
ਫਰੀਦਕੋਟ, 23 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ 26 ਜਨਵਰੀ ਗਣਤੰਤਰ ਦਿਵਸ ਵਾਲੇ ਦਿਨੀ ਦਾ ਆਪਣਾ ਫਰੀਦਕੋਟ ਦੌਰਾ ਰੱਦ ਕਰ ਦਿੱਤਾ ਹੈ ਅਤੇ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਅੱਜ ਇਥੇ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਬਾਰੇ ਕੀਤੀ ਗਈ ਜਿਲਾ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ 26 ਜਨਵਰੀ ਨੂੰ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਹੋਣਗੇ। ਇਸ ਸਮਾਗਮ ਦੌਰਾਨ ਵਿਲੱਖਣ ਪ੍ਰਾਪਤੀਆਂ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਲਈ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗਾਂ ਦੇ ਚੰਗਾ ਕੰਮ ਕਰਨ ਵਾਲੇ ਮੁਲਾਜ਼ਮਾਂ ਦੀਆਂ ਸੂਚੀਆਂ ਜਲਦੀ ਭੇਜ ਦੇਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਵੱਖ ਵੱਖ ਸਭਿਆਚਾਰਕ ਅਤੇ ਦੇਸ਼ ਭਗਤੀ ਨਾਲ ਸਬੰਧਿਤ ਕਲਾਕਾਰੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਲਈ ਸਾਰੇ ਪੁਖਤਾ ਪ੍ਰਬੰਧ ਸਮੇਂ ਸਿਰ ਨੇਪਰੇ ਚਾੜਨ ਤਾਂ ਜੋ ਉਸ ਦਿਨ ਲੋਕਾਂ ਨੂੰ ਕੋਈ ਵੀ ਸਮੱਸਿਆ ਨਾ ਆਵੇ। ਇਸ ਮੀਟਿੰਗ ਵਿਚ ਏ ਡੀ ਸੀ ਓਜਸਵੀ ਅਲੰਕਾਰ, ਏ ਡੀ ਸੀ ਨਰਭਿੰਦਰ ਸਿੰਘ, ਐਸ ਡੀ ਐਮ ਮੇਜਰ ਵਰੁਣ ਕੁਮਾਰ, ਐਸ ਡੀ ਐਮ ਜੌਤੋ ਸੂਰਜ, ਡੀ ਆਰ ਓ ਲਵਪ੍ਰੀਤ ਕੌਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੁਸ਼ਿਤਾ ਗੁਲਾਟੀ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਡੀ ਐਸ ਐਸ ਓ ਨਵੀਨ ਗੜਵਾਲ, ਜਿਲਾ ਖੇਡ ਅਫਸਰ ਬਲਜਿੰਦਰ ਸਿੰਘ, ਰੈਡ ਕਰਾਸ ਦੇ ਸੈਕਟਰੀ ਮਨਦੀਪ ਮੋਂਗਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ।