
ਫਰੀਦਕੋਟ, 23 ਜਨਵਰੀ : ਜਿਲਾ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਚਾਈਨਾ ਡੋਰ ਵੇਚਣ ਅਤੇ ਖਰੀਦਣ ‘ਤੇ ਪਾਬੰਦੀ ਲਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਜੇ ਕੋਈ ਵੀ ਦੁਕਾਨਦਾਰ ਚਾਈਨਾ ਡੋਰ ਵੇਚਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਨੂੰ ਪੰਜਾ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਦਾ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿਲਾ ਫਰੀਦਕੋਟ ਵਿਚ ਕਿਸੇ ਨੂੰ ਵੀ ਚਾਈਨਾ ਡੋਰ ਵੇਚਣ ਅਤੇ ਖਰੀਦਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।