Saturday, March 22Malwa News
Shadow

ਜਨਤਾ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੀਆਂ ਹਦਾਇਤਾਂ

ਫਰੀਦਕੋਟ, 12 ਮਾਰਚ : ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸ਼੍ਰੀ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਦਾਖਲ ਮਰੀਜਾਂ ਦਾ ਹਾਲ ਚਾਲ ਵੀ ਪੁੱਛਿਆ ਅਤੇ ਮਰੀਜਾਂ ਨੂੰ ਮਿਲਦੀਆਂ ਸਹੂਲਤਾਂ ਦਾ ਜਾਇਜਾ ਲਿਆ। ਹਸਪਤਾਲ ਦਾ ਦੌਰਾ ਕਰਨ ਉਪਰੰਤ ਉਨ੍ਹਾਂ ਵੱਲੋਂ ਸਿਵਲ ਸਰਜਨ ਦਫਤਰ ਵਿਖੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਅਤੇ ਹਾਜਰ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਜਿਲ੍ਹੇ ਵਿੱਚ ਚੱਲਦੇ ਨਸ਼ਾ ਛੁਡਾਊ ਕੇਂਦਰਾਂ, ਆਯੂਸ਼ਮਾਨ ਆਰੋਗਿਆ ਕੇਂਦਰਾਂ, ਜੱਚਾ ਬੱਚਾ ਸੇਵਾਵਾਂ ਅਤੇ ਹੋਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਬਾਰੇ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਕਾਰਡ ਬਣਵਾਏ ਜਾਣ ਅਤੇ ਆਭਾ ਆਈਡੀ ਬਣਾਈਆਂ ਜਾਣ। ਉਨ੍ਹਾਂ ਆਖਿਆ ਕਿ ਮਰੀਜਾਂ ਨੂੰ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮਿਲਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪੁਰਜੋਰ ਕੋਸ਼ਿਸ਼ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮੁਫਤ ਅਤੇ ਮਿਆਰੀ ਇਲਾਜ ਦੀਆਂ ਸੇਵਾਵਾਂ ਮਿਲਣ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਸ ਸਬੰਧੀ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਵੇ। ਜਿਲ੍ਹੇ ਵਿੱਚ ਚੱਲਦੇ ਨਸ਼ਾ ਛੁਡਾਊ ਕੇਂਦਰਾਂ, ਓਟ ਸੈਂਟਰਾਂ ਤੇ ਰਜਿਸਟਰ ਨਸ਼ੇ ਤੋਂ ਪੀੜਤ ਮਰੀਜਾਂ ਨੂੰ ਦਵਾਈ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ ਅਤੇ ਦਾਖਲ ਮਰੀਜਾਂ ਨੂੰ ਵੀ ਵਧੀਆ ਇਲਾਜ ਅਤੇਕੌਂਸਲਿੰਗ ਸੇਵਾਵਾਂ ਦਿੱਤੀਆਂ ਜਾਣ।

 ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਵੱਲੋਂ ਜਿਲ੍ਹੇ ਵਿੱਚ ਚੱਲਦੇ ਸਿਹਤ ਪ੍ਰੋਗਰਾਮਾਂ ਬਾਰੇ ਉਨ੍ਹਾਂ ਵਿਸਥਾਰ ਪੂਰਵਕ ਜਾਣੂ ਕਰਵਾਇਆ ਗਿਆ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਿਵੇਕ ਰਾਜੌਰਾ, ਸੀਨੀਅਰ ਮੈਡੀਕਲ ਅਫਸਰ ਫਰੀਦਕੋਟ ਡਾ. ਪਰਮਜੀਤ ਬਰਾੜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਜਿਲ੍ਹਾ ਟੀਕਾਕਰਣ ਅਫਸਰ ਡਾ. ਸਰਵਦੀਪ ਰੋਮਾਣਾ, ਡਰੱਗ ਇੰਸਪੈਕਟਰ ਹਰਜਿੰਦਰ ਸਿੰਘ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਲਖਵਿੰਦਰ ਕੈਂਥ ਆਦਿ ਵੀ ਹਾਜਰ ਸਨ।

Basmati Rice Advertisment