Saturday, July 11Malwa News
Shadow

ਰੰਗਲਾ ਪੰਜਾਬ-ਸਿਹਤਮੰਦ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ “ਸੀ.ਐੱਮ.ਦੀ.ਯੋਗਸ਼ਾਲਾ” : ਮੀਤ ਹੇਅਰ

ਬਰਨਾਲਾ, 11 ਜੁਲਾਈ-           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਸੀ.ਐੱਮ.ਦੀ ਯੋਗਸ਼ਾਲਾ” ਪ੍ਰੋਜੈਕਟ ਅਧੀਨ ਚਲਾਈਆਂ ਜਾ ਰਹੀਆ ਯੋਗ ਕਲਾਸਾਂ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀਆਂ ਹਨ।

     ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਸੀ.ਐੱਮ.ਦੀ.ਯੋਗਸ਼ਾਲਾ “ਰੰਗਲੇ ਪੰਜਾਬ-ਸਿਹਤਮੰਦ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ। ਓਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਪ੍ਰੋਜੈਕਟ ਤਹਿਤ ਬਿਲਕੁਲ ਮੁਫਤ ਯੋਗ ਕਲਾਸਾਂ ਸਵੇਰੇ-ਸ਼ਾਮ ਬਰਨਾਲਾ ਸ਼ਹਿਰ ਵਿੱਚ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ, ਸਬ-ਤਹਿਸੀਲਾਂ, ਬਲਾਕਾਂ ਅਤੇ ਪਿੰਡਾਂ ਵਿੱਚ ਲਾਈਆਂ ਜਾ ਰਹੀਆਂ ਹਨ ਤੇ ਜ਼ਿਲ੍ਹੇ ਵਿਚ ਕੁੱਲ 264 ਯੋਗ ਕਲਾਸਾਂ ਚੱਲ ਰਹੀਆਂ ਹਨ। ਇਹਨਾਂ ਵਿੱਚੋਂ 173 ਯੋਗਾ ਕਲਾਸਾਂ ਸਿਰਫ ਪਿੰਡਾਂ ਵਿੱਚ ਚੱਲ ਰਹੀਆਂ ਹਨ। ਇਹਨਾਂ ਯੋਗ ਕਲਾਸਾਂ ਵਿੱਚ 9126 ਵਿਅਕਤੀ ਰੋਜ਼ਾਨਾ ਯੋਗਾ ਕਰ ਰਹੇ ਹਨ ਅਤੇ ਸਿਹਤਯਾਬੀ ਵੱਲ ਕਦਮ ਵਧਾ ਰਹੇ ਹਨ।

ਓਹਨਾਂ ਦੱਸਿਆ ਕਿ ਇਹ ਯੋਗਾ ਕਲਾਸਾਂ ਸਵੇਰੇ-ਸ਼ਾਮ ਸਾਂਝੀਆਂ ਥਾਵਾਂ ਜਿਵੇਂ ਜਨਤਕ ਪਾਰਕਾਂ, ਧਰਮਸ਼ਾਲਾ ਆਦਿ ਵਿੱਚ ਲੱਗ ਰਹੀਆਂ ਹਨ। ਇਹਨਾਂ ਯੋਗਾ ਕਲਾਸਾਂ ਦਾ ਸਮਾਂ ਪਬਲਿਕ ਦੀ ਸਹੂਲਤ ਮੁਤਾਬਿਕ ਹੀ ਰੱਖਿਆ ਗਿਆ ਹੈ। ਇਹਨਾਂ ਕਲਾਸਾਂ ਵਿੱਚ ਬੱਚੇ, ਨੌਜਵਾਨ, ਔਰਤਾਂ, ਬਜ਼ੁਰਗ ਸਾਰੇ ਵਰਗਾਂ ਦੇ ਲੋਕ ਲਾਭ ਲੈ ਰਹੇ ਹਨ ਅਤੇ ਇਹ ਖੁਦ ਦਾਅਵਾ ਕਰਦੇ ਹਨ ਕਿ ਉਹ ਕਈ ਸਿਹਤ ਸਮੱਸਿਆਵਾਂ ਤੋਂ ਨਿਜਾਤ ਪਾ ਰਹੇ ਹਨ ਅਤੇ ਸਿਹਤਮੰਦ ਮਹਿਸੂਸ ਕਰਦੇ ਹਨ।

 ਪ੍ਰੋਜੈਕਟ ਦੇ ਜ਼ਿਲ੍ਹਾ ਬਰਨਾਲਾ ਦੇ ਕੋਆਰਡੀਨੇਟਰ ਰਸਪਿੰਦਰ ਬਰਾੜ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ/ਨਾਗਰਿਕ ਆਪਣੇ ਮੁਹੱਲੇ/ਗਲੀ/ਪਿੰਡ/ਸ਼ਹਿਰ/ ਵਿੱਚ ਕਲਾਸ ਸ਼ੁਰੂ ਕਰਵਾਉਣੀ ਚਾਹੁੰਦਾ ਹੈ ਤਾਂ 76694-00500 ਮੋਬਾਇਲ ਨੰਬਰ ‘ਤੇ ਮਿਸ ਕਾਲ ਕਰਕੇ ਕਲਾਸ ਸ਼ੁਰੂ ਕਰਵਾ ਸਕਦਾ ਹੈ। ਕਲਾਸ ਸ਼ੁਰੂ ਕਰਨ ਲਈ 25 ਵਿਅਕਤੀਆਂ ਦਾ ਇੱਕ ਗਰੁੱਪ ਅਤੇ ਕੋਈ ਵੀ ਸਾਂਝਾ ਸਥਾਨ ਪਾਰਕ/ਧਰਮਸ਼ਾਲਾ ਹੋਣਾ ਜ਼ਰੂਰੀ ਹੈ। ਜਿੱਥੇ 25 ਵਿਆਕਤੀ ਯੋਗਾ ਕਲਾਸ ਲਗਾ ਸਕਣ।

  ਓਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਯੋਗ ਕਲਾਸ ਵਿੱਚ ਪਹੁੰਚ ਕੇ ਸਰਕਾਰ ਦੇ ਇਸ ਮੁਫ਼ਤ ਪ੍ਰੋਜੈਕਟ ਦਾ ਲਾਭ ਲੈਣ ਅਤੇ ਆਪਣੇ ਆਪ ਨੂੰ ਸਿਹਤਮੰਦ ਰੱਖਣ।