਦੋ ਰੋਜ਼ਾ ਗੁਜਰਾਤ ਦੌਰੇ ਦੌਰਾਨ ਬੁੱਧਵਾਰ ਨੂੰ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੂਪੇਂਦਰ ਪਟੇਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਮੁੱਖ ਮੰਤਰੀਆਂ ਦਰਮਿਆਨ ਹਰਿਆਣਾ ਅਤੇ ਗੁਜਰਾਤ ਵਿਚਕਾਰ ਆਪਸੀ ਤਾਲਮੇਲ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਸਮੇਤ ਵੱਖ-ਵੱਖ ਵਿਸ਼ਿਆਂ ’ਤੇ ਚਰਚਾ ਹੋਈ।

ਮੁਲਾਕਾਤ ਦੌਰਾਨ ਦੋਵਾਂ ਸੂਬਿਆਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ, ਇੱਕ-ਦੂਜੇ ਦੇ ਤਜਰਬਿਆਂ ਤੋਂ ਸਿੱਖਣ ਅਤੇ ਵਿਕਾਸ ਨਾਲ ਜੁੜੇ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਹਰਿਆਣਾ ਦੇ ਕੈਬਨਿਟ ਮੰਤਰੀ ਰਾਓ ਨਰਬੀਰ ਸਿੰਘ ਵੀ ਹਾਜ਼ਰ ਰਹੇ।