Wednesday, February 19Malwa News
Shadow

ਮਹਿੰਗਾਈ ਭੱਤੇ ਵਿੱਚ 4 ਫੀਸਦ ਵਾਧੇ ਦਾ ਐਲਾਨ

ਚੰਡੀਗੜ੍ਹ, 30 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ 6.50 ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਵਿੱਚ  4 ਫੀਸਦ ਵਾਧੇ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ 1 ਨਵੰਬਰ 2024 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 4 ਫੀਸਦ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ ਹੁਣ 38 ਫੀਸਦੀ ਤੋਂ ਵਧ ਕੇ 42 ਫੀਸਦ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Basmati Rice Advertisment