Monday, January 13Malwa News
Shadow

ਭਗਵੰਤ ਮਾਨ ਖੁਦ ਕਰੇਗਾ ਜੋੜ ਮੇਲੇ ਦੇ ਪ੍ਰਬੰਧਾਂ ਦੀ ਨਿਗਰਾਨੀ

Scs Punjabi

ਚੰਡੀਗੜ੍ਹ, 9 ਦਸੰਬਰ : ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਤੱਕ ਚੱਲਣ ਵਾਲੇ ਸਮਾਗਮਾਂ ਲਈ ਪੰਜਾਬ ਸਰਕਾਰ ਵਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਪ੍ਰਬੰਧਾਂ ਦੀ ਨਿਗਰਾਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕਰਨਗੇ।
ਸ਼ਹੀਦੀ ਜੋੜਮੇਲੇ ਦੇ ਪ੍ਰਬੰਧਾਂ ਲਈ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਬੁਲਾਈ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦੀ ਜੋੜ ਮੇਲੇ ਮੌਕੇ ਦੁਨੀਆਂ ਭਰ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚਦੇ ਹਨ। ਇਸ ਲਈ ਸ਼ਰਧਾਲੂਆਂ ਲਈ ਹਰ ਤਰਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਇਨ੍ਹਾਂ ਪ੍ਰਬੰਧਾਂ ਦੀ ਨਿਗਰਾਨੀ ਉਹ ਖੁਦ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਫਤਿਹਗੜ੍ਹ ਸਾਹਿਬ ਵਿਖੇ ਹਰ ਥਾਂ ਸੀ ਸੀ ਟੀਵੀ ਕੈਮਰੇ ਲਗਾਏ ਜਾਣਗੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਜੋੜ ਮੇਲੇ ਤੋਂ ਪਹਿਲਾਂ ਸਾਰੀਆਂ ਸੜਕਾਂ ਦੀ ਮੁਰੰਮਤ ਲਈ ਫੰਡ ਪਹਿਲਾਂ ਹੀ ਜਾਰੀ ਹੋ ਚੁੱਕੇ ਹਨ ਅਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਜੋੜ ਮੇਲੇ ਤੋਂ ਪਹਿਲਾਂ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਕੀਤਾ ਜਾਵੇ। ਗੁਰਦੁਆਰਾ ਸਾਹਿਬ ਨੂੰ ਜਾਂਦੀ ਸੜਕ ‘ਤੇ ਹੈਲਪਲਾਈਨ ਬਣਾਈ ਜਾਵੇਗੀ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਵੀ ਸਮੱਸਿਆ ਨਾ ਆਵੇ। ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਜੋੜ ਮੇਲੇ ਦੌਰਾਨ ਸਫਾਈ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੋਟੇ ਸਾਹਿਬਜਾਦਿਆਂ ਨੇ ਛੋਟੀ ਉਮਰ ਵਿਚ ਹੀ ਆਪਣੀ ਕੌਮ ਲਈ ਕੁਰਬਾਨੀਆਂ ਦੇ ਕੇ ਅਨਿਆਂ, ਤਸ਼ੱਦਦ ਅਤੇ ਜੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ।

Scs Hindi

Scs English