
ਮੋਗਾ, 31 ਮਈ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਮੋਗਾ ਪਰਦੀਪ ਕੁਮਾਰ ਮੋਹਿੰਦਰਾ ਦੀ ਅਗਵਾਈ ਵਿਚ ਜਿਲਾ ਮੋਗਾ ਵਿਖੇ ਇਸ ਸਾਲ ਦਾ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ ਇਸ ਮੌਕੇ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਲੋਕਾ ਨੂੰ ਤੰਬਾਕੂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।”ਇਸ ਮੌਕੇ ਉਨਾਂ ਕਿਹਾ ਕਿ ਅੱਜ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ “ਤੰਬਾਕੂ ਦੀ ਵਰਤੋਂ ਤੇ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਅਤੇ ਕੋਟਪਾ ਐਕਟ ਨੂੰ ਇੰਨ ਬਿੰਨ ਲਾਗੂ ਕਰਨ ਲਈ ਗਤਿਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਐੱਸ ਐਮ ਓ ਡਾਕਟਰ ਗਗਨਦੀਪ ਸਿੰਘ ਸਿੱਧੂ ਮੋਗਾ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਰਤੋਂ ਤੇ ਰੋਕ ਲਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ। ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਵਿਸ਼ਵ ਤੰਬਾਕੂ ਰਹਿਤ ਦਿਵਸ ਨੂੰ ਸਮਰਪਿਤ ਜਿਸ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਬਾਰੇ ਵਿਸ਼ੇਸ਼ ਜਨਤਕ ਸਥਾਨ, ਹੋਟਲ, ਰੈਸਟੋਰੈਂਟ ਅਤੇ ਤੰਬਾਕੂ ਦੇ ਵਿਕਰੀ ਵਾਲੇ ਸਥਾਨਾਂ ਤੇ ਜਾਗਰੂਕਤਾ ਲੀਆਦੀ ਜਾਵੇਗੀ। ਇਸ ਮੌਕੇ ਡਾਕਟਰ ਚਰਨਪ੍ਰੀਤ ਸਿੰਘ ਮਾਨਸਿਕ ਰੋਗਾਂ ਦੇ ਮਾਹਿਰ ਸਿਵਿਲ ਹਸਪਤਾਲ਼ ਮੋਗਾ ਨੇ ਕਿਹਾ ਕਿ ਤੰਬਾਕੂ ਤੋਂ ਹਮੇਸ਼ਾ ਦੂਰ ਰਹੋ ਇਹ ਤੁਹਾਡੀ ਸਮਾਜਿਕ ਅਤੇ ਆਰਥਿਕ ਮਾਨਸਿਕ ਸਿਹਤ ਦਾ ਨੁਕਸਾਨ ਕਰਦਾ ਹੈ ਅਤੇ ਮੌਤ ਦੇ ਮੂੰਹ ਵੱਲ ਲੈ ਕੇ ਜਾਂਦਾ ਹੈ ਇਸ ਲਈ ਤੰਬਾਕੂ ਤੋਂ ਹਮੇਸ਼ਾ ਪਰਹੇਜ ਕਰੋ। ਕੌਂਸਲਰ ਪੂਜਾ ਰਿਸ਼ੀ ਪੋਸਟ ਸੈਂਟਰ ਸਿਵਲ ਹਸਪਤਾਲ ਮੋਗਾ, ਸੁਖਬੀਰ ਕੌਰ ਸਟਾਫ ਨਰਸ, ਗਗਨਦੀਪ ਕੌਰ ਅਤੇ ਹੋਰ ਸਟਾਫ ਵੀ ਹਾਜ਼ਿਰ ਸਨ।