ਡੇਰਾ ਬਾਬਾ ਨਾਨਕ, 17 ਨਵੰਬਰ : ਪੰਜਾਬ ਵਿਚ ਹੋ ਰਹੀਆਂ ਜ਼ਿਮਨੀ ਚੋਣਾ ਲਈ ਅੰਕੁਰ ਨਰੂਲਾ ਮਨਿਸਟਰੀ ਚਰਚ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ।
ਇਸ ਚਰਚ ਦੇ ਬੁਲਾਰੇ ਜਤਿੰਦਰ ਮਸੀਹ ਗੌਰਵ ਨੇ ਐਲਾਨ ਕੀਤਾ ਕਿ ਮਸੀਹ ਸਮਾਜ ਇਨ੍ਹਾਂ ਚੋਣਾ ਵਿਚ ਖੁੱਲ੍ਹ ਕੇ ਆਮ ਆਦਮੀ ਪਾਰਟੀ ਦੀ ਹਮਾਇਤ ਕਰੇਗਾ। ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਠੇਠਰਕੇ ਵਿਚ ਨਵੇਂ ਚਰਚ ਦਾ ਉਦਘਾਟਨ ਵੀ ਕੀਤਾ ਗਿਆ। ਉਦਘਾਟਨੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਮਸੀਹ ਭਾਈਚਾਰੇ ਦੇ ਲੋਕ ਸ਼ਾਮਲ ਹੋਏ। ਇਸ ਮੌਕੇ ਆਪ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਤੋਂ ਇਲਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਆਪ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਤੋਂ ਇਲਾਵਾ ਹੋਰ ਵੀ ਸੀਨੀਅਰ ਆਗੂ ਸ਼ਾਮਲ ਹੋਏ।