ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਚ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੀ ਸਥਾਪਨਾ ਕਰਨ ਲਈ ਮੀਟਿੰਗ ਕੀਤੀ। ਉਨ੍ਹਾਂ ਨੇ ਆਪਣੇ ਦਫਤਰ ਵਿਚ ਵੀ ਐਸ ਐਸ ਐਲ ਦੇ ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸਚਿਤ ਜੈਨ ਨਾਲ ਕੀਤੀ ਮੀਟਿੰਗ ਵਿਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਿਵੇਸ਼ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ 5 ਲੱਖ ਟਨ ਦੀ ਸਮਰੱਥਾ ਵਾਲੇ ਇਸ ਪ੍ਰੋਜੈਕਟ ‘ਤੇ 1750 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਦੀ ਸਥਾਪਨਾ ਲਈ ਜਵਾਪ ਦੀ ਕੰਪਨੀ ‘ਏਚੀ ਸਟੀਲ ਕਾਰਪੋਰੇਸ਼ਨ’ ਵਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਨਾਲ ਪੰਜਾਬ ਦੇ 1500 ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਦੇ ਯਤਨਾਂ ਨਾਲ ਹੁਣ ਤੱਕ ਪੰਜਾਬ ਵਿਚ 86 ਹਜਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਚੁੱਕਾ ਹੈ।