
ਲੁਧਿਆਣਾ 19 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਚੋਣ ਪੈਂਫਲੇਟ ਜਾਰੀ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਵਫ਼ਾਦਾਰੀਆਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਭਵਿੱਖ ਅਤੇ ਆਪਣੇ ਪਰਿਵਾਰਾਂ ‘ਤੇ ਪੈਣ ਵਾਲੇ ਪ੍ਰਭਾਵ ਦੇ ਆਧਾਰ ‘ਤੇ ਫੈਸਲਾ ਲੈਣ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਰਵਾਇਤੀ ਪਾਰਟੀਆਂ ਦੀ ਸੱਤਾ ਵਿੱਚ ਵਾਪਸੀ ਨਾਲ ਮੁਫ਼ਤ ਬਿਜਲੀ, ਕਿਸਾਨਾਂ ਲਈ ਨਹਿਰੀ ਪਾਣੀ, ਦਿਨ ਵੇਲੇ ਬਿਜਲੀ ਦੀ ਸਪਲਾਈ, ਬਿਨਾਂ ਰਿਸ਼ਵਤ ਸਰਕਾਰੀ ਨੌਕਰੀਆਂ, ਔਰਤਾਂ ਨੂੰ ਵਿੱਤੀ ਸਹਾਇਤਾ, ਸਿਹਤ ਸੰਭਾਲ, ਸਰਕਾਰੀ ਸਕੂਲਾਂ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਹੋਏ ਸੁਧਾਰ ਖ਼ਤਰੇ ਵਿੱਚ ਪੈ ਜਾਣਗੇ।
ਆਪਣੀ ਸਰਕਾਰ ਵੱਲੋਂ 19 ਟੋਲ ਪਲਾਜ਼ੇ ਬੰਦ ਕਰਨ, ਸੜਕ ਸੁਰੱਖਿਆ ਫੋਰਸ ਰਾਹੀਂ 2,700 ਤੋਂ ਵੱਧ ਜਾਨਾਂ ਬਚਾਉਣ ਅਤੇ ਥਰਮਲ ਪਾਵਰ ਪਲਾਂਟ ਖਰੀਦਣ ਦੇ ਰਿਕਾਰਡ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਦੇ ਲੱਖਾਂ ਵਰਕਰ ਇਸ ਪੈਂਫਲੇਟ ਨੂੰ ਘਰ-ਘਰ ਪਹੁੰਚਾਉਣਗੇ। ਉਨ੍ਹਾਂ ਨੇ ਪੰਜਾਬੀਆਂ ਨੂੰ ਇੱਕ ਵਾਰ ਫਿਰ ਇਮਾਨਦਾਰ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ‘ਆਪ’ ਦੇ ਸੀਨੀਅਰ ਆਗੂ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੂਬਾ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੇਰੀ ਕਲਸੀ ਵੀ ਮੌਜੂਦ ਸਨ।
ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: “ਅੱਜ ਲੁਧਿਆਣਾ ਵਿਖੇ ਪੈਂਫਲੇਟ ਜਾਰੀ ਕਰਦਿਆਂ ਮੈਂ ਲੋਕਾਂ ਨਾਲ ਕੁਝ ਅਹਿਮ ਵਿਚਾਰ ਸਾਂਝੇ ਕੀਤੇ। ਸਾਡੀ ਸਰਕਾਰ ਨੇ 19 ਟੋਲ ਪਲਾਜ਼ੇ ਬੰਦ ਕੀਤੇ, ਐਸਐਸਐਫ ਰਾਹੀਂ 2,700 ਤੋਂ ਵੱਧ ਜਾਨਾਂ ਬਚਾਈਆਂ, ਅਤੇ ਥਰਮਲ ਪਾਵਰ ਪਲਾਂਟ ਖਰੀਦਣ ਵਰਗੇ ਉਪਰਾਲੇ ਕੀਤੇ, ਜਿਨ੍ਹਾਂ ਦਾ ਅਸੀਂ ਆਪਣੀਆਂ ਗਾਰੰਟੀਆਂ ਵਿੱਚ ਵਾਅਦਾ ਵੀ ਨਹੀਂ ਕੀਤਾ ਸੀ। ਪੰਜਾਬ ‘ਤੇ 75 ਸਾਲ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਨੇ ਸੂਬੇ ਨੂੰ ਨਸ਼ੇ ਅਤੇ ਬੇਰੋਜ਼ਗਾਰੀ ਤੋਂ ਬਿਨਾਂ ਕੁਝ ਨਹੀਂ ਦਿੱਤਾ। ਜੇਕਰ ਇਹ ਲੋਕ ਦੁਬਾਰਾ ਸੱਤਾ ਵਿੱਚ ਆਉਂਦੇ ਹਨ, ਤਾਂ ਇਹ ਤੁਹਾਡੀ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਨਹਿਰੀ ਪਾਣੀ ਅਤੇ ਬਿਨਾਂ ਰਿਸ਼ਵਤ ਮਿਲਣ ਵਾਲੀਆਂ ਸਰਕਾਰੀ ਨੌਕਰੀਆਂ ਬੰਦ ਕਰ ਦੇਣਗੇ। ਇਸ ਲਈ ਪਾਰਟੀ ਵੱਲ ਨਾ ਦੇਖੋ; ਆਪਣੇ ਪਰਿਵਾਰ ਦੇ ਸੁਨਹਿਰੀ ਭਵਿੱਖ ਲਈ ਜੋ ਸਭ ਤੋਂ ਚੰਗਾ ਹੈ, ਉਸ ਦੇ ਨਾਲ ਖੜ੍ਹੋ। ਪੰਜਾਬ ਦਾ ਹੁਣ ਇੱਕੋ ਹੀ ਨਾਅਰਾ ਹੈ: ਇੱਕ ਵਾਰ ਫਿਰ ਕੱਟੜ ਇਮਾਨਦਾਰ ਸਰਕਾਰ। ਇਨਕਲਾਬ ਜ਼ਿੰਦਾਬਾਦ।”
ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਹੜੇ ਲੋਕ ਉਨ੍ਹਾਂ ਸਰਕਾਰਾਂ ਦਾ ਹਿੱਸਾ ਸਨ ਜਿਨ੍ਹਾਂ ਦੇ ਰਾਜ ਵਿੱਚ ਨਸ਼ਿਆਂ ਦਾ ਬੋਲਬਾਲਾ ਸੀ, ਉਹ ਹੁਣ ਆਪਣੇ ਆਪ ਨੂੰ ਇਸ ਦਾ ਹੱਲ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਯਾਦ ਹੈ ਅਤੇ ਉਹ ਸਿਆਸੀ ਬਿਆਨਬਾਜ਼ੀ ਅਤੇ ਜ਼ਮੀਨੀ ਪੱਧਰ ‘ਤੇ ਹੋਏ ਅਸਲ ਕੰਮ ਵਿਚਕਾਰ ਫਰਕ ਚੰਗੀ ਤਰ੍ਹਾਂ ਸਮਝਦੇ ਹਨ। ਜਿਹੜੇ ਲੋਕ ਪੰਜਾਬ ਵਿੱਚ ਨਸ਼ਾ ਲੈ ਕੇ ਆਏ, ਉਹ ਹੁਣ ਨਸ਼ਾ ਮੁਕਤੀ ਯਾਤਰਾ ਕੱਢ ਰਹੇ ਹਨ।”
ਭਾਜਪਾ ਦੇ ਸਟੈਂਡ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਪੁੱਛਿਆ, “ਭਾਜਪਾ ਇਹ ਦਾਅਵਾ ਕਿਵੇਂ ਕਰ ਸਕਦੀ ਹੈ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਕਰੇਗੀ, ਜਦੋਂ ਕਿ ਉਹ ਉਸੇ ਪ੍ਰਣਾਲੀ ਦਾ ਹਿੱਸਾ ਸੀ ਜਿਸ ਦੇ ਰਾਜ ਵਿੱਚ ਇਹ ਕੋੜ੍ਹ ਫੈਲਿਆ?” ਭਾਜਪਾ ‘ਤੇ ਹੋਰ ਤਨਜ਼ ਕੱਸਦਿਆਂ ਉਨ੍ਹਾਂ ਗੁਜਰਾਤ ਦੀ ਮੁੰਦਰਾ ਬੰਦਰਗਾਹ ‘ਤੇ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਜ਼ਿਕਰ ਕੀਤਾ ਅਤੇ ਕਿਹਾ, ”ਸਿਆਸੀ ਡਰਾਮੇਬਾਜ਼ੀ ਨਾਲ ਨਸ਼ਿਆਂ ਦੀ ਸਮੱਸਿਆ ਹੱਲ ਨਹੀਂ ਹੋ ਸਕਦੀ। ਭਾਜਪਾ ਨੂੰ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਮੁੰਦਰਾ ਪੋਰਟ ‘ਤੇ ਕੀ ਹੋਇਆ ਸੀ। ਇਹ ਪੰਜਾਬ ‘ਚ ਯਾਤਰਾ ਕੱਢ ਕੇ ਲੋਕਾਂ ਨੂੰ ਸਭ ਕੁਝ ਭੁਲਾਉਣ ਦੀ ਉਮੀਦ ਨਹੀਂ ਕਰ ਸਕਦੀ।”
ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸਮਾਗਮ ਵਿੱਚ ਪਹੁੰਚੇ ਲੋਕਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਤੁਹਾਡੀ ਸ਼ਮੂਲੀਅਤ ਇੱਕ ਰੰਗਲਾ ਪੰਜਾਬ ਦੇਖਣ ਦੀ ਤੁਹਾਡੀ ਇੱਛਾ ਨੂੰ ਦਰਸਾਉਂਦੀ ਹੈ। ਤੁਸੀਂ ਪੰਜਾਬ ਨੂੰ ਫਿਰ ਤੋਂ ‘ਰੰਗਲਾ’ ਬਣਾਉਣ ਦਾ ਇੱਕ ਹੀ ਸੁਪਨਾ ਲੈ ਕੇ ਆਏ ਹੋ। ਸਾਡੇ ਦੁਆਰਾ ਚੁੱਕਿਆ ਗਿਆ ਹਰ ਕਦਮ ਬਦਲਾਅ ਲਿਆਉਂਦਾ ਹੈ ਅਤੇ ਸਾਨੂੰ ਵੱਧ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨ ਦਾ ਭਰੋਸਾ ਦਿੰਦਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਇਹ ਇੱਕ ਸੰਗਠਨਾਤਮਕ ਮੀਟਿੰਗ ਹੈ, ਕੋਈ ਰਵਾਇਤੀ ਸਿਆਸੀ ਰੈਲੀ ਨਹੀਂ। ਆਮ ਆਦਮੀ ਪਾਰਟੀ ਦੇ ਅਨੁਸ਼ਾਸਨ ਨੇ ਸਾਨੂੰ ਜ਼ਮੀਨੀ ਪੱਧਰ ‘ਤੇ ਇੱਕ ਮਜ਼ਬੂਤ ਸੰਗਠਨ ਬਣਾਉਣ ਦੇ ਯੋਗ ਬਣਾਇਆ ਹੈ। ਅਸੀਂ ਹੁਣ ਆਪਣੇ ਕੰਮਾਂ ਨੂੰ ਸਿੱਧਾ ਲੋਕਾਂ ਤੱਕ ਲੈ ਕੇ ਜਾਵਾਂਗੇ ਅਤੇ ਨਾ ਸਿਰਫ਼ ਉਨ੍ਹਾਂ ਗਾਰੰਟੀਆਂ ਬਾਰੇ ਦੱਸਾਂਗੇ ਜੋ ਅਸੀਂ ਪੂਰੀਆਂ ਕੀਤੀਆਂ ਹਨ, ਸਗੋਂ ਉਨ੍ਹਾਂ ਪਹਿਲਕਦਮੀਆਂ ਬਾਰੇ ਵੀ ਦੱਸਾਂਗੇ ਜੋ ਸਾਡੇ ਚੋਣ ਵਾਅਦਿਆਂ ਵਿੱਚ ਸ਼ਾਮਲ ਨਹੀਂ ਸਨ। ਅਸੀਂ ਲੋਕਾਂ ਕੋਲ ਜਾਵਾਂਗੇ ਅਤੇ ਉਨ੍ਹਾਂ ਨੂੰ ਦੱਸਾਂਗੇ ਕਿ ਅਸੀਂ ਕੀ ਕੀਤਾ ਹੈ, ਅਸੀਂ ਗਾਰੰਟੀਆਂ ਤੋਂ ਵਧ ਕੇ ਕੀ ਕੀਤਾ ਹੈ, ਅਤੇ ਫਿਰ ਉਨ੍ਹਾਂ ਨੂੰ ਪੁੱਛਾਂਗੇ ਕਿ ਉਹ ਸਾਡੇ ਤੋਂ ਹੋਰ ਕੀ ਚਾਹੁੰਦੇ ਹਨ।”
ਲੋਕ ਹਿੱਤੂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ 19 ਟੋਲ ਪਲਾਜ਼ੇ ਬੰਦ ਕੀਤੇ ਹਨ, ਜਿਸ ਨਾਲ ਪੰਜਾਬ ਦੇ ਲੋਕਾਂ ਦੇ ਰੋਜ਼ਾਨਾ ਲਗਭਗ 64 ਲੱਖ ਰੁਪਏ ਬਚ ਰਹੇ ਹਨ। ਇਸ ਦੇ ਨਾਲ ਹੀ ਅਸੀਂ ਪੱਕੀਆਂ ਸੜਕਾਂ ਬਣਾਉਣ ਅਤੇ ਸੜਕ ਸੁਰੱਖਿਆ ਨੂੰ ਸੁਧਾਰਨ ‘ਤੇ ਧਿਆਨ ਦਿੱਤਾ ਹੈ।”
ਸੜਕ ਸੁਰੱਖਿਆ ਫੋਰਸ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਪਹਿਲਾਂ ਸਾਲਾਨਾ ਲਗਭਗ 5,400 ਸੜਕ ਹਾਦਸਿਆਂ ਵਿੱਚ ਮੌਤਾਂ ਹੁੰਦੀਆਂ ਸਨ। ਹੁਣ ਇਹ ਮੌਤਾਂ ਘਟ ਕੇ ਲਗਭਗ 2,700 ਰਹਿ ਗਈਆਂ ਹਨ।”
ਐਸਐਸਐਫ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਸੜਕ ਸੁਰੱਖਿਆ ਫੋਰਸ ਦਾ ਗਠਨ ਲੋਕ-ਪੱਖੀ ਬਹੁਤ ਵੱਡਾ ਫੈਸਲਾ ਸੀ। ਇਸ ਫੋਰਸ ਨੂੰ 142 ਟੋਇਟਾ ਹਾਈਲਕਸ ਗੱਡੀਆਂ ਦਿੱਤੀਆਂ ਗਈਆਂ ਹਨ। ਐਸਐਸਐਫ ਦੇ ਜਵਾਨਾਂ ਨੇ ਹਾਦਸੇ ਦੇ ਸ਼ਿਕਾਰ ਲੋਕਾਂ ਦੇ ਕੀਮਤੀ ਸਾਮਾਨ, ਜਿਵੇਂ ਕਿ ਗਹਿਣੇ ਅਤੇ ਨਕਦੀ ਨੂੰ ਵੀ ਸੁਰੱਖਿਅਤ ਰੱਖਣ ਅਤੇ ਵਾਪਸ ਕਰਨ ਵਿੱਚ ਮਦਦ ਕੀਤੀ ਹੈ। ਉਹ ਪੀੜਤਾਂ ਅਤੇ ਉਨ੍ਹਾਂ ਦੇ ਸਾਮਾਨ ਦਾ ਵਿਸਥਾਰਪੂਰਵਕ ਰਿਕਾਰਡ ਰੱਖਦੇ ਹਨ ਤਾਂ ਜੋ ਇਹ ਉਨ੍ਹਾਂ ਦੇ ਪਰਿਵਾਰਾਂ ਨੂੰ ਵਾਪਸ ਕੀਤਾ ਜਾ ਸਕੇ।”
ਕਿਸਾਨ ਮੇਲੇ ਵਿੱਚ ਆਉਣ ਵਾਲੇ ਲੋਕਾਂ ਨੂੰ ਖੇਤੀਬਾੜੀ ਖੇਤਰ ਵਿੱਚ ਹੋ ਰਹੇ ਬਦਲਾਅ ਵੇਖਣ ਦੀ ਅਪੀਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਕਿਸਾਨ ਮੇਲੇ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਪੰਜਾਬ ਦੀ ਖੇਤੀਬਾੜੀ ਵਿੱਚ ਆ ਰਹੇ ਬਦਲਾਅ ਨੂੰ ਧਿਆਨ ਨਾਲ ਦੇਖਣ।”
ਧਰਤੀ ਹੇਠਲੇ ਪਾਣੀ ਦੇ ਘਟਣ ਦੇ ਮੁੱਦੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, ”ਧਰਤੀ ਹੇਠਲੇ ਪਾਣੀ ‘ਤੇ ਜ਼ਿਆਦਾ ਨਿਰਭਰਤਾ ਨੇ ਖੇਤੀ ਨੂੰ ਅਸਥਿਰ ਬਣਾ ਦਿੱਤਾ ਹੈ। ਨਹਿਰੀ ਸਿੰਚਾਈ ਦਾ ਵਿਸਥਾਰ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਮਦਦ ਕਰ ਸਕਦਾ ਹੈ। ਨਹਿਰੀ ਪਾਣੀ ਪੰਜਾਬ ਦੀਆਂ ਫ਼ਸਲਾਂ ਲਈ ਦੇਸੀ ਘਿਓ ਵਰਗਾ ਹੈ। ਜੇਕਰ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਮਿਲੇਗਾ ਤਾਂ ਪੈਦਾਵਾਰ ਵਧੇਗੀ ਅਤੇ ਖੇਤੀ ਲਾਹੇਵੰਦ ਹੋਵੇਗੀ। ਵਿਗਿਆਨੀਆਂ ਅਤੇ ਵਾਤਾਵਰਨ ਮਾਹਰਾਂ ਨੇ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਘਟਣ ਦੇ ਨਤੀਜਿਆਂ ਬਾਰੇ ਚੇਤਾਵਨੀ ਦਿੱਤੀ ਹੈ।”
ਪਿੰਡਾਂ ਤੋਂ ਮਿਲ ਰਹੀਆਂ ਉਤਸ਼ਾਹਜਨਕ ਰਿਪੋਰਟਾਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਹਿਰੀ ਪਾਣੀ ਦੀਆਂ ਪਾਈਪਲਾਈਨਾਂ ਵਿਛਾਏ ਜਾਣ ਤੋਂ ਬਾਅਦ ਸਾਨੂੰ ਪਿੰਡਾਂ ਤੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਸੁਧਰਨ ਦੀਆਂ ਉਤਸ਼ਾਹਜਨਕ ਰਿਪੋਰਟਾਂ ਮਿਲ ਰਹੀਆਂ ਹਨ। ਇਹ ਇੱਕ ਸਕਰਾਤਮਕ ਸੰਕੇਤ ਹੈ।”
ਉਨ੍ਹਾਂ ਅੱਗੇ ਦੱਸਿਆ, “ਪਾਣੀ ਦੀ ਵੰਡ ਲਈ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ। ਇਹ ਦੂਰੀ ਪੰਜਾਬ ਤੋਂ ਵੈਨਕੂਵਰ (ਕੈਨੇਡਾ) ਦੀ ਦੂਰੀ ਦੇ ਬਰਾਬਰ ਹੈ। ਹਜ਼ਾਰਾਂ ਕਿਊਸਿਕ ਨਹਿਰੀ ਪਾਣੀ ਛੱਡਿਆ ਜਾ ਰਿਹਾ ਹੈ, ਅਤੇ ਸਰਕਾਰ ਸੀਚੇਵਾਲ ਮਾਡਲ ਤੋਂ ਪ੍ਰੇਰਿਤ ਹੋ ਕੇ ਪਾਣੀ ਦੀ ਸੰਭਾਲ ਦੇ ਉਪਾਅ ਲਾਗੂ ਕਰ ਰਹੀ ਹੈ।”
ਸਾਲ 2022 ਵਿੱਚ ‘ਆਪ’ ਸਰਕਾਰ ਦੇ ਪਹਿਲੇ ਕੈਬਨਿਟ ਫੈਸਲੇ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “2022 ਵਿੱਚ ‘ਆਪ’ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ 1 ਜੁਲਾਈ, 2022 ਤੋਂ ਯੋਗ ਪਰਿਵਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਫੈਸਲਾ ਕੀਤਾ ਗਿਆ ਸੀ। ਅਸੀਂ ਬਾਅਦ ਵਿੱਚ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਦੀ ਖਰੀਦ ਸਮੇਤ ਪੰਜਾਬ ਦੇ ਬਿਜਲੀ ਢਾਂਚੇ ਨੂੰ ਮਜ਼ਬੂਤ ਕੀਤਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੋਲੇ ਦੀ ਸਪਲਾਈ ਬਾਰੇ ਵੀ ਚਾਨਣਾ ਪਾਇਆ ਅਤੇ ਕਿਹਾ, “ਝਾਰਖੰਡ ਦੀ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਕੀਤੀ ਜਾ ਰਹੀ ਹੈ। ਇਹਨਾਂ ਕਦਮਾਂ ਨਾਲ ਪੰਜਾਬ ਦੀ ਬਿਜਲੀ ਸਥਿਤੀ ਮਜ਼ਬੂਤ ਹੋਈ ਹੈ।”
ਰੋਜ਼ਗਾਰ ਬਾਰੇ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਲਗਭਗ 71,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਰਤੀ ਪੂਰੀ ਪਾਰਦਰਸ਼ਤਾ ਅਤੇ ਯੋਗਤਾ ਦੇ ਆਧਾਰ ‘ਤੇ ਕੀਤੀ ਗਈ ਹੈ। ਨੌਜਵਾਨ ਕਰਮਚਾਰੀ ਮੈਨੂੰ ਨਿੱਜੀ ਤੌਰ ‘ਤੇ ਮਿਲੇ ਹਨ ਅਤੇ ਬਿਨਾਂ ਰਿਸ਼ਵਤ ਦਿੱਤੇ ਸਰਕਾਰੀ ਨੌਕਰੀ ਮਿਲਣ ‘ਤੇ ਖੁਸ਼ੀ ਪ੍ਰਗਟ ਕੀਤੀ ਹੈ। ਪਹਿਲਾਂ ਸਰਕਾਰੀ ਭਰਤੀ ਸਿਆਸੀ ਪਹੁੰਚ ਅਤੇ ਤਤਕਾਲੀ ਨੇਤਾਵਾਂ ਨੂੰ ਰਿਸ਼ਵਤ ਦੇਣ ਨਾਲ ਜੁੜੀ ਹੁੰਦੀ ਸੀ।”
ਪੰਜਾਬ ਦੀ ਪਛਾਣ ਅਤੇ ਵਿਕਾਸ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਨਹੀਂ ਚਾਹੁੰਦੇ ਕਿ ਪੰਜਾਬ ਲੰਡਨ ਜਾਂ ਕੈਲੀਫੋਰਨੀਆ ਦੀ ਨਕਲ ਕਰੇ। ਅਸੀਂ ਸੂਬੇ ਦੀ ਆਪਣੀ ਆਰਥਿਕ, ਸੱਭਿਆਚਾਰਕ ਅਤੇ ਖੇਡ ਪਛਾਣ ਨੂੰ ਬਹਾਲ ਕਰਨਾ ਚਾਹੁੰਦੇ ਹਾਂ। ਪੰਜਾਬ ਸਰਕਾਰ ਪੰਜਾਬ ਨੂੰ ਅਜਿਹਾ ਰਾਜ ਬਣਾਉਣਾ ਚਾਹੁੰਦੀ ਹੈ ਜਿੱਥੇ ਲੋਕ ਖੇਡਾਂ ਖੇਡਣ, ਜ਼ਿੰਦਗੀ ਦਾ ਆਨੰਦ ਮਾਨਣ ਅਤੇ ਅਣਖ ਨਾਲ ਜਿਊਣ।”
‘ਖੇਡਾਂ ਵਤਨ ਪੰਜਾਬ ਦੀਆਂ’ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, ”ਖੇਡਾਂ ਵਤਨ ਪੰਜਾਬ ਦੀਆਂ ਨੇ ਵੱਖ-ਵੱਖ ਪੀੜ੍ਹੀਆਂ ਨੂੰ ਇੱਕਜੁੱਟ ਕੀਤਾ ਹੈ, ਜਿਸ ਵਿੱਚ ਦਾਦਾ-ਦਾਦੀ, ਮਾਤਾ-ਪਿਤਾ ਅਤੇ ਪੋਤੇ-ਪੋਤੀਆਂ ਖੇਡਾਂ ਵਿੱਚ ਭਾਗ ਲੈ ਰਹੇ ਹਨ।”
ਔਰਤਾਂ ਲਈ ਕਲਿਆਣਕਾਰੀ ਯੋਜਨਾਵਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੋਗ ਔਰਤਾਂ ਨੂੰ 1,000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਦੋਂ ਕਿ ਐਸਸੀ ਭਾਈਚਾਰਿਆਂ ਨਾਲ ਸਬੰਧਤ ਔਰਤਾਂ ਨੂੰ ਸਬੰਧਤ ਯੋਜਨਾ ਤਹਿਤ 1,500 ਰੁਪਏ ਮਿਲ ਰਹੇ ਹਨ।”
ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤੰਜ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਰੋਧੀ ਪਾਰਟੀਆਂ ਨੂੰ ਸੂਬਾ ਸਰਕਾਰ ਦੀ ਮਹਿਜ਼ ਆਲੋਚਨਾ ਕਰਨ ਦੀ ਬਜਾਏ ਆਪਣੇ ਪ੍ਰੋਗਰਾਮ ਲੋਕਾਂ ਸਾਹਮਣੇ ਰੱਖਣੇ ਚਾਹੀਦੇ ਹਨ। ਕੀ ਤੁਸੀਂ ਕਦੇ ਇਹਨਾਂ ਪਾਰਟੀਆਂ ਨੂੰ ਪੰਜਾਬ ਦੇ ਭਲੇ ਅਤੇ ਸਮੱਸਿਆਵਾਂ ਬਾਰੇ ਗੱਲ ਕਰਦਿਆਂ ਦੇਖਿਆ ਹੈ? ਉਹ ਸਿਰਫ਼ ਮੈਨੂੰ ਗਾਲ੍ਹਾਂ ਕੱਢਣਾ ਚਾਹੁੰਦੇ ਹਨ, ਪਰ ਉਨ੍ਹਾਂ ਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਪੰਜਾਬ ਲਈ ਕੀ ਕਰਨਗੇ।”
ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੀ ਬੁਨਿਆਦੀ ਭੂਗੋਲਿਕ ਸਥਿਤੀ ਬਾਰੇ ਵੀ ਜਾਣਕਾਰੀ ਨਹੀਂ ਹੈ। ਹਾਲਾਂਕਿ, ਮੁੱਖ ਮੰਤਰੀ ਨੇ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ, “ਜਮਹੂਰੀਅਤ ਜਾਂ ਸਮਾਜ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ।”
ਘਟਨਾ ਬਾਰੇ ਸਿਆਸੀ ਬਿਆਨਬਾਜ਼ੀ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ, “ਸਿਆਸੀ ਲਾਹੇ ਲਈ ਧਰਮ ਅਤੇ ਰਾਜਨੀਤੀ ਨੂੰ ਮਿਲਾਉਣਾ ਨਹੀਂ ਚਾਹੀਦਾ। ਧਾਰਮਿਕ ਸੰਸਥਾਵਾਂ ਅਤੇ ਭਾਵਨਾਵਾਂ ਦਾ ਸਤਿਕਾਰ ਹਮੇਸ਼ਾ ਕਾਇਮ ਰਹਿਣਾ ਚਾਹੀਦਾ ਹੈ।”
ਲੋਕਾਂ ਨੂੰ ਪੰਜਾਬ ਦੀਆਂ ਸਮੱਸਿਆਵਾਂ ਦਾ ਇਲਾਜ ਕਰਨ ਵਾਲੀ ਸਰਕਾਰ ਨਾ ਬਦਲਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਤੁਹਾਡੀ ਬਿਮਾਰੀ ਦਾ ਇਲਾਜ ਕਰਨ ਵਾਲੇ ਡਾਕਟਰ ਨੂੰ ਨਾ ਬਦਲੋ। ਸਾਡੀ ਸਰਕਾਰ ਨੇ ਹੁਣ ਪ੍ਰਸ਼ਾਸਨ ਵਿੱਚ ਕਈ ਸਾਲਾਂ ਦਾ ਤਜਰਬਾ ਹਾਸਲ ਕਰ ਲਿਆ ਹੈ ਅਤੇ ਜਨਤਕ ਸੇਵਾਵਾਂ ਦੇਣਾ ਸਿੱਖ ਲਿਆ ਹੈ।”
ਇਸ ਮਿਸਾਲ ਨੂੰ ਹੋਰ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ”ਜੇਕਰ ਕੋਈ ਡਾਕਟਰ ਤੁਹਾਡੀ ਬਿਮਾਰੀ ਦਾ ਇਲਾਜ ਕਰ ਰਿਹਾ ਹੈ, ਤਾਂ ਤੁਸੀਂ ਡਾਕਟਰ ਕਿਉਂ ਬਦਲੋਗੇ?” ਉਨ੍ਹਾਂ ਸਿੱਖਿਆ ਸੁਧਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਰਗੁਜ਼ਾਰੀ ਪਹਿਲਾਂ ਨਾਲੋਂ ਕਾਫੀ ਸੁਧਰੀ ਹੈ। ਉਨ੍ਹਾਂ ‘ਹੀਰੋ ਮੇਨਜ਼ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਦੀ ਮੇਜ਼ਬਾਨੀ ਲਈ ਪੰਜਾਬ ਦੀਆਂ ਤਿਆਰੀਆਂ ‘ਤੇ ਵੀ ਚਾਨਣਾ ਪਾਇਆ।
ਮੁੱਖ ਮੰਤਰੀ ਨੇ ਦੱਸਿਆ, “ਇਹ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿੱਚ ਹੋਵੇਗਾ, ਜਿਸ ਵਿੱਚ ਲੀਗ ਪੜਾਅ ਦੇ ਮੈਚ ਜਲੰਧਰ ਵਿੱਚ ਅਤੇ ਸੈਮੀਫਾਈਨਲ ਅਤੇ ਫਾਈਨਲ ਮੋਹਾਲੀ ਵਿੱਚ ਹੋਣਗੇ। ਟੂਰਨਾਮੈਂਟ ਪੰਜਾਬ ਵਿੱਚ ਅੰਤਰਰਾਸ਼ਟਰੀ ਹਾਕੀ ਲੈ ਕੇ ਆਵੇਗਾ ਅਤੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਧਰਤੀ ‘ਤੇ ਚੋਟੀ ਦੇ ਪੱਧਰ ਦੇ ਮੁਕਾਬਲੇ ਦੇਖਣ ਅਤੇ ਅਨੁਭਵ ਕਰਨ ਦਾ ਮੌਕਾ ਦੇਵੇਗਾ।”
ਲੋਕਾਂ ਨੂੰ ਗੁਮਰਾਹਕੁੰਨ ਡਿਜੀਟਲ ਸਮੱਗਰੀ ਤੋਂ ਸੁਚੇਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੇਤਾਵਨੀ ਦਿੱਤੀ, “ਲੋਕਾਂ ਨੂੰ ਗੁਮਰਾਹਕੁੰਨ ਵੀਡੀਓਜ਼ ਅਤੇ ਸੋਸ਼ਲ ਮੀਡੀਆ ਸਮੱਗਰੀ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ। ਸਿਆਸੀ ਮੁਹਿੰਮਾਂ ਦੌਰਾਨ ਨਕਲੀ ਵੀਡੀਓ ਵਾਇਰਲ ਕਰਨ ਲਈ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਵਧੇਗੀ।”
‘ਆਪ’ ਦੇ ਸਿਆਸੀ ਸਫ਼ਰ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ ਸਾਡੀ ਸਰਕਾਰ ਬਣੀ ਸੀ ਤਾਂ ਕਈ ਲੋਕਾਂ ਨੇ ਕਿਹਾ ਸੀ ਕਿ ਅਸੀਂ ਨਵੇਂ ਹਾਂ, ਇਸ ਦੇ ਬਾਵਜੂਦ ਅਸੀਂ ਸ਼ਾਨਦਾਰ ਕੰਮ ਕੀਤੇ। ਹੁਣ ਸਾਨੂੰ ਪੰਜਾਬ ਵਿੱਚ ਸੱਤਾ ਵਿੱਚ ਆਏ ਨੂੰ ਲਗਭਗ 5 ਸਾਲ ਹੋ ਗਏ ਹਨ। ਹੁਣ ਅਸੀਂ ਜਾਣਦੇ ਹਾਂ ਕਿ ਇਸ ਨੂੰ ਨੰਬਰ 1 ਕਿਵੇਂ ਬਣਾਉਣਾ ਹੈ। ਅਸੀਂ ਸਿੱਖਿਆ ਦੇ ਖੇਤਰ ਵਿੱਚ ਦੇਸ਼ ਵਿੱਚ 27ਵੇਂ ਸਥਾਨ ਤੋਂ 1ਲੇ ਸਥਾਨ ‘ਤੇ ਪਹੁੰਚ ਚੁੱਕੇ ਹਾਂ।
ਉਨ੍ਹਾਂ ਅੱਗੇ ਕਿਹਾ, “ਆਪ ਦਾ ਸੰਗਠਨਾਤਮਕ ਸਫ਼ਰ ਇਹ ਦਰਸਾਉਂਦਾ ਹੈ ਕਿ ਇੱਕ ਜ਼ਮੀਨੀ ਸਿਆਸੀ ਲਹਿਰ ਉਦੋਂ ਵੱਡੀ ਹੋ ਸਕਦੀ ਹੈ ਜਦੋਂ ਲੋਕ ਇਸ ਵਿੱਚ ਭਰੋਸਾ ਪ੍ਰਗਟਾਉਂਦੇ ਹਨ। ਝਾੜੂ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਰਾਜ ਦੀ ਸਿਆਸੀ ਪ੍ਰਣਾਲੀ ਦੀ ਸਫ਼ਾਈ ਕਰਦਾ ਰਹੇਗਾ।”
ਸੂਬਾ ਪੱਧਰੀ ਮੁਹਿੰਮ ਦੇ ਅਗਲੇ ਪੜਾਅ ਦੀ ਰੂਪ-ਰੇਖਾ ਉਲੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਪੱਧਰੀ ਮੁਹਿੰਮ ਹੁਣ ਸਰਕਾਰ ਦੇ ਕੰਮਾਂ ਨੂੰ ਸਿੱਧਾ ਲੋਕਾਂ ਤੱਕ ਲੈ ਕੇ ਜਾਵੇਗੀ ਅਤੇ ਉਨ੍ਹਾਂ ਤੋਂ ਪ੍ਰਤੀਕਿਰਿਆ ਮੰਗੇਗੀ ਕਿ ਹੋਰ ਕੀ ਕਰਨ ਦੀ ਲੋੜ ਹੈ। ਸਰਕਾਰ ਦਾ ਮੁੱਖ ਧਿਆਨ ਪੰਜਾਬ ਦੀ ਖੇਤੀਬਾੜੀ, ਨੌਜਵਾਨਾਂ, ਸਿੱਖਿਆ, ਰੋਜ਼ਗਾਰ, ਸਿਹਤ ਸੰਭਾਲ, ਬੁਨਿਆਦੀ ਢਾਂਚੇ, ਖੇਡਾਂ ਅਤੇ ਜਨਤਕ ਭਲਾਈ ‘ਤੇ ਹੀ ਰਹੇਗਾ। ਪੰਜਾਬ ਦੇ ਭਵਿੱਖ ਦਾ ਫੈਸਲਾ ਇਸ ਦੇ ਲੋਕਾਂ ਅਤੇ ਇਸ ਦੀ ਆਪਣੀ ਤਾਕਤ ਦੁਆਰਾ ਕੀਤਾ ਜਾਣਾ ਚਾਹੀਦਾ ਹੈ।”
ਸਿੱਟਾ ਕੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੂੰ ਸਿਰਫ਼ ਨਾਅਰਿਆਂ ਦੀ ਲੋੜ ਨਹੀਂ ਹੈ; ਇਸ ਨੂੰ ਕੰਮ, ਪਾਰਦਰਸ਼ਤਾ ਅਤੇ ਇੱਕ ਸਪੱਸ਼ਟ ਦਿਸ਼ਾ ਦੀ ਲੋੜ ਹੈ। ਸੂਬਾ ਸਰਕਾਰ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਕੰਮ ਕਰਦੀ ਰਹੇਗੀ।”
ਇਸ ਦੌਰਾਨ ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ, ”ਅਸੀਂ ਭਗਵੰਤ ਮਾਨ ਨੂੰ ਫਿਰ ਤੋਂ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਹੈ। 4.5 ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਨੇ ਬਹੁਤ ਵਧੀਆ ਕੰਮ ਕੀਤਾ, ਪਰ ਭਾਜਪਾ ਨੇ ਸਾਨੂੰ ਰੋਕਣ ਲਈ ਈਡੀ, ਸੀਬੀਆਈ ਅਤੇ ਹਰ ਹਥਿਆਰ ਦੀ ਵਰਤੋਂ ਕੀਤੀ। ਇਸ ਸਭ ਦੇ ਬਾਵਜੂਦ ਪੰਜਾਬ ਅੱਗੇ ਵਧਿਆ ਹੈ। ਪੰਜਾਬ ਨੂੰ ਹੋਰ ਅੱਗੇ ਲੈ ਕੇ ਜਾਣ ਲਈ ਸਾਨੂੰ ‘ਆਪ’ ਸਰਕਾਰ ਨੂੰ ਦੁਬਾਰਾ ਸੱਤਾ ‘ਚ ਲਿਆਉਣ ਦੀ ਲੋੜ ਹੈ।”
ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ, ”ਪੰਜਾਬ ਦੇ ਲੋਕ ਉਸ ਕਾਲੇ ਦੌਰ ਨੂੰ ਨਹੀਂ ਭੁੱਲੇ ਹਨ। ਉਹ ਪਿਛਲੀ ਸਰਕਾਰ ਨੂੰ ਨਹੀਂ ਭੁੱਲੇ ਜਿਸ ਦੇ ਰਾਜ ਵਿੱਚ ‘ਬੇਅਦਬੀ’ ਹੋਈ ਸੀ ਅਤੇ ਜਿਸ ਸਰਕਾਰ ਹੇਠ ਨਸ਼ਿਆਂ ਦਾ ਕੋੜ੍ਹ ਫੈਲਿਆ ਸੀ।”
ਉਨ੍ਹਾਂ ਕਿਹਾ, ”ਲੋਕ ਕਹਿ ਰਹੇ ਹਨ ਕਿ ਭਗਵੰਤ ਮਾਨ ਸਰਕਾਰ ‘ਗਾਰੰਟੀ-ਪਲੱਸ ਸਰਕਾਰ’ ਹੈ। ਸਰਕਾਰ ਨਾ ਸਿਰਫ਼ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਪੂਰੀਆਂ ਕਰ ਰਹੀ ਹੈ, ਸਗੋਂ ਵਾਅਦੇ ਤੋਂ ਵੀ ਵੱਧ ਕਰ ਰਹੀ ਹੈ।”
ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ, ”ਪੰਜਾਬ ‘ਚ ਆਪ ਦਾ ਸੰਗਠਨ ਮਜ਼ਬੂਤ ਹੈ। ਹਰ ਵਰਕਰ, ਆਗੂ ਅਤੇ ਵਿਧਾਇਕ ਘਰ-ਘਰ ਜਾ ਕੇ ਭਗਵੰਤ ਮਾਨ ਨੂੰ ਇੱਕ ਵਾਰ ਫਿਰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਕੰਮ ਕਰੇਗਾ।”
ਦੂਜੇ ਪਾਸੇ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, ”ਪਹਿਲਾਂ ਸਰਕਾਰਾਂ ਅਜਿਹੇ ਮੋੜ ‘ਤੇ ਪਹੁੰਚ ਜਾਂਦੀਆਂ ਸਨ ਕਿ ਕੁਝ ਸਾਲਾਂ ਬਾਅਦ ਲੋਕ ਆਪਣੇ ਆਗੂਆਂ ਨੂੰ ਆਪਣੇ ਇਲਾਕਿਆਂ ‘ਚ ਵੜਨ ਵੀ ਨਹੀਂ ਦਿੰਦੇ ਸਨ। ਪਰ ਭਗਵੰਤ ਮਾਨ ਸਰਕਾਰ ਨੇ ਇੰਨਾ ਕੰਮ ਕੀਤਾ ਹੈ ਕਿ ਲੋਕ ਹੁਣ ਭਗਵੰਤ ਮਾਨ ਨੂੰ ਫਿਰ ਤੋਂ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।”
ਉਨ੍ਹਾਂ ਅੱਗੇ ਕਿਹਾ, ”ਪਿਛਲੇ 15 ਸਾਲਾਂ ਦੌਰਾਨ ਜੋ ਵੀ ਸਰਕਾਰ ਸੱਤਾ ‘ਚ ਰਹੀ ਹੈ, ਉਹ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਡਰਾਮੇਬਾਜ਼ੀ ਕਰ ਰਹੀ ਹੈ। ਲੋਕ ਉਨ੍ਹਾਂ ਸਾਰਿਆਂ ਤੋਂ ਇੱਕੋ ਸਵਾਲ ਪੁੱਛ ਰਹੇ ਹਨ ਕਿ ਜਦੋਂ ਉਹ ਸੱਤਾ ਵਿੱਚ ਸਨ, ਤਾਂ ਹੀ ‘ਚਿੱਟਾ’ ਲੋਕਾਂ ਦੇ ਘਰਾਂ ਤੱਕ ਪਹੁੰਚਿਆ ਸੀ।”
ਅਮਨ ਅਰੋੜਾ ਨੇ ਕਿਹਾ, ”ਪਰ ਆਪ ਸਰਕਾਰ ਮੁਫ਼ਤ ਬਿਜਲੀ, ਸਰਕਾਰੀ ਨੌਕਰੀਆਂ ਆਦਿ ਸਮੇਤ ਜ਼ਬਰਦਸਤ ਲੋਕ-ਪੱਖੀ ਨੀਤੀਆਂ ਲੈ ਕੇ ਆਈ ਹੈ। ਜਦੋਂ ਤੋਂ ਭਗਵੰਤ ਮਾਨ ਸਰਕਾਰ ਸੱਤਾ ਵਿੱਚ ਆਈ ਹੈ, ਪੰਜਾਬ ਦੇ ਹਰ ਪਰਿਵਾਰ ਨੂੰ ਹਰ ਮਹੀਨੇ 15,000 ਰੁਪਏ ਦੇ ਲਾਭ ਮਿਲਣੇ ਸ਼ੁਰੂ ਹੋ ਗਏ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਂਫਲੇਟ ਜਾਰੀ ਕੀਤਾ
ਕੀ ਤੁਸੀਂ ਕਾਂਗਰਸ, ਅਕਾਲੀ ਦਲ ਜਾਂ ਭਾਜਪਾ ਨੂੰ ਵੋਟ ਪਾਉਣ ਬਾਰੇ ਸੋਚ ਰਹੇ ਹੋ? ਭੁੱਲ ਕੇ ਵੀ ਇਨ੍ਹਾਂ ਨੂੰ ਵੋਟ ਨਾ ਦਿਓ। ਇਨ੍ਹਾਂ ਨੂੰ ਵੋਟ ਪਾਉਣਾ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਬਹੁਤ ਖ਼ਤਰਨਾਕ ਹੋ ਸਕਦਾ ਹੈ। ਜੇਕਰ ਇਹ ਪਾਰਟੀਆਂ ਸੱਤਾ ਵਿੱਚ ਆਉਂਦੀਆਂ ਹਨ:
ਇਹ ਤੁਹਾਡੀ ਮੁਫ਼ਤ ਬਿਜਲੀ ਬੰਦ ਕਰ ਦੇਣਗੇ। ਤੁਹਾਨੂੰ ਦੁਬਾਰਾ ਹਜ਼ਾਰਾਂ ਰੁਪਏ ਦੇ ਬਿੱਲ ਭਰਨੇ ਪੈਣਗੇ।
ਅਕਾਲੀ ਅਤੇ ਭਾਜਪਾ ਸਰਕਾਰ ਦੇ ਮੰਤਰੀ ਨਸ਼ੇ ਵੇਚਦੇ ਹੁੰਦੇ ਸਨ। ਜੇਕਰ ਉਹ ਵਾਪਸ ਆ ਗਏ ਤਾਂ ਪੰਜਾਬ ਵਿੱਚ ਫਿਰ ਤੋਂ ਸ਼ਰੇਆਮ ਨਸ਼ੇ ਵਿਕਣਗੇ।
ਇਹ ਸਾਰੇ ਆਮ ਆਦਮੀ ਕਲੀਨਿਕ ਬੰਦ ਕਰ ਦੇਣਗੇ।
ਇਹ ਸਾਡੀਆਂ ਮਾਵਾਂ ਅਤੇ ਭੈਣਾਂ ਦੇ ਖਾਤੇ ਬੰਦ ਕਰ ਦੇਣਗੇ ਜਿਨ੍ਹਾਂ ਵਿੱਚ ਹਰ ਤਿੰਨ ਮਹੀਨਿਆਂ ਬਾਅਦ ₹3,000 ਜਾਂ ₹4,500 ਆ ਰਹੇ ਹਨ।
ਸੀਐਮ ਭਗਵੰਤ ਮਾਨ ਤੁਹਾਡੇ ਖੇਤਾਂ ਤੱਕ ਨਹਿਰੀ ਪਾਣੀ ਲੈ ਕੇ ਆਏ। ਇਹ ਪਾਰਟੀਆਂ ਉਹ ਨਹਿਰੀ ਪਾਣੀ ਰਾਜਸਥਾਨ ਅਤੇ ਹਰਿਆਣਾ ਨੂੰ ਵੇਚ ਦੇਣਗੀਆਂ।
ਸੀਐੱਮ ਭਗਵੰਤ ਮਾਨ ਨੇ ਖੇਤੀਬਾੜੀ ਲਈ ਦਿਨ ਵੇਲੇ ਬਿਜਲੀ ਦੇਣੀ ਸ਼ੁਰੂ ਕੀਤੀ ਸੀ। ਜੇਕਰ ਤੁਸੀਂ ਉਨ੍ਹਾਂ ਨੂੰ ਵੋਟ ਨਹੀਂ ਦਿੰਦੇ ਤਾਂ ਤੁਹਾਨੂੰ ਬਿਜਲੀ ਦੀ ਉਡੀਕ ਵਿੱਚ ਫਿਰ ਤੋਂ ਸਾਰੀ ਰਾਤ ਜਾਗਣਾ ਪਵੇਗਾ।
ਇਹ ਉਹ ਕਾਰਡ ਬੰਦ ਕਰ ਦੇਣਗੇ ਜੋ ਪ੍ਰਾਈਵੇਟ ਹਸਪਤਾਲਾਂ ਵਿੱਚ ₹10 ਲੱਖ ਤੱਕ ਦਾ ਮੁਫ਼ਤ ਇਲਾਜ ਦਿੰਦਾ ਹੈ।
ਇਹ ‘ਤੀਰਥ ਯਾਤਰਾ’ ਅਤੇ ਬਜ਼ੁਰਗਾਂ ਦੀਆਂ ਪੈਨਸ਼ਨਾਂ ਬੰਦ ਕਰ ਦੇਣਗੇ।
ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਨੂੰ ਸੁਧਾਰਨ ਲਈ ਸਖ਼ਤ ਮਿਹਨਤ ਕੀਤੀ। ਇਹ ਪਾਰਟੀਆਂ ਸਾਰੇ ਸਕੂਲਾਂ ਨੂੰ ਫਿਰ ਤੋਂ ਤਬਾਹ ਕਰ ਦੇਣਗੀਆਂ।
ਜੇਕਰ ਇਹ ਪਾਰਟੀਆਂ ਸੱਤਾ ਵਿੱਚ ਆਉਂਦੀਆਂ ਹਨ, ਤਾਂ ਤੁਹਾਨੂੰ ਸਰਕਾਰੀ ਨੌਕਰੀਆਂ ਲਈ ਫਿਰ ਤੋਂ ਰਿਸ਼ਵਤ ਦੇਣੀ ਪਵੇਗੀ। ਭਗਵੰਤ ਮਾਨ ਨੇ ਵੱਡੀ ਮੁਸ਼ਕਿਲ ਨਾਲ ਸਰਕਾਰੀ ਨੌਕਰੀਆਂ ਲਈ ਰਿਸ਼ਵਤਖੋਰੀ ਖ਼ਤਮ ਕੀਤੀ ਹੈ।
ਹਰ ਪਾਰਟੀ ਦੇ ਮੁੱਖ ਮੰਤਰੀਆਂ ‘ਤੇ ਭ੍ਰਿਸ਼ਟਾਚਾਰ ਦੇ ਕਈ ਦੋਸ਼ ਲੱਗੇ ਹਨ, ਪਰ ਸੀਐਮ ਭਗਵੰਤ ਮਾਨ ‘ਤੇ ਇੱਕ ਵੀ ਦੋਸ਼ ਨਹੀਂ ਲੱਗਾ। ਭਗਵੰਤ ਮਾਨ ਕੱਟੜ ਇਮਾਨਦਾਰ ਹਨ। ਇਸ ਵਾਰ ਪਾਰਟੀ ਵੱਲ ਨਾ ਦੇਖੋ, ਆਪਣੇ ਪਰਿਵਾਰ ਵੱਲ ਦੇਖੋ। ਭਗਵੰਤ ਮਾਨ ਨੂੰ ਵੋਟ ਦਿਓ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਓ। ‘ਫਿਰ ਇਕ ਵਾਰ, ਭਗਵੰਤ ਮਾਨ ਦੀ ਇਮਾਨਦਾਰ ਸਰਕਾਰ’।
ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਹੋ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਗਠਜੋੜ ਇਨ੍ਹਾਂ ਸ਼ਰਤਾਂ ‘ਤੇ ਹੋਇਆ ਹੈ: ਭਾਜਪਾ ਸੰਸਦ ‘ਚ ਤਿੰਨ “ਕਾਲੇ” ਖੇਤੀ ਕਾਨੂੰਨ ਦੁਬਾਰਾ ਲਿਆਵੇਗੀ ਅਤੇ ਇਸ ਵਾਰ ਅਕਾਲੀ ਦਲ ਉਨ੍ਹਾਂ ਦਾ ਸਮਰਥਨ ਕਰੇਗਾ। ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਦਿੱਤਾ ਜਾਵੇਗਾ। ਭਾਜਪਾ ਦੀ ਕੇਂਦਰ ਸਰਕਾਰ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲੈ ਲਵੇਗੀ।
ਇਨ੍ਹਾਂ ਪਾਰਟੀਆਂ ਨੇ 75 ਸਾਲਾਂ ਵਿੱਚ ਕੀ ਕੀਤਾ? ਉਨ੍ਹਾਂ ਨੇ ਪੰਜਾਬ ਨੂੰ ਦਹਿਸ਼ਤਗਰਦੀ, ਨਸ਼ੇ, ਸੁੱਕੇ ਖੇਤ, ਗਰੀਬੀ, ਬੇਰੋਜ਼ਗਾਰੀ, ਟੁੱਟੇ ਸਕੂਲ ਅਤੇ ਮੰਦੇਹਾਲ ਹਸਪਤਾਲ ਦਿੱਤੇ। ਇਨ੍ਹਾਂ ਦੇ ਆਗੂਆਂ ਨੇ ਆਪਣੇ ਬੱਚਿਆਂ ਨੂੰ ਲੰਡਨ ਅਤੇ ਕੈਨੇਡਾ ਵਿੱਚ ਪੜ੍ਹਾਇਆ ਜਦੋਂ ਕਿ ਤੁਹਾਡੇ ਬੱਚਿਆਂ ਨੂੰ ਟੁੱਟੇ-ਭੱਜੇ ਸਕੂਲਾਂ ਵਿੱਚ ਭੇਜਿਆ। ਉਨ੍ਹਾਂ ਨੇ ਆਪਣਾ ਇਲਾਜ ਅਮਰੀਕਾ ਵਿੱਚ ਕਰਵਾਇਆ ਜਦੋਂ ਕਿ ਤੁਹਾਡੇ ਹਸਪਤਾਲਾਂ ਵਿੱਚ ਦਵਾਈਆਂ ਅਤੇ ਡਾਕਟਰਾਂ ਦੀ ਘਾਟ ਸੀ। ਰੇਤ, ਸ਼ਰਾਬ, ਕੇਬਲ ਅਤੇ ਟਰਾਂਸਪੋਰਟ ਸਮੇਤ ਹਰ ਕਾਰੋਬਾਰ ‘ਤੇ ਉਨ੍ਹਾਂ ਦਾ ਪੂਰਾ ਏਕਾਧਿਕਾਰ ਸੀ। ਪੰਜਾਬ ਦੇ ਲੋਕਾਂ ਦਾ ਪੈਸਾ ਸਿੱਧਾ ਉਨ੍ਹਾਂ ਦੀਆਂ ਜੇਬਾਂ ਵਿੱਚ ਗਿਆ।